chirhāचिड़ा
ਸੰਗ੍ਯਾ- ਚਟਕ. ਇੱਕ ਪ੍ਰਸਿੱਧ ਪੰਖੇਰੂ, ਜੋ ਬਹੁਤ ਕਰਕੇ ਘਰਾਂ ਵਿੱਚ ਰਹਿੰਦਾ ਹੈ.
संग्या- चटक. इॱक प्रसिॱध पंखेरू, जो बहुत करके घरां विॱच रहिंदा है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਪ੍ਰੇਮ. ਲਗਨ। ੨. ਚਮਕ. ਭੜਕ। ੩. ਚਪਲਤਾ. ਫੁਰਤੀ। ੪. ਚਟ ਚਟ ਧੁਨਿ. ਪਾਟਣ ਦੀ ਆਵਾਜ਼। ੫. ਸੰ. ਚਿੜਾ....
ਸੰ. प्रसिद्घ. ਵਿ- ਵਿਖ੍ਯਾਤ. ਮਸ਼ਹੂਰ। ੨. ਭੂਸਿਤ. ਸ਼੍ਰਿੰਗਾਰਿਆ ਹੋਇਆ। ੩. ਦੇਖੋ, ਕੁਲਕ ਦਾ ਰੂਪ (ੲ)....
ਸੰਗ੍ਯਾ- ਪੰਖਧਰ. ਪੰਛੀ. ਪਰੰਦ. ਦੇਖੋ, ਦੁਇ ਪੰਖੇਰੂ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...