chhatrasālaछत्रसाल
ਬੁੰਦੇਲਾਵੰਸ਼ੀ ਚੰਪਤਰਾਇ ਦਾ ਪੁਤ੍ਰ ਪੰਨੇ ਦਾ ਇੱਕ ਪ੍ਰਤਾਪੀ ਰਾਜਾ, ਜਿਸ ਦੇ ਦਰਬਾਰ ਦਾ ਭੂਸਣ ਲਾਲ ਕਵਿ ਸੀ. ਇਸ ਦਾ ਦੇਹਾਂਤ ਸਨ ੧੭੩੪ ਵਿੱਚ ਹੋਇਆ। ੨. ਗੋਪੀਨਾਥ ਦਾ ਪੁਤ੍ਰ ਚੌਹਾਨਵੰਸ਼ ਦਾ ਭੂਸਣ ਬੂੰਦੀ ਦਾ ਰਾਜਾ, ਜੋ ਦਾਰਾਸ਼ਿਕੋਹ ਦਾ ਸਹਾਇਕ ਸੀ. ਇਹ ਔਰੰਗਜੇਬ ਅਤੇ ਦਾਰਾ ਦੀ ਲੜਾਈ ਵਿੱਚ ਸਨ ੧੬੫੮ ਵਿੱਚ ਮੋਇਆ.
बुंदेलावंशी चंपतराइ दा पुत्र पंने दा इॱक प्रतापी राजा, जिस दे दरबार दा भूसण लाल कवि सी. इस दा देहांत सन १७३४ विॱच होइआ। २. गोपीनाथ दा पुत्र चौहानवंश दा भूसण बूंदी दा राजा, जो दाराशिकोह दा सहाइक सी. इह औरंगजेब अते दारा दी लड़ाई विॱच सन १६५८ विॱच मोइआ.
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਵਿ- ਪ੍ਰਤਾਪਿਨ੍. ਪ੍ਰਤਾਪਵਾਨ....
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਕ੍ਰਿ. ਵਿ- ਦਰ ਬ ਦਰ. ਦ੍ਵਾਰ ਦ੍ਵਾਰ. "ਭਉਕਤ ਫਿਰੈ ਦਰਬਾਰੁ." (ਭੈਰ ਮਃ ੩) ੨. ਫ਼ਾ. [دربار] ਸੰਗ੍ਯਾ- ਬਾਦਸ਼ਾਹ ਦੀ ਸਭਾ. "ਦਰਬਾਰਨ ਮਹਿ ਤੇਰੋ ਦਰਬਾਰਾ." (ਗੂਜ ਅਃ ਮਃ ੫) ੩. ਖ਼ਾਲਸਾਦੀਵਾਨ। ੪. ਸ਼੍ਰੀ ਗੁਰੂ ਗ੍ਰੰਥਸਾਹਿਬ। ੫. ਹਰਿਮੰਦਿਰ। ੬. ਰਾਜਪੂਤਾਨੇ ਵਿੱਚ ਰਾਜੇ ਨੂੰ ਭੀ ਦਰਬਾਰ ਆਖਦੇ ਹਨ, ਜਿਵੇਂ- ਅੱਜ ਅਮ੍ਰਿਤ ਵੇਲੇ ਦਰਬਾਰ ਰਾਜਧਾਨੀ ਵਿੱਚ ਪਧਾਰੇ ਹਨ....
ਭਾਈ ਲਾਲ. ਢਿੱਲੋਂ ਜਾਤਿ ਦਾ ਜੱਟ, ਜੋ ਪੱਟੀ ਦੇ ਪਰਗਨੇ ਸੁਰਸਿੰਘ ਦਾ ਚੌਧਰੀ ਸੀ. ਇਹ ਲੰਗਾਹ ਚੌਧਰੀ ਦੇ ਭਾਈਚਾਰੇ ਵਿੱਚੋਂ ਸੀ. ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਇਹ ਕਰਣੀ ਵਾਲਾ ਹੋਇਆ. ਅਮ੍ਰਿਤਸਰ ਜੀ ਬਣਨ ਸਮੇਂ ਭਾਈ ਲੰਗਾਹ ਨਾਲ ਮਿਲੇਕ ਇਸ ਨੇ ਵਡੀ ਸੇਵਾ ਕੀਤੀ. "ਪੱਟੀ ਅੰਦਰ ਚੌਧਰੀ ਢਿੱਲੋਂ ਲਾਲ ਲੰਗਾਹ ਸੁਹੰਦਾ." (ਭਾਗੁ) ਦੇਖੋ, ਲੰਗਾਹ। ੨. ਫ਼ਾ. [لال] ਵਿ- ਸੁਰਖ਼. ਅਰੁਣ. ਰਕ੍ਤ. "ਲਾਲ ਚੋਲਨਾ ਤੈ ਤਨਿ ਸੋਹਿਆ." (ਆਸਾ ਮਃ ੫) ਭਾਵ- ਸੁਹਾਗ ਦਾ ਲਿਬਾਸ। ੩. ਮਜੀਠੀ ਰੰਗ ਦਾ. "ਮੁੰਧੇ, ਸੂਹਾ ਪਰਹਰਹੁ, ਲਾਲੁ ਕਰਹੁ ਸੀਗਾਰੁ." (ਮਃ ੩. ਵਾਰ ਸੂਹੀ) ਸੂਹਾ (ਕੁਸੁੰਭੀ) ਮਾਯਿਕ ਰੰਗ ਹੈ, ਮਜੀਠੀ ਰੰਗ ਕਰਤਾਰ ਦਾ ਅਟਲ ਪ੍ਰੇਮ ਹੈ। ੪. ਪਿਆਰਾ. ਪ੍ਰਿਯ. "ਰੰਗੁਲਾ ਸਖੀਏ ਮੇਰਾ ਲਾਲੁ." (ਸ੍ਰੀ ਮਃ ੧) ੫. ਸੰਗ੍ਯਾ- ਬੱਚਾ. ਪੁਤ੍ਰ. "ਬੋਲ ਉਠੇ ਨੰਦਲਾਲ ਤਬੈ ਇਹ ਗ੍ਵਾਰ ਖਿਝਾਵਨ ਮੋਇ ਗਿਝੀ ਹੈ." (ਕ੍ਰਿਸਨਾਵ) ੬. ਇੱਕ ਚੁਰਚੁਰੇ ਜੇਹਾ ਛੋਟਾ ਪੰਛੀ, ਜਿਸ ਦੇ ਖੰਭ (ਪੰਖ) ਸਫੇਦ ਚਿੱਤੀਆਂ ਸਹਿਤ ਲਾਲ ਹੁੰਦੇ ਹਨ. ਸੁਰਖ਼. Fringilla Amandava. ਇਸ ਦੀ ਮਦੀਨ ਦਾ. ਨਾਮ "ਮੁਨੀਆਂ" ਹੈ. "ਤੀਤਰ ਚਕੋਰ ਚਾਰੁ ਦਾਸਤਾਂ- ਹਜਾਰ ਲਾਲ, ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤਿ ਕੇ." (ਗੁਪ੍ਰਸੂ) ੭. ਗੁੰਗਾ. ਜੋ ਬੋਲਣ ਦੀ ਸ਼ਕਤੀ ਨਹੀਂ ਰਖਦਾ। ੮. ਮਾਣਕ (ਮਾਣਿਕ੍ਯ). ਲਾਲ ਰੰਗ ਦਾ ਰਤਨ. ਇਹ ਫ਼ਾਰਸੀ ਸ਼ਬਦ [لعل] ਲਅ਼ਲ ਭੀ ਹੈ. "ਲਾਲ ਜਵੇਹਰ ਰਤਨ ਪਦਾਰਥ." (ਪ੍ਰਭਾ ਮਃ ੧) "ਲਾਲੁ ਰਤਨੁ ਹਰਿਨਾਮੁ" (ਸੂਹੀ ਅਃ ਮਃ ੧) ੯. ਮਰਾ. ਲੱਲ ਅਥਵਾ ਲੱਲਾ. ਜੀਵਾਂ ਦੇ ਫਸਾਉਣ ਲਈ ਫੈਲਾਇਆ ਚੋੱਗਾ ਚਾਟ ਆਦਿ. Bait. "ਆਪੇ ਮਾਛੀ ਮਾਛੁਲੀ ਆਪੇ ਪਾਣੀ ਜਾਲੁ। ਆਪੇ ਜਾਲ ਮਣਕੜਾ ਆਪੇ ਅੰਦਰ ਲਾਲੁ." (ਸ੍ਰੀ ਮਃ ੧) ਮਾਹੀਗੀਰ ਮੱਛੀਆਂ ਜਮਾਂ ਕਰਨ ਲਈ ਪਹਿਲਾਂ ਪਾਣੀ ਅੰਦਰ ਧਾਨਾਂ ਦੀਆਂ ਖਿੱਲਾਂ, ਆਟੇ ਦੀਆਂ ਗੋਲੀਆਂ, ਤੂਤੀਆਂ ਆਦਿ ਵਿਖੇਰ ਦਿੰਦੇ ਹਨ, ਜਦ ਮੱਛੀਆਂ ਆ ਜਮਾਂ ਹੁੰਦੀਆਂ ਹਨ, ਤਦ ਜਾਲ ਪਾਕੇ ਫਸਾ ਲੈਂਦੇ ਹਨ। ੧੦. ਸਿੱਧ ਦਾ ਲਾਲ ਪੀਰ, ਜਿਸ ਦੇ ਨਾਮ ਹਨ- ਅਮਰਲਾਲ, ਉਡੇਰੋਲਾਲ, ਦਰਿਆਲਾਲ, ਲਾਲ ਸਾਹਿਬ ਅਤੇ ਲਾਲਸਾਈਂ. ਦੇਖੋ, ਦਰਯਾਪੰਥੀ। ੧੧. ਚੂੜ੍ਹਿਆਂ ਦਾ ਪੀਰ ਲਾਲਬੇਗ. ਦੇਖੋ, ਸਹਾ ਅਤੇ ਲਾਲਬੇਗ....
ਦੇਖੋ, ਕਵ ਧਾ. ਜੋ ਰਚਨਾ ਕਰੇ, ਵ੍ਯਾਖ੍ਯਾਨ ਕਰੇ ਸੋ ਕਵਿ. ਵਿਦ੍ਵਾਨਾਂ ਨੇ ਚਾਰ ਪ੍ਰਕਾਰ ਦੇ ਕਵੀ ਲਿਖੇ ਹਨ-#ਪਾਠ ਚੁਰਾਵੈ ਭਾਰਯਾ, ਅਰਥ ਚੁਰਾਵੈ ਪੂਤ,#ਭਾਵ ਚੁਰਾਵੈ ਮੀਤ ਸੋ, ਸੁਤੇ ਕਹੈ ਅਵਧੂਤ.#ਅਰ੍ਥ ਹੈ ਮੂਲ ਭਲੀ ਤੁਕ ਡਾਰ ਸੁ#ਅਛਰ ਪੁਤ੍ਰ ਹੈਂ ਦੇਖਕੈ ਜੀਜੈ,#ਛੰਦ ਹੈਂ ਫੂਲ ਨਵੋ ਰਸ ਸੋ ਫਲ ਦਾਨ ਕੇ#ਬਾਰਿ ਸੋਂ ਸੀਂਚਬੋ ਕੀਜੈ,#"ਦਾਨ" ਕਹੈ ਯੌਂ ਪ੍ਰਬੀਨਨ ਸੋਂ ਸੁਥਰੀ#ਕਵਿਤਾ ਸੁਨਕੈ ਰਸ ਪੀਜੈ,#ਕੀਰਤਿ ਕੇ ਬਿਰਵਾ ਕਵਿ ਹੈਂ ਇਨ ਕੋ#ਕਬਹੂੰ ਕੁਮਲਾਨ ਨ ਦੀਜੈ.#ਕਹਾਂ ਗੁਰੁ ਕਰਨ ਦਧੀਚਿ ਬਲਿ ਬੇਨੁ ਕਹਾਂ#ਸਾਕੇ ਸਾਲਿਵਾਹਨ ਕੇ ਅਜਹੂੰ ਲੌ ਗਾਏ ਹੈਂ,#ਕਹਾਂ ਪ੍ਰਿਥੁ ਪਾਰਥ ਪੁਰੂਰਵਾ ਪੁਹਮਿਪਤਿ#ਹਰੀਚੰਦ ਪੂਰਨ ਔ ਭੋਜ ਵਿਦਤਾਏ ਹੈਂ,#ਕਹੈ "ਮਤਿਰਾਮ" ਕੋਊ ਕਵਿਨ ਕੋ ਨਿੰਦੋ ਮਤ#ਕਵਿਨ ਪ੍ਰਤਾਪ ਸਬ ਦੇਸਨ ਮੇ ਛਾਏ ਹੈਂ,#ਢੂੰਡ ਦੇਖੋ ਤੀਨ ਲੋਕ ਅਮੀ ਹੈ ਕਵਿਨ ਮੁਖ#ਕੇਤੇ ਮੂਏ ਮੂਏ ਰਾਜਾ ਕਵਿਨ ਜਿਵਾਏ ਹੈਂ.#੨. ਸੰਗ੍ਯਾ- ਵਾਲਮੀਕਿ। ੩. ਸ਼ੁਕ੍ਰ। ੪. ਬ੍ਰਹਮਾ। ੫. ਪੰਡਿਤ। ੬. ਬੰਗਾਲ ਵਿੱਚ ਵੈਦ੍ਯ ਨੂੰ ਕਵਿ ਆਖਦੇ ਹਨ....
ਸੰਗ੍ਯਾ- ਦੇਹ ਦਾ ਅੰਤ. ਦੇਹਪਾਤ. ਪ੍ਰਾਣ- ਵਿਯੋਗ. ਮ੍ਰਿਤ੍ਯੁ....
ਸੰਗ੍ਯਾ- ਕ੍ਰਿਸਨ, ਜੋ ਗੋਪੀਆਂ ਦਾ ਸ੍ਵਾਮੀ ਹੈ। ੨. ਰਿਸੀਕੇਸ਼. ਇੰਦ੍ਰੀਆਂ ਦਾ ਪ੍ਰੇਰਕ. "ਗੋਪੀਨਾਥ ਸਗਲ ਹੈ ਸਾਥੇ." (ਮਾਰੂ ਸੋਲਹੇ ਮਃ ੫)...
ਸੰਗ੍ਯਾ- ਵੇਸਣ ਦਾ ਆਟਾ ਪਤਲਾ ਕਰਕੇ ਰਿੱਝਦੇ ਤੇਲ ਜਾਂ ਘੀ ਵਿੱਚ ਬੂੰਦ (ਵਿੰਦੁ) ਡੇਗਕੇ ਪਕਾਈ ਪਕੌੜੀ, ਜਿਸ ਨੂੰ ਦਹੀਂ ਵਿੱਚ ਨਮਕ ਮਿਰਚ ਮਿਲਾਕੇ ਖਾਂਦੇ ਹਨ। ੨. ਜੋ ਪਕੌੜੀਆਂ ਨੂੰ ਖੰਡ ਵਿੱਚ ਪਾਗ ਲਈਏ ਤਦ ਮਿੱਠੀ ਬੂੰਦੀ ਹੁੰਦੀ ਹੈ। ੩. ਖ਼ਾ. ਉਬਾਲੇ ਹੋਏ ਛੋਲੇ. ਘੁੰਗਣੀਆਂ। ੪. ਰਾਜਪੂਤਾਨੇ ਵਿੱਚ ਚੌਹਾਨ ਰਾਜਪੂਤਾਂ ਦੀ ਇੱਕ ਰਾਜਧਾਨੀ ਅਤੇ ਉਸ ਦੀ ਪ੍ਰਧਾਨ ਨਗਰੀ, ਜੋ ਹਰਵੰਸ਼ੀ ਰਾਯਦੇਵ ਨੇ ਸੰਮਤ ੧੩੯੮ (ਸਨ ੧੩੪੨) ਵਿੱਚ ਆਬਾਦ ਕੀਤੀ. ਇਹ ਅਜਮੇਰ ਤੋਂ ੧੦੦ ਮੀਲ ਦੱਖਣ ਪੂਰਵ ਹੈ. ਬੂੰਦੀ ਅੰਗ੍ਰੇਜ਼ੀ ਸਰਕਾਰ ਦੀ ਰਖ੍ਯਾ protection ਵਿੱਚ ਸਨ ੧੮੧੮ ਵਿੱਚ ਆਈ ਹੈ....
[داراشکوہ] ਮੁਮਤਾਜ਼ ਮਹਲ ਦੇ ਉਦਰ ਤੋਂ ਸ਼ਾਹਜਹਾਂ ਦਾ ਵਡਾ ਪੁਤ੍ਰ, ਜਿਸ ਦਾ ਜਨਮ ੨੦. ਮਾਰਚ ਸਨ ੧੬੧੫ ਨੂੰ ਹੋਇਆ. ਇਸ ਦਾ ਵਿਆਹ ਸਨ ੧੬੩੭ ਵਿੱਚ ਨਾਦਿਰਾ ਬੇਗਮ ਨਾਲ ਹੋਇਆ. ਇਹ ਪਤਿਵ੍ਰਤਾ ਬੇਗਮ ਆਪਣੇ ਪਤੀ ਨਾਲ ਹੋਕੇ ਸੁਖ ਦੁਖ ਵੰਡਾਉਂਦੀ ਰਹੀ. ਸਨ ੧੬੪੮ ਵਿੱਚ ਦਾਰਾ ਗੁਜਰਾਤ ਦਾ ਸੂਬਾ ਮੁਕੱਰਿਰ ਹੋਇਆ ਅਤੇ ਸਨ ੧੬੫੨ ਤਕ ਰਿਹਾ. ਇਹ ਆਪਣੇ ਪਿਤਾ (ਸ਼ਾਹਜਹਾਨ) ਵੱਲੋਂ ਹੋਕੇ ਔਰੰਗਜ਼ੇਬ ਨਾਲ ਲੜਿਆ ਅਤੇ ਮਈ ੨੯, ਸਨ ੧੬੫੮ ਨੂੰ ਸਾਮੂਗੜ੍ਹ (ਆਗਰੇ ਤੋਂ ਅੱਠ ਮੀਲ ਪੂਰਬ ਵੱਲ) ਦੇ ਮੈਦਾਨ ਵਿੱਚ ਹਾਰ ਖਾਧੀ. ਭਜਦੇ ਹੋਏ ਦਾਰਾਸ਼ਕੋਹ ਦਾ ਔਰੰਗਜ਼ੇਬ ਨੇ ਪਿੱਛਾ ਕੀਤਾ. ਜਦ ਬਿਆਸ (ਵਿਆਸ) ਦੇ ਲਾਗੇ ਪਹੁਚੇ, ਤਾਂ ਗੁਰੂ ਹਰਿਰਾਇ ਸਾਹਿਬ ਨੇ ਬਾਈ ਸੌ ਸਵਾਰਾਂ ਨੇ ਦਾਰੇ ਨੂੰ ਬਚਾਉਣ ਲਈ ਦਰਿਆ ਦਾ ਕੰਢਾ ਰੋਕੀ ਰੱਖਿਆ ਅਤੇ ਔਰੰਗਜ਼ੇਬ ਦੀ ਫੌਜ ਨੂੰ ਵਧਣ ਨਾ ਦਿੱਤਾ. ਇਤਨੇ ਵਿੱਚ ਦਾਰਾ ਮੁਲਤਾਨ ਵੱਲ ਨਿਕਲ ਗਿਆ. ਬਹੁਤ ਥਾਈਂ ਭੌਂਦਾ ਹੋਇਆ ਅੰਤ ਦਾਦਰ (ਦਰਾ ਬੋਲਾਨ) ਦੇ ਪਾਸ ਧੋਖੇਬਾਜ਼ ਸਰਦਾਰ ਜੀਵਨਮੱਲ ਦੇ ਰਾਹੀਂ ਫੜਿਆ ਗਿਆ ਅਤੇ ਕੈਦੀ ਦੀ ਦਸ਼ਾ ਵਿੱਚ ਦਿੱਲੀ ਲਿਆਂਦਾ ਗਿਆ. ੨੯ ਅਗਸਤ ਨੂੰ ਔਰੰਗਜ਼ੇਬ ਦੇ ਇਸ਼ਾਰੇ ਨਾਲ ਇਸ ਤੇ ਕਾਫ਼ਰ ਹੋਣ ਦਾ ਫ਼ਤਵਾ ਦਿੱਤਾ ਗਿਆ ਅਰ ੩੦ ਅਗਸਤ ੧੬੫੯ ਦੀ ਰਾਤ ਨੂੰ ਦਾਰਾਸ਼ਕੋਹ ਦਾ ਸਿਰ ਵੱਢਿਆ ਜਾਕੇ ਹੁਮਾਯੂੰ ਦੇ ਮਕਬਰੇ ਵਿੱਚ ਦੱਬਿਆ ਗਿਆ.#ਦਾਰਾ ਸੂਫ਼ੀ ਖਿਆਲਾਂ ਵਾਲਾ ਮੁਸਲਮਾਨ ਸੀ. ਇਹ ਗੁਰੂ ਹਰਿਰਾਇ ਸਾਹਿਬ ਦਾ ਸਾਦਿਕ ਅਤੇ ਵਿਦ੍ਵਾਨ ਸੱਜਨ ਸੀ. ਇਹ ਕਈ ਗ੍ਰੰਥਾਂ ਦਾ ਕਰਤਾ ਹੋਇਆ ਹੈ. ਇਸ ਦੀ ਛਾਪ "ਕਾਦਿਰੀ" ਸੀ.#ਦੇਖੋ, ਉਪਨਿਸਦ ਅਤੇ ਔਰੰਗਜ਼ੇਬ....
ਵਿ- ਸਹਾਯਕ. ਸਹਾਇਤਾ ਕਰਨ ਵਾਲਾ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਫ਼ਾ. [دارا] ਵਿ- ਰੱਖਣ ਵਾਲਾ। ੨. ਸੰਗ੍ਯਾ- ਕਰਤਾਰ. ਪਾਰਬ੍ਰਹਮ। ੩. ਬਾਦਸ਼ਾਹ. ਪ੍ਰਜਾਪਤਿ। ੪. ਕੈਯਾਨ ਵੰਸ਼ੀ ਦਾਰਾ ਨਾਮ ਦਾ ਫ਼ਾਰਸ ਦਾ ਬਾਦਸ਼ਾਹ, ਜਿਸ ਨੂੰ ਇਤਿਹਾਸ ਵਿੱਚ ਯੁਧ ਦਾਰ ਯਵੁਸ, ਡੇਰੀਆ (Darius) ਲਿਖਿਆ ਹੈ. ਇਸ ਨਾਮ ਦੇ ਤਿੰਨ ਬਾਦਸ਼ਾਹ ਫ਼ਾਰਸ ਵਿੱਚ ਹੋਏ ਹਨ:-#(ੳ) ਗੁਸ਼ਤਾਸਪ, ਜੋ Hystaspes ਦਾ ਪੁਤ੍ਰ ਸੀ ਜਿਸ ਦੇ ਰਾਜ ਦਾ ਸਮਾਂ B. C. ੫੨੧- ੪੮੫ ਮੰਨਿਆ ਗਿਆ ਹੈ. ਇਸ ਨੇ ਭਾਰਤ ਪੁਰ ਚੜ੍ਹਾਈ ਕਰਕੇ ਸਿੰਧੁ ਦਰਿਆ ਦੀ ਵਾਦੀ (Indus Valley) ਅਤੇ ਪੰਜਾਬ ਦੇ ਕੁਝ ਹਿੱਸੇ ਤੇ ਕਬਜਾ ਕੀਤਾ ਸੀ।#(ਅ) Nothus. ਇਹ B. C. ੪੨੩- ੪੦੫ ਵਿੱਚ ਹੋਇਆ।#(ੲ) Codomanus ਇਹ B. C. ੩੩੫- ੩੩੨ ਵਿੱਚ ਹੋਇਆ. "ਦਾਰਾ ਸੇ ਦਲੀਸਰ ਦੁਜੋਧਨ ਸੇ ਮਾਨਧਾਰੀ." (ਅਕਾਲ) ੫. ਦਾਰਾਸ਼ਕੋਹ ਜੋ ਸ਼ਾਹਜਹਾਂ ਦਾ ਵਡਾ ਪੁਤ੍ਰ ਸੀ, ਉਸ ਦਾ ਭੀ ਇਤਿਹਾਸਾਂ ਵਿੱਚ ਸੰਖੇਪ ਨਾਮ ਦਾਰਾ ਆਉਂਦਾ ਹੈ. "ਸ਼ਾਹਜਹਾਂ ਨੂੰ ਕੈਦ ਕਰ ਦਾਰਾ ਮਰਵਾਯਾ." (ਵਾਰ ਗੁਰੂ ਗੋਬਿੰਦਸਿੰਘ ਜੀ) ਦੇਖੋ, ਔਰੰਗਜ਼ੇਬ। ੬. ਸੰ. ਦਾਰ. ਭਾਰਯਾ. ਦਾਰਾ. ਇਸਤ੍ਰੀ. "ਦਾਰਾ ਮੀਤ ਪੂਤ ਸਨਬੰਧੀ." (ਸੋਰ ਮਃ ੯) ੭. ਸੰ. ਦਾਰੁ. ਲੱਕੜ. "ਰੱਜੂ ਸੰਗ ਬੰਧ ਕਰ ਦਾਰਾ." (ਗੁਪ੍ਰਸੂ) ੮. ਵਿ- ਦਾਰਕ. ਵਿਦਾਰਣ ਵਾਲਾ. ਚੀਰਣ ਵਾਲਾ. "ਰੂਮੀ ਜੰਗੀ ਦੁਸਮਨ ਦਾਰਾ." (ਭਾਗੁ)...
ਸੰਗ੍ਯਾ- ਝਗੜਾ। ੨. ਜੰਗ....
ਮਰਿਆ ਮ੍ਰਿਤ ਭਇਆ. "ਮੋਇਆ ਕਉ ਕਿਆ ਰੋਵਹੁ ਭਾਈ?" (ਆਸਾ ਅਃ ਮਃ ੧)...