chaudhaचौथ
ਦੇਖੋ, ਚਉਥ। ੨. ਚਿੱਥਣ ਦੀ ਕ੍ਰਿਯਾ. ਫੇਹਣਾ. "ਏਕਹਿ ਘਾਇ ਚੌਥ ਸਿਰ ਡਾਰੈ." (ਚਰਿਤ੍ਰ ੫੨) ੩. ਚਤੁਰਥਾਂਸ਼. ਚੋਥਾ ਭਾਗ. ਪੁਰਾਣੇ ਸਮੇਂ, ਮਾਲਗੁਜ਼ਾਰੀ ਦਾ ਚੌਥਾ ਹ਼ਿਸਾ ਪਰਗਨੇ ਦੇ ਸਰਦਾਰ ਨੂੰ ਬਾਦਸ਼ਾਹ ਵੱਲੋਂ ਇਸ ਵਾਸਤੇ ਮੁਆ਼ਫ਼ ਕੀਤਾ ਜਾਂਦਾ ਸੀ ਕਿ ਉਹ ਚੌਥ ਦੀ ਮੁਆ਼ਫ਼ੀ ਲੈ ਕੇ ਕੁਝ ਫੌਜ ਰੱਖਕੇ ਇ਼ਲਾਕ਼ੇ ਵਿੱਚ ਸ਼ਾਂਤਿ ਰੱਖੇ. ਇਸ ਮੁਆ਼ਫ਼ੀ ਦਾ ਨਾਮ "ਚੌਥ" ਅਤੇ ਮੁਆ਼ਫ਼ੀਦਾਰ ਨੂੰ "ਚੌਥਦਾਰ" ਆਖਦੇ ਸਨ.
देखो, चउथ। २. चिॱथण दी क्रिया. फेहणा. "एकहि घाइ चौथ सिर डारै." (चरित्र ५२) ३. चतुरथांश. चोथा भाग. पुराणे समें, मालगुज़ारी दा चौथा ह़िसा परगने दे सरदार नूं बादशाह वॱलों इस वासते मुआ़फ़ कीता जांदा सी कि उह चौथ दी मुआ़फ़ी लै के कुझफौज रॱखके इ़लाक़े विॱच शांति रॱखे. इस मुआ़फ़ी दा नाम "चौथ" अते मुआ़फ़ीदार नूं "चौथदार" आखदे सन.
ਸੰ. ਚਤੁਰ੍ਥੀ ਸੰਗ੍ਯਾ- ਚੰਦ੍ਰਮਾ ਦੇ ਚਾਨਣੇ ਅਤੇ ਅਨ੍ਹੇਰੇ ਪੱਖ ਦੀ ਚੌਥੀ ਤਿਥਿ. "ਚਉਥਹਿ ਚੰਚਲ ਮਨ ਕਉ ਗਹਹੁ." (ਗਉ ਥਿਤੀ ਕਬੀਰ)...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਦੇਖੋ, ਘਾਉ। ੨. ਕ੍ਰਿ. ਵਿ- ਘਾਤ ਕਰਕੇ. ਵਧ ਕਰਕੇ. ਮਾਰਕੇ. "ਬ੍ਰਾਹਮਣੁ ਨਾਵੈ ਜੀਆ ਘਾਇ." (ਧਨਾ ਮਃ ੧)...
ਦੇਖੋ, ਚਉਥ। ੨. ਚਿੱਥਣ ਦੀ ਕ੍ਰਿਯਾ. ਫੇਹਣਾ. "ਏਕਹਿ ਘਾਇ ਚੌਥ ਸਿਰ ਡਾਰੈ." (ਚਰਿਤ੍ਰ ੫੨) ੩. ਚਤੁਰਥਾਂਸ਼. ਚੋਥਾ ਭਾਗ. ਪੁਰਾਣੇ ਸਮੇਂ, ਮਾਲਗੁਜ਼ਾਰੀ ਦਾ ਚੌਥਾ ਹ਼ਿਸਾ ਪਰਗਨੇ ਦੇ ਸਰਦਾਰ ਨੂੰ ਬਾਦਸ਼ਾਹ ਵੱਲੋਂ ਇਸ ਵਾਸਤੇ ਮੁਆ਼ਫ਼ ਕੀਤਾ ਜਾਂਦਾ ਸੀ ਕਿ ਉਹ ਚੌਥ ਦੀ ਮੁਆ਼ਫ਼ੀ ਲੈ ਕੇ ਕੁਝ ਫੌਜ ਰੱਖਕੇ ਇ਼ਲਾਕ਼ੇ ਵਿੱਚ ਸ਼ਾਂਤਿ ਰੱਖੇ. ਇਸ ਮੁਆ਼ਫ਼ੀ ਦਾ ਨਾਮ "ਚੌਥ" ਅਤੇ ਮੁਆ਼ਫ਼ੀਦਾਰ ਨੂੰ "ਚੌਥਦਾਰ" ਆਖਦੇ ਸਨ....
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਦੇਖੋ, ਭਾਗਨਾ. "ਦੂਰਹੁ ਹੀ ਤੇ ਭਾਗਿਗਇਓ ਹੈ." (ਦੇਵ ਮਃ ੫) ੨. (ਦੇਖੋ, ਭਜ੍ ਧਾ) ਸੰ. ਸੰਗ੍ਯਾ- ਹਿੱਸਾ. ਟੁਕੜਾ. ਖੰਡ. "ਚਤੁਰ ਭਾਗ ਕਰ੍ਯੋ ਤਿਸੈ." (ਰਾਮਾਵ) ੩. ਭਾਗ੍ਯ. ਕਿਸਮਤ. "ਭਲੇ ਭਾਗ ਜਾਗੇ." (ਗੁਪ੍ਰਸੂ) ੪. ਦੇਸ਼. ਮੁਲਕ "ਹੋਇ ਆਨੰਦ ਸਗਲ ਭਾਗ." (ਮਲਾ ਪੜਤਾਲ ਮਃ ੫)...
ਦੇਖੋ, ਚਉਥਾ....
ਫ਼ਾ. [سردار] ਪ੍ਰਧਾਨ. ਮੁਖੀਆ. ਸ਼ਿਰੋਮਣਿ। ੨. ਦੇਖੋ, ਸਰਦ ੩. ਸਾਲ. ਵਰ੍ਹਾ. "ਸਰਦਾਰ ਬਿੰਸਤਿਚਾਰ ਕਲਿਅਵਤਾਰ ਛਤ੍ਰ ਫਿਰਾਈਅੰ." (ਕਲਕੀ) ਚੌਬੀਸ ਵਰ੍ਹੇ ਕਲਿਅਵਤਾਰ (ਕਲਕੀ ਅਵਤਾਰ) ਸਿਰ ਤੇ ਛਤਰ ਫਿਰਾਵੇਗਾ. ਭਾਵ- ਰਾਜ ਕਰੇਗਾ....
ਫ਼ਾ. [بادشاہ] ਸੰਗ੍ਯਾ- ਬਾਦ (ਤਖ਼ਤ) ਦਾ ਸ਼ਾਹ (ਸ੍ਵਾਮੀ). ਸਿੰਘਾਸਨਪਤਿ. ਮਹਾਰਾਜਾ....
ਵ੍ਯ- ਪਾਸੋਂ. ਤਰਫੋਂ. ਓਰ ਸੇ. ਕੰਨੀਓਂ....
ਕ੍ਰਿ. ਵਿ- ਲਿਯੇ, ਲਈ. ਖ਼ਾਤਰ. ਸਦਕੇ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਵਿ- ਕਛੁ. ਕਿਛੁ. ਕੁਛ. ਤਨਿਕ. ਥੋੜਾ....
ਅ਼. [فوَج] ਸੰਗ੍ਯਾ- ਝੁੱਡ. ਜਥਾ. ਯੂਥ। ੨. ਸੈਨਾ. ਲਸ਼ਕਰ....
ਸੰਗ੍ਯਾ- ਸੀਤਲਤਾ। ੨. ਮਨ ਦਾ ਠਹਿਰਾਉ। ੩. ਵਿਸ਼੍ਰਾਮ। ੪. ਅਮਨ. ਚੈਨ. "ਸ਼ਾਂਤਿ ਪਾਈ ਗੁਰਿ ਸਤਿਗੁਰਿ ਪੂਰੇ." (ਬਿਲਾ ਮਃ ੫).¹ ੫. ਦੇਖੋ, ਸ਼ਾਂਤ ੭....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਚੌਥ ੩....