chhakanāछकणा
ਕ੍ਰਿ- ਖਾਣਾ. ਭੋਜਨ ਕਰਨਾ। ੨. ਤ੍ਰਿਪਤ ਹੋਣਾ. ਅਘਾਨਾ। ੩. ਸ਼ੋਭਾ ਸਹਿਤ ਹੋਣਾ. ਸਜਨਾ. "ਛਕਿ ਛਕਿ ਬ੍ਯੋਮ ਬਿਵਾਨੰ." (ਹਜਾਰੇ ੧੦) ਦੇਖੋ, ਚਕ ਧਾ.
क्रि- खाणा. भोजन करना। २. त्रिपत होणा. अघाना। ३. शोभा सहित होणा. सजना. "छकि छकि ब्योम बिवानं." (हजारे १०) देखो, चक धा.
ਕ੍ਰਿ- ਖਾਦਨ. ਭੋਜਨ ਕਰਨਾ. ਭਕ੍ਸ਼ਣ. ਜੇਮਨਾ. "ਖਾਣਾ ਪੀਣਾ ਪਵਿਤ੍ਰ ਹੈ." (ਵਾਰ ਆਸਾ) ੨. ਸੰਗ੍ਯਾ- ਭੋਜਨ. ਖਾਣ ਯੋਗ੍ਯ ਪਦਾਰਥ. ਖਾਦ੍ਯ....
ਸੰਗ੍ਯਾ- ਖਾਣ ਯੋਗ੍ਯ ਪਦਾਰਥ. (ਭੁਜ੍ ਧਾ) ਭੋਗਣਾ, ਖਾਣਾ. "ਭੋਜਨ ਭਾਉ ਨ ਠੰਢਾ ਪਾਣੀ." (ਵਡ ਅਲਾਹਣੀ ਮਃ ੧) ਵਿਦ੍ਵਾਨਾਂ ਨੇ ਭੋਜਨ ਦੇ ਭੇਦ ਪੰਜ ਲਿਖੇ ਹਨ-#(ੳ) ਭਕ੍ਸ਼੍ਯ, ਜੋ ਦੰਦ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ਅ) ਭੋਜ੍ਯ, ਜੋ ਕੇਵਲ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ੲ) ਲੇਹ੍ਯ, ਜੋ ਜੀਭ ਨਾਲ ਚੱਟਿਆ ਜਾਵੇ,#(ਸ) ਪੇਯ, ਜੋ ਪੀਤਾ ਜਾਵੇ.#(ਹ) ਚੋਸ਼੍ਯ, ਜੋ ਚੂਸਿਆ ਜਾਵੇ. ਜਿਸ ਦਾ ਰਸ ਚੂਸਕੇ ਫੋਗ ਥੁੱਕਿਆ ਜਾਵੇ.¹ ਦੇਖੋ, ਛਤੀਹ ਅੰਮ੍ਰਿਤ.#ਵਿਦ੍ਵਾਨਾਂ ਨੇ ਭੋਜਨ ਦੇ ਤਿੰਨ ਭੇਦ ਹੋਰ ਭੀ ਕੀਤੇ ਹਨ- ਸਾਤਿਕ, ਰਾਜਸਿਕ ਅਤੇ ਤਾਮਸਿਕ. ਚਾਵਲ ਦੁੱਧ ਘੀ ਸਾਗ ਜੌਂ ਆਦਿਕ ਸਾਤ੍ਵਿਕ ਹਨ. ਖੱਟੇ ਚਰਪਰੇ ਮਸਾਲੇਦਾਰ ਰਾਜਸਿਕ ਹਨ. ਬੇਹੇ ਬੁਸੇਹੋਏ ਅਤੇ ਰੁੱਖੇ ਤਾਮਸਿਕ ਹਨ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸੰ. तृप्त. ਵਿ- ਰੱਜਿਆ ਹੋਇਆ. ਦੇਖੋ, ਤ੍ਰਿਪ ੨। ੨. ਪ੍ਰਸੰਨ. ਖ਼ੁਸ਼....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਕ੍ਰਿ- ਤ੍ਰਿਪਤ ਹੋਣਾ. ਦੇਖੋ, ਅਘਾਉਣਾ। ੨. ਵਿ- ਅਘਾਇਆ. ਰੱਜਿਆ. "ਬਹੁਤ ਦਰਬ ਕਰਿ ਮਨ ਨ ਅਘਾਨਾ." (ਗਉ ਮਃ ੫)...
ਸੰ. ਸ਼ੋਭਾ. ਸੰਗ੍ਯਾ- ਚਮਕ. ਪ੍ਰਕਾਸ਼। ੨. ਸੁੰਦਰਤਾ....
ਸੰ. ਵ੍ਯ- ਸਾਥ. ਸੰਗ. ਸਮੇਤ. "ਪੁਤ੍ਰ ਸਹਿਤ ਗੁਰੁ ਦਰਸਨ ਕੀਨ." (ਗੁਪ੍ਰਸੂ) ੨. ਕ੍ਰਿ. ਵਿ- ਸਹਿਤ. ਹਿਤ ਸਹਿਤ. ਪ੍ਰੇਮ ਨਾਲ. ਸਨੇਹ ਕਰਕੇ. "ਭੋਜਨ ਮਧੁਰ ਸਹਿਤ ਕਰਵਾਏ." (ਗੁਪ੍ਰਸੂ) ੩. ਵਿ- ਹੱਛਾ ਹਿਤਕਾਰੀ. ਮਿਤ੍ਰ. "ਪਵਿਤ ਮਾਤਾ ਪਿਤਾ ਕੁਟੰਬ ਸਹਿਤ ਸਿਉ." (ਅਨੰਦੁ) ੪. ਦੇਖੋ, ਸਹਦ ੨....
ਛਕਿਤ ਦਾ ਸੰਖੇਪ। ੨. ਛਕਕੇ. ਦੇਖੋ, ਛਕਣਾ ੨. "ਛਕਿ ਕਿਨ ਰਹਹੁ ਛਾਡਿ ਕਿਨ ਆਸਾ?" (ਗਉ ਬਾਵਨ ਕਬੀਰ) ੩. ਸਜਕੇ. ਸ਼ੋਭਾ ਸਹਿਤ ਹੋ ਕੇ. ਦੇਖੋ, ਛਕਣਾ ੩....
ਦੇਖੋ, ਵ੍ਯੋਮ....