chāpaचाप
ਸੰਗ੍ਯਾ- ਬਾਂਸ ਦਾ ਧਨੁਖ. ਦੇਖੋ, ਚਪ ਧਾ। ੨. ਦਬਾਉ. ਦਾਬਾ. "ਕਾਲੁ ਨ ਚਾਪੈ ਦੁਖੁ ਨ ਸੰਤਾਪੈ." (ਮਾਝ ਅਃ ਮਃ ੩) "ਕਾਲੁ ਨ ਚਾਪੈ ਹਰਿਗੁਣ ਗਾਇ." (ਓਅੰਕਾਰ) "ਇਤ ਉਤ ਜਾਹਿ ਕਾਲ ਕੇ ਚਾਪੇ." (ਆਸਾ ਅਃ ਮਃ ੧)
संग्या- बांस दा धनुख. देखो, चप धा। २. दबाउ. दाबा. "कालु न चापै दुखु न संतापै." (माझ अः मः ३) "कालु न चापै हरिगुण गाइ." (ओअंकार) "इत उत जाहि काल के चापे." (आसा अः मः १)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਵੰਸ਼. ਵੇਣੁ. ਸੰਗ੍ਯਾ- ਤ੍ਰਿਣ ਜਾਤਿ ਦਾ ਇੱਕ ਪੌਧਾ, ਜਿਸ ਦੀ ਲੰਮੀ ਛਟੀ ਗੱਠਦਾਰ ਹੁੰਦੀ ਹੈ. Bambusa. (Bamboo)...
ਸੰ. ਧਨੁਸ੍ ਅਤੇ ਧਨੁਸ੍ਕ. ਸੰਗ੍ਯਾ- ਕਮਾਣ. ਚਾਪ....
ਸੰਗ੍ਯਾ- ਦਾੱਬਾ. ਧਮਕੀ। ੨. ਬੋਝ। ੩. ਰੋਬਦਾਬ....
ਦੇਖੋ, ਦਬਾਉ। ੨. ਹ਼ੁਕੂਮਤ ਦਾ ਰੁਅ਼ਬ. "ਬੰਦੇ ਕੋ ਅਤਿ ਦਾਬੋ ਭਯੋ." (ਪ੍ਰਾਪੰਪ੍ਰ)...
ਦੇਖੋ, ਕਾਲ. "ਕਾਲੁ ਨ ਚਾਂਪੈ ਹਰਿਗੁਣ ਗਾਇ. (ਓਅੰਕਾਰ) ੨. ਦੇਖੋ, ਕਾਲੂ। ੩. ਕਲ੍ਹ. ਕਲ੍ਯ. ਵੀਤ ਗਿਆ ਦਿਨ. "ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ." (ਜੈਜਾ ਮਃ ੯)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਕਰਤਾਰ ਦੇ ਗੁਣ. "ਹਰਿਗੁਣ ਗਾਵਹਿ ਅਨਦਿਨੁ ਜਾਗੇ." (ਮਾਰੂ ਸੋਲਹੇ ਮਃ ੩)...
ਸੰਗ੍ਯਾ- ਗਊ. ਗਾਂ. "ਹਕੁ ਪਰਾਇਆ ਨਾਨਕਾ, ਉਸੁ ਸੂਅਰੁ ਉਸੁ ਗਾਇ." (ਵਾਰ ਮਾਝ ਮਃ ੧) ੨. ਗ੍ਰਾਮ. ਪਿੰਡ. "ਗਾਇ ਸਮੇਤ ਸਭੋ ਮਿਲ ਕੌਰਨ." (ਕ੍ਰਿਸਨਾਵ) ੩. ਗਾਇਨ. "ਗਗੈ ਗੋਇ ਗਾਇ ਜਿਨਿ ਛੋਡੀ ਗਲੀ ਗੋਬਿਦੁ ਗਰਬਿ ਭਇਆ." (ਆਸਾ ਪਟੀ ਮਃ ੧) ਜਿਸ ਨੇ ਕਰਤਾਰ ਦੀ ਗੋਇ (ਬਾਣੀ) ਗਾਉਣੋਂ ਛੱਡੀ ਹੈ, ਉਹ ਗੱਲਾਂ ਵਿੱਚ ਗੋਵਿਦੁ (ਵੇਦਵੇੱਤਾ) ਹੋਣ ਦਾ ਅਭਿਮਾਨੀ ਹੋਇਆ ਹੈ। ੪. ਪ੍ਰਿਥਿਵੀ. ਭੂਮਿ। ੫. ਗਾਇਨ ਕਰਕੇ. ਗਾਕੇ. "ਨਾਨਕ ਕਹਿਤ ਗਾਇ ਕਰੁਨਾਮੈ." (ਗਉ ਮਃ ੯) ੬. ਫ਼ਾ. [گاہ] ਗਾਹ. ਜਗਾ. ਥਾਂ. "ਤੁਝੈ ਕਿਨਿ ਫਰਮਾਈ ਗਾਇ?" (ਸ. ਕਬੀਰ) ਤੈਨੂੰ ਕਿਸ ਨੇ ਇਹ ਥਾਂ ਦੱਸੀ ਹੈ?...
ਸੰ. ओम्. ਇਸ ਸ਼ਬਦ ਦਾ ਮੂਲ ਅਵ (श्रव्) ਧਾਤੁ ਹੈ, ਜਿਸ ਦਾ ਅਰਥ ਹੈ ਰਖ੍ਯਾ (ਰਕ੍ਸ਼ਾ) ਕਰਨਾ, ਬਚਾਉਣਾ, ਤ੍ਰਿਪਤ ਹੋਣਾ, ਫੈਲਨਾ ਆਦਿ। 'ਓਅੰ' ਸ਼ਬਦ ਸਭ ਦੀ ਰਖ੍ਯਾ ਕਰਨ ਵਾਲੇ ਕਰਤਾਰ ਦਾ ਬੋਧਕ ਹੈ. "ਓਅੰ ਸਾਧ ਸਤਿਗੁਰ ਨਮਸਕਾਰੰ." (ਬਾਵਨ) "ਓਅੰ ਪ੍ਰਿਯ ਪ੍ਰੀਤਿ ਚੀਤਿ." (ਸਾਰ ਮਃ ੫) ਇਸ ਦੇ ਪਰ੍ਯਾਂਯ ਸ਼ਬਦ- "ਪ੍ਰਣਵ" ਅਤੇ "ਉਦਗੀਥ" ਭੀ ਹਨ.#ਓਅੰਕਾਰ ਸ਼ਬਦ ਦਾ ਅਰਥ ਹੈ- ਓਅੰ ਧੁਨਿ (ਓਅੰ ਦਾ ਉੱਚਾਰਣ)#"ਪ੍ਰਿਥਮ ਕਾਲ ਜਬ ਕਰਾ ਪਸਾਰਾ। ਓਅੰਕਾਰ ਤੇ ਸ੍ਰਿਸ੍ਟਿ ਉਪਾਰਾ." (ਵਿਚਿਤ੍ਰ)#ਕਈ ਥਾਈਂ "ਓਅੰਕਾਰ" ਸ਼ਬਦ ਕਰਤਾਰ ਦਾ ਬੋਧਕ ਭੀ ਦੇਖੀਦਾ ਹੈ. "ਓਅੰਕਾਰ ਏਕੋ ਰਵਿ ਰਹਿਆ." (ਕਾਨ ਮਃ ੪) "ਓਅੰਕਾਰ ਅਕਾਰ ਕਰਿ ਪਵਣ ਪਾਣੀ ਬੈਸੰਤਰ ਸਾਜੇ." (ਭਾਗੁ)#ਸੰਸਕ੍ਰਿਤ ਦੇ ਵਿਦਵਾਨਾਂ ਨੇ ੳ ਅ ਮ ਤਿੰਨ ਅੱਖਰਾਂ ਨੂੰ ਬ੍ਰਹਮਾ ਵਿਸਨੂ ਸ਼ਿਵ ਮੰਨਕੇ ਓਅੰ ਨੂੰ ਤਿੰਨ ਦੇਵ ਰੂਪ ਕਲਪਿਆ ਹੈ, ਪਰ ਗੁਰੁਮਤ ਵਿੱਚ ਓਅੰ ਦੇ ਮੁੱਢ ਏਕਾ ਅੰਗ ਲਿਖਕੇ ਸਿੱਧ ਕੀਤਾ ਹੈ ਕਿ ਕਰਤਾਰ ਇੱਕ ਹੈ. "ਏਕਾ ਏਕੰਕਾਰ ਲਿਖਿ ਵੇਖਾਲਿਆ। ਊੜਾ ਓਅੰਕਾਰ ਪਾਸਿ ਬਹਾਲਿਆ." (ਭਾਗੁ)#੨. ਮੱਧ ਭਾਰਤ ਦੇ ਜਿਲੇ ਨੀਮਾੜ ਵਿੱਚ ਨਰਮਦਾ ਨਦੀ ਦੇ ਮਾਂਧਾਤਾ ਟਾਪੂ (ਦ੍ਵੀਪ) ਵਿੱਚ ਉਸ ਨਾਉਂ ਦਾ ਇੱਕ ਵੱਡਾ ਪ੍ਰਸਿੱਧ ਹਿੰਦੂ ਮੰਦਿਰ ਹੈ, ਸਤਿਗੁਰੂ ਨਾਨਕ ਦੇਵ ਜੀ ਨੇ ਇਸੇ ਥਾਂ 'ਦੱਖਣੀ ਓਅੰਕਾਰ' ਉੱਚਾਰਣ ਕੀਤਾ ਹੈ।¹ ੩. ਵ੍ਯ- ਹਾਂ। ੪. ਸਤ੍ਯ. ਯਥਾਰਥ. ਠੀਕ....
ਜਾਂਹਿਂ. ਜਾਂਦੇ ਹਨ. "ਜਾਹਿ ਸਵਾਰੈ ਸਾਝ ਬਿਆਲ." (ਗਉ ਮਃ ੧) ੨. ਵਿ- ਜੈਸਾ. ਜੇਹਾ. "ਮੇਰੁ ਕਰੋ ਤ੍ਰਿਣ ਤੇ ਮੁਹਿ ਜਾਹਿ." (ਵਿਚਿਤ੍ਰ) ਮੇਰੇ ਜੇਹੇ ਨੂੰ ਤ੍ਰਿਣ ਤੋਂ ਮੇਰੁ ਕਰੋਂ। ੩. ਸਰਵ- ਜਿਸ ਨੂੰ. ਜਿਸੇ. "ਬੇਦ ਸਕੈ ਨਹਿ ਜਾਹਿ ਬਤਾਈ." (ਕ੍ਰਿਸਨਾਵ) ੪. ਜਿਸ ਨੇ. "ਅਘਾਸੁਰ ਕੀ ਸਿਰੀ ਜਾਹਿ ਫਾਰੀ ਹੈ." (ਕ੍ਰਿਸਨਾਵ)...
ਸੰਗ੍ਯਾ- ਸਮਾਂ. ਵੇਲਾ. "ਹਰਿ ਸਿਮਰਤ ਕਾਟੈ ਸੋ ਕਾਲ." (ਬਿਲਾ ਮਃ ੫) ਦੇਖੋ, ਕਾਲਪ੍ਰਮਾਣ। ੨. ਮ੍ਰਿਤ੍ਯੁ. ਮੌਤ. "ਕਾਲ ਕੈ ਫਾਸਿ ਸਕਤ ਸਰੁ ਸਾਂਧਿਆ." (ਆਸਾ ਮਃ ੫) ੩. ਯਮ। ੪. ਦੁਰਭਿੱਖ. ਦੁਕਾਲ. ਕਹਿਤ. "ਕਾਲ ਗਵਾਇਆ ਕਰਤੈ ਆਪਿ." (ਮਲਾ ਮਃ ੫) ੫. ਮਹਾਕਾਲ. ਜੋ ਸਾਰੀ ਵਿਸ਼੍ਵ ਨੂੰ ਲੈ ਕਰਦਾ ਹੈ. "ਕਾਲ ਕ੍ਰਿਪਾਲੁ ਹਿਯੈ ਨ ਚਿਤਾਰ੍ਯੋ." (੩੩ ਸਵੈਯੇ) ੬. ਕਾਲਸ ਦਾ ਸੰਖੇਪ. ਸਿਆਹੀ. "ਕਾਲ ਮਤਿ ਲਾਗੀ." (ਸ੍ਰੀ ਬੇਣੀ) ੭. ਵਿ- ਕਾਲਾ. ਸਿਆਹ. "ਨਿੰਦਕ ਕੇ ਮੁਖ ਹੋਏ ਕਾਲ." (ਬਿਲਾ ਮਃ ੫) ੮. ਸੰਗ੍ਯਾ- ਜਨਮਸਮਾਂ. ਜਨਮ. "ਕਾਲ ਬਿਕਾਲ ਸਬਦਿ ਭਏ ਨਾਸ." (ਬਿਲਾ ਅਃ ਮਃ ੧) ਜਨਮ ਮਰਣ ਗੁਰਉਪਦੇਸ਼ ਕਰਕੇ ਨਾਸ਼ ਹੋ ਗਏ। ੯. ਕਲ੍ਹ. ਆਉਣ ਵਾਲਾ ਦਿਨ. "ਜੋ ਉਪਜਿਓ ਸੋ ਬਿਨਸ ਹੈ ਪਰੋ ਆਜੁ ਕੇ ਕਾਲ." (ਸ. ਮਃ ੯) ਪਰਸੋਂ ਅੱਜ ਜਾਂ ਕਲ੍ਹ। ੧੦. ਲੋਹਾ। ੧੧. ਸ਼ਨਿਗ੍ਰਹਿ. ਛਨਿੱਛਰ। ੧੨. ਸ਼ਿਵ। ੧੩. ਕੋਕਿਲਾ. ਕੋਇਲ। ੧੪. ਵ੍ਯਾਕਰਣ ਅਨੁਸਾਰ ਕ੍ਰਿਯਾ ਦੇ ਵਾਪਰਨ ਦਾ ਸਮਾਂ. Tense. ਵਰਤਮਾਨ- ਮੈਂ ਪੜ੍ਹਦਾ ਹਾਂ, ਭੂਤ- ਮੈਂ ਪੜ੍ਹਿਆ, ਭਵਿਸ਼੍ਯ- ਮੈਂ ਪੜ੍ਹਾਂਗਾ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...