chhi, chhiaछि, छिअ
ਛੇ. ਛੀ. ਸਟ੍. "ਛਿਅ ਦਰਸਨ ਕੀ ਸੋਝੀ- ਪਾਇ." (ਰਾਮ ਮਃ ੧)
छे. छी. सट्. "छिअ दरसन की सोझी- पाइ." (राम मः १)
ਛੇ. ਛੀ. ਸਟ੍. "ਛਿਅ ਦਰਸਨ ਕੀ ਸੋਝੀ- ਪਾਇ." (ਰਾਮ ਮਃ ੧)...
ਸੰ. ਦਰ੍ਸ਼ਨ. ਸੰਗ੍ਯਾ- ਦੇਖਣ ਦਾ ਸਾਧਨ, ਨੇਤ੍ਰ। ੨. ਦੀਦਾਰ. "ਦਰਸਨ ਕਉ ਲੋਚੈ ਸਭੁ- ਕੋਈ." (ਸੂਹੀ ਮਃ ੫) ਕਾਵ੍ਯਗ੍ਰੰਥਾਂ ਵਿੱਚ ਦਰਸ਼ਨ ਚਾਰ ਪ੍ਰਕਾਰ ਦਾ ਲਿਖਿਆ ਹੈ-#(ੳ) ਸ਼੍ਰਵਣ ਦਰਸ਼ਨ. ਪ੍ਰੀਤਮ ਦਾ ਗੁਣ ਰੂਪ ਸੁਣਕੇ ਉਸ ਦਾ ਰਿਦੇ ਵਿੱਚ ਸਾਕ੍ਸ਼ਾਤ ਕਰਨਾ. "ਸੁਣਿਐ ਲਾਗੈ ਸਹਜਿਧਿਆਨੁ." (ਜਪੁ) "ਸੁਣਿ ਸੁਣਿ ਜੀਵਾ ਸੋਇ ਤੁਮਾਰੀ। ਤੂੰ ਪ੍ਰੀਤਮ ਠਾਕੁਰ ਅਤਿ ਭਾਰੀ." (ਮਾਝ ਮਃ ੫)#(ਅ) ਚਿਤ੍ਰ ਦਰਸ਼ਨ. ਪ੍ਰੀਤਮ ਦੀ ਮੂਰਤਿ ਦਾ ਦੀਦਾਰ. "ਗੁਰ ਕੀ ਮੂਰਤਿ ਮਨ ਮਹਿ ਧਿਆਨੁ." (ਗੌਂਡ ਮਃ ੫) "ਮੋਹਨ ਮੀਤ ਕੋ ਚਿਤ੍ਰ ਲਖੇ ਭਈ ਚਿਤ੍ਰ ਹੀ ਸੀ, ਤੋ ਵਿਚਿਤ੍ਰ ਕਹਾਂ ਹੈ?" (ਪਦਮਾਕਰ)#(ੲ) ਸ੍ਵਪਨ ਦਰਸ਼ਨ. ਪ੍ਯਾਰੇ ਨੂੰ ਸੁਪਨੇ ਵਿੱਚ ਦੇਖਣਾ. "ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ." (ਗਉ ਛੰਤ ਮਃ ੫)#(ਸ) ਪ੍ਰਤ੍ਯਕ੍ਸ਼੍ ਦਰਸ਼ਨ. ਪ੍ਰੇਮੀ ਦਾ ਸਾਕ੍ਸ਼ਾਤ ਦੀਦਾਰ ਕਰਨਾ. "ਅਦਿਸਟ ਅਗੋਚਰ ਅਲਖ ਨਿਰੰਜਨ ਸੋ ਦੇਖਿਆ ਗੁਰਮੁਖਿ ਆਖੀ." (ਵਾਰ ਸ੍ਰੀ ਮਃ ੪) ੩. ਸ਼ੀਸ਼ਾ. ਦਰਪਣ। ੪. ਧਰਮ ਦਿਖਾਉਣ ਵਾਲਾ ਗ੍ਰੰਥ. ਦੇਖੋ, ਖਟ ਸ਼ਾਸਤ੍ਰ. "ਖਟ ਦਰਸਨ ਵਰਤੈ ਵਰਤਾਰਾ। ਗੁਰ ਕਾ ਦਰਸਨ ਅਗਮ ਅਪਾਰਾ." (ਆਸਾ ਮਃ ੩) "ਦਰਸਨ ਛੋਡਿ ਭਏ ਸਮਦਰਸੀ." (ਮਾਰੂ ਕਬੀਰ) ਖਟ ਦਰਸ਼ਨਾਂ ਦਾ ਪਕ੍ਸ਼੍ ਤ੍ਯਾਗਕੇ ਸਭ ਦਰਸ਼ਨਾਂ ਵਿੱਚ ਸਮਾਨਤਾ ਰੱਖਣ ਵਾਲੇ ਹੋਗਏ। ੫. ਛੀ ਸੰਖ੍ਯਾ ਬੋਧਕ, ਕ੍ਯੋਂਕਿ ਦਰਸ਼ਨ ਛੀ ਹਨ। ੬. ਧਰਮ. ਮਜਹਬ. "ਇਕਨਾ ਦਰਸਨ ਕੀ ਪਰਤੀਤਿ ਨ ਆਈਆ." (ਵਾਰ ਵਡ ਮਃ ੩)...
ਸੰਗ੍ਯਾ- ਸਮਝ. ਗਿਆਨ. ਸੁਬੁੱਧਿ....
ਸੰਗ੍ਯਾ- ਪਾਦ. ਪਾਈਆ। ੨. ਕ੍ਰਿ ਵਿ- ਪਾਕੇ. ਪ੍ਰਾਪਤ ਕਰਕੇ. "ਚਲੇ ਵਰ ਪਾਇ." (ਗੁਪ੍ਰਸੂ) "ਪਾਇ ਠਗਉਰੀ ਆਪਿ ਭੁਲਾਇਓ." (ਸਾਰ ਮਃ ੫) ੩. ਪੈਂਦਾ ਹੈ. ਪੜਤਾ ਹੈ. "ਜੋ ਪਾਥਰ ਕੀ ਪਾਈ ਪਾਇ." (ਭੈਰ ਕਬੀਰ) ੪. ਸੰ. ਪ੍ਰਾਯ. ਸਮਾਨ. ਤੁੱਲ. "ਤਿਲ ਤਿਲ ਪਾਇ ਰਥੀ ਕਟਡਾਰੇ." (ਪਾਰਸਾਵ) ੫. ਸੰ. ਪ੍ਰਾਯਃ ਵਿਸ਼ੇਸ ਕਰਕੇ ਥੀ। ੬. ਲਗਪਗ. ਕਰੀਬ ਕਰੀਬ. "ਦਸ ਦ੍ਯੋਸ ਪਾਇ ਦਿੱਕੀ ਨਰੈਣ." (ਦੱਤਾਵ) ੭. ਫ਼ਾ. [پائے] ਸੰਗ੍ਯਾ- ਪਾਦ. ਚਰਨ. "ਪਾਇ ਪਰਉ ਗੁਰ ਕੈ ਬਲਿਹਾਰੈ." (ਸੋਰ ਮਃ ੧) "ਪਾਇ ਗਹੇ ਜਬ ਤੇ ਤੁਮਰੇ." (ਰਾਮਾਵ) ੮. ਬੁਨਿਯਾਦ. ਨਿਉਂ "ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ." (ਵਾਰ ਮਾਝ ਮਃ ੧) ੯. ਦ੍ਰਿੜ੍ਹਤਾ. ਮਜਬੂਤ਼ੀ। ੧੦. ਸ਼ਕਤਿ. ਬਲ. "ਤੇਰਾ ਅੰਤੁ ਨ ਪਾਇਆ ਕਹਾ ਪਾਇ?" (ਬਸੰ ਮਃ ੧) ਮੇਰੀ ਕੀ ਸ਼ਕਤੀ ਹੈ?#੧੧ ਬਹਾਨਾ। ੧੨. ਹ਼ੱਦ. ਸੀਮਾ....
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...