chānakya, chānakyaचाणक्य, चाणक्य
ਸੰ. ਵਿ- ਚਣਿਆਂ (ਛੋਲਿਆਂ) ਦਾ ਬਣਿਆ ਹੋਇਆ ਪਦਾਰਥ. ਬੇਸਣੀ। ੨. ਸੰਗ੍ਯਾ- ਚਣਕ ਰਿਖੀ ਦੀ ਵੰਸ਼ ਵਿੱਚ ਹੋਣ ਵਾਲਾ ਇੱਕ ਨੀਤਿਵੇਤਾ ਪੰਡਿਤ, ਜਿਸ ਦੀ ਬਣਾਈ "ਚਾਣਕ੍ਯਨੀਤਿ" ਪ੍ਰਸਿੱਧ ਹੈ. ਇਹ ਪਟਨਾਪਤਿ ਰਾਜਾ ਚੰਦ੍ਰਗੁਪਤ ਮੌਰਯਵੰਸ਼ੀ ਦਾ ਮੰਤ੍ਰੀ ਸੀ. ਇਸ ਦਾ ਅਸਲ ਨਾਮ ਵਿਸਨੁਗੁਪਤ ਹੈ. ਚਾਣਕ੍ਯ ਨੇ ਆਪਣੀ ਚਤੁਰਾਈ ਦੇ ਬਲ, ਨੰਦਵੰਸ਼ ਦਾ ਨਾਸ਼ ਕਰਕੇ ਚੰਦ੍ਰਗੁਪਤ ਨੂੰ ਮਾਹਾਰਾਜਾਧਿਰਾਜ ਬਣਾਇਆ. ਰਾਵਲਪਿੰਡੀ ਦੇ ਜਿਲੇ ਤਕ੍ਸ਼੍ਸ਼ਿਲਾ ਨਗਰ ਚਾਣਕ੍ਯ ਦਾ ਜਨਮ ਅਸਥਾਨ ਹੈ. ਚਾਣਕ੍ਯ ਦਾ ਕੌਟਿਲ੍ਯ ਨਾਮ ਭੀ ਗ੍ਰੰਥਾਂ ਵਿੱਚ ਆਇਆ ਹੈ. ਇਸ ਦੇ ਲਿਖੇ ਸ਼ਾਸਤ੍ਰ ਦਾ ਨਾਉਂ ਅਰਥਾਸ਼ਾਸਤ੍ਰ ਅਤੇ ਕੌਟਿਲ੍ਯ ਸ਼ਾਸਤ੍ਰ ਹੈ. ਦੇਖੋ, ਸੈਨਾਪਤਿ ੨.
सं. वि- चणिआं (छोलिआं) दा बणिआ होइआ पदारथ. बेसणी। २. संग्या- चणक रिखी दी वंश विॱच होण वाला इॱक नीतिवेता पंडित, जिस दी बणाई "चाणक्यनीति" प्रसिॱध है. इह पटनापति राजा चंद्रगुपत मौरयवंशी दा मंत्री सी. इस दा असल नाम विसनुगुपत है. चाणक्य ने आपणी चतुराई दे बल, नंदवंश दा नाश करके चंद्रगुपत नूं माहाराजाधिराज बणाइआ. रावलपिंडी दे जिले तक्श्शिला नगर चाणक्य दा जनम असथान है. चाणक्य दा कौटिल्य नाम भी ग्रंथांविॱच आइआ है. इस दे लिखे शासत्र दा नाउं अरथाशासत्र अते कौटिल्य शासत्र है. देखो, सैनापति २.
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. चणक ਸੰਗ੍ਯਾ- ਛੋਲਾ. ਨੁਖ਼ੂਦ. ਚਨਾ. ਦੇਖੋ, ਛੋਲਾ...
ਦੇਖੋ, ਰਿਖਿ....
ਦੇਖੋ, ਬੰਸ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਵਿ- ਵਿਦ੍ਵਾਨ. ਗ੍ਯਾਨੀ. "ਬਿਨੁ ਬਿਦਿਆ ਕਹਾ ਕੋਈ ਪੰਡਿਤ" (ਭੈਰ ਮਃ ੫) ੨. ਸੰਗ੍ਯਾ- ਵਿਦ੍ਯਾ ਵਿੱਚ ਨਿਪੁਣ ਪੁਰਖ. "ਪੰਡਿਤ, ਦੇਖਹੁ ਰਿਦੈ ਬੀਚਾਰਿ." (ਗਉ ਕਬੀਰ) ੩. ਵ੍ਯਾਸਸਿਮ੍ਰਿਤਿ ਦਾ ਲੇਖ ਹੈ- ''इन्द्रयिाणां जयं शूरा धर्म चरति पण्डितः '' (ਅਧ੍ਯਾਯ ੪, ਸ਼ ੬੦) ਜੋ ਇੰਦ੍ਰੀਆਂ ਜਿੱਤਦਾ ਹੈ, ਧਰਮ ਆਚਰਣ ਕਰਦਾ ਹੈ. ਉਹ ਪੰਡਿਤ ਹੈ. ਦੇਖੋ, ਪੰਡਿਤੁ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਚਾਣਕ੍ਯਨੀਤਿਸ਼ਾਸਤ੍ਰ ਨੂੰ ਲੋਕ ਚਣਾਕਾ, ਚਰਣਾਕਾ, ਚਾਣਾਕਾ ਆਦਿ ਨਾਮਾ ਨਾਲ ਪੁਕਾਰਦੇ ਹਨ. ਦੇਖੋ, ਸੈਨਾਪਤਿ ੨....
ਸੰ. प्रसिद्घ. ਵਿ- ਵਿਖ੍ਯਾਤ. ਮਸ਼ਹੂਰ। ੨. ਭੂਸਿਤ. ਸ਼੍ਰਿੰਗਾਰਿਆ ਹੋਇਆ। ੩. ਦੇਖੋ, ਕੁਲਕ ਦਾ ਰੂਪ (ੲ)....
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਸੰ. चन्द्रगुप्त ਮਗਧ ਦੇਸ਼ ਦਾ ਮੌਰਯ¹ ਵੰਸ਼ ਦਾ ਮੁਖੀਆ ਰਾਜਾ, ਜਿਸ ਨੇ ਚਾਣਿਕ੍ਯ (ਵਿਸਨੁਗੁਪਤ) ਮੰਤ੍ਰੀ ਦੀ ਸਹਾਇਤਾ ਨਾਲ ਰਾਜਾ ਮਾਹਨੰਦ ਅਤੇ ਨੰਦਵੰਸ਼ ਦਾ ਨਾਸ਼ ਕਰਕੇ ਪਾਟਲੀਪੁਤ੍ਰ (ਪਟਨੇ) ਵਿੱਚ ਰਾਜਧਾਨੀ ਕਾਇਮ ਕੀਤੀ ਅਤੇ ਸਾਰੇ ਭਾਰਤ ਨੂੰ ਅਧੀਨ ਕੀਤਾ ਸੀ. ਇਸ ਦੇ ਰਾਜ ਵਿੱਚ ਅਫਗਾਨਿਸਤਾਨ, ਬਿਹਾਰ, ਕਾਠੀਆਵਾੜ ਅਤੇ ਪੰਜਾਬ ਆਦਿ ਦੇਸ਼ ਸ਼ਾਮਿਲ. ਚੰਦ੍ਰਗੁਪਤ ਨੇ ਯੂਨਾਨੀ ਰਾਜਾ (Seleukos) ਦੀ ਪੁਤ੍ਰੀ ਨਾਲ ਵਿਆਹ ਕੀਤਾ। ਮੁਦ੍ਰਾਰਾਕ੍ਸ਼੍ਸ ਨਾਟਕ ਵਿੱਚ ਚੰਦ੍ਰਗੁਪਤ ਦੀ ਸੁੰਦਰ ਕਥਾ ਮਿਲਦੀ ਹੈ. ਇਹ B. C. ੩੨੨ ਵਿੱਚ ਰਾਜਸਿੰਘਾਸਨ ਤੇ ਬੈਠਾ ਅਤੇ B. C. ੨੯੮ ਵਿੱਚ ਰਾਜਸਿੰਘਾਸਨ ਛੱਡਕੇ ਬਨਬਾਸੀ ਹੋ ਗਿਆ. ਚੰਦ੍ਰਗੁਪਤ ਦੀ ਚਤੁਰੰਗਿਨੀ ਫ਼ੌਜ ੬੯੦੦੦੦ ਸੀ.² ਇਸ ਦਾ ਪੁਤ੍ਰ ਬਿੰਦੁਸਾਰ ਭੀ, ਜਿਸਦਾ ਨਾਮ ਅਮ੍ਰਿਤਘਾਤ ਹੈ, ਪ੍ਰਤਾਪੀ ਮਹਾਰਾਜਾ ਹੋਇਆ ਹੈ। ੨. ਦੇਖੋ, ਗੁਪਤ ੪। ੩. ਚਿਤ੍ਰਗੁਪਤ ਦਾ ਨਾਮ ਭੀ ਚੰਦ੍ਰਗੁਪਤ ਸੰਸਕ੍ਰਿਤ ਗ੍ਰੰਥਾਂ ਵਿੱਚ ਆਇਆ ਹੈ. ਦੇਖੋ, ਚਿਤ੍ਰਗੁਪਤ....
ਸੰ. मन्ति्रन्. ਜਿਸ ਨਾਲ ਸਲਾਹ ਕਰੀਏ, ਵਜੀਰ, ਅਮਾਤ੍ਯ. ਰਾਜੇ ਨੂੰ ਨੇਕ ਸਲਾਹ ਦੇਣ ਵਾਲਾ, ਚਾਣਕ੍ਯ ਆਪਣੇ ਸੂਤ੍ਰਾਂ ਵਿੱਚ ਲਿਖਦਾ ਹੈ ਕਿ ਕਰਨ ਅਤੇ ਨਾ ਕਰਨ ਯੋਗ੍ਯ ਕੰਮ ਦੀ ਅਸਲੀਯਤ ਨੂੰ ਸਮਝਣ ਵਾਲੇ ਹੀ ਮੰਤ੍ਰੀ ਹਨ.¹ "ਮੰਤ੍ਰੀ ਮਿਤ੍ਰ ਸਭੈ ਅਕੁਲਾਨੇ." (ਰਾਮਾਵ) ਕੋਟਿਲੀ ਅਰਥਸ਼ਾਸਤ੍ਰ ਦੇ ਪਹਿਲੇ ਅਧਿਕਰਣ ਦੇ ਨੌਵੇਂ ਅਧ੍ਯਾਯ ਦੇ ਪਹਿਲੇ ਸੂਤ੍ਰ ਵਿੱਚ ਮੱਤ੍ਰੀ ਦੇ ਗੁਣ ਲਿਖੇ ਹਨ-#"ਆਪਣੇ ਇਲਾਕੇ ਦਾ, ਕੁਲੀਨ, ਹਾਥੀ ਘੋੜੇ ਰਥ ਆਦਿ ਨੂੰ ਚਲਾਉਣ ਜਾਣਨ ਵਾਲਾ, ਰਾਗਵਿਦ੍ਯਾ ਵਿੱਚ ਨਿਪੁਣ, ਨੀਤਿਸ਼ਾਸਤ੍ਰ ਦਾ ਗ੍ਯਾਤਾ, ਯੁੱਧ ਵਿਦ੍ਯਾ ਵਿੱਚ ਕਮਾਲ ਰੱਖਣ ਵਾਲਾ, ਤੀਕ੍ਸ਼੍ਣ ਬੁੱਧਿ ਵਾਲਾ, ਚੰਗੇ ਚੇਤੇ ਵਾਲਾ, ਦਿਲ ਦਾ ਪਵਿਤ੍ਰ, ਸਭ ਨਾਲ ਪ੍ਯਾਰ ਨਾਲ ਬਰਤਣ ਵਾਲਾ, ਸ੍ਵਾਮੀ ਨਾਲ ਮੁਹੱਬਤ ਰੱਖਣ ਵਾਲਾ, ਉਤਸਾਹੀ, ਨਿਰਵਿਕਾਰ, ਕਲੇਸ਼ਾਂ ਨੂੰ ਸਹਾਰਨ ਵਾਲਾ, ਬਲੀ, ਅਰੋਗ, ਨਿਧੜਕ ਗੱਲ ਕਹਿਣ ਵਾਲਾ, ਧੀਰਯਵਾਨ, ਨਿਰਭਿਮਾਨ, ਇਰਾਦੇ ਦਾ ਪੱਕਾ, ਇਸਤ੍ਰੀ ਜਮੀਨ ਆਦਿ ਵਾਸਤੇ ਕਿਸੇ ਨਾਲ ਝਗੜਾ ਨਾ ਕਰਨ ਵਾਲਾ, ਮੰਤ੍ਰੀ ਹੋਣਾ ਚਾਹੀਏ."#ਜੈਸੇ ਜਤੀ ਸੰਗ ਤੇ ਸੁਮਤੀ ਜ੍ਯੋਂ ਅਨੰਗ ਤੇ, ਜ੍ਯੋਂ-#ਪਾਪ ਨੀਰਗੰਗ ਧਨ ਬਢ੍ਯੋ ਜੂਪਹਾਰ ਤੇ,#ਜ੍ਯੋਂ ਕੁਲ ਕੁਪੂਤ ਤੇ ਜ੍ਯੋਂ ਦਾਰਿਦ ਸੁਪੂਤ ਤੇ, ਜ੍ਯੋਂ-#ਬਾਮਨ ਕੋ ਪੂਤ ਬਿਨਾ ਪਢੇ ਚਟਸਾਰ ਤੇ,#ਦੇਖੇ ਬਿਨ ਖੇਤੀ ਜੈਸੇ ਸਾਵਨ ਮੈ ਰੇਤੀ, ਔਰ-#ਬਾਂਤੇਂ ਕਹੋਂ ਕੇਤੀ ਜੈਸੇ ਤਾਰ² ਲੋਭਧਾਰ ਤੇ,#ਸਾਵਧਾਨ ਹੂਜੇ ਤਾਂਹਿ ਦੇਸ ਤੇ ਨਿਕਾਰ ਦੀਜੋ#ਬੂਡਜੈਹੈ ਰਾਜ ਤੈਸੇ ਮੰਤ੍ਰੀ ਦੁਰਾਚਾਰ ਤੇ. (ਹਨੂ)#ਹਿਤਕਾਰੀ ਹ੍ਹੈਕੇ ਦਸੈ ਦਾਯ ਨਿਜ ਸਾਹਿਬ ਕੋ#ਹਿਤ ਕੀ ਕਹੈ ਨ ਤੋ ਹਿਤੂਪਨੇ ਮੈ ਖਾਮੀ ਹੈ,#ਵੈਸੇ ਸਭਾਸਦ ਕੀ ਸੁਬੁੱਧਿ ਨੀਕੀ ਹੱਦ ਕੀਜੈ#ਸੁਨੈ ਨਾਂਹਿ "ਦੇਵੀਦਾਸ" ਸੋ ਤੋ ਸਠ ਸ੍ਵਾਮੀ ਹੈ,#ਮੰਤ੍ਰੀ ਹੋਯ ਹਿਤ ਕੋ ਕਹੈਯਾ ਔਰ ਰਾਜਾ ਹੋਯ-#ਸਾਰ ਕੋ ਗਹੈਯਾ, ਤੌ ਤੋ ਜੋਰਾ ਵਹ ਨਾਮੀ ਹੈ,#ਨਾਤਰੁ ਨ੍ਰਿਪਤਿ ਬਿਪਰੀਤਿ ਹੀਂ ਕੋ ਗਾਮੀ, ਅਰੁ#ਮੰਤ੍ਰੀ ਵਹ ਨਿਹਚੇ ਨਰਕ ਹੀ ਕੋ ਗਾਮੀ ਹੈ.#੨. ਮੰਤ੍ਰਵਿਦ੍ਯਾ ਦਾ ਜਾਣੂ. "ਮੰਤ੍ਰੀ ਹੋਇ ਅਠੂਹਿਆ#ਨਾਗੀ ਲਗੈ ਜਾਇ." (ਮਃ ੨. ਵਾਰ ਮਾਝ)...
ਅ਼. [اصل] ਅਸਲ. ਵਿ- ਖਰਾ. ਸੱਚਾ. ਦੇਖੋ, ਅਸਲਿ। ੨. ਸੰਗ੍ਯਾ- ਜੜ. ਮੂਲ. ਦੇਖੋ, ਅਸੁਲੂ. ੩. ਮੂਲ ਧਨ. ਪੂੰਜੀ। ੪. ਕੁਲ. ਵੰਸ਼। ੫. ਪ੍ਰਤਿਸ੍ਠਾ. ਮਾਨ. ੬. ਅ਼. [عسل] ਅ਼ਸਲ. ਸ਼ਹਿਦ. ਮਧੁ। ੭. ਵਿ- ਭਲਾ. ਨੇਕ। ੮. ਸੰ. ਸੰਗ੍ਯਾ- ਲੋਹਾ। ੯. ਸ਼ਸਤ੍ਰ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰ. ਵਿ- ਚਣਿਆਂ (ਛੋਲਿਆਂ) ਦਾ ਬਣਿਆ ਹੋਇਆ ਪਦਾਰਥ. ਬੇਸਣੀ। ੨. ਸੰਗ੍ਯਾ- ਚਣਕ ਰਿਖੀ ਦੀ ਵੰਸ਼ ਵਿੱਚ ਹੋਣ ਵਾਲਾ ਇੱਕ ਨੀਤਿਵੇਤਾ ਪੰਡਿਤ, ਜਿਸ ਦੀ ਬਣਾਈ "ਚਾਣਕ੍ਯਨੀਤਿ" ਪ੍ਰਸਿੱਧ ਹੈ. ਇਹ ਪਟਨਾਪਤਿ ਰਾਜਾ ਚੰਦ੍ਰਗੁਪਤ ਮੌਰਯਵੰਸ਼ੀ ਦਾ ਮੰਤ੍ਰੀ ਸੀ. ਇਸ ਦਾ ਅਸਲ ਨਾਮ ਵਿਸਨੁਗੁਪਤ ਹੈ. ਚਾਣਕ੍ਯ ਨੇ ਆਪਣੀ ਚਤੁਰਾਈ ਦੇ ਬਲ, ਨੰਦਵੰਸ਼ ਦਾ ਨਾਸ਼ ਕਰਕੇ ਚੰਦ੍ਰਗੁਪਤ ਨੂੰ ਮਾਹਾਰਾਜਾਧਿਰਾਜ ਬਣਾਇਆ. ਰਾਵਲਪਿੰਡੀ ਦੇ ਜਿਲੇ ਤਕ੍ਸ਼੍ਸ਼ਿਲਾ ਨਗਰ ਚਾਣਕ੍ਯ ਦਾ ਜਨਮ ਅਸਥਾਨ ਹੈ. ਚਾਣਕ੍ਯ ਦਾ ਕੌਟਿਲ੍ਯ ਨਾਮ ਭੀ ਗ੍ਰੰਥਾਂ ਵਿੱਚ ਆਇਆ ਹੈ. ਇਸ ਦੇ ਲਿਖੇ ਸ਼ਾਸਤ੍ਰ ਦਾ ਨਾਉਂ ਅਰਥਾਸ਼ਾਸਤ੍ਰ ਅਤੇ ਕੌਟਿਲ੍ਯ ਸ਼ਾਸਤ੍ਰ ਹੈ. ਦੇਖੋ, ਸੈਨਾਪਤਿ ੨....
ਸੰਗ੍ਯਾ- ਚਤੁਰਤਾ. ਚਾਤੁਰ੍ਯ. "ਚਤੁਰਾਈ ਨ ਪਾਇਆ ਕਿਨੈ ਤੂ." (ਅਨੰਦੁ)...
ਦੇਖੋ, ਨੰਦ ੧੦,...
ਸੰ. नास्. ਧਾ- ਖਰਰਾਟਾ ਮਾਰਨਾ. ਸ੍ਵਾਸ (ਸਾਹ) ਨਾਲ ਖਰ ਖਰ ਸ਼ਬਦ ਕਰਨਾ। ੨. ਸੰਗ੍ਯਾ- ਨਾਸਾ. ਨੱਕ। ੩. ਸੰ. ਨਾਸ਼. ਵਿਨਾਸ਼. ਤਬਾਹੀ। ੪. ਜਦ ਨਾਸ਼ ਸ਼ਬਦ ਯੌਗਿਕ ਹੋਕੇ ਅੰਤ ਆਉਂਦਾ ਹੈ, ਤਦ ਨਾਸ਼ਕ ਅਰਥ ਦਿੰਦਾ ਹੈ, ਜਿਵੇਂ- "ਭੈ ਭੰਜਨ ਅਘ ਦੂਖਨਾਸ." (ਬਾਵਨ) "ਹੇ ਪਾਰਬ੍ਰਹਮ ਅਬਿਨਾਸੀ ਅਘਨਾਸ." (ਬਾਵਨ) ੫. ਅ਼. [ناس] ਆਦਮੀ. ਮਨੁੱਖ। ੬. ਫ਼ਰਿਸ਼ਤਾ। ੭. ਫ਼ਾ. ਨਾਸ਼. ਕੀਰਣੇ. ਵਿਲਾਪ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰ. तक्षशिला. Taxila ਸੰਗ੍ਯਾ- ਦਸ਼ਰਥ ਦੇ ਪੋਤੇ, ਭਰਤ ਦੇ ਪੁਤ੍ਰ "ਤਕ੍ਸ਼੍" ਦੀ ਵਸਾਈ ਹੋਈ ਇੱਕ ਨਗਰੀ, ਜੋ ਗੰਧਾਰ ਦੇਸ਼ ਦੀ ਰਾਜਧਾਨੀ ਸੀ. ਇਸ ਦੇ ਖੰਡਹਰ ਇਸ ਵੇਲੇ ਟੈਕਸੀਲਾ ਨਾਮਕ ਨਾਰਥ ਵੈਸਟਰਨ ਰੇਲਵੇ ਦੇ ਸਟੇਸ਼ਨ¹ ਪਾਸ ਜਿਲੇ ਰਾਵਲਪਿੰਡੀ ਵਿੱਚ ਦੇਖੇ ਜਾਂਦੇ ਹਨ. ਵਿਦੇਸ਼ੀ ਯਾਤ੍ਰੀਆਂ ਦੇ ਲੇਖ ਤੋਂ ਪਤਾ ਲੱਗਦਾ ਹੈ ਕਿ ਇਹ ਨਗਰ ਬੌੱਧਮਤ ਦੀ ਵਿਦ੍ਯਾ ਦਾ ਕੇਂਦ੍ਰ ਸੀ. ਰਾਜਾ ਬਿੰਬਸਾਰ ਦਾ ਵੈਦ੍ਯ "ਜੀਵਕ" ਨੌ ਵਰ੍ਹੇ ਤਕ੍ਸ਼੍ਸ਼ਿਲਾ ਵਿੱਚ ਵੈਦ੍ਯ ਵਿਦ੍ਯਾ ਪੜ੍ਹਕੇ ਮਸ਼ਹੂਰ ਵੈਦ੍ਯ ਹੋਇਆ ਸੀ. ਸਿਕੰਦਰ ਨੇ ਜਿਸ ਵੇਲੇ ਤਕ੍ਸ਼੍ਸ਼ਿਲਾ ਨੂੰ ਫ਼ਤੇ ਕੀਤਾ, ਤਦ ਇਸਦਾ ਰਾਜਾ "ਅੰਭੀ" ਸੀ. ਹੁਣ ਇਸ ਦੇ ਚਿੰਨ੍ਹ ਦੱਸ ਰਹੇ ਹਨ ਕਿ ਕਿਸੇ ਸਮੇਂ ਇਹ ਸ਼ਹਿਰ ਵਡੇ ਵਿਸ੍ਤਾਰ ਵਿੱਚ ਸੀ. ਇਸ ਸਮੇਂ ਇਹ ਅਸਥਾਨ "ਢੇਰੀਸ਼ਾਹਾਂਨ" ਨਾਮ ਕਰਕੇ ਪ੍ਰਸਿੱਧ ਹੈ.#ਚੀਨੀ ਯਾਤ੍ਰੀ "ਫਾਹਿਯਾਨ" ਲਿਖਦਾ ਹੈ ਕਿ ਬੁੱਧ ਭਗਵਾਨ ਨੇ ਆਪਣਾ ਸਿਰ ਕਿਸੇ ਨੂੰ ਇਸ ਥਾਂ ਦਾਨ ਕਰ ਦਿੱਤਾ ਸੀ, ਇਸ ਕਾਰਣ "ਤਕ੍ਸ਼੍ਸ਼ਿਰਾ" ਨਾਮ ਹੋਇਆ, ਜਿਸ ਤੋਂ ਲੋਕਾਂ ਨੇ ਤਕ੍ਸ਼੍ਸ਼ਿਲਾ ਬਣਾ ਲਿਆ. ਸਰ ਜਾਨ ਮਾਰਸ਼ਲ (Sir John Marshall) ਨੇ ਇੱਥੋਂ ਦੇ ਪੁਰਾਣੇ ਨਿਸ਼ਾਨਾਂ ਦੀ ਖੋਜ ਪੜਤਾਲ ਕੀਤੀ ਹੈ ਅਤੇ ਕਈ ਨਵੀਆਂ ਗੱਲਾਂ ਲੱਭਕੇ ਪੁਰਾਣੇ ਇਤਿਹਾਸ ਵਿੱਚ ਵਾਧਾ ਕੀਤਾ ਹੈ. ਇੱਥੇ ਇੱਕ ਅਜਾਇਬਘਰ ਬਣਾਇਆ ਗਿਆ ਹੈ, ਜਿਸ ਵਿੱਚ ਇੱਥੋਂ ਲੱਭੀਆਂ ਚੀਜਾਂ ਨੂੰ ਸਾਂਭਕੇ ਰੱਖਿਆ ਹੋਇਆ ਹੈ....
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਸੰ. ਸ਼ਾਸ੍ਤ੍ਰ. ਸੰਗ੍ਯਾ- ਉਹ ਪੁਸ੍ਤਕ ਜੋ ਅਨੁਸ਼ਾਸਨ (ਹੁਕਮ) ਦੇਵੇ. ਆਗ੍ਯਾ ਕਰਨ ਵਾਲਾ ਗ੍ਰੰਥ. ਦੇਖੋ, ਸਾਸ ੬. "ਸਾਸਤ ਸਿੰਮ੍ਰਿਤਿ ਬੇਦ ਚਾਰਿ." (ਸ੍ਰੀ ਅਃ ਮਃ ੫) "ਸੋਈ ਸਾਸਤੁ ਸਉਣ ਸੋਇ." (ਸ੍ਰੀ ਮਃ ੫) "ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ." (ਭੈਰ ਮਃ ੧)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਸੇਨਾਪਤਿ। ੨. ਸ਼੍ਰੀ ਗੁਰੂ ਗੋਬਿੰਦ ਸਿਘ ਸਾਹਿਬ ਜੀ ਦੇ ਦਰਬਾਰ ਦਾ ਇੱਕ ਲਿਖਾਰੀ ਅਤੇ ਕਵਿ, ਜਿਸ ਨੇ ਚਾਣਿਕ੍ਯ ਨੀਤਿ ਦਾ ਉਲਥਾ ਕੀਤਾ ਹੈ- "ਗੁਰੁ ਗੋਬਿੰਦ ਕੀ ਸਭਾ ਮੇ ਲੇਖਕ ਪਰਮ ਸੁਜਾਨ। ਚਾਣਾਕੇ ਭਾਖਾ ਕਰੀ ਕਵਿ ਸੈਨਾਪਤਿ ਨਾਮ।।" ਇਸ ਦਾ ਬਣਾਇਆ ਇੱਕ "ਗੁਰੁਸ਼ੋਭਾ" ਗ੍ਰੰਥ ਭੀ ਹੈ. ਦੇਖੋ, ਗੁਰੁਮਤ ਸੁਧਾਕਰ ਗ੍ਰੰਥ.¹...