chhalīछली
ਵਿ- ਛਲੀਆ. ਛਲ ਕਰਨ ਵਾਲਾ। ੨. ਸੰਗ੍ਯਾ- ਛਾਲਾ. ਤੁਚਾ. ਖਲੜੀ. "ਛਲੀ ਬਾਰਣੀਸੰ." (ਕਲਕੀ) ਗਜਰਾਜ ਦੀ ਖਲੜੀ। ੩. ਦੇਖੋ, ਛੱਲੀ.
वि- छलीआ. छल करन वाला। २. संग्या- छाला. तुचा. खलड़ी. "छली बारणीसं." (कलकी) गजराज दी खलड़ी। ३. देखो, छॱली.
ਵਿ- ਛਲ ਕਰਨ ਵਾਲਾ. ਕਪਟੀ. ਧੋਖੇਬਾਜ਼....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਛਿਲਕਾ. ਬਲਕਲ. ਬਿਰਛ ਆਦਿ ਦੀ ਛਿੱਲ। ੨. ਫਫੋਲਾ. ਆਬਲਾ।੩ ਖੱਲ. ਤੁਚਾ. "ਮ੍ਰਿਗਛਾਲਾ ਪਰ ਬੈਠੇ ਕਬੀਰ." (ਭੈਰ ਕਬੀਰ)...
ਸੰ. ਤ੍ਵਚ. ਸੰਗ੍ਯਾ- ਛਿਲਕਾ। ੨. ਖਲੜੀ. "ਤੁਚਾ ਦੇਹ ਕੁਮਲਾਨੀ." (ਭੈਰ ਮਃ ੧)...
ਸੰਗ੍ਯਾ- ਚਰਮ. ਤੁਚਾ. ਖਾਲ. ਦੇਖੋ, ਖਲ। ੨. ਚੰਮ ਦੀ ਥੈਲੀ. "ਭਉ ਤੇਰਾ ਭਾਂਗ ਖਲੜੀ ਮੇਰਾ ਚੀਤ." (ਤਿਲੰ ਮਃ ੧) ੩. ਵਿ- ਦੇਖੋ, ਖਪਰੀ. "ਖਲੜੀ ਖਪਰੀ ਲਕੜੀ ਚਮੜੀ." (ਆਸਾ ਮਃ ੧)...
ਵਿ- ਛਲੀਆ. ਛਲ ਕਰਨ ਵਾਲਾ। ੨. ਸੰਗ੍ਯਾ- ਛਾਲਾ. ਤੁਚਾ. ਖਲੜੀ. "ਛਲੀ ਬਾਰਣੀਸੰ." (ਕਲਕੀ) ਗਜਰਾਜ ਦੀ ਖਲੜੀ। ੩. ਦੇਖੋ, ਛੱਲੀ....
ਸੰ. ਕਲ੍ਕਿ. ਸੰਗ੍ਯਾ- ਕਲਕੀ ਅਵਤਾਰ. "ਚੌਬਿਸਵੋਂ ਕਲਕੀ ਅਵਤਾਰਾ." (ਕਲਕੀ)#ਵਿਸਨੁਪੁਰਾਣ ਵਿੱਚ ਲਿਖਿਆ ਹੈ ਕਿ ਘੋਰ ਕਲਿਯੁਗ ਆਉਣ ਤੋਂ ਸੰਭਲ ਨਗਰ (ਜਿਲਾ ਮੁਰਾਦਾਬਾਦ) ਵਿੱਚ ਵਿਸਨੁਯਸ਼ ਨਾਮਕ ਬ੍ਰਾਹਮਣ ਦੇ ਘਰ ਕਲਕੀ ਅਵਤਾਰ ਪ੍ਰਗਟੇਗਾ, ਜੋ ਸਫ਼ੇਦ ਘੋੜੇ ਤੇ ਚੜ੍ਹਕੇ ਦਿਗਵਿਜੈ ਕਰਦਾ ਹੋਇਆ ਸਾਰੇ ਕੁਕਰਮੀਆਂ ਦਾ ਨਾਸ਼ ਕਰੇਗਾ. ਦੇਖੋ, ਸੰਭਲ....
ਸੰਗ੍ਯਾ- ਵਡਾ ਹਾਥੀ। ੨. ਐਰਾਵਤ ਹਸ੍ਤੀ। ੩. ਇੰਦ੍ਰ, ਜੋ ਐਰਾਵਤ ਦਾ ਸ੍ਵਾਮੀ ਹੈ....
ਸੰਗ੍ਯਾ- ਮੱਕੀ ਦੀ ਕੁਕੜੀ, ਜਿਸ ਪੁਰ ਛੱਲਿ (ਛਿਲਕਾ) ਹੋਵੇ। ੨. ਕੇਵੜੇ (ਕੇਤਕੀ) ਦਾ ਫੁੱਲ। ੩. ਸੂਤ ਦਾ ਗਲੋਟਾ, ਜੋ ਮੱਕੀ ਦੀ ਛੱਲੀ ਦੇ ਆਕਾਰ ਦਾ ਹੁੰਦਾ ਹੈ....