chāvaraचावर
ਸੰਗ੍ਯਾ- ਚਾਵਲ. ਤੰਡੁਲ. "ਚਾਵਰ ਡਾਰਤ ਰੀਝ ਨ ਜੈਹੈ." (ਚਰਿਤ੍ਰ ੨੬੬) ੨. ਚਾਵੜ. ਚੌੜ. ਚਪਲਤਾ. ਇੱਲਤ। ੩. ਚਾਮਰ. ਚੋਰ। ੪. ਸੰ. ਚਾਮਰਿਕ. ਚੌਰ ਕਰਨ ਵਾਲਾ. ਚੌਰਬਰਦਾਰ. "ਛਤ੍ਰ ਨ ਪਤ੍ਰ ਨ ਚਉਰ ਨ ਚਾਵਰ." (ਸਵੈਯੇ ਸ੍ਰੀ ਮੁਖਵਾਕ ਮਃ ੫)
संग्या- चावल. तंडुल. "चावर डारत रीझ न जैहै." (चरित्र २६६) २. चावड़. चौड़. चपलता. इॱलत। ३. चामर. चोर। ४. सं. चामरिक. चौर करन वाला. चौरबरदार. "छत्र न पत्र न चउर न चावर." (सवैये स्री मुखवाक मः ५)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਧਾਨ ਦਾ ਬੀਜ. ਤੰਡੁਲ. ਚੌਲ. ਚਾਉਲ. "ਚਾਵਲ ਕਾਰਣੇ ਤੁਖ ਕਹੁ ਮੁਹਲੀ ਲਾਇ." (ਵਾਰ ਰਾਮ ੨. ਮਃ ੫) ਤੁਖ ਕਾਰਣੇ ਚਾਵਲ ਕੋ ਮੂਹਲੀ....
ਸੰ. तण्डुल. ਸੰਗ੍ਯਾ- ਕੁੱਟੇ ਹੋਏ ਧਾਨ. ਚਾਵਲ....
ਸੰਗ੍ਯਾ- ਚਾਵਲ. ਤੰਡੁਲ. "ਚਾਵਰ ਡਾਰਤ ਰੀਝ ਨ ਜੈਹੈ." (ਚਰਿਤ੍ਰ ੨੬੬) ੨. ਚਾਵੜ. ਚੌੜ. ਚਪਲਤਾ. ਇੱਲਤ। ੩. ਚਾਮਰ. ਚੋਰ। ੪. ਸੰ. ਚਾਮਰਿਕ. ਚੌਰ ਕਰਨ ਵਾਲਾ. ਚੌਰਬਰਦਾਰ. "ਛਤ੍ਰ ਨ ਪਤ੍ਰ ਨ ਚਉਰ ਨ ਚਾਵਰ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਸੰਗ੍ਯਾ- ਪ੍ਰਸੰਨਤਾ. "ਰੀਝ ਖੀਝ ਹੋਇ ਨ ਨਿਫਲਾਈ." (ਗੁਪ੍ਰਸੂ) ਪ੍ਰਸੰਨਤਾ ਅਤੇ ਖ਼ਫ਼ਗੀ ਨਿਸਫਲ ਨਹੀਂ ਹੁੰਦੀ।੨ ਬਖ਼ਸ਼ਿਸ਼....
ਜਾਵੇਗਾ. "ਜੈਹਹਿ ਆਟਾ ਲੋਨ ਜਿਉ ਸੋਨ ਸਮਾਨਿ ਸਰੀਰੁ." (ਸ. ਕਬੀਰ) "ਬੀਤ ਜੈਹੈ ਜਨਮੁ ਅਕਾਜ ਰੇ." (ਜੈਜਾ ਮਃ ੯)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਸੰਗ੍ਯਾ- ਚਪਲਤਾ. ਇੱਲਤ. ਚੌੜ....
ਦੇਖੋ, ਚਉੜ। ੨. ਸੰ. ਚੌਡ. ਉਭਰੀ ਹੋਈ ਥਾਂ. ਉੱਚੀ ਥਾਂ....
ਸੰਗ੍ਯਾ- ਚੰਚਲਤਾ. ਚਾਲਾਕੀ....
ਸੰਗ੍ਯਾ- 'ਚਮਰੀ' ਗਊ ਦੀ ਪੂਛ ਦੇ ਰੋਮਾਂ ਦਾ ਗੁੱਛਾ. ਚੌਰ। ੨. ਇੱਕ ਛੰਦ. ਇਸ ਦਾ ਨਾਮ "ਸੋਮਵੱਲਰੀ" ਅਤੇ "ਤੂਣ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ਗੁਰੁ ਲਘੁ ਦੇ ਕ੍ਰਮ ਅਨੁਸਾਰ ੧੫. ਅੱਖਰ, ਅਥਵਾ ਪ੍ਰਤਿ ਚਰਣ- ਰ, ਜ, ਰ, ਜ, ਰ. , , , , .#ਉਦਾਹਰਣ-#ਸਸ੍ਤ੍ਰ ਅਸ੍ਤ੍ਰ ਲੈ ਸਕੋਪ ਬੀਰ ਬੋਲਕੈ ਸਬੈ,#ਕੋਪ ਓਪ ਦੈ ਹਠੀ ਸੁ ਧਾਯਕੈ ਪਰੇ ਤਬੈ,#ਕਾਨ ਕੇ ਪ੍ਰਮਾਨ ਬਾਨ ਤਾਨ ਤਾਨ ਛੋਰਹੀਂ,#ਜੂਝ ਜੂਝਕੈ ਮਰੈਂ ਨ ਨੈਕ ਮੁੱਖ ਮੋਰਹੀਂ. (ਕਲਕੀ)#੩. ਇੱਕ ਦੈਤ, ਜਿਸ ਨੂੰ ਦੁਰਗਾ ਨੇ ਮਾਰਿਆ. "ਚਾਮਰ ਸੇ ਰਣ ਚਿੱਛੁਰ ਸੇ." (ਵਿਚਿਤ੍ਰ) ੪. ਦਸਮ ਪਾਤਸ਼ਾਹੀ ਦੇ ਗੁਰੁਵਿਲਾਸ ਵਿੱਚ ਭਾਈ ਸੁੱਖਾ ਸਿੰਘ ਨੇ ਚਰਮ ਦੀ ਥਾਂ ਚਾਮਰ ਸ਼ਬਦ ਵਰਤਿਆ ਹੈ. "ਲਯੋ ਤਬੈ ਚੁਕਾਇ ਨਾਥ ਤੌਨ ਜਾਨ ਚਾਮਰੰ." ਉਸ ਦਾ ਚਮੜਾ ਉਠਵਾਲਿਆ....
ਸੰ. ਸੰਗ੍ਯਾ- ਚੁਰਾਉਣ ਵਾਲਾ ਆਦਮੀ. ਤਸਕਰ. ਦੁਜ਼ਦ. ਦੇਖੋ, ਚੁਰ ਧਾ "ਅਸੰਖ ਚੋਰ ਹਰਾਮਖੋਰ." (ਜਪੁ) ਦੇਖੋ, ਚੌਰ। ੨. ਸੰ. ਚੌਰ੍ਯ. ਚੋਰੀ. ਦੁਜ਼ਦੀ. ਚੋਰ ਕਾ ਕਰਮ. "ਕਰਿ ਦੁਸਟੀ ਚੋਰ ਚੁਰਾਇਆ." (ਗਉ ਮਃ ੪) ੩. ਦਸਮਗ੍ਰੰਥ ਦੇ ੧੨. ਚਰਿਤ੍ਰ ਵਿੱਚ ਲਿਖਾਰੀ ਨੇ ਚੌਰ ਦੀ ਥਾਂ ਚੋਰ ਸ਼ਬਦ ਲਿਖ ਦਿੱਤਾ ਹੈ....
ਸੰਗ੍ਯਾ- ਚੋਰ. ਦੂਸਰੇ ਦੀ ਵਸਤੁ ਚੁਰਾਉਣ ਵਾਲਾ। ੨. ਦੇਖੋ, ਚਾਮਰ। ੩. ਸੰ. ਚੌਲ. ਚੂੜਾ. ਮੁਕੁਟ. ਤਾਜ. "ਗਿਰੈਂ ਚੌਰ ਚਾਰੰ." (ਰਾਮਾਵ) ੪. ਨਾਹਨਰਾਜ ਵਿੱਚ ਇੱਕ ਪਹਾੜ ਦਾ ਟਿੱਲਾ "ਚੌਰ" ਨਾਮ ਤੋਂ ਪ੍ਰਸਿੱਧ ਹੈ, ਜਿਸ ਦੀ ਬਲੰਦੀ ੧੧੯੨੨ ਫੁਟ ਹੈ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰਗ੍ਯਾ- ਦੇਖੋ, ਛਤੁ. "ਛਤ੍ਰ ਨ ਪਤ੍ਰ ਨ ਚਉਰ ਨ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸੰ. ਛਤ੍ਵਰ ਦਾ ਸੰਖੇਪ. ਘਰ. ਨਿਵਾਸ. "ਸੰਲਗਨ ਸਭ ਮੁਖ ਛਤ੍ਰ." (ਮਾਰੂ ਅਃ ਮਃ ੫) ਆਕਾਸ਼ ਸਭ ਨਾਲ ਸਮਾਨ ਲੱਗਾ ਹੋਇਆ ਅਤੇ ਸਭ ਲਈ ਸੁਖਦਾਈ ਨਿਵਾਸ ਦਾ ਅਸਥਾਨ ਹੈ। ੩. ਵਿ- ਛਤ੍ਰਾਕਾਰ. ਘਟਾਟੋਪ. "ਦਹ ਦਿਸ ਛਤ੍ਰ ਮੇਘ ਘਟਾ." (ਸੋਰ ਮਃ ੫) ੪. ਕ੍ਸ਼੍ਤ੍ਰਿਯ. ਛਤ੍ਰੀ. ਦੇਖੋ, ਛਿਤੰਕੀਸ....
ਸੰ. ਸੰਗ੍ਯਾ- ਬਿਰਛ ਤੋਂ ਪਤਨ (ਡਿਗਣ) ਵਾਲਾ, ਪੱਤਾ. ਦਲ. " ਪਤ੍ਰ ਭੁਰਜੇਣ ਚੜੀਐ ਨਹਿ ਜੜੀਅੰ ਪੇਡ." (ਗਾਥਾ) ੨. ਚਿੱਠੀ. ਖ਼ਤ਼. ਪੁਰਾਣੇ ਜ਼ਮਾਨੇ ਤਾੜ ਆਦਿ ਦੇ ਪੱਤਿਆਂ ਪੁਰ ਲਿਖਣ ਦਾ ਰਿਵਾਜ ਸੀ, ਇਸ ਕਰਕੇ ਚਿੱਠੀ ਅਤੇ ਪੱਤਰੇ ਦਾ ਨਾਮ ਪੱਤ੍ਰ ਹੋਗਿਆ. "ਪਠ੍ਯੋ ਪਤ੍ਰ ਕਾਸਿਦ ਕੇ ਹਾਥ." (ਗੁਪ੍ਰਸੂ) ੩. ਪੱਤੇ ਜੇਹਾ ਪਤਲਾ ਧਾਤੂ ਦਾ ਟੁਕੜਾ (ਚਾਦਰ). ੪. ਪੰਖ. ਪਕ੍ਸ਼੍. ਖੰਭ। ੫. ਸਵਾਰੀ. "ਛਤ੍ਰ ਨ ਪਤ੍ਰ ਨ". (ਸਵੈਯੇ ਸ਼੍ਰੀ ਮੁਖਵਾਕ ਮਃ੫) ਨਾ ਛਤ੍ਰ ਨਾ ਸਵਾਰੀ। ੬. ਤਲਵਾਰ ਦਾ ਫਲ. ਪਿੱਪਲਾ. ਅਸਿਪਤ੍ਰ। ੭. ਵਸਤ੍ਰ. "ਉਡ੍ਯੋ ਪੌਨ ਕੇ ਬੇਗ ਸੋਂ ਅਗ੍ਰ ਪਤ੍ਰੰ." (ਜਨਮੇਜਯ) ੮. ਮੋਰਛੜ. ਮੋਰ ਦੇ ਪੰਖਾਂ ਦਾ ਮੁੱਠਾ, ਜੋ ਰਾਜਿਆਂ ਦੇ ਸਿਰ ਪੁਰ ਚੌਰ ਦੀ ਤਰਾਂ ਫੇਰਿਆ- ਜਾਂਦਾ ਹੈ. "ਛਤ੍ਰ ਪਤ੍ਰ ਢਾਰੀਅੰ." (ਰਾਮਾਵ) ੯. ਪੰਛੀ. ਪੰਖੇਰੂ। ੧੦. ਤੀਰ। ੧੧. ਪਾਤ੍ਰ ਦੀ ਥਾਂ ਭੀ ਪਤ੍ਰ ਸ਼ਬਦ ਆਇਆ ਹੈ. "ਭਰੰਤ ਪਤ੍ਰ ਖੇਚਰੀ." (ਰਾਮਾਵ) ਜੋਗਨੀ ਲਹੂ ਦਾ ਪਾਤ੍ਰ ਭਰਦੀ ਹੈ. "ਪਤ੍ਰ ਕਾ ਕਰਹੁ ਬੀਚਾਰ." (ਰਾਮ ਕਬੀਰ) ਵਿਚਾਰ ਦਾ ਪਾਤ੍ਰ ਕਰੋ. ੧੦. ਫੁੱਲ ਦੀ ਪੰਖੜੀ petal. ਦੇਖੋ, ਸਤਪਤ੍ਰ....
ਦੇਖੋ, ਚਾਮਰ. ਦੇਖੋ, ਚਉਰਢੂਲ। ੨. ਦਿਸ਼ਾ. ਓਰ. ਤਰਫ਼. "ਸਭਨਾਂ ਚਉਰਾਂ ਵਿਖੇ ਆਸਣ ਥਾਪੇ." (ਮਗੋ)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਸ੍ਰੀ ਮੁਖਵਾਕ....