chārīचारी
ਸੰਗ੍ਯਾ- ਚੁਗ਼ਲੀ। ੨. ਚਰ੍ਯਾ. ਆਚਾਰ. ਕ੍ਰਿਯਾ. "ਵਡਾਈ ਚਾਰੀ." (ਭਾਗੁ) ੩. ਸੰ चारिन ਪਿਆਦਾ. ਪੈਦਲ ਸਿਪਾਹੀ। ੪. ਵਿ- ਵਿਚਰਨ ਵਾਲਾ. ਫਿਰਨ ਵਾਲਾ। ੫. ਦੱਲੀ (ਕੁੱਟਨੀ) ਵਾਸਤੇ ਭੀ ਚਾਰੀ ਸ਼ਬਦ ਆਇਆ ਹੈ. "ਸਤਰ ਛੋਡ ਆਈ ਕ੍ਯੋਂ ਚਾਰੀ?" (ਚਰਿਤ੍ਰ ੧੨੧) ੬. ਚਲਦਾ (ਚਲਤਾ) ਬੋਧਕ ਸ਼ਬਦ ਭੀ ਚਾਰੀ ਹੈ. "ਨਾ ਹਮਰੋ ਬਸ ਚਾਰੀ?" (ਸਾਰ ਮਃ ੫) ਸਾਡਾ ਬਸ ਨਹੀਂ ਚਲਦਾ.
संग्या- चुग़ली। २. चर्या. आचार. क्रिया. "वडाई चारी." (भागु) ३. सं चारिन पिआदा. पैदल सिपाही। ४. वि- विचरन वाला. फिरन वाला। ५. दॱली (कुॱटनी) वासते भी चारी शबद आइआ है. "सतर छोड आई क्यों चारी?" (चरित्र १२१) ६. चलदा (चलता) बोधक शबद भी चारी है. "ना हमरो बस चारी?" (सार मः ५) साडा बस नहीं चलदा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [چُغلی] ਸੰਗ੍ਯਾ- ਪਿੱਠ ਪਿੱਛੇ ਕੀਤੀ ਬੁਰਾਈ. ਗ਼ੈਰਹ਼ਜਰੀ ਵਿੱਚ ਕੀਤੀ ਨਿੰਦਾ. "ਨਿਤ ਚੁਗਲੀ ਕਰੈ ਅਣਹੋਂਦੀ ਪਰਾਈ." (ਵਾਰ ਗਉ ੧. ਮਃ ੪)...
ਦੇਖੋ, ਅਚਾਰ. "ਗਾਵੈ ਕੋ ਗੁਣ ਵਡਿਆਈ ਆਚਾਰ." (ਜਪੁ)...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰਗ੍ਯਾ- ਉਸਤਤਿ. ਤਅ਼ਰੀਫ਼। ੨. ਉੱਚਤਾ ੩. ਬਜ਼ੁਰਗੀ. "ਸਾਚਾ ਸਾਹਿਬ ਅਮਿਤ ਵਡਾਈ।" (ਸੋਰ ਮਃ ੫)...
ਸੰਗ੍ਯਾ- ਚੁਗ਼ਲੀ। ੨. ਚਰ੍ਯਾ. ਆਚਾਰ. ਕ੍ਰਿਯਾ. "ਵਡਾਈ ਚਾਰੀ." (ਭਾਗੁ) ੩. ਸੰ चारिन ਪਿਆਦਾ. ਪੈਦਲ ਸਿਪਾਹੀ। ੪. ਵਿ- ਵਿਚਰਨ ਵਾਲਾ. ਫਿਰਨ ਵਾਲਾ। ੫. ਦੱਲੀ (ਕੁੱਟਨੀ) ਵਾਸਤੇ ਭੀ ਚਾਰੀ ਸ਼ਬਦ ਆਇਆ ਹੈ. "ਸਤਰ ਛੋਡ ਆਈ ਕ੍ਯੋਂ ਚਾਰੀ?" (ਚਰਿਤ੍ਰ ੧੨੧) ੬. ਚਲਦਾ (ਚਲਤਾ) ਬੋਧਕ ਸ਼ਬਦ ਭੀ ਚਾਰੀ ਹੈ. "ਨਾ ਹਮਰੋ ਬਸ ਚਾਰੀ?" (ਸਾਰ ਮਃ ੫) ਸਾਡਾ ਬਸ ਨਹੀਂ ਚਲਦਾ....
ਦੇਖੋ, ਭਾਗ. "ਭਾਗੁ ਪੂਰਾ ਤਿਨ ਜਾਗਿਆ." (ਮਃ ੫. ਵਾਰ ਸਾਰ)...
ਫ਼ਾ. [پیادہ] ਪਯਾਦਹ. ਸੰਗ੍ਯਾ- ਪੈਦਲ. ਸੰ. ਪਦਾਤਿ. ਪੈਦਲ ਸਿਪਾਹੀ। ੨. ਅਫੀਮੀਆਂ ਦੇ ਸੰਕੇਤ ਵਿੱਚ ਅਫੀਮ ਦਾ ਛੋਟਾ ਮਾਵਾ, ਜੋ ਮੁਕੱਰਰ ਵੇਲੇ ਦੀ ਅਫ਼ੀਮ ਖਾਣ ਪਿੱਛੋਂ ਖਾਧਾਜਾਵੇ. ਭਾਵ ਇਹ ਹੁੰਦਾ ਹੈ ਕਿ ਪਯਾਦੇ ਦੀ ਤਰਾਂ ਜਾਕੇ ਅਮਲ (ਨਸ਼ੇ) ਨੂੰ ਸੱਦ ਲਿਆਵੇ. ਅਫੀਮੀਆਂ ਦੀ ਬੋਲੀ ਵਿੱਚ ਇਸ ਦਾ ਨਾਮ "ਪਿਆਦਾ ਦੌੜਾਉਣਾ" ਹੈ। ੩. ਸ਼ਤਰੰਜ ਦਾ ਛੋਟਾ ਮੋਹਰਾ....
ਸੰਗ੍ਯਾ- ਪਦਚਰ. ਪਾਦਾਤਿਕ. ਪਯਾਦਹ ਸਿਪਾਹੀ. Pezestrain ੨. ਸੰਸਕ੍ਰਿਤ ਵਿੱਚ. "ਪਾਲਾਗਲ" ਸ਼ਬਦ ਦੂਤ (ਹਰਕਾਰਾ) ਅਰਥ ਬੋਧਕ ਭੀ ਹੈ....
ਫ਼ਾ. [سپاہی] ਫੌਜ ਵਿੱਚ ਭਰਤੀ ਹੋਣ ਵਾਲਾ. ਸੈਨਿਕ.¹ "ਕਤਹੂ ਸਿਪਾਹੀ ਹਨਐਕੈ ਸਾਧਤ ਸਿਲਾਹਨ ਕੋ." (ਅਕਾਲ)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਕ੍ਰਿ. ਵਿ- ਲਿਯੇ, ਲਈ. ਖ਼ਾਤਰ. ਸਦਕੇ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਅ਼. [سطر] ਸਤ਼ਰ. ਸੰਗ੍ਯਾ- ਰੇਖਾ. ਲੀਕ। ੨. ਪੰਕ੍ਤਿ. ਲਿਖੀ ਹੋਈ ਅੱਖਰ ਰੇਖਾ। ੩. ਸੰ. ਸਪ੍ਤਤਿ. ਸੱਤਰ ੭੦। ੪. ਅ਼. [ستر] ਪਰਦਾ. ਦੇਖੋ, ਸੰ. ਸ੍ਤ੍ਰੀ। ੫. ਵਿ- ਮਸਤੂਰ. ਗੁਪਤ. ਪੋਸ਼ੀਦਾ. ਦੇਖੋ, ਸਤਰਿ। ੬. ਸੰ. सत्त्र ਅਤਿ ਉੱਤਮ. ਬਹੁਤ ਹੱਛਾ....
ਕ੍ਰਿ. ਵਿ- ਕਿਸ ਵਾਸਤੇ. ਕਿਸ ਲਈ। ੨. ਕੈਸੇ. ਕਿਵੇਂ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਵਿ- ਗਿਆਨ ਕਰਾਉਣ ਵਾਲਾ। ੨. ਜਗਾਉਣ ਵਾਲਾ....
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਵਿ- ਅਸਾਡਾ. ਹਮਾਰਾ. ਅਸਾਂ ਦਾ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...