chandālīāचंडालीआ
ਦੇਖੋ, ਚੰਡਾਇਲਾ। ੨. ਇੱਕ ਖਤ੍ਰੀ ਗੋਤ੍ਰ. "ਪੈੜਾ ਜਾਤਿ ਚੰਡਾਲੀਆ." (ਭਾਗੁ)
देखो, चंडाइला। २. इॱक खत्री गोत्र. "पैड़ा जाति चंडालीआ." (भागु)
ਇੱਕ ਰਾਜਪੂਤ ਜਾਤਿ. ਕਰਨਲ ਟਾਡ ਨੇ ਲਿਖਿਆ ਹੈ ਕਿ ਈਸਵੀ ਬਾਰਵੀਂ ਸਦੀ ਵਿੱਚ ਜਮੁਨਾ ਤੋਂ ਨਰਮਦਾ ਤੀਕ ਚੰਡਾਇਲ ਰਾਜ ਕਰਦੇ ਸਨ....
ਸੰ. क्षत्रिय ਕ੍ਸ਼ਤ੍ਰਿਯ. ਹਿੰਦੂਆਂ ਦੇ ਚਾਰ ਵਰਣਾਂ ਵਿੱਚੋਂ ਦੂਜਾ ਵਰਣ. "ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ." (ਗਉ ਥਿਤੀ ਮਃ ੫) ੨. ਯੋਧਾ. ਪ੍ਰਜਾ ਨੂੰ ਭੈ ਤੋਂ ਬਚਾਉਣ ਵਾਲਾ. "ਖਤ੍ਰੀ ਸੋ ਜੁ ਕਰਮਾ ਕਾ ਸੂਰੁ." (ਸਵਾ ਮਃ ੧) ੩. ਬਹੁਤ ਖ਼ਿਆਲ ਕਰਦੇ ਹਨ ਕਿ ਛਤ੍ਰੀ ਅਤੇ ਖਤ੍ਰੀ ਸ਼ਬਦ ਦੇ ਭਿੰਨ ਅਰਥ ਹਨ, ਪਰੰਤੂ ਐਸਾ ਨਹੀਂ. ਦੋਹਾਂ ਦਾ ਮੂਲ ਕ੍ਸ਼ਤ੍ਰਿਯ ਸ਼ਬਦ ਹੈ. ਪੁਰਾਣਾਂ ਵਿੱਚ ਕ੍ਸ਼ਤ੍ਰੀਆਂ ਦੇ ਮੁੱਖ ਦੋ ਵੰਸ਼ ਲਿਖੇ ਹਨ, ਇੱਕ ਸੂਰਜਵੰਸ਼, ਜਿਸ ਵਿੱਚ ਰਾਮਚੰਦ੍ਰ ਜੀ ਹੋਏ ਹਨ, ਦੂਜਾ ਚੰਦ੍ਰਵੰਸ਼, ਜਿਸ ਵਿੱਚ ਕ੍ਰਿਸ੍ਨ ਜੀ ਪ੍ਰਗਟੇ ਹਨ.#ਵਰਤਮਾਨ ਕਾਲ ਵਿੱਚ ਖਤ੍ਰੀ ਚਾਰ ਭਾਗਾਂ ਵਿੱਚ ਵੰਡੇ ਹੋਏ ਹਨ- ਬਾਰ੍ਹੀ, ਖੁਖਰਾਣ, ਬੁੰਜਾਹੀ ਅਤੇ ਸਰੀਨ.#ਬਾਰ੍ਹੀ ਬਾਰਾਂ ਗੋਤਾਂ ਵਿੱਚ, ਖੁਖਰਾਣ ਅੱਠ ਗੋਤਾਂ ਵਿੱਚ,¹ ਬੁੰਜਾਹੀ ਬਵੰਜਾ ਅਤੇ ਸਰੀਨ ਵੀਹ ਗੋਤ੍ਰਾਂ ਵਿੱਚ ਵੰਡੇ ਹੋਏ (ਵਿਭਕ੍ਤ) ਹਨ. ਖਤ੍ਰੀਆਂ ਵਿੱਚ ਢਾਈ ਘਰ ਦੇ ਖਤ੍ਰੀ- ਸੇਠ, ਮੇਹਰਾ, ਕਪੂਰ ਅਤੇ ਖੰਨਾ ਹਨ. ਛੀ ਜਾਤੀ ਵਿੱਚ- ਬਹਲ, ਧੌਨ, ਚੋਪੜਾ, ਸਹਗਲ, ਤਲਵਾੜ ਅਤੇ ਪੁਰੀ ਹਨ. ਪੰਜ ਜਾਤੀ ਵਿੱਚ- ਬਹਲ, ਬੇਰੀ ਸਹਗਲ, ਵਾਹੀ ਅਤੇ ਵਿੱਜ ਹਨ.#ਸ਼੍ਰੀ ਗੁਰੂ ਨਾਨਕ ਦੇਵ ਦੇ ਜਨਮ ਨਾਲ ਵੇਦੀ, ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਨਾਲ ਤ੍ਰੇਹਣ (ਅਥਵਾ ਤੇਹਣ), ਸ਼੍ਰੀ ਗੁਰੂ ਅਮਰ ਦੇਵ ਜੀ ਦੇ ਜਨਮ ਕਰਕੇ ਭੱਲੇ ਅਤੇ ਸ਼੍ਰੀ ਗਰੂ ਰਾਮਦਾਸ ਸਾਹਿਬ ਦੇ ਪ੍ਰਗਟਣ ਕਰਕੇ ਸੋਢੀ ਗੋਤ੍ਰ ਜੋ ਮਾਨ ਯੋਗ੍ਯ ਹੋਏ ਹਨ, ਇਹ ਸਰੀਨ ਜਾਤਿ ਦੇ ਅੰਦਰ ਹਨ.#ਖਤ੍ਰੀਆਂ ਵਿੱਚ ਇਹ ਕਥਾ ਚਲੀ ਆਈ ਹੈ ਕਿ ਦਿੱਲੀਪਤਿ ਅਲਾਉੱਦੀਨ ਖ਼ਲਜੀ ਦੇ ਸਮੇਂ ਜਦ ਬਹੁਤ ਖਤ੍ਰੀਸਿਪਾਹੀ ਜੰਗ ਵਿੱਚ ਮਾਰੇ ਗਏ, ਤਦ ਉਨ੍ਹਾਂ ਦੀਆਂ ਵਿਧਵਾ ਇਸਤ੍ਰੀਆਂ ਦਾ ਪੁਨਰਵਿਵਾਹ ਕਰਾਉਣ ਲਈ ਬਾਦਸ਼ਾਹ ਨੇ ਯਤਨ ਕੀਤਾ. ਜਿਨ੍ਹਾਂ ਖਤ੍ਰੀਆਂ ਨੇ ਸ਼ਾਹੀ ਹੁਕਮ ਮੰਨਿਆ ਉਨ੍ਹਾਂ ਦਾ ਨਾਉਂ ਸਰੀਨ (ਸ਼ਰਹ- ਆਈਨ ਮੰਨਣ ਵਾਲੇ) ਹੋਇਆ. ਵਿਧਵਾ- ਵਿਵਾਹ ਦੇ ਵਿਰੁੱਧ ਕਜਨੰਦ ਗ੍ਰਾਮ ਦੇ ਨਿਵਾਸੀ ਧੰਨਾ ਮਿਹਰਾ ਆਦਿ ਖਤ੍ਰੀ, ਜੋ ਬਾਦਸ਼ਾਹ ਪਾਸ ਅਪੀਲ ਕਰਨ ਲਈ ਤੁਰੇ, ਉਨ੍ਹਾਂ ਨਾਲ ਸ਼ਾਮਿਲ ਹੋਣ ਵਾਲੇ ਖਤ੍ਰੀ ਜੋ ਢਾਈ ਕੋਹ ਪੁਰ ਜਾ ਮਿਲੇ ਉਹ ਢਾਈ ਘਰ, ਬਾਰਾਂ ਕੋਹ ਪੁਰ ਮਿਲਣ ਵਾਲੇ ਬਾਰ੍ਹੀ ਪ੍ਰਸਿੱਧ ਹੋਏ. ਇਸ ਪਿੱਛੋਂ ਜੋ ਬਹੁਤ ਜਗਾ ਦੇ ਖਤ੍ਰੀ ਭਿੰਨ ਭਿੰਨ ਦੂਰੀ ਤੇ ਮਿਲੇ ਉਨ੍ਹਾਂ ਦੀ ਸੰਗ੍ਯਾ ਬਹੁਜਾਈ (ਬੁੰਜਾਹੀ) ਹੋਈ....
ਸੰ. ਸੰਗ੍ਯਾ- ਜੋ ਗੋ (ਪ੍ਰਿਥਿਵੀ) ਦੀ ਤ੍ਰ (ਰਖ੍ਯਾ) ਕਰੇ. ਪਰ੍ਵਤ. ਪਹਾੜ। ੨. ਸੰਤਾਨ. ਔਲਾਦ। ੩. ਕੁਲ. ਖ਼ਾਨਦਾਨ। ੪. ਸਮੂਹ. ਸਮੁਦਾਯ. ਝੁੰਡ। ੫. ਨਾਮ। ੬. ਸੰਪੱਤਿ. ਵਿਭੂਤਿ। ੭. ਵਨ. ਜੰਗਲ। ੮. ਰਸਤਾ. ਮਾਰਗ....
ਮੋਖਾ ਜਾਤਿ ਦਾ ਪ੍ਰੇਮੀ, ਜੋ ਗੁਰੂ ਨਾਨਕ ਦੇਵ ਦਾ ਸਿੱਖ ਸੀ. ਇਹ ਗੁਰੂ ਅੰਗਦਦੇਵ ਦੀ ਸੇਵਾ ਵਿੱਚ ਭੀ ਹਾਜ਼ਿਰ ਰਿਹਾ. ਕਈ ਲੇਖਕਾਂ ਨੇ ਪਹਿਲੀ ਜਨਮਸਾਖੀ ਦਾ ਲਿਖਾਰੀ ਇਸੇ ਨੂੰ ਮੰਨਿਆ ਹੈ। ੨. ਛੱਜਲ ਜਾਤਿ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਦੇਵ ਜੀ ਦਾ ਸਿੱਖ ਹੋਇਆ. ਇਹ ਸੰਗਲਾਦੀਪ ਤੋਂ ਪ੍ਰਾਣਸੰਗਲੀ ਦੀ ਪੋਥੀ ਲਿਆਇਆ ਸੀ. ਦੇਖੋ, ਰਾਹ ਹਕੀਕਤ। ੩. ਚੰਡਾਲੀਆ ਜਾਤਿ ਦਾ ਗੁਰੂ ਅਰਜਨ ਦੇਵ ਦਾ ਅਨੰਨ ਸਿੱਖ. ਇਹ ਗੁਰੂ ਹਰਿਗੋਬਿੰਦ ਸਾਹਿਬ ਦੀ ਸੇਵਾ ਵਿੱਚ ਰਹਿਕੇ ਧਰਮਜੰਗਾਂ ਵਿੱਚ ਹਿੱਸਾ ਲੈਂਦਾ ਰਿਹਾ। ੪. ਕਾਠੀ ਨਾਲ ਬੱਧਾ ਤਸਮਾ, ਜਿਸ ਨਾਲ ਰਕਾਬ ਹੁੰਦੀ ਹੈ. ਪੈਰ ਅੜਾਉਣ ਦਾ ਸਾਧਨ। ੫. ਹਿਸਾਬ ਦਾ ਕੋਠਾ. "ਬੂਝ੍ਯੋ ਪਢਯੋ ਕੈਸੇ ਪੈੜਾ?" (ਨਾਪ੍ਰ) ੬. ਇਸਤ੍ਰੀਆਂ ਦਾ ਇੱਕ ਰੋਗ. ਸੰ. प्रदर- ਪ੍ਰਦਰ. [کثرتاُلطمث] ਕਸਰਤੁਲਤ਼ਮਸ Menorrhagia ਸੁਭਾਵ ਅਤੇ ਮੌਸਮ ਵਿਰੁੱਧ ਪਦਾਰਥ ਖਾਣ, ਜਾਦਾ ਘੋੜੇ ਆਦਿ ਦੀ ਅਸਵਾਰੀ ਕਰਨ, ਸ਼ਰਾਬ ਆਦਿ ਨਸ਼ਿਆਂ ਦੇ ਵਰਤਣ, ਗਰਭ ਦੇ ਗਿਰਨ, ਅਤੀ ਮੈਥੁਨ ਕਰਨ, ਬਹੁਤ ਪੈਦਲ ਫਿਰਨ, ਬਹੁਤ ਭਾਰ ਚੁੱਕਣ, ਅਤਿ ਸ਼ੋਕ ਕਰਨ ਆਦਿ ਤੋਂ ਇਸਤ੍ਰੀਆਂ ਦੀ ਯੋਨਿ ਤੋਂ ਲਹੂ ਵਗਦਾ ਰਹਿੰਦਾ ਹੈ. ਅਤੇ ਮਹੀਨੇ ਦੇ ਰਿਤੁਧਾਮ ਵਿੱਚ ਫਰਕ ਆ ਜਾਂਦਾ ਹੈ.#ਇਸ ਦਾ ਸਾਧਾਰਣ ਇਲਾਜ ਹੈ- ਸੰਚਰ ਲੂਣ, ਚਿੱਟਾ ਜੀਰਾ, ਮੁਲੱਠੀ, ਨੀਲੋਫਰ, ਸਮਾਨ ਪੀਸਕੇ ਸ਼ਹਿਦ ਵਿੱਚ ਮਿਲਾਕੇ ਚਾਉਲਾਂ ਦੇ ਧੋਣ ਨਾਲ ਪੀਣਾ, ਤ੍ਰਿਫਲਾ, ਸੁੰਢ, ਦੇਵਦਾਰੁ, ਹਲਦੀ, ਲੋਧ, ਇਨ੍ਹਾਂ ਦਾ ਕਾੜ੍ਹਾ ਸ਼ਹਿਦ ਮਿਲਾਕੇ ਪੀਣਾ. ਮੰਜੇ ਦਾ ਪੁਰਾਣਾ ਬਾਣ ਫੂਕਕੇ ਉਸ ਨਾਲ ਸਮਾਨ ਤੋਲ ਦੀ ਖੰਡ ਮਿਲਾਕੇ ਪਾਣੀ ਨਾਲ ਸਵੇਰ ਵੇਲੇ ਡੇਢ ਤੋਲਾ ਨਿੱਤ ਫੱਕਣਾ....
ਸੰ. ਸੰਗ੍ਯਾ- ਜਨਮ. ਉਤਪੱਤਿ। ੨. ਸਮਾਜ ਵਿੱਚ ਇੱਕ ਤੋਂ ਦੂਜੇ ਨੂੰ ਵੱਖ ਕਰਨ ਵਾਲੀ ਵੰਡ. ਰੋਟੀ ਬੇਟੀ ਦੀ ਸਾਂਝ ਵਾਲੀ ਬਰਾਦਰੀਆਂ ਦੀ ਵੰਡ. ਇਸ ਦਾ ਮੂਲ ਨਸਲੀ ਭੇਦ, ਭੌਗੋਲਿਕ ਭੇਦ, ਇਤਿਹਾਸੀ ਵੈਰ, ਕਿਰਤ ਵਿਹਾਰ ਦੇ ਭੇਦ ਆਦਿ ਅਨੇਕ ਹਨ. ਜਾਤਿ ਦੀ ਵੰਡ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੇ ਦੇਸਾਂ ਅਤੇ ਧਰਮਾਂ ਵਿੱਚ ਵੇਖੀ ਜਾਂਦੀ ਹੈ, ਪਰ ਹਿੰਦੂਆਂ ਵਿੱਚ ਹੱਦੋਂ ਵਧਕੇ ਹੈ.#ਗੁਰੂ ਸਾਹਿਬਾਨ ਨੇ ਜਾਤਿ ਦੇ ਅਗ੍ਯਾਨ ਭਰੇ ਵਿਸ਼੍ਵਾਸਾਂ ਨੂੰ ਦੇਸ਼ ਲਈ ਹਾਨੀਕਾਰਕ ਜਾਣਕੇ ਇਸ ਦੇ ਵਿਰੁੱਧ ਆਵਾਜ਼ ਉਠਾਈ ਅਤੇ ਦੇਸ਼ ਦੇਸ਼ਾਂਤਰਾਂ ਵਿੱਚ ਵਿਚਰਕੇ ਆਪਣੀ ਪਵਿਤ੍ਰ ਬਾਣੀ ਦ੍ਵਾਰਾ ਨਿਸ਼ਚੇ ਕਰਾਇਆ ਕਿ ਸਾਰੀ ਮਨੁੱਖ ਜਾਤਿ ਉਸ ਇੱਕ ਪਿਤਾ ਦੀ ਸੰਤਾਨ ਹੈ. ਉੱਚ ਅਤੇ ਨੀਚ ਜਾਤਿ ਕੇਵਲ ਕਰਮਾਂ ਤੋਂ ਹੈ, ਯਥਾ- ਜਾਣਹੁ ਜੋਤਿ, ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ।#(ਆਸਾ ਮਃ ੧)#ਆਗੈ ਜਾਤਿ ਰੂਪੁ ਨ ਜਾਇ।ਤੇਹਾ ਹੋਵੈ ਜੇਹੇ ਕਰਮ ਕਮਾਇ.#(ਆਸਾ ਮਃ ੩)#ਭਗਤਿ ਰਤੇ ਸੇ ਊਤਮਾ, ਜਤਿ ਪਤਿ ਸਬਦੇ ਹੋਇ,#ਬਿਨੁ ਨਾਵੈ ਸਭ ਨੀਚ ਜਾਤਿ ਹੈ, ਬਿਸਟਾ ਕਾ ਕੀੜਾ ਹੋਇ.#(ਆਸਾ ਮਃ ੩)#ਜਾਤਿ ਕਾ ਗਰਬੁ ਨ ਕਰੀਅਹੁ ਕੋਈ,#ਬ੍ਰਹਮੁ ਬਿੰਦੇ ਸੋ ਬ੍ਰਹਮਣ ਹੋਈ.#ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ,#ਇਸ ਗਰਬ ਤੇ ਚਲਹਿ ਬਹੁਤੁ ਵਿਕਾਰਾ.#ਚਾਰੇ ਬਰਨ ਆਖੈ ਸਭੁਕੋਈ,#ਬ੍ਰਹਮੁਬਿੰਦੁ ਤੇ ਸਭ ਓਪਤਿ ਹੋਈ.#ਮਾਟੀ ਏਕ ਸਗਲ ਸੰਸਾਰਾ,#ਬਹੁ ਬਿਧਿ ਭਾਂਡੇ ਘੜੇ ਕੁਮ੍ਹਾਰਾ.#ਪੰਚ ਤਤੁ ਮਿਲਿ ਦੇਹੀ ਕਾ ਆਕਾਰਾ,#ਘਟਿ ਵਧਿ ਕੋ ਕਰੈ ਬੀਚਾਰਾ.#ਕਹਤੁ ਨਾਨਕ ਇਹ ਜੀਉ ਕਰਮਬੰਧੁ ਹੋਈ,#ਬਿਨ ਸਤਿਗੁਰ ਭੇਟੇ ਮੁਕਤਿ ਨ ਹੋਈ.#(ਭੈਰ ਮਃ ੩)#ਜਾਤਿ ਜਨਮੁ ਨਹ ਪੂਛੀਐ, ਸਚੁਘਰੁ ਲੇਹੁ ਬਤਾਇ,#ਸਾ ਜਾਤਿ, ਸਾ ਪਤਿ ਹੈ, ਜੇਹੇ ਕਰਮ ਕਮਾਇ. (ਪ੍ਰਭਾ ਮਃ ੧)#ਗਰਭਵਾਸ ਮਹਿ ਕੁਲੁ ਨਹੀ ਜਾਤੀ,#ਬ੍ਰਹਮਬਿੰਦੁ ਤੇ ਸਭ ਉਤਪਾਤੀ.#ਕਹੁਰੇ ਪੰਡਿਤ, ਬਾਮਨ ਕਬਕੇ ਹੋਏ,#ਬਾਮਨ ਕਹਿ ਕਹਿ ਜਨਮੁ ਮਤ ਖੋਏ.#ਜੌ ਤੂੰ ਬ੍ਰਾਹਮਣ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੂਦ?#ਹਮ ਕਤ ਲੋਹੂ ਤੁਮ ਕਤ ਦੂਧ?#ਕਹੁ ਕਬੀਰ ਜੋ ਬ੍ਰਹਮੁ ਬੀਚਾਰੈ,#ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ. (ਗਉ ਕਬੀਰ)#ਕੋਊ ਭਯੋ ਮੁੰਡੀਆ ਸੰਨ੍ਯਾਸੀ ਕੋਊ ਯੋਗੀ ਭਯੋ,#ਭਯੋ ਬ੍ਰਹਮਚਾਰੀ ਕੋਊ ਯਤੀ ਅਨੁਮਾਨਬੋ,#ਹਿੰਦੂ ਔ ਤੁਰਕ ਕੋਊ ਰਾਫ਼ਜ਼ੀ ਇਮਾਮ ਸ਼ਾਫ਼ੀ,#ਮਾਨਸ ਕੀ ਜਾਤਿ ਸਭ ਏਕੈ ਪਹਿਚਾਨਬੋ.#ਦੇਹੁਰਾ ਮਸੀਤ ਸੋਈ, ਪੂਜਾ ਔ ਨਿਮਾਜ ਓਈ,#ਮਾਨਸ ਸਭੈ ਏਕ, ਪੈ ਅਨੇਕ ਕੋ ਪ੍ਰਭਾਵ ਹੈ.#ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ,#ਨ੍ਯਾਰੇ ਨ੍ਯਾਰੇ ਦੇਸਨ ਕੇ ਭੇਸ ਕੋ ਸੁਭਾਵ ਹੈ.#ਏਕੈ ਨੈਨ, ਏਕੈ ਕਾਨ, ਏਕੈ ਦੇਹ, ਏਕੈ ਬਾਨ,#ਖ਼ਾਕ ਬਾਦ ਆਤਸ਼ ਔ ਆਬ ਕੋ ਰਲਾਵ ਹੈ.#ਅੱਲਹ ਅਭੇਖ ਸੋਈ, ਪੁਰਾਨ ਔ ਕੁਰਾਨ ਓਈ,#ਏਕਹੀ ਸਰੂਪ ਸਭੈ ਏਕ ਹੀ ਬਨਾਵ ਹੈ.#(ਅਕਾਲ)#ਸਾਧੁ ਕਰਮ ਜੋ ਪੁਰਖ ਕਮਾਵੈਂ,#ਨਾਮ ਦੇਵਤਾ ਜਗਤ ਕਹਾਵੈਂ.#ਕੁਕ੍ਰਿਤ ਕਰਮ ਜੇ ਜਗ ਮੈ ਕਰਹੀਂ,#ਨਾਮ ਅਸੁਰ ਤਿਨ ਕੋ ਜਗ ਧਰਹੀਂ. (ਵਿਚਿਤ੍ਰ)#ਘਿਉ ਭਾਂਡਾ ਨ ਵਿਚਾਰੀਐ,#ਭਗਤਾਂ ਜਾਤਿ ਸਨਾਤਿ ਨ ਕਾਈ.#(ਭਾਗੁ, ਵਾਰ ੨੫)#ਪ੍ਰਿਥੀਮੱਲ ਅਰੁ ਤੁਲਸਾ ਦੋਇ,#ਹੁਤੇ ਜਾਤਿ ਕੇ ਭੱਲੇ ਸੋਇ,#ਸੁਨ ਦਰਸ਼ਨ ਕੋ ਤਬ ਚਲ ਆਏ,#ਨਮੋ ਕਰੀ ਬੈਠੇ ਢਿਗ ਥਾਏ.#ਉਰ ਹੰਕਾਰੀ ਗਿਰਾ ਉਚਾਰੀ:-#"ਏਕੋ ਜਾਤ ਹਮਾਰ ਤੁਮਾਰੀ."ਸ਼੍ਰੀਗੁਰੁ ਅਮਰ ਭਨ੍ਯੋ ਸੁਨ ਸੋਇ:-#"ਜਾਤਿ ਪਾਤਿ ਗੁਰੁ ਕੀ ਨਹਿਂ ਕੋਇ.#ਉਪਜਹਿਂ ਜੇ ਸ਼ਰੀਰ ਜਗ ਮਾਹੀਂ,#ਇਨ ਕੀ ਜਾਤਿ ਸਾਚ ਸੋ ਨਾਹੀਂ,#ਬਿਨਸਜਾਤ ਇਹ ਜਰਜਰਿ ਹੋਇ,#ਆਗੇ ਜਾਤਿ ਜਾਤ ਨਹਿ ਕੋਇ.#'ਆਗੈ ਜਾਤਿ ਨ ਜੋਰੁ ਹੈ, ਅਗੈ ਜੀਉ ਨਵੇ,#ਜਿਨ ਕੀ ਲੇਖੈ ਪਤਿ ਪਵੈ, ਚੰਗੇ ਸੇਈ ਕੇਇ. '#ਇਮ ਸ਼੍ਰੀ ਨਾਨਕ ਬਾਕ ਉਚਾਰਾ,#ਆਗੇ ਜਾਤਿ ਨ ਜੋਰ ਸਿਧਾਰਾ,#ਉਪਜੈ ਤੁਨ ਇਤਹੀ ਬਿਨਸੰਤੇ,#ਆਗੇ ਸੰਗ ਨ ਕਿਸੇ ਚਲੰਤੇ.#ਸਿਮਰ੍ਯੋ ਜਿਨ ਸਤਿਨਾਮੁ ਸਦੀਵਾ,#ਸਿੱਖਨ ਸੇਵ ਕਰੀ ਮਨ ਨੀਵਾਂ,#ਤਿਨ ਕੀ ਪਤ ਲੇਖੇ ਪਰਜਾਇ,#ਜਾਤਿ ਕੁਜਾਤਿ ਨ ਪਰਖਹਿ ਕਾਇ." (ਗੁਪ੍ਰਸੂ)#੩. ਕੁਲ. ਵੰਸ਼. "ਫਾਂਧੀ ਲਗੀ ਜਾਤਿ ਫਹਾਇਨਿ." (ਵਾਰ ਮਲਾ ਮਃ ੧) ੪. ਗੋਤ੍ਰ. ਗੋਤ। ੫. ਚਮੇਲੀ। ੬. ਜਾਯਫਲ। ੭. ਸ੍ਰਿਸ੍ਟਿ. ਮਖ਼ਲੂਕ਼ਾਤ. "ਜੋਤਿ ਕੀ ਜਾਤਿ, ਜਾਤਿ ਕੀ ਜੋਤੀ." (ਗਉ ਕਬੀਰ) ਪ੍ਰਕਾਸ਼ਰੂਪ ਕਰਤਾਰ ਦੀ ਸ੍ਰਿਸ੍ਟਿ ਦੀ ਜੋ ਰੋਸ਼ਨ ਬੁੱਧਿ ਹੈ. "ਜਾਤਿ ਮਹਿ ਜੋਤਿ, ਜੋਤਿ ਮਹਿ ਜਾਤਾ." (ਵਾਰ ਆਸਾ) ਸਿਰ੍ਸ੍ਟਿ ਵਿੱਚ ਸ੍ਰਸ੍ਟਾ ਵਿੱਚ ਸ੍ਰਿਸ੍ਟੀ ਹੈ, ਸ੍ਰਿਸ੍ਟਿ। ੮. ਦੇਖੋ, ਸ੍ਵਭਾਵੋਕ੍ਤਿ....
ਦੇਖੋ, ਚੰਡਾਇਲਾ। ੨. ਇੱਕ ਖਤ੍ਰੀ ਗੋਤ੍ਰ. "ਪੈੜਾ ਜਾਤਿ ਚੰਡਾਲੀਆ." (ਭਾਗੁ)...
ਦੇਖੋ, ਭਾਗ. "ਭਾਗੁ ਪੂਰਾ ਤਿਨ ਜਾਗਿਆ." (ਮਃ ੫. ਵਾਰ ਸਾਰ)...