chhikulīछिकुली
ਸੰਗ੍ਯਾ- ਛੇਕਦਾਰ ਗੁਥਲੀ, ਜੋ ਪਸ਼ੂ ਦੇ ਮੂੰਹ ਪੁਰ ਇਸ ਵਾਸਤੇ ਬੰਨ੍ਹੀ ਜਾਂਦੀ ਹੈ ਕਿ ਖੇਤੀ ਦਾਣਾ ਆਦਿ ਨਾ ਖਾ ਸਕੇ ਅਤੇ ਨਾ ਚੱਕ ਵੱਢ ਸਕੇ.
संग्या- छेकदार गुथली, जो पशू दे मूंह पुर इस वासते बंन्ही जांदी हैकि खेती दाणा आदि ना खा सके अते ना चॱक वॱढ सके.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਥੈਲੀ. ਝੋਲੀ. ਥੈਲਾ. ਝੋਲਾ ਬਟੂਆ....
ਦੇਖੋ, ਪਸੁ. "ਪਸੂ ਮਿਲਹਿ ਚੰਗਿਆਇਆ, ਖੜੁ ਖਾਵਹਿ ਅੰਮ੍ਰਿਤੁ ਦੇਹਿ." (ਗੂਜ ਮਃ੧) ਖੜ (ਸੁੱਕਾ ਘਾਹ) ਖਾਕੇ ਅਮ੍ਰਿਤ (ਦੁੱਧ) ਦਿੰਦੇ ਹਨ....
ਮੁਖ। ੨. ਚੇਹਰਾ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਕ੍ਰਿ. ਵਿ- ਲਿਯੇ, ਲਈ. ਖ਼ਾਤਰ. ਸਦਕੇ....
ਬੰਨ੍ਹ (ਬਾਂਧ) ਕੇ, "ਬੰਨ੍ਹਿ ਉਠਾਈ ਪੋਟਲੀ." (ਸ. ਫਰੀਦ) ੨. ਸੰ. वन्हि- ਵਹ੍ਨਿ. ਸੰਗ੍ਯਾ- ਅਗਨਿ. "ਖੰ ਪੌਨ ਬੰਨ੍ਹਿ ਪਾਣੀ." (ਨਾਪ੍ਰ) ੩. ਭਿਲਾਵਾ। ੪. ਦੇਖੋ, ਚਿਤ੍ਰਕ ੩....
ਸੰਗ੍ਯਾ- ਕੇਤ (ਕ੍ਸ਼ੇਤ੍ਰ) ਵਿੱਚ ਪੈਦਾ ਹੋਈ ਵਸਤੁ. ਖੇਤ ਦੀ ਉਪਜ. ਪੈਲੀ. "ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ?" (ਵਾਰ ਸਾਰ ਮਃ ੧) ੨. ਕ੍ਰਿਸੀ. ਕਿਸਾਨੀ. ਕਾਸ਼ਤਕਾਰੀ....
ਸੰਗ੍ਯਾ- ਅਨਾਜ ਦਾ ਬੀਜ. ਕਣ. ਦਾਨਾ ਫ਼ਾ. [دانہ] ਦਾਨਹ. "ਜਹਾ ਦਾਣੇ ਤਹਾ ਖਾਣੇ." (ਵਾਰ ਸੋਰ ਮਃ ੨) ੨. ਫ਼ਾ. [دانا] ਵਿ- ਦਾਨਾ. ਅ਼ਕਲਮੰਦ. ਗ੍ਯਾਤਾ. "ਸਤਗੁਰੁ ਸਾਹੁ ਪਾਇਓ ਵਡ ਦਾਣਾ." (ਜੈਤ ਮਃ ੪)...
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਉਕਸਾਵਟ. ਭੜਕਾਉ। ੨. ਦੋ ਉਪਰਲੇ ਦੋ ਹੇਠਲੇ ਦੰਦਾਂ ਨਾਲ ਵੱਢੀ ਹੋਈ ਦੰਦੀ। ੩. ਪਿੰਡ. ਗਾਂਵ। ੪. ਚਕ੍ਰ ਦੇ ਆਕਾਰ ਦੀ ਵਸਤੁ, ਜੈਸੇ ਕੁੰਭਾਰ ਦਾ ਚੱਕ. ਖੂਹ ਦਾ ਚੱਕ. ਸ਼ੱਕਰ ਗੁੜ ਬਣਾਉਣ ਗੰਡ ਆਦਿ। ੫. ਇਸਤ੍ਰੀਆਂ ਦਾ ਸਿਰਭੂਸਣ, ਜੋ ਗੋਲਾਕਾਰ ਹੁੰਦਾ ਹੈ। ੬. ਦਿਸ਼ਾ. ਤਰਫ. "ਚਾਰ ਚੱਕ ਸਿੱਖੀ ਵਿਸਤਾਰੀ." (ਗੁਪ੍ਰਸੂ)#੭. ਦੇਖੋ, ਚਕ....