chhotiछोति
ਸੰਗ੍ਯਾ- ਛੂਤ. ਭਿੱਟ. ਅਪਵਿਤ੍ਰਤਾ. "ਬਿਨੁ ਨਾਵੈ ਸੂਤਕ ਜਗ ਛੋਤਿ." (ਆਸਾ ਅਃ ਮਃ ੧) "ਜਾਕੀ ਛੋਤਿ ਜਗਤ ਕਉ ਲਾਗੈ, ਤਾ ਪਰ ਤੁਹੀ ਢਰੈ." (ਮਾਰੂ ਰਵਿਦਾਸ)
संग्या- छूत. भिॱट. अपवित्रता. "बिनु नावै सूतकजग छोति." (आसा अः मः १) "जाकी छोति जगत कउ लागै, ता पर तुही ढरै." (मारू रविदास)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਛੁਹਣ ਦਾ ਭਾਵ. ਸਪਰਸ਼। ੨. ਭਿੱਟ. ਅਪਵਿਤ੍ਰ ਦੇ ਛੁਹਣ ਤੋਂ ਹੋਈ ਅਪਵਿਤ੍ਰਤਾ। ੩. ਸਪਰਸ਼ ਤੋਂ ਹੋਣ ਵਾਲੇ ਰੋਗ ਦੀ ਲਾਗ....
ਸੰਗ੍ਯਾ- ਅਸ਼ੁੱਧੀ. ਮਲਿਨਤਾ. "ਦੁਖ ਦਾਰਿਦ ਅਪਵਿਤ੍ਰਤਾ ਨਾਸਹਿ ਨਾਮ ਅਧਾਰ." (ਗਉ ਥਿਤੀ ਮਃ ੫)...
ਵ੍ਯ- ਬਿਨਾ. ਰਹਿਤ. ਬਗੈਰ. "ਬਿਨੁ ਨਾਵੈ ਪੈਨਣੁ ਖਾਣੁ ਸਭਿ ਬਾਦਿ ਹੈ." (ਮਃ ੩. ਵਾਰ ਸੋਰ)...
ਸਨਾਨ ਕਰਦਾ ਹੈ. ਨ੍ਹਾਉਂਦਾ ਹੈ. "ਹਰਿਨਾਮਿ ਨਾਵੈ ਸੋਈ ਜਨੁ ਨਿਰਮਲੁ." (ਸਾਰ ਅਃ ਮਃ ੩)#੨. ਨਾਮ. ਦੇਖੋ, ਨਾਵ ੧. "ਨਾਵੈ ਕਾ ਵਾਪਾਰੀ ਹੋਵੈ." (ਮਾਰੂ ਸੋਲਹੇ ਮਃ ੩) ੩. ਨਾਮ ਦਾ, ਦੇ. "ਹਉਮੈ ਨਾਵੈ ਨਾਲਿ ਵਿਰੋਧੁ ਹੈ." (ਵਡ ਮਃ ੩)...
ਸੰ. ਸੂਤਕ. ਸੰਗ੍ਯਾ- ਪਛੀ. ਪਰਿੰਦ। ੨. ਸੂਤ (ਪ੍ਰਸੂਤ) ਸਮੇਂ ਦੀ ਅਸ਼ੁੱਧੀ. ਹਿੰਦੂ ਧਰਮ ਦੇ ਸ਼ਾਸਤ੍ਰਾਂ ਅਨੁਸਾਰ ਇਹ ਅਸ਼ੁੱਧੀ ਬ੍ਰਾਹਮਣ ਦੇ ੧੧. ਦਿਨ, ਛਤ੍ਰੀ ਦੇ ੧੩. ਦਿਨ, ਵੈਸ ਦੇ ੧੭. ਦਿਨ ਅਤੇ ਸੂਦ੍ਰ ਦੇ ੩੦ ਦਿਨ ਰਹਿੰਦੀ ਹੈ, ਦੇਖੋ, ਅਤ੍ਰਿ ਸਿਮ੍ਰਿਤਿ ਸ਼. ੮੪. "ਨਾਨਕ ਸੂਤਕੁ ਏਵ ਨ ਉਤਰੇ ਗਿਆਨ ਉਤਾਰੈ ਧੋਇ." (ਵਾਰ ਆਸਾ) ੩. ਅਪਵਿਤ੍ਰਤਾ. ਅਸ਼ੁੱਧੀ. "ਜਨਮੇ ਸੂਤਕ ਮੂਏ ਫੁਨਿ ਸੂਤਕ." (ਗਉ ਕਬੀਰ) ਜਨਮੇ ਸੂਤਕ ਮੂਏ ਪਾਤਕ....
ਸੰਗ੍ਯਾ- ਛੂਤ. ਭਿੱਟ. ਅਪਵਿਤ੍ਰਤਾ. "ਬਿਨੁ ਨਾਵੈ ਸੂਤਕ ਜਗ ਛੋਤਿ." (ਆਸਾ ਅਃ ਮਃ ੧) "ਜਾਕੀ ਛੋਤਿ ਜਗਤ ਕਉ ਲਾਗੈ, ਤਾ ਪਰ ਤੁਹੀ ਢਰੈ." (ਮਾਰੂ ਰਵਿਦਾਸ)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਜਿਸ ਦੀ. ਜਿਸ ਦੇ. "ਜਾਕੀ ਪ੍ਰੀਤਿ ਸਦਾ ਸੁਖ ਹੋਇ." (ਗਉ ਮਃ ੫) "ਜਾਂਕੇ ਚਾਕਰ ਕਉ ਨਹੀ ਡਾਨ." (ਗਉ ਅਃ ਮਃ ੫) "ਜਾਕੈ ਅੰਤਰਿ ਬਸੈ ਪ੍ਰਭੁ ਆਪਿ" (ਸੁਖਮਨੀ)...
ਸੰ. जगत् ਸੰਗ੍ਯਾ- ਪਵਨ. ਵਾਯੁ. ਹਵਾ। ੨. ਮੁਲਕ. ਦੇਸ਼. "ਸਤਯੁਗ ਕਾ ਅਨੁ੍ਯਾਯ ਸੁਣ, ਇਕ ਫੇੜੇ ਸਭ ਜਗਤ ਮਰਾਵੈ." (ਭਾਗੁ) ੩. ਜੰਗਮ. ਫਿਰਨ ਤੁਰਨ ਵਾਲੇ ਜੀਵ। ੪. ਸੰਸਾਰ. ਵਿਸ਼੍ਵ. ਦੁਨੀਆਂ."ਇਹ ਜਗਤ ਮੈ ਕਿਨਿ ਜਪਿਓ ਗੁਰਮੰਤੁ." (ਸਃ ਮਃ ੯) ੫. ਨਿਘੰਟੁ ਵਿੱਚ ਜਗਤ ਦਾ ਅਰਥ ਮਨੁੱਖ (ਆਦਮੀ) ਹੈ। ੬. ਕ੍ਰਿ. ਵਿ- ਜਾਗਦੇ. ਜਾਗਦੇ ਹੋਏ. "ਮਹਾਰੁਦ੍ਰ ਕੇ ਭਵਨ ਜਗਤ ਰਜਨੀ ਗਈ." (ਚਰਿਤ੍ਰ ੧੪੬) ੭. ਦੇਖੋ, ਜਗਤਸੇਠ....
ਸਰਵ- ਕੇਵਲ ਤੂੰ. "ਤੁਹੀ ਤੁਹੀ ਤੁਹੀ." (ਅਕਾਲ)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...