chhināra, chhinālaछिनार, छिनाल
ਸੰ. ਛਿੰਨਾ- ਨਾਰਿ. ਦੇਖੋ, ਛਿੰਨਾ. ਵਿਭਚਾਰ ਕਰਨਵਾਲੀ ਇਸਤ੍ਰੀ. "ਬਡੀ ਛਿਨਾਰ ਜਗਤ ਮੇ ਜਨਿਯਤ." (ਚਰਿਤ੍ਰ ੧੪)
सं. छिंना- नारि. देखो, छिंना. विभचार करनवाली इसत्री. "बडी छिनार जगत मे जनियत." (चरित्र १४)
ਸੰ. छिन्ना ਸੰਗ੍ਯਾ- ਵੇਸ਼੍ਯਾ. ਕੰਚਨੀ। ੨. ਵਿ- ਪਾਟਿਆ ਹੋਇਆ. ਫਟਿਆ. "ਚੀਰ ਸਭਿ ਛਿੰਨਾ." (ਵਾਰ ਜੈਤ) ੩. ਗਿਲੋ. ਗੜੂਚੀ....
ਸੰ. ਨਾਲ. ਨਲਕੀ. "ਤੁਰੀ ਨਾਰਿ ਕੀ ਛੋਡੀ ਬਾਤਾ." (ਗੌਂਡ ਕਬੀਰ) ਬੁਰਛ (ਕੁੱਚ) ਅਤੇ ਨਾਲ ਦੀ ਗੱਲ ਹੀ ਛੱਡ ਦਿੱਤੀ ਹੈ. ਦੇਖੋ, ਤੁਰੀ। ੨. ਸੰ. ਨਾਡੀ. ਨਬਜ. ਨਾੜੀ "ਜਬ ਤਿਹ ਤ੍ਰਿਯ ਕੀ ਨਾਰਿ ਨਿਹਾਰੀ." (ਚਰਿਤ੍ਰ ੨੮੯) ੩. ਦੇਖੋ, ਨਾਰੀ. "ਸੰਗੀ ਜੋਗੀ ਨਾਰਿ ਲਪਟਾਣੀ." (ਮਾਰੂ ਸੋਲਹੇ ਮਃ ੫) ਇਸ ਥਾਂ ਯੋਗੀ ਤੋਂ ਭਾਵ ਜੀਵਾਤਮਾ ਹੈ ਅਤੇ ਨਾਰੀ ਤੋਂ ਭਾਵ ਦੇਹ ਹੈ। ੪. ਮਾਇਆ. "ਪੁਰਖ ਮਹਿ ਨਾਰਿ, ਨਾਰਿ ਮਹਿ ਪੁਰਖਾ." (ਰਾਮ ਮਃ ੧)...
ਦੇਖੋ, ਬਿਭਚਾਰ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸੰ. ਛਿੰਨਾ- ਨਾਰਿ. ਦੇਖੋ, ਛਿੰਨਾ. ਵਿਭਚਾਰ ਕਰਨਵਾਲੀ ਇਸਤ੍ਰੀ. "ਬਡੀ ਛਿਨਾਰ ਜਗਤ ਮੇ ਜਨਿਯਤ." (ਚਰਿਤ੍ਰ ੧੪)...
ਸੰ. जगत् ਸੰਗ੍ਯਾ- ਪਵਨ. ਵਾਯੁ. ਹਵਾ। ੨. ਮੁਲਕ. ਦੇਸ਼. "ਸਤਯੁਗ ਕਾ ਅਨੁ੍ਯਾਯ ਸੁਣ, ਇਕ ਫੇੜੇ ਸਭ ਜਗਤ ਮਰਾਵੈ." (ਭਾਗੁ) ੩. ਜੰਗਮ. ਫਿਰਨ ਤੁਰਨ ਵਾਲੇ ਜੀਵ। ੪. ਸੰਸਾਰ. ਵਿਸ਼੍ਵ. ਦੁਨੀਆਂ."ਇਹ ਜਗਤ ਮੈ ਕਿਨਿ ਜਪਿਓ ਗੁਰਮੰਤੁ." (ਸਃ ਮਃ ੯) ੫. ਨਿਘੰਟੁ ਵਿੱਚ ਜਗਤ ਦਾ ਅਰਥ ਮਨੁੱਖ (ਆਦਮੀ) ਹੈ। ੬. ਕ੍ਰਿ. ਵਿ- ਜਾਗਦੇ. ਜਾਗਦੇ ਹੋਏ. "ਮਹਾਰੁਦ੍ਰ ਕੇ ਭਵਨ ਜਗਤ ਰਜਨੀ ਗਈ." (ਚਰਿਤ੍ਰ ੧੪੬) ੭. ਦੇਖੋ, ਜਗਤਸੇਠ....
ਜਾਣੀਦਾ. ਦੇਖੋ, ਜਨਿਅਤ. "ਅਧਿਕ ਰੂਪ ਜਨਿਯਤ ਤਾਂਕੋ ਜਗ." (ਚਰਿਤ੍ਰ ੨੫੧) "ਜਗਤ ਭਯੋ ਤਾਂਤੇ ਸਭ ਜਨਿਯਤ." (ਚੌਬੀਸਾਵ)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....