chhoriछोरि
ਕ੍ਰਿ. ਵਿ- ਛੱਡਕੇ. "ਪਾਂਚਚੌਤਰੇ ਛੋਰਿ ਚੌਧਰੀ ਆਇਯੋ." (ਚਰਿਤ੍ਰ ੧੫੬) ੨. ਖੋਲ੍ਹਕੇ. "ਪਤਿਯਾ ਤਿਨ ਛੌਰਿ ਬਚਾਈ." (ਚਰਿਤ੍ਰ ੧੩੫) ਚਿੱਠੀ ਖੋਲ੍ਹਕੇ ਪੜ੍ਹਵਾਈ। ੩. ਮੁੱਢ (ਸ਼ੁਰੂ) ਤੋਂ. "ਹਮਰੀ ਕਥਾ ਛੋਰਿ ਤੇ ਕਹਿਯਹੁ." (ਚਰਿਤ੍ਰ ੧੪੨) ੪. ਮੁਫ਼ੱਸਲ.
क्रि. वि- छॱडके. "पांचचौतरे छोरि चौधरी आइयो." (चरित्र १५६) २. खोल्हके. "पतिया तिन छौरि बचाई." (चरित्र १३५) चिॱठी खोल्हके पड़्हवाई। ३. मुॱढ (शुरू) तों. "हमरी कथा छोरि ते कहियहु." (चरित्र १४२) ४. मुफ़ॱसल.
ਕ੍ਰਿ. ਵਿ- ਛੱਡਕੇ. "ਪਾਂਚਚੌਤਰੇ ਛੋਰਿ ਚੌਧਰੀ ਆਇਯੋ." (ਚਰਿਤ੍ਰ ੧੫੬) ੨. ਖੋਲ੍ਹਕੇ. "ਪਤਿਯਾ ਤਿਨ ਛੌਰਿ ਬਚਾਈ." (ਚਰਿਤ੍ਰ ੧੩੫) ਚਿੱਠੀ ਖੋਲ੍ਹਕੇ ਪੜ੍ਹਵਾਈ। ੩. ਮੁੱਢ (ਸ਼ੁਰੂ) ਤੋਂ. "ਹਮਰੀ ਕਥਾ ਛੋਰਿ ਤੇ ਕਹਿਯਹੁ." (ਚਰਿਤ੍ਰ ੧੪੨) ੪. ਮੁਫ਼ੱਸਲ....
ਦੇਖੋ, ਚਉਧਰੀ। ੨. ਸੂਰੀ ਗੋਤ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਹੋ ਕੇ ਆਤਮ- ਗ੍ਯਾਨੀ ਅਤੇ ਪ੍ਰਸਿੱਧ ਉਪਕਾਰੀ ਹੋਇਆ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਸਰਵ- ਉਨ੍ਹਾਂ. ਉਨ੍ਹਾਂ ਨੇ. "ਤਿਨ ਅੰਤਰਿ ਸਬਦੁ ਵਸਾਇਆ." (ਸ੍ਰੀ ਮਃ ੧. ਜੋਗੀ ਅੰਦਰ) ੨. ਉਨ੍ਹਾਂ ਦੇ. "ਤਿਨ ਪੀਛੈ ਲਾਗਿ ਫਿਰਾਉ." (ਸ੍ਰੀ ਮਃ ੪) ੩. ਸੰਗ੍ਯਾ- ਤ੍ਰਿਣ. ਘਾਸ. ਫੂਸ. "ਅਉਧ ਅਨਲ ਤਨੁ ਤਿਨ ਕੋ ਮੰਦਿਰ." (ਗਉ ਕਬੀਰ) ੪. ਕ੍ਰਿ. ਵਿ- ਤਿਸ ਪਾਸੇ. ਉਧਰ. "ਡੋਰੀ ਪ੍ਰਭੁ ਪਕੜੀ, ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ੫. ਦੇਖੋ, ਤਿੰਨ....
ਸੰਗ੍ਯਾ- ਪਤ੍ਰਿਕਾ. ਖ਼ਤ਼. ਨਾਮਹ....
ਸੰਗ੍ਯਾ- ਮੂਲ. ਜੜ. "ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ." (ਮਃ ੫. ਵਾਰ ਗਉ ੧)#੨. ਆਦਿ. ਮੁੱਢ. "ਮੁੰਢਹੁ ਘੁਥਾਜਾਇ." (ਸ੍ਰੀ ਅਃ ਮਃ ੩) "ਮੁੰਢੈ ਦੀ ਖਸਲਤਿ ਨ ਗਈਆ." (ਮਃ ੩. ਵਾਰ ਬਿਹਾ) ੩. ਭਾਵ- ਕਰਤਾਰ, ਜੋ ਸਭ ਦਾ ਮੂਲ ਹੈ. "ਮੁੰਢਹੁ ਭੁਲੇ ਮੁੰਢ ਤੇ, ਕਿਥੈ ਪਾਇਨਿ ਹਥੁ?" (ਮਃ ੫. ਗਉ ਵਾਰ ੧)...
ਅ਼. [شروع] ਸ਼ੁਰੂਅ਼. ਆਗਾਜ. ਆਰੰਭ. ਮੁੱਢ....
ਸੰ. ਸੰਗ੍ਯਾ- ਬਾਤ. ਪ੍ਰਸੰਗ. ਬਿਆਨ. ਵ੍ਯਾਖ੍ਯਾ। ੨. ਕਿਸੇ ਵਾਕ ਦੇ ਅਰਥ ਦਾ ਵਰਣਨ. "ਕਥਾ ਸੁਣਤ ਮਲੁ ਸਗਲੀ ਖੋਵੈ." (ਮਾਝ ਮਃ ੫)...