chhāva, chhānvaछाव, छांव
ਸੰਗ੍ਯਾ- ਛਾਇਆ. ਸਾਯਹ. ਛਾਂਉ. "ਧੂਪ ਛਾਵ ਦੇ ਸਮਕਰਿ ਸਹੈ." (ਵਾਰ ਰਾਮ ੧. ਮਃ ੧) ਦੇਖੋ ਧੂਪ ਛਾਵ.
संग्या- छाइआ. सायह. छांउ. "धूप छाव दे समकरि सहै." (वार राम १. मः १) देखो धूप छाव.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਛਾਯਾ. ਸੰਗ੍ਯਾ- ਸੂਰਜ ਦੇ ਪ੍ਰਕਾਸ਼ ਨੂੰ ਛਿੰਨ ਕਰਨ ਵਾਲੀ ਛਾਉਂ. ਸਾਯਹ. "ਤ੍ਰਿਣ ਕੀ ਅਗਨਿ ਮੇਘ ਕੀ ਛਾਇਆ." (ਟੋਡੀ ਮਃ ੫) ੨. ਰਖ੍ਯਾ (ਰਕ੍ਸ਼ਾ) "ਛਾਇਆ ਪ੍ਰਭਿ ਛਤ੍ਰਪਤਿ ਕੀਨੀ." (ਸੂਹੀ ਛੰਤ ਮਃ ੫) ੩. ਅਵਿਦ੍ਯਾ. "ਹਉ ਵਿਚਿ ਮਾਇਆ ਹਉ ਵਿੱਚ ਛਾਇਆ." (ਵਾਰ ਆਸਾ) "ਛਾਇਆ ਛੂਛੀ ਜਗਤ ਭੁਲਾਨਾ." (ਓਅੰਕਾਰ) ੪. ਪ੍ਰਤਿਬਿੰਬ. ਅ਼ਕਸ. ਭਾਵ- ਜੀਵਾਤਮਾ. "ਆਪੇ ਮਾਇਆ ਆਪੇ ਛਾਇਆ." (ਮਾਝ ਅਃ ਮਃ ੩) ੫. ਅਸਰ. ਤਾਸੀਰ. "ਜੋ ਪਢਕਰ ਉਪਦੇਸ ਬਤਾਵੈ। ਆਪ ਨਹੀਂ ਸੁਭ ਕਰਮ ਕਮਾਵੈ। ਤਿਸ ਕੀ ਛਾਯਾ ਪਰਹਿ ਨ ਕਿਸ ਪੈ." (ਗੁਪ੍ਰਸੂ) ੬. ਸੂਰਜ ਦੀ ਇਸਤ੍ਰੀ. ਮਹਾਭਾਰਤ ਵਿੱਚ ਕਥਾ ਹੈ ਕਿ ਵਿਸ਼੍ਵਕਰਮਾ ਦੀ ਪੁਤ੍ਰੀ ਸੰਗ੍ਯਾ (संज्ञा) ਸੂਰਜ ਨੂੰ ਵਿਆਹੀ ਗਈ. ਉਹ ਸੂਰਜ ਦਾ ਤੇਜ ਨਾ ਸਹਾਰਕੇ ਆਪਣੇ ਜੇਹੀ ਇੱਕ ਇਸਤ੍ਰੀ "ਛਾਯਾ" ਸੂਰਜ ਦੇ ਘਰ ਛੱਡਕੇ ਚਲੀ ਗਈ. ਛਾਯਾ ਦੇ ਉਦਰ ਤੋਂ ਸੂਰਜ ਦੇ ਪੁਤ੍ਰ ਸਾਵਰਣਿ ਅਤੇ ਸ਼ਨੈਸ਼੍ਚਰ ਹੋਏ.#ਦਿਨਪਤਿ ਜਬੈ ਤ੍ਰਾਸ ਉਪਜਾਯੋ,#ਛਾਯਾ ਸਾਚ ਵ੍ਰਿਤਾਂਤ ਬਤਾਯੋ,#ਤੁਮਦਾਰਾ ਗਮਨੀ ਪਿਤ ਓਰ,#ਮੁਝ ਕੋ ਗਈ ਰਾਖ ਇਸ ਠੌਰ. (ਗੁਪ੍ਰਸੂ)#ਦੇਖੋ, ਸੰਗ੍ਯਾ। ੭. ਭੂਤ ਪ੍ਰੇਤ ਦਾ ਆਵੇਸ਼. "ਭੇਵ ਲਖੋ ਕਿ ਪਰੀ ਤਿਂਹ ਛਾਯਾ." (ਨਾਪ੍ਰ) ੮. ਪ੍ਰਭਾ. ਦੀਪ੍ਤਿ. ਚਮਕ. ਕਾਂਤਿ. ਸ਼ੋਭਾ। ੯. ਸਮਾਨਤਾ. ਮਿਸਾਲ। ੧੦. ਕਿਸੇ ਗ੍ਰੰਥ ਅਥਵਾ ਕਾਵ੍ਯ ਦੇ ਭਾਵ ਦੀ ਝਲਕ। ੧੧. ਛਾਰ (ਸੁਆਹ) ਵਾਸਤੇ ਭੀ ਛਾਇਆ ਸ਼ਬਦ ਆਇਆ ਹੈ. "ਨਿੰਦਕ ਕੈ ਮੁਖਿ ਛਾਇਆ." (ਸੋਰ ਮਃ ੫) ੧੨. ਵਿ- ਆਛਾਦਿਤ. ਢਕਿਆ ਹੋਇਆ. "ਗਹਡੜੜਾ ਤ੍ਰਿਣਿ ਛਾਇਆ." (ਵਾਰ ਮਾਰੂ ੨. ਮਃ ੫. )੧੩ ਛੱਤਿਆ ਹੋਇਆ. "ਊਚੇ ਮੰਦਰ ਸੁੰਦਰ ਛਾਇਆ." (ਗਉ ਮਃ ੫) ੧੪. ਫੈਲਿਆ. ਵਿਸਤੀਰਣ. "ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ." (ਸੂਹੀ ਛੰਤ ਮਃ ੫)...
ਛਾਯਾ. ਦੇਖੋ, ਸਾਯਾ....
ਸੰ. धूप्. ਧਾ- ਗਰਮ ਕਰਨਾ, ਚਮਕਣਾ, ਬੋਲਣਾ। ੨. ਸੰ. ਸੰਗ੍ਯਾ- ਗੁੱਗਲ ਚੰਦਨ ਕੁਠ ਕੇਸਰ ਮੋਥਾ ਕਪੂਰ ਅਗੁਰ ਜਾਤੀਫਲ ਆਦਿ ਸੁਗੰਧ ਵਾਲੇ ਪਦਾਰਥਾਂ ਦਾ ਧੂਆਂ. "ਧੂਪ ਮਲਆਨਲੋ ਪਵਣ ਚਵਰੋ ਕਰੈ." (ਸੋਹਿਲਾ) ਦੇਵਮੰਦਿਰ ਅਤੇ ਸਮਾਜਾਂ ਵਿੱਚ ਧੂਪ ਧੁਖਾਉਣ ਦੀ ਰੀਤਿ ਬਹੁਤ ਪੁਰਾਣੀ ਹੈ. ਇਸ ਨੂੰ ਲਾਭਦਾਇਕ ਜਾਣਕੇ ਕਿਸੇ ਨੇ ਕਿਸੇ ਰੂਪ ਵਿਚ ਸਾਰੇ ਹੀ ਮਤਾਂ ਨੇ ਅੰਗੀਕਾਰ ਕੀਤਾ ਹੈ. ਦੇਖੋ, ਬਾਈਬਲ EX ਕਾਂਡ ੩੦ ਆਯਤ ੭. ਅਤੇ ੮। ੩. ਉਹ ਵਸਤੁ, ਜਿਸ ਦੇ ਜਲਾਉਣ ਤੋਂ ਸੁਗੰਧ ਵਾਲਾ ਧੂਆਂ ਪੈਦਾ ਹੋਵੇ। ੪. ਸੂਰਜ ਦਾ ਤਾਪ. ਆਤਪ. ਧੁੱਪ। ੫. ਚਮਕ. ਪ੍ਰਭਾ. ਸ਼ੋਭਾ. "ਕੁਲ ਰੂਪ ਧੂਪ ਗਿਆਨ ਹੀਨੀ." (ਆਸਾ ਛੰਤ ਮਃ ੫)...
ਸੰਗ੍ਯਾ- ਛਾਇਆ. ਸਾਯਹ. ਛਾਂਉ. "ਧੂਪ ਛਾਵ ਦੇ ਸਮਕਰਿ ਸਹੈ." (ਵਾਰ ਰਾਮ ੧. ਮਃ ੧) ਦੇਖੋ ਧੂਪ ਛਾਵ....
ਦੇਖੋ, ਸਹਨ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...