chunghanā, chunghanāचुंघणा, चुंघना
ਕ੍ਰਿ- ਚੋਸਣ ਕਰਨਾ. ਚੂਸਨਾ. ਥਣ (ਸ੍ਤਨ) ਵਿੱਚੋਂ ਦੁੱਧ ਚੂਸਣਾ.
क्रि- चोसण करना. चूसना. थण (स्तन) विॱचों दुॱध चूसणा.
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਦੇਖੋ, ਅਸਤਨ ੧....
ਦੇਖੋ, ਦੁੱਧ ਅਤੇ ਡੁਧੁ. ਨਾਰੀ, ਗਾਂ, ਬਕਰੀ, ਮੱਝ ਆਦਿਕਾਂ ਦੇ ਥਣਾਂ ਦੀਆਂ ਗਿਲਟੀਆਂ (mammary glands) ਵਿੱਚੋਂ ਟਪਕਿਆ ਹੋਇਆ ਇੱਕ ਚਿੱਟਾ ਪਦਾਰਥ. ਜੋ ਸਭ ਤੋਂ ਉੱਤਮ ਗਿਜਾ ਹੈ. ਸ਼ਰੀਰ ਨੂੰ ਪੁਸ੍ਟ ਕਰਨ ਲਈ ਜਿਤਨੇ ਅੰਸ਼ ਲੋੜੀਂਦੇ ਹਨ, ਉਹ ਸਭ ਕੁਦਰਤ ਨੇ ਦੁੱਧ ਅੰਦਰ ਰੱਖ ਦਿੱਤੇ ਹਨ, ਦੁਧ ਵਿਚ ਬੁਹਤਾ ਹਿੱਸਾ ਪਾਣੀ ਹੈ, ਬਾਕੀ ਮਿਸ਼ਰੀ, ਥੰਧਾ, ਲੂਣ, ਨਸ਼ਾਸਤਾ ਆਦਿ ਪਦਾਰਥ ਹਨ. ਬੱਚਿਆਂ ਵਾਸਤੇ ਸਭ ਤੋਂ ਚੰਗਾ ਮਾਤਾ ਦਾ ਦੁੱਧ ਹੈ, ਇਸ ਤੋਂ ਘਟੀਆ ਬਕਰੀ ਦਾ, ਉਸ ਤੋਂ ਗਧੀ ਦਾ, ਉਸ ਤੋਂ ਗਊ ਦਾ ਹੈ, ਮਹਿਂ (ਮੱਝ) ਦਾ ਦੁੱਧ ਬਹੁਤ ਭਾਰੀ ਅਤੇ ਥੰਧਾ ਹੈ ਇਹ ਬੱਚਿਆਂ ਲਈ ਗੁਣਕਾਰੀ ਨਹੀਂ....
ਕ੍ਰਿ- ਚੋਸਣ ਕਰਨਾ. ਜੀਭ ਅਤੇ ਹੋਠਾਂ ਦੇ ਸੰਯੋਗ ਨਾਲ ਕਿਸੇ ਪਦਾਰਥ ਦਾ ਰਸ ਖਿੱਚਣਾ। ੨. ਕਿਸੇ ਵਸਤੁ ਦਾ ਸਾਰ ਖਿੱਚ ਲੈਣਾ।...