chhatrānēraछत्रानेर
ਬੁੰਦੇਲਖੰਡ ਵਿੱਚ ਪੰਨੇ ਦੇ ਪਾਸ ਇੱਕ ਨਗਰ, ਜਿਸ ਨੂੰ ਹੁਣ ਛਤ੍ਰਪੁਰ ਆਖਦੇ ਹਨ."ਛਾਛ ਕੈਸੀ ਛਤ੍ਰਾਨੇਰ." (ਅਕਾਲ)
बुंदेलखंड विॱच पंने दे पास इॱक नगर, जिस नूं हुण छत्रपुर आखदे हन."छाछ कैसी छत्रानेर." (अकाल)
ਭਾਰਤ ਦਾ ਇੱਕ ਉੱਤਰੀ ਇਲਾਕਾ, ਜੋ ਜਮੁਨਾ ਅਤੇ ਚੰਬਲ ਦੇ ਦਰਮਯਾਨ ਹੈ. ਇਸ ਵਿੱਚ ਪੰਜ ਅੰਗ੍ਰੇਜ਼ੀ ਜਿਲੇ ਅਤੇ ੩੧ ਦੇਸੀ ਰਿਆਸਤਾਂ ਹਨ. ਬੁੰਦੇਲਖੰਡ ਦਾ ਰਕਬਾ ੨੦, ੫੫੯ ਵਰਗਮੀਲ ਅਤੇ ਜਨਸੰਖ੍ਯਾ ੩, ੫੦੦, ੦੦੦ ਹੈ. ਦੇਸੀ ਰਿਆਸਤਾਂ ਸੇਂਟ੍ਰਲਇੰਡੀਆ (ਮਧ੍ਯਭਾਰਤ) ਦੀ ਏਜੈਂਸੀ ਵਿੱਚ ਹਨ. ਅੰਗ੍ਰੇਜ਼ੀ ਇਲਾਕਾ ਯੂ. ਪੀ. ਵਿੱਚ ਹੈ. ਬੁੰਦੇਲਾ ਜਾਤਿ ਦੇ ਰਾਜਪੂਤਾਂ ਤੋਂ ਦੇਸ਼ ਦਾ ਇਹ ਨਾਮ ਹੋਇਆ ਹੈ. ਦੇਖੋ, ਬੁੰਦੇਲਾ....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਕ੍ਰਿ. ਵਿ- ਅਬ. ਇਸ ਵੇਲੇ. "ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ." (ਮਾਝ ਮਃ ੫) ਇਸ ਦਾ ਮੂਲ ਸੰਸਕ੍ਰਿਤ अहनि ਅਹਨਿ ਹੈ, ਜਿਸ ਦਾ ਅਰਥ ਹੈ ਦਿਨ ਮੇ. ਭਾਵ- ਅੱਜ ਦੇ ਦਿਨ....
ਸੰ. ਛੰਛਿਕਾ. ਸੰਗ੍ਯਾ- ਤਕ੍ਰ. ਖੱਟੀ ਲੱਸੀ. "ਛਾਛ ਕੈਸੀ ਛਤ੍ਰਾਨੇਰ." (ਅਕਾਲ)...
ਕ੍ਰਿ. ਵਿ- ਕਿਸ ਤਰਾਂ ਦਾ. ਕੇਹੋ ਜੇਹਾ. ਕਿਸ ਪ੍ਰਕਾਰ ਸੇ. ਕਿਸ ਤਰਾਂ. "ਕੈਸੇ ਹਰਿਗੁਣ ਗਾਵੈ?" (ਵਡ ਅਃ ਮਃ ੩) ਕੇਹੋ ਜੇਹੀ. ਕੇਹੀ। ੨. ਕੈਸੀ ਸ਼ਬਦ "ਜੈਸੀ" ਅਰਥ ਵਿੱਚ ਭੀ ਆਇਆ ਹੈ. "ਛਪਾ ਕਰ ਕੈਸੀ ਛਬਿ ਕਾਲਿੰਦੀ ਕੇ ਕੂਲ ਕੇ." (ਅਕਾਲ)...
ਬੁੰਦੇਲਖੰਡ ਵਿੱਚ ਪੰਨੇ ਦੇ ਪਾਸ ਇੱਕ ਨਗਰ, ਜਿਸ ਨੂੰ ਹੁਣ ਛਤ੍ਰਪੁਰ ਆਖਦੇ ਹਨ."ਛਾਛ ਕੈਸੀ ਛਤ੍ਰਾਨੇਰ." (ਅਕਾਲ)...
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....