chāturīचातुरी
ਸੰਗ੍ਯਾ- ਚਾਤੁਰ੍ਯ. ਹੋਸ਼ਿਯਾਰੀ। ੨. ਛਲ। ੩. ਵਿ- ਚਤੁਰਾਈ ਵਾਲਾ. ਚਾਲਾਕ. "ਕਾਮੀ ਕ੍ਰੋਧੀ ਚਾਤੁਰੀ." (ਮਾਰੂ ਕਬੀਰ)
संग्या- चातुर्य. होशियारी। २. छल। ३. वि- चतुराई वाला. चालाक. "कामी क्रोधी चातुरी." (मारू कबीर)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਚਤੁਰਤਾ. ਚਾਤੁਰ੍ਯ. "ਚਤੁਰਾਈ ਨ ਪਾਇਆ ਕਿਨੈ ਤੂ." (ਅਨੰਦੁ)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਫ਼ਾ. [چالاک] ਵਿ- ਚਤੁਰ. ਹੋਸ਼ਿਆਰ। ੨. ਚੰਚਲ. ਚਪਲ....
ਕਮੀ. ਘਾਟਾ."ਕਹੁ ਨਾਨਕ ਨਾਹੀ ਤਿਨਿ ਕਾਮੀ" (ਆਸਾ ਮਃ ੫) ੨. ਕੰਮਾਂ ਵਿੱਚ. ਕਾਮੋਂ ਮੇ. "ਹਰਿ ਤਿਸ ਕੀ ਕਾਮੀ." (ਵਾਰ ਮਾਰੂ ੨. ਮਃ ੫) ਕਰਤਾਰ ਉਸ ਦੇ ਕੰਮਾਂ ਵਿੱਚ ਸਹਾਇਤਾ ਕਰਦਾ ਹੈ। ੩. ਕਾਮਨਾ. "ਤਿਆਗਿ ਸਗਲ ਕਾਮੀ." (ਸਾਰ ਮਃ ੫. ਪੜਤਾਲ) ੪. ਸੰ. कामिन ਕਾਮਨਾ ਵਾਲਾ. ਇੱਛਾ ਵਾਲਾ। ੫. ਕਾਮ (ਅਨੰਗ) ਦੇ ਅਸਰ ਵਾਲਾ. "ਕੁਚਿਲ ਕਠੋਰ ਕਪਟਿ ਕਾਮੀ." (ਕਾਨ ਮਃ ੫) ੬. ਅ਼. [کامی] ਸੰਨੱਧਬੱਧ ਯੋਧਾ. ਕਵਚਧਾਰੀ ਸੂਰਮਾ. "ਕਾਮੀ ਆਦਿ ਉਚਾਰਕੈ ਅਰਿ ਪਦ ਅੰਤ ਸੁ ਦੇਹੁ." (ਸਨਾਮਾ) ਕਵਚਧਾਰੀ ਯੋਧਾ ਦੀ ਵੈਰਣ ਬੰਦੂਕ। ੭. ਸਿੰਧੀ. ਕਰਮਚਾਰੀ. ਅਹੁਦੇਦਾਰ....
ਵਿ- ਕ੍ਰੋਧਿਨ੍. ਕ੍ਰੋਧ ਵਾਲਾ. ਗੁਸੈਲਾ। ੨. ਦੇਖੋ, ਮੁਠੀ। ੩. ਦੇਖੋ, ਕਰੋਧਿ....
ਸੰਗ੍ਯਾ- ਚਾਤੁਰ੍ਯ. ਹੋਸ਼ਿਯਾਰੀ। ੨. ਛਲ। ੩. ਵਿ- ਚਤੁਰਾਈ ਵਾਲਾ. ਚਾਲਾਕ. "ਕਾਮੀ ਕ੍ਰੋਧੀ ਚਾਤੁਰੀ." (ਮਾਰੂ ਕਬੀਰ)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....