chandhragiriचंद्रगिरि
ਨੈਪਾਲ ਰਾਜ ਵਿੱਚ ਇੱਕ ਪਹਾੜ, ਜਿਸ ਦੀ ਉਚਾਈ ੮੫੦੦ ਫੁਟ ਹੈ। ੨. ਸ਼੍ਰੀਰੰਗ ਪੱਤਨ (Seringapatam) ਪਾਸ ਇੱਕ ਪਹਾੜੀ, ਜਿੱਥੇ ਜੈਨੀਆਂ ਦਾ ਪਵਿਤ੍ਰ ਤੀਰਥ ਹੈ.
नैपाल राज विॱच इॱक पहाड़, जिस दी उचाई ८५०० फुट है। २. श्रीरंग पॱतन (Seringapatam) पास इॱक पहाड़ी, जिॱथे जैनीआं दा पवित्र तीरथ है.
ਵਿ- ਨਯ (ਨੀਤਿ) ਪਾਲਕ। ੨. ਨੇਪਾਲ ਦੇਸ਼ ਦਾ. ਦੇਖੋ, ਨੇਪਾਲ....
ਉਸਾਰੀ ਕਰਨ ਵਾਲਾ. ਮੇਮਾਰ। ੨. ਰਜ (ਰਜਗੁਣ) ਵਾਲਾ. ਰਜੋਗੁਣੀ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੩. ਰੱਜੁ. ਰੱਸੀ. "ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ." (ਸੋਰ ਰਵਿਦਾਸ) ਰੱਜੁ ਵਿੱਚ ਜਿਵੇਂ ਸੱਪ ਦਾ ਪ੍ਰਸੰਗ ਹੈ। ੪. ਰਾਜਾ. "ਨਾ ਇਹੁ ਰਾਜ, ਨ ਭੀਖ ਮੰਗਾਸੀ." (ਗੌਂਡ ਕਬੀਰ) ੫. ਰਾਜ੍ਯ. ਰਿਆਸਤ. "ਤਿਸ ਕੋ ਕਰੋ ਰਾਜ ਤੇ ਬਾਹਿਰ." (ਗੁਪ੍ਰਸੂ) ੬. ਸੰ. राज्. ਧਾ- ਚਮਕਣਾ. ਸ਼ੋਭਾ ਦੇਣਾ, ਜਿੱਤਣਾ। ੭. ਰਾਜ ਸ਼ਬਦ ਸ਼ਿਰੋਮਣਿ ਅਰਥ ਵਿੱਚ ਭੀ ਆਉਂਦਾ ਹੈ, ਜਿਵੇਂ ਰਾਜਹੰਸ, ਰਾਜ ਰਾਜ, ਦੇਵਰਾਜ ਆਦਿ। ੮. ਫ਼ਾ. [راز] ਰਾਜ਼. ਗੁਪਤ ਭੇਦ. "ਰੋਜ ਹੀ ਰਾਜ ਬਿਲੋਕਤ ਰਾਜਿਕ." (ਅਕਾਲ) ੯. ਤੰਦਈਆ. ਭਰਿੰਡ (ਡੇਮੂ) ਦੀ ਜਾਤਿ ਦਾ ਇੱਕ ਲਾਲ ਪੀਲੇ ਰੰਗਾ ਜੀਵ....
ਪਰਵਤ। ੨. ਇੱਕ ਰਾਗਿਣੀ, ਜਿਸ ਨੂੰ ਪੁਲਿੰਗ ਪਹਾੜ ਭੀ ਆਖਦੇ ਹਨ. ਦੇਖੋ, ਪਹਾੜੀ ੨....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਉਚਾਉਣਾ। ੨. ਸੰਗ੍ਯਾ- ਉਚਿਆਈ. ਬਲੰਦੀ। ੩. ਬਜ਼ੁਰਗੀ. ਵਡਿਆਈ....
ਦੇਖੋ, ਫੁੱਟ। ੨. ਇੱਕ ਪ੍ਰਕਾਰ ਦੀ ਮੋਟੀ ਕੱਕੜੀ ਜੋ ਖਰਬੂਜੇ ਜੇਹੀ ਹੁੰਦੀ ਹੈ, ਅਰ ਪੱਕਣ ਪੁਰ ਫਟ ਜਾਂਦੀ ਹੈ। ੩. ਅੰ. foot ਗਜ਼ ਦਾ ਤੀਜਾ ਹਿੱਸਾ. ਬਾਰਾਂ ਇੰਚ ਦਾ ਮਾਪ....
ਸੰ. श्रीरङ्ग ਸੰਗ੍ਯਾ- ਸ਼੍ਰੀ (ਲੱਛਮੀ) ਤੋਂ ਰੰਗ (ਨਾਚ) ਕਰਾਉਣ ਵਾਲਾ ਕਰਤਾਰ. ਵਾਹਗੁਰੂ. "ਨਾਮੇ ਸ੍ਰੀ ਰੰਗ ਭੇਟਲ ਸੋਈ." (ਭੈਰ ਨਾਮਦੇਵ)#੨. ਵਿਸਨੁ। ੩. ਮਦਰਾਸ ਦੇ ਤ੍ਰਿਚਨਾਪਲੀ (Trichinopoly) ਜਿਲੇ ਵਿੱਚ ਤ੍ਰਿਚਨਾਪਲੀ ਤੋਂ ਦੋ ਮੀਲ ਉੱਤਰ, ਕਾਵੇਰੀ ਨਦੀ ਦੇ ਦ੍ਵੀਪ ਵਿੱਚ ਇੱਕ ਬਸਤੀ, ਜਿਸ ਵਿੱਚ ਸ਼੍ਰੀਰੰਗ ਮੰਦਿਰ ਹੈ. ਇਸ ਮੰਦਿਰ ਦੀਆਂ ਸੱਤ ਦੀਵਾਰਾਂ ਹਨ. ਬਾਹਰ ਦੀ ਕੰਧ ੧੦੨੪ ਗਜ ਲੰਮੀ ਅਤੇ ੮੪੦ ਗਜ ਚੌੜੀ ਹੈ. ਗਹਿਣੇ ਅਤੇ ਰਤਨ ਸਾਰੇ ਭਾਰਤ ਦੇ ਹਿੰਦੂਮੰਦਿਰਾਂ ਨਾਲੋਂ ਇੱਥੇ ਕੀਮਤੀ ਹਨ. ਇਸ ਮੰਦਿਰ ਦੇ ਨਾਉਂ ਕਰਕੇ ਹੀ ਦ੍ਵੀਪ ਅਤੇ ਬਸਤੀ ਦਾ ਨਾਉਂ ਸ੍ਰੀਰੰਗ ਹੋ ਗਿਆ ਹੈ. ਸ੍ਰੀਰੰਗ ਦੇ ਪਰਮਭਗਤ ਰਾਮਾਨੁਜ ਦਾ ਦੇਹਾਂਤ ਇਸੇ ਥਾਂ ਹੋਇਆ ਹੈ....
ਸੰ. ਸੰਗ੍ਯਾ- ਨਗਰ. ਸ਼ਹਿਰ. ਪੱਟਨ। ੨. ਪਾਣੀ ਦਾ ਕਿਨਾਰਾ। ੩. ਨਦੀ ਦਾ ਇਹ ਥਾਂ, ਜਿੱਥੋਂ ਦੀ ਪੈਰੀਂ ਪਾਰ ਹੋ ਜਾਈਏ, ਕਿਸ਼ਤੀ ਦੀ ਲੋੜ ਨਾ ਪਵੇ....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੰਗ੍ਯਾ- ਛੋਟਾ ਪਰਵਤ। ੨. ਪਹਾੜ ਦੇ ਲੋਕਾਂ ਦੀ ਇੱਕ ਪਿਆਰੀ ਰਾਗਿਣੀ ਜੋ ਸੰਪੂਰਣ ਜਾਤਿ ਦੀ ਹੈ. ਇਸ ਵਿੱਚ ਨਿਸਾਦ ਕੋਮਲ ਅਤੇ ਸ਼ੁੱਧ ਦੋਵੇਂ ਹਨ. ਬਾਕੀ ਸਾਰੇ ਸੁਰ ਸ਼ੁੱਧ ਹਨ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ. ਇਸ ਨੂੰ ਲੋਕ ਝੰਝੋਟੀ ਭੀ ਆਖਦੇ ਹਨ. ਇਸ ਦੇ ਗਾਉਣ ਦਾ ਕੋਈ ਖਾਸ ਵੇਲਾ ਨਹੀਂ.#ਆਰੋਹੀ- ਧ ਸ ਰ ਮ ਗ ਮ ਪ ਧ ਨ ਸ.#ਅਵਰੋਹੀ- ਸ ਨਾ ਧ ਪ ਮ ਗ ਰ ਸ।#੩. ਪਹਾੜ ਦੀ ਭਾਸਾ (ਬੋੱਲੀ). ੪. ਪਹਾੜ ਦੇ ਵਸਨੀਕ। ੫. ਵਿ- ਪਹਾੜ ਨਾਲ ਸੰਬੰਧ ਰੱਖਣ ਵਾਲਾ. ਪਹਾੜ ਦਾ....
ਸੋ. ਪੰਵਿਤ੍ਰ. ਵਿ- ਨਿਰਮਲ. ਸ਼ੁੱਧ. "ਭਏ ਪਵਿਤੁ ਸਰੀਰ." (ਸ੍ਰੀ ਅਃ ਮਃ ੩) "ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ." (ਮਾਰੂ ਅਃ ਮਃ ੫) ੨. ਸੰਗ੍ਯਾ- ਵਰਖਾ. ਮੀਂਹ। ੩. ਜਲ। ੪. ਦੁੱਧ। ੫. ਘੀ। ੬. ਸ਼ਹਦ. ਮਧੁ। ੭. ਹਿੰਦੂਧਰਮਸ਼ਾਸਤ੍ਰ ਅਨੁਸਾਰ ਕੁਸ਼ਾ ਦਾ ਛੱਲਾ, ਜੋ ਸ਼੍ਰਾੱਧ ਆਦਿ ਕਰਮ ਕਰਨ ਵੇਲੇ ਪਹਿਰਿਆ ਜਾਂਦਾ ਹੈ, ਦੇਖੋ, ਪਵਿਤ੍ਰੀ....
ਸੰ. ਤੀਰ੍ਥ. ਸੰਗ੍ਯਾ- ਜਿਸ ਦ੍ਵਾਰਾ ਪਾਪ ਤੋਂ ਬਚ ਜਾਈਏ. ਪਵਿਤ੍ਰ ਅਸਥਾਨ. ਜਿੱਥੇ ਧਰਮਭਾਵ ਨਾਲ ਲੋਕ ਪਾਪ ਦੂਰ ਕਰਨ ਲਈ ਜਾਣ. ਸੰਸਾਰ ਦੇ ਸਾਰੇ ਮਤਾਂ ਨੇ ਆਪਣੇ ਆਪਣੇ ਨਿਸ਼ਚੇ ਅਨੁਸਾਰ ਅਨੇਕ ਪਵਿਤ੍ਰ ਥਾਂ ਤੀਰਥ ਮੰਨ ਰੱਖੇ ਹਨ, ਕਿਤਨਿਆਂ ਨੇ ਦਰਸ਼ਨ ਅਤੇ ਸਪਰਸ਼ ਮਾਤ੍ਰ ਤੋਂ ਹੀ ਤੀਰਥਾਂ ਨੂੰ ਮੁਕਤਿ ਦਾ ਸਾਧਨ ਨਿਸ਼ਚੇ ਕੀਤਾ ਹੈ. ਗੁਰਮਤ ਅਨੁਸਾਰ ਧਰਮ ਦੀ ਸਿਖ੍ਯਾ ਅਤੇ ਇਤਿਹਾਸ ਦੀ ਘਟਨਾ ਤੋਂ ਕੋਈ ਲਾਭ ਲੈਣ ਲਈ ਤੀਰਥਾਂ ਤੇ ਜਾਣਾ ਉੱਤਮ ਹੈ, ਪਰ ਤੀਰਥਾਂ ਦਾ ਮੁਕਤਿ ਨਾਲ ਸਾਕ੍ਸ਼ਾਤ ਸੰਬੰਧ ਨਹੀਂ ਹੈ.#ਗੁਰੂ ਸਾਹਿਬ ਨੇ ਯਥਾਰਥ ਤੀਰਥ ਜੋ ਸੰਸਾਰ ਨੂੰ ਦੱਸਿਆ ਹੈ, ਉਹ ਇਹ ਹੈ:-#"ਤੀਰਥਿ ਨਾਵਣ ਜਾਉ, ਤੀਰਥੁ ਨਾਮੁ ਹੈ। ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ." (ਧਨਾ ਮਃ ੧. ਛੰਤ) "ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ." (ਵਾਰ ਮਲਾ ਮਃ ੧)#ਲੋਕਾਂ ਦੇ ਮੰਨੇ ਹੋਏ ਤੀਰਥਾਂ ਬਾਬਤ ਸਤਿਗੁਰੂ ਫਰਮਾਉਂਦੇ ਹਨ:-#"ਤੀਰਥ ਨ੍ਹਾਤਾ ਕਿਆ ਕਰੇ ਮਨ ਮਹਿ ਮੈਲ ਗੁਮਾਨ." (ਸ੍ਰੀ ਅਃ ਮਃ ੧)"ਅਨੇਕ ਤੀਰਥ ਜੇ ਜਤਨ ਕਰੈ, ਤਾਂ ਅੰਤਰ ਕੀ ਹਉਮੈ ਕਦੇ ਨ ਜਾਇ." (ਗੂਜ ਮਃ ੩)#"ਤੀਰਥਿ ਨਾਇ ਨ ਉਤਰਸਿ ਮੈਲ। ਕਰਮ ਧਰਮ ਸਭ ਹਉਮੈ ਫੈਲ." (ਰਾਮ ਮਃ ੫)#੨. ਧਰਮ ਦੱਸਣ ਵਾਲਾ ਸ਼ਾਸਤ੍ਰ। ੩. ਉਪਾਯ. ਯਤਨ। ੪. ਯੋਨਿ. ਭਗ। ੫. ਗੁਰੂ। ੬. ਅਗਨਿ। ੭. ਕਰਤਾਰ। ੮. ਸੰਨ੍ਯਾਸੀਆਂ ਦੀ ਇੱਕ ਖ਼ਾਸ ਜਮਾਤ, ਜਿਸ ਦੇ ਨਾਮ ਦੇ ਪਿੱਛੇ ਤੀਰਥ ਸ਼ਬਦ ਲਾਇਆ ਜਾਂਦਾ ਹੈ. "ਤੀਰਥਨ ਬੀਚ ਜੇ ਸਿੱਖ ਕੀਨ। ਤੀਰਥ ਸੁ ਨਾਮ ਤਿਨ ਕੇ ਪ੍ਰਬੀਨ." (ਦੱਤਾਵ) ਦੇਖੋ, ਦਸ ਨਾਮ ਸੰਨ੍ਯਾਸੀ। ੯. ਅਤਿਥਿ. ਅਭ੍ਯਾਗਤ। ੧੦. ਮਾਤਾ ਪਿਤਾ। ੧੧. ਰਾਜ ਦਾ ਅੰਗ. ਨੀਤਿਸ਼ਾਸਤ੍ਰ ਵਿੱਚ ਅਠਾਰਾਂ ਤੀਰਥ ਲਿਖੇ ਹਨ-#ਮੰਤ੍ਰੀ, ਪੁਰੋਹਿਤ, ਯੁਵਰਾਜ (ਟਿੱਕਾ), ਰਾਜਾ, ਡਿਹੁਡੀ ਵਾਲਾ, ਜ਼ਨਾਨਖ਼ਾਨੇ ਦਾ ਅਫ਼ਸਰ, ਜੇਲ ਦਾ ਦਾਰੋਗ਼ਾ, ਧਨ ਇਕੱਠਾ ਕਰਨ ਵਾਲਾ (ਦੀਵਾਨ), ਕ਼ਾਨੂਨੀ ਸਲਾਹ਼ਕਾਰ, ਕੋਤਵਾਲ, ਇ਼ਮਾਰਤਾਂ ਦਾ ਅਫ਼ਸਰ, ਸਭਾਪਤੀ, ਅ਼ਦਾਲਤੀ, ਜੰਗੀ ਕਿਲੇ ਦਾ ਅਫ਼ਸਰ, ਜੰਗਲ ਦਾ ਅਫ਼ਸਰ, ਸਰਹ਼ੱਦੀ ਅਫ਼ਸਰ, ਸੈਨਾਪਤਿ ਅਤੇ ਦੂਤ (ਵਕੀਲ). ੧੨. ਬੇਰੀ ਗੋਤ ਦਾ ਗੁਰੂ ਅਰਜਨਦੇਵ ਦਾ ਇੱਕ ਪ੍ਰੇਮੀ ਸਿੱਖ। ੧੩. ਉੱਪਲ ਗੋਤ ਦਾ ਗੁਰੂ ਹਰਿਗੋਬਿੰਦ ਸਾਹਿਬ ਦਾ ਇੱਕ ਗ੍ਯਾਨੀ ਅਤੇ ਯੋਧਾ ਸਿੱਖ....