chēlaचेल
ਦੇਖੋ, ਚੇਲਾ। ੨. ਸੰ. चेल् ਧਾ- ਹਿੱਲਣਾ, ਹ਼ਰਕਤ ਕਰਨਾ. "ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ." (ਆਸਾ ਮਃ ੪) ੩. ਸੰ. ਸੰਗ੍ਯਾ- ਵਸਤ੍ਰ. ਕਪੜਾ.
देखो, चेला। २. सं. चेल् धा- हिॱलणा, ह़रकत करना. "स्रिसटि सभ तुमरी जो देहु मती तितु चेल." (आसा मः ४) ३. सं. संग्या- वसत्र. कपड़ा.
ਚੇਟਕ. ਚਾਟੜਾ. ਸ਼ਿਸ਼੍ਯ. "ਸੁ ਸੋਭਿਤ ਚੇਲਕ ਸੰਗ ਨਰੰ." (ਦੱਤਾਵ) "ਜੋ ਗੁਰੁ ਗੋਪੇ ਆਪਣਾ ਕਿਉ ਸਿਝਹਿ ਚੇਲਾ?" (ਭਾਗੁ) ੨. ਕਿਸੇ ਦੇਵਤਾ ਦਾ ਉਹ ਭਗਤ, ਜੋ ਆਪਣੇ ਵਿੱਚ ਦੇਵਤਾ ਦਾ ਆਵੇਸ਼ ਪ੍ਰਗਟ ਕਰਦਾ ਹੈ ਅਰ ਪ੍ਰਸ਼ਨਾਂ ਦੇ ਉੱਤਰ ਦੇਵਤਾ ਵੱਲੋਂ ਦਿੰਦਾ ਹੈ, ਚੇਲਾ ਕਹਾਉਂਦਾ ਹੈ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸੰ. सृषिृ ਸ੍ਰਿਸ੍ਟਿ. ਸੰਗ੍ਯਾ- ਰਚਨਾ। ੨. ਸੰਸਾਰ. ਦੁਨੀਆ. "ਸ੍ਰਿਸਟਿ ਸਭ ਇਕ ਬਰਨ ਹੋਈ." (ਧਨਾ ਮਃ ੧) "ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ." (ਸੁਖਮਨੀ)...
ਦੇਓ. ਦਾਨ ਕਰੋ. "ਦੇਹੁ ਦਰਸ ਨਾਨਕ ਬਲਿਹਾਰੀ." (ਤਖਾ ਛੰਤ ਮਃ ੫)...
ਸੰ. ਮਤਿ ਅ਼ਕ਼ਲ. "ਸੁਆਮੀ ਪੰਡਿਤਾ! ਤੁਮ ਦੇਹੁ ਮਤੀ." (ਬਸੰ ਮਃ ੧) ੨. ਮੱਤਤਾ ਕਰਕੇ. ਨਸ਼ੇ ਦੀ ਮਸਤੀ ਵਿੱਚ. "ਅਮਲ ਗਲੋਲਾ ਕੂੜ ਕਾ ××× ਮਤੀ ਮਰਣੁ ਵਿਸਾਰਿਆ." (ਸ੍ਰੀ ਮਃ ੧)...
ਸਰਵ- ਉਸ ਦੀ. "ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ." (ਜਪੁ) ੨. ਉਸ. "ਤਿਤੁ ਘਰਿ ਸਖੀਏ ਮੰਗਲੁ ਗਾਇਆ." (ਮਾਝ ਮਃ ੫) ੩. ਕ੍ਰਿ. ਵਿ- ਤਤ੍ਰ. ਵਹਾਂ. ਉੱਥੇ. "ਵਡਭਾਗੀ ਤਿਤੁ ਨ੍ਹਾਵਾਈਐ." (ਰਾਮ ਮਃ ੪)...
ਦੇਖੋ, ਚੇਲਾ। ੨. ਸੰ. चेल् ਧਾ- ਹਿੱਲਣਾ, ਹ਼ਰਕਤ ਕਰਨਾ. "ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ." (ਆਸਾ ਮਃ ੪) ੩. ਸੰ. ਸੰਗ੍ਯਾ- ਵਸਤ੍ਰ. ਕਪੜਾ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...
ਸੰ. ਕਰ੍ਪਟ. ਸੰਗ੍ਯਾ- ਵਸਤ੍ਰ. ਪਟ. "ਕਪੜੁ ਰੂਪ ਸੁਹਾਵਣਾ." (ਵਾਰ ਆਸਾ) ੨. ਖ਼ਿਲਤ. "ਸਿਫਤਿ ਸਲਾਹ ਕਪੜਾ ਪਾਇਆ." (ਵਾਰ ਮਾਝ ਮਃ ੧) ੩. ਭਾਵ, ਦੇਹ. ਸ਼ਰੀਰ. "ਕਰਮੀ ਆਵੈ ਕਪੜਾ." (ਜਪੁ) "ਪਰਹਰਿ ਕਪੜੁ ਜੇ ਪਿਰ ਮਿਲੈ." (ਵਾਰ ਸੋਰ ਮਃ ੧) ਇਸ ਥਾਂ ਪਾਖੰਡ ਭੇਸ (ਵੇਸ) ਦੇ ਤ੍ਯਾਗ ਤੋਂ ਭਾਵ ਹੈ....