chandhaniचंदनि
ਚੰਦਨ (ਚੰਨਣ) ਨਾਲ. ਦੇਖੋ, ਖਉਲਣਾ.
चंदन (चंनण) नाल. देखो, खउलणा.
ਸੰ. चन्दन ਸੰਗ੍ਯਾ- ਇੱਕ ਸੁਗੰਧ ਵਾਲਾ ਬਿਰਛ ਅਤੇ ਉਸ ਦਾ ਕਾਠ, ਜੋ ਸਭ ਦੇ ਚਿੱਤ ਨੂੰ ਚਦਿ (ਪ੍ਰਸੰਨ) ਕਰਦਾ ਹੈ. ਸ਼੍ਰੀਗੰਧ. ਸੰਦਲ. L. Santalum album. ਇਹ ਮੈਸੋਰ ਦੇ ਇਲਾਕੇ ਅਤੇ ਮਦਰਾਸ ਦੇ ਦੱਖਣੀ ਭਾਗ ਵਿੱਚ ਬਹੁਤ ਹੁੰਦਾ ਹੈ. ਇਸ ਦੀ ਤਾਸੀਰ ਸਰਦ ਤਰ ਹੈ. ਚੰਦਨ ਦੇ ਕਾਠ ਤੋਂ ਕੱਢਿਆ ਤੇਲ ਬਹੁਤ ਸੁਗੰਧ ਵਾਲਾ ਹੁੰਦਾ ਹੈ. ਇਸੇ ਤੋਂ ਸਾਰੇ ਇਤਰ ਬਣਾਏ ਜਾਂਦੇ ਹਨ ਅਤੇ ਅਨੇਕ ਰੋਗਾਂ ਲਈ ਵਰਤੀਦਾ ਹੈ. ਚੰਦਨ ਘਸਾਕੇ ਦੇਵਤਾ ਨੂੰ ਚੜ੍ਹਾਇਆ ਜਾਂਦਾ ਹੈ. ਮੱਥੇ ਤੇ ਟਿੱਕਾ ਅਨੇਕ ਹਿੰਦੁ ਲਾਉਂਦੇ ਹਨ. ਗਰਮੀ ਤੋਂ ਹੋਈ ਸਿਰ ਪੀੜ ਨੂੰ ਇਸ ਦਾ ਮੱਥੇ ਤੇ ਕੀਤਾ ਲੇਪ ਬਹੁਤ ਗੁਣਕਾਰੀ ਹੈ. ਚੰਦਨ ਦਾ ਸ਼ਰਬਤ ਪਿੱਤ ਤੋਂ ਹੋਏ ਤਾਪ ਨੂੰ ਦੂਰ ਕਰਦਾ ਹੈ. ਚੰਦਨ ਦੇ ਕਾਠ ਤੇ ਚਿਤਾਈ ਦਾ ਕੰਮ ਬਹੁਤ ਸੁੰਦਰ ਹੁੰਦਾ ਹੈ. ਇਸ ਤੋਂ ਬਣੇ ਕਲਮਦਾਨ ਡੱਬੇ ਆਦਿਕ ਦੂਰ ਦੂਰ ਜਾਂਦੇ ਅਤੇ ਬਹੁਤ ਮੁੱਲ ਪਾਉਂਦੇ ਹਨ. "ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਮ." (ਵਾਰ ਜੈਤ) ੨. ਇੱਕ ਕਵਿ, ਜੋ ਗੂਢ ਅਰਥ ਵਾਲਾ ਸਵੈਯਾ ਬਣਾਕੇ ਦਸ਼ਮੇਸ਼ ਦੇ ਦਰਬਾਰ ਹਾਜਿਰ ਹੋਇਆ ਸੀ ਅਤੇ ਖ਼ਿਆਲ ਕਰਦਾ ਸੀ ਕਿ ਕੋਈ ਇਸ ਦਾ ਅਰਥ ਨਹੀਂ ਕਰ ਸਕੇਗਾ, ਪਰ ਕਵਿ ਧੰਨਾ ਸਿੰਘ ਨੇ ਇਸ ਦਾ ਹੰਕਾਰ ਦੂਰ ਕਰ ਦਿੱਤਾ. ਦੇਖੋ, ਧੰਨਾ ਸਿੰਘ....
ਦੇਖੋ, ਚੰਦਨ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਕ੍ਰਿ- ਉਬਲਨਾ. ਰਿੱਝਣਾ. ਸੰ. ਕ੍ਸ਼੍ਵੇਲ੍ ਧਾਤੁ ਦਾ ਅਰਥ ਹੈ ਕੰਬਣਾ, ਕੁੱਦਣਾ, ਖੇਲਣਾ, ਜਾਣਾ. ਇਸੇ ਤੋਂ ਖੌਲਨਾ ਸ਼ਬਦ ਬਣਿਆ ਹੈ। ੨. ਮਲਣਾ. ਮਰਦਨ ਕਰਨਾ. ਲਿੱਪਣਾ. "ਗਦਹੁ ਚੰਦਨਿ ਖਉਲੀਐ, ਭੀ ਸਾਹੂ ਸਿਉ ਪਾਣੁ." (ਵਾਰ ਸੂਹੀ ਮਃ ੧)...