chharhīछड़ी
ਛੜਾ ਦਾ ਇਸਤ੍ਰੀ ਲਿੰਗ। ੨. ਸੰਗ੍ਯਾ- ਛਟੀ. ਸੋਟੀ। ੩. ਗੁੱਗੇ ਪੀਰ ਦੀ ਧੁਜਾ (ਝੰਡਾ). ੪. ਕਸ਼ਮੀਰ ਵਿੱਚ ਅਮਰਨਾਥ ਅਤੇ ਕੁੱਲੂ ਵਿੱਚ ਸ਼੍ਰੀ ਮਨਮਹੇਸ਼ ਦੀ ਧੁਜਾ ਨੂੰ ਭੀ "ਛੜੀ" ਆਖਦੇ ਹਨ, ਜਿਸ ਪਿੱਛੋਂ ਯਾਤ੍ਰੀਲੋਕ ਚਲਦੇ ਹਨ.
छड़ा दा इसत्री लिंग। २. संग्या- छटी. सोटी। ३. गुॱगे पीर दी धुजा (झंडा). ४. कशमीर विॱच अमरनाथ अते कुॱलू विॱच श्री मनमहेश दी धुजा नूं भी "छड़ी" आखदे हन, जिस पिॱछों यात्रीलोक चलदे हन.
ਸੰ. छमण्ड ਵਿ- ਇਕੇਲਾ. ਸਾਥੀ ਬਿਨਾ। ੨. ਕੁਆਰਾ. ਜੋ ਵਿਆਹਿਆ ਹੋਇਆ ਨਹੀਂ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸੰ. लिङ्ग. ਧਾ- ਜਾਣਾ, ਗਲੇ ਲਾਉਣਾ, ਰੰਗ ਲਾਉਣਾ, ਚਿੰਨ੍ਹ ਕਰਨਾ। ੨. ਸੰਗ੍ਯਾ- ਚਿੰਨ੍ਹ. ਨਸ਼ਾਨ। ੩. ਅਨੁਮਾਨ ਨੂੰ ਸਿੱਧ ਕਰਨ ਵਾਲਾ ਹੇਤੁ। ੪. ਜਨਨੇਂਦ੍ਰਿਯ. ਪੁਰੁਸ ਦਾ ਖ਼ਾਸ ਚਿੰਨ੍ਹ। ੫. ਲਿੰਗ ਰੂਪ ਸ਼ਿਵ ਦਾ ਚਿੰਨ੍ਹ. ਪੁਰਾਣਾਂ ਵਿੱਚ ਪ੍ਰਧਾਨ ਬਾਰਾਂ ਲਿੰਗ ਹਨ. ਦੇਖੋ, ਦੁਆਦਸ ਸਿਲਾ.#ਸਕੰਦ ਪੁਰਾਣ ਨੇ ਇਨ੍ਹਾਂ ਤੋਂ ਛੁੱਟ ਚਾਰ ਹੋਰ ਮੁੱਖ ਲਿੰਗ ਮੰਨੇ ਹਨ- ਹਰਿਣੇਸ਼੍ਵਰ, ਬਾਣੇਸ੍ਵਰ, ਲੁਬਧਕੇਸ਼੍ਵਰ ਅਤੇ ਧਨੁਰੀਸ਼੍ਵਰ.#ਦੇਵੀਭਾਗਵਤ ਵਿੱਚ ਲੇਖ ਹੈ ਕਿ ਸ਼ਿਵਲਿੰਗ ਦਾ ਅੰਤ ਬ੍ਰਹਮਾ ਵਿਸਨੁ ਨੂੰ ਭੀ ਪ੍ਰਾਪਤ ਨਹੀਂ ਹੋਇਆ.#ਸਕੰਦਪੁਰਾਣ ਵਿੱਚ ਜਿਕਰ ਹੈ ਕਿ ਇੱਕ ਵਾਰ ਸ਼ਿਵ ਦੀ ਅਯੋਗ ਕਰਤੂਤ ਨੂੰ ਵੇਖਕੇ ਰਿਖੀਆਂ ਨੇ ਸ੍ਰਾਪ ਦਿੱਤਾ, ਜਿਸ ਤੋਂ ਲਿੰਗ ਝੜਕੇ ਡਿਗ ਪਿਆ ਅਰ ਉਸੇ ਸਮੇਂ ਤੋਂ ਪੂਜ੍ਯ ਚਿੰਨ੍ਹ ਹੋਇਆ। ੬. ਵ੍ਯਾਕਰਣ ਅਨੁਸਾਰ ਪੁਰੁਸ ਸ੍ਤੀ ਨਪੁੰਸਕ ਬੋਧਕ ਸ਼ਬਦ. Gender. ਪੁੰਲਿੰਗ, ਸ੍ਵੀਲਿੰਗ ਅਤੇ ਨਪੁੰਸਕਲਿੰਗ (Masculine, Feminine, Neuter) ਇਹ ਨੇਮ ਨਹੀਂ ਕਿ ਇੱਕ ਬੋਲੀ ਵਿੱਚ ਜੋ ਲਿੰਗ ਹੈ, ਦੂਜੀ ਵਿੱਚ ਭੀ ਉਹੀ ਹੋਵੇ. ਬੋਲੀਆਂ ਦੇ ਭੇਦ ਕਰਕੇ ਅਰਥ ਭਿੰਨ ਹੋਇਆ ਕਰਦਾ ਹੈ, ਜੈਸੇ- ਬ੍ਰਹਮ (ब्रह्मन्) ਸ਼ਬਦ ਸੰਸਕ੍ਰਿਤ ਨਪੁੰਸਕ ਲਿੰਗ ਹੈ ਪਰ ਪੰਜਾਬੀ ਵਿੱਚ ਪੁੰਲਿੰਗ ਹੈ. ਅਗਨਿ ਸੰਸਕ੍ਰਿਤ ਪੁੰਲਿੰਗ, ਪੰਜਾਬੀ ਵਿੱਚ ਇਸਤ੍ਰੀ ਲਿੰਗ ਹੈ, ਆਦਿ ਪੰਜਾਬੀ ਵਿੱਚ ਪੁੰਲਿੰਗ ਅਤੇ ਇਸਤ੍ਰੀਲਿੰਗ ਦੋ ਹੀ ਹੋਇਆ ਕਰਦੇ ਹਨ, ਨਪੁੰਸਕ ਲਿੰਗ ਨਹੀਂ ਹੈ। ੭. ਦੇਖੋ, ਲਿੰਗਸ਼ਰੀਰ। ੮. ਦੇਹ ਦੇ ਅੰਗ। ੯. ਧਰਮ ਦਾ ਚਿੰਨ੍ਹ. ਮਜਹਬੀ ਲਿਬਾਸ. ਭੇਖ ਦੇ ਨਿਸ਼ਾਨ. "ਲਿੰਗ ਬਿਨਾ ਕੀਨੇ ਸਭ ਰਾਜਾ." (ਵਿਚਿਤ੍ਰ) ਪੈਗੰਬਰ ਮੁਹ਼ੰਮਦ ਨੇ, ਜਿਤਨੇ ਰਾਜਾ (ਪ੍ਰਤਾਪੀ ਲੋਕ) ਸਨ. ਸਭ ਦੇ ਧਾਰਮਿਕ ਚਿੰਨ੍ਹ ਮਿਟਾਕੇ ਇਸਲਾਮ ਵਿੱਚ ਲੈ ਆਂਦੇ. ਲਿੰਗ ਬਿਨਾ ਦਾ ਅਰਥ ਸੁੰਨਤ ਸਹਿਤ ਭੀ ਹੈ, ਅਰਥਾਤ- ਲਿੰਗ ਦੇ ਆਵਰਣਰੂਪ ਮਾਸ ਬਿਨਾ. ਪਰ ਇਤਿਹਾਸ ਤੋਂ ਪਤਾ ਲਗਦਾ ਹੈ ਕਿ ਸੁੰਨਤ ਮੁਹੰਮਦਸਾਹਿਬ ਨੇ ਨਹੀਂ ਚਲਾਈ, ਇਹ ਰਸਮ ਇਬਰਾਹੀਮ ਤੋਂ ਚੱਲੀ ਹੈ. ਦੇਖੋ, ਇਬਰਾਹੀਮ ਅਤੇ ਸੁੰਨਤ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਛੜੀ. ਸੋਟੀ. ਪਤਲੀ ਲਾਠੀ। ੨. ਦੇਖੋ, ਛੱਟੀ....
ਸੰਗ੍ਯਾ- ਯੁਸ੍ਟਿ. ਲਾਠੀ. ਛਟੀ. ਸਲੋਤਰ....
ਸੰਗ੍ਯਾ- ਪੀੜ. ਸੰ. ਪੀੜਾ. "ਸਤਿਗੁਰ ਭੇਟੈ ਤਾ ਉਤਰੈ ਪੀਰ." (ਆਸਾ ਮਃ ੩) ੨. ਵਿਪੱਤਿ. ਵਿਪਦਾ. "ਨੰਗ ਭੁਖ ਕੀ ਪੀਰ." (ਸ੍ਰੀ ਅਃ ਮਃ ੫) ੩. ਵਿ- ਪੀਲਾ. ਪੀਯਰਾ. ਪੀਤ. "ਬਦਨ ਬਰਨ ਹੈ ਆਵਤ ਪੀਰ." (ਗੁਪ੍ਰਸੂ) ੪. ਕ੍ਰਿ. ਵਿ- ਪੀੜਕੇ. ਪੀਡਨ ਕਰਕੇ. "ਕੋਲੂ ਪੀਰ ਦੀਪ ਦਿਪਤ ਅੰਧਾਰ ਮੇ" (ਭਾਗੁ ਕ) ਕੋਲ੍ਹੂ ਪੀੜਕੇ ਤੇਲ ਕੱਢੀਦਾ ਹੈ, ਜਿਸ ਤੋਂ ਦੀਵਾ ਪ੍ਰਕਾਸ਼ ਕਰਦਾ ਹੈ. ੫. ਫ਼ਾ. [پیر] ਵਿ- ਬੁੱਢਾ. ਵ੍ਰਿੱਧ. ਕਮਜ਼ੋਰ. "ਹਮ ਪੀਰ ਮੋਰੋ ਹਮਜ਼ ਪੀਲਤਨ." (ਜਫਰ) ੬. ਸੰਗ੍ਯਾ- ਬਜ਼ੁਰਗ। ੭. ਧਰਮ ਦਾ ਆਚਾਰਯ ਗੁਰੂ. "ਪੀਰ ਪੈਕਾਬਰ ਅਉਲੀਏ." (ਵਾਰ ਮਾਰੂ ੨. ਮਃ ੫)...
ਦੇਖੋ, ਧੁਜ ਅਤੇ ਧ੍ਵਜ....
ਸੰਗ੍ਯਾ- ਨਿਸ਼ਾਨ. ਧੁਜਾ। ੨. ਰਿਆਸਤ ਪਟਿਆਲਾ, ਨਜਾਮਤ ਬਰਨਾਲਾ, ਥਾਣਾ ਬਢਾਲ ਦਾ ਇੱਕ ਪਿੰਡ, ਜੋ ਰੇਲਵੇ ਸਟੇਸ਼ਨ ਸੁਚਾਨ ਤੋਂ ਸੱਤ ਮੀਲ ਈਸ਼ਾਨ ਕੋਣ ਅਤੇ ਝੋਰੜ ਤੋਂ ਛੀ ਕੋਹ ਦੱਖਣ ਹੈ. ਇਸ ਥਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੱਖਣ ਨੂੰ ਜਾਂਦੇ ਵਿਰਾਜੇ ਹਨ. ਪਿੰਡ ਦੇ ਲਹਿੰਦੇ ਵੱਲ ਗੁਰਦ੍ਵਾਰਾ ਹੈ. ਰਿਆਸਤ ਪਟਿਆਲੇ ਤੋਂ ੩੨੫ ਰੁਪਯੇ ਸਾਲਾਨਾ ਜਾਗੀਰ ਹੈ. ਪੁਜਾਰੀ ਉਦਾਸੀ ਸਾਧੁ ਹੈ। ੩. ਸ਼੍ਰੀ ਗੁਰੂ ਅਮਰਦਾਸ ਸਾਹਿਬ ਦਾ ਇੱਕ ਪ੍ਰੇਮੀ ਸਿੱਖ। ੪. ਸਿਆਣੇ ਪਿੰਡ (ਜਿਲਾ ਕਰਨਾਲ) ਦਾ ਵਸਨੀਕ ਇੱਕ ਤਖਾਣ, ਜੋ ਗੁਰੂ ਨਾਨਕ ਦੇਵ ਦਾ ਸਿੱਖ ਮਹਾ ਆਤਮਗ੍ਯਾਨੀ ਅਤੇ ਉਪਕਾਰੀ ਸੀ.¹ ਇਹ ਜਗਤਗੁਰੂ ਦੇ ਨਾਲ ਕੁਝ ਕਾਲ ਯਾਤ੍ਰਾ ਵਿੱਚ ਭੀ ਰਿਹਾ ਹੈ. ਇਸ ਦੀ ਔਲਾਦ ਨੇ ਸੰਮਤ ੧੭੫੯ ਵਿੱਚ ਕਲਗੀਧਰ ਤੋਂ ਅਮ੍ਰਿਤ ਛਕਿਆ. ਦਸ਼ਮੇਸ ਦਾ ਬਖ਼ਸ਼ਿਆ ਖੰਡਾ ਹੁਣ ਉਨ੍ਹਾਂ ਪਾਸ ਮੌਜੂਦ ਹੈ। ੫. ਦੇਖੋ, ਝੰਡਾ ਭਾਈ....
ਸੰ. ਕਸ਼ਮੀ੍ਰ. ਭਾਰਤ ਦੇ ਉੱਤਰ ਪੱਛਮ ਇੱਕ ਮਨੋਹਰ ਦੇਸ਼, ਜਿਸ ਦਾ ਰਕਬਾ ੮੪੨੫੮ ਵਰਗ ਮੀਲ ਹੈ ਵਸੋਂ ੩੨੨੦੫੧੮ ਹੈ. ਕਸ਼ਮੀਰ ਦੇ ਉਤੱਰ ਹਿਮਾਲਯ ਦੀ ਧਾਰਾ, ਦੱਖਣ ਜੇਹਲਮ ਗੁਜਰਾਤ ਆਦਿ, ਪੱਛਮ ਹਜ਼ਾਰਾ ਅਤੇ ਰਾਵਲਪਿੰਡੀ ਅਰ ਪੂਰਵ ਤਿੱਬਤਰਾਜ ਹੈ.#ਕਸ਼ਮੀਰ ਦਾ ਰਾਜਾ ਲਲਿਤਾਦਿਤ੍ਯ ਵਡਾ ਪ੍ਰਤਾਪੀ ਹੋਇਆ ਹੈ, ਜਿਸ ਨੇ ਕਨੌਜ ਦੇ ਰਾਜਾ ਯਸ਼ੋਵਰਧਨ ਨੂੰ ਸਨ ੭੪੦ ਵਿੱਚ ਜਿੱਤਕੇ ਆਪਣਾ ਰਾਜ ਦੂਰ ਤੀਕ ਫੈਲਾਇਆ. ਯਸ਼ੋਵਰਧਨ ਦਾ ਬਣਵਾਇਆ ਮਾਰਤੰਡ (ਸੂਰ੍ਯ) ਮੰਦਿਰ ਜਗਤਪ੍ਰਸਿੱਧ ਸੀ, ਜਿਸ ਦੇ ਹੁਣ ਖੰਡਹਰ ਦਿਖਾਈ ਦਿੰਦੇ ਹਨ.#ਈਸਵੀ ਚੌਧਵੀਂ ਸਦੀ ਵਿੱਚ ਕਸ਼ਮੀਰ ਦੇ ਬਹੁਤ ਲੋਕ ਮੁਸਲਮਾਨ ਕੀਤੇ ਗਏ.#ਬਾਦਸ਼ਾਹ ਅਕਬਰ ਨੇ ਕਸ਼ਮੀਰ ਨੂੰ ਸਨ ੧੫੮੭ ਵਿੱਚ ਮੁਗਲ ਰਾਜ ਨਾਲ ਮਿਲਾ ਲਿਆ. ਜਹਾਂਗੀਰ ਨੇ ਇਸ ਦੀ ਸੁੰਦਰਤਾ ਲਈ ਅਨੇਕ ਜਤਨ ਕੀਤੇ. ਔਰੰਗਜ਼ੇਬ ਪਿੱਛੋਂ ਢੇਰ ਚਿਰ ਕਸ਼ਮੀਰ ਵਿੱਚ ਰੌਲਾ ਹੀ ਰਿਹਾ. ਅਠਾਰਵੀਂ ਸਦੀ ਦੇ ਅੱਧ ਵਿੱਚ ਇਹ ਸੂਬਾ ਦਿੱਲੀ ਤੋਂ ਸੁਤੰਤ੍ਰ ਹੋ ਗਿਆ. ਅੰਤ ਮਹਾਰਾਜਾ ਰਣਜੀਤ ਸਿੰਘ ਨੇ ਸਨ ੧੮੧੯ (੫ ਸਾਉਣ ਸੰਮਤ ੧੮੭੬) ਨੂੰ ਇਸ ਪੁਰ ਕਬਜ਼ਾ ਕੀਤਾ ਸੀ. ਅੰਗ੍ਰੇਜ਼ਾਂ ਤੋਂ ਸਿੱਖ ਯੁੱਧ ਪਿੱਛੋਂ ਇਹ ਮੁਲਕ ਰਾਜਾ ਗੁਲਾਬ ਸਿੰਘ ਨੇ ਸਨ ੧੮੪੬ ਵਿੱਚ ਖਰੀਦ ਲਿਆ, ਹੁਣ ਇਹ ਦੇਸ਼ ਜੰਮੂ ਰਿਆਸਤ ਵਿੱਚ ਸ਼ਾਮਿਲ ਹੈ. ਇਸ ਦੀ ਰਾਜਧਾਨੀ ਸ਼੍ਰੀਨਗਰ ਹੈ, ਇਸ ਦੀ ਸਮੁੰਦਰ ਤੋਂ ਬਲੰਦੀ ੫੨੭੬ ਫੁੱਟ ਹੈ. ਕਸ਼ਮੀਰ ਦਾ ਕੇਸ਼ਰ ਅਤੇ ਦੁਸ਼ਾਲੇ ਆਦਿਕ ਬਹੁਤ ਪ੍ਰਸਿੱਧ ਹਨ. ਇਸ ਥਾਂ ਕਾਠ ਦੀ ਚਿਤ੍ਰਾਈ ਦਾ ਕੰਮ ਮਨੋਹਰ ਬਣਦਾ ਹੈ, ਅਤੇ ਮੇਵੇ ਰਸਦਾਇਕ ਹੁੰਦੇ ਹਨ. ਕਲ੍ਹਣ ਕਵਿ ਨੇ ਰਾਜਤਰੰਗਿਣੀ ਵਿੱਚ ਕਸ਼ਮੀਰ ਦਾ ਇਤਿਹਾਸ ਉੱਤਮ ਰੀਤਿ ਨਾਲ ਲਿਖਿਆ ਹੈ.#ਕਸ਼ਮੀਰ ਵਿੱਚ ਇਤਨੇ ਅਸਥਾਨ ਸਤਿਗੁਰਾਂ ਦੇ ਚਰਨਾਂ ਨਾਲ ਪਵਿਤ੍ਰ ਹੋਏ ਹਨ-#੧. ਸ਼੍ਰੀ ਗੁਰੂ ਨਾਨਕ ਦੇਵ ਜੀ ਸ਼੍ਰੀ ਨਗਰ ਜਿਸ ਵੇਲੇ ਪਧਾਰੇ ਹਨ, ਤਦ ਸ਼ੰਕਰਾਚਾਰਜ ਵਾਲੀ ਪਹਾੜੀ ਤੇ ਵਿਰਾਜੇ ਹਨ, ਪਰ ਸਿੱਖਾਂ ਦੀ ਅਨਗਹਿਲੀ ਕਰਕੇ ਗੁਰੁਦ੍ਵਾਰਾ ਨਹੀਂ ਬਣਿਆ.#੨. ਗੁਲਮਰਗ ਤੋਂ ਉੱਪਰ ਇੱਕ ਪਹਾੜੀ ਹੈ, ਜਿੱਥੇ ਸੁੰਦਰ ਤਲਾਉ ਹੈ, ਉੱਥੇ ਭੀ ਚਰਨ ਪਾਏ ਹਨ.#੩. ਹਰਮੁਖ ਗੰਗਾ, ਜੋ ਸ਼੍ਰੀ ਨਗਰ ਅਤੇ ਬਾਰਾਂਮੂਲਾ ਦੇ ਮੱਧ ਜੇਹਲਮ ਪਾਰ ਹੈ, ਉਸ ਥਾਂ ਭੀ ਗੁਰੂ ਨਾਨਕ ਦੇਵ ਜੀ ਵਿਰਾਜੇ ਹਨ.#੪. ਕਲਿਆਨ ਸਰ, ਜਿੱਥੇ ਜਲ ਦਾ ਨਿਰਮਲ ਸੋਮਾ ਹੈ, ਜਗਤਗੁਰੂ ਨੇ ਆਪਣੇ ਚਰਨਾ ਨਾਲ ਪਵਿਤ੍ਰ ਕੀਤਾ ਹੈ. ਇੱਥੇ ਭਾਈ ਮੋਹਰ ਸਿੰਘ ਜੀ ਪੁਨਛ ਵਾਲਿਆਂ ਨੇ ਗੁਰੁਦ੍ਵਾਰਾ ਬਣਵਾ ਦਿੱਤਾ ਹੈ. ਇਹ ਥਾਂ ਕਸ਼ਮੀਰ ਦੀ ਪੱਕੀ ਸੜਕ ਦੇ ੩੮ ਵੇਂ ਮੀਲ ਤੋਂ ਸੱਜੇ ਪਾਸੇ ਸੱਤ ਮੀਲ ਦੀ ਵਿੱਥ ਤੇ ਹੈ.#੫. ਦੁਮੇਲ ਪੜਾਉ ਤੋਂ ਤਿੰਨ ਮੀਲ ਤੇ ਕਿਸਨਗੰਗਾ ਅਤੇ ਜੇਹਲਮ ਦੇ ਸੰਗਮ ਦੇ ਸਾਹਮਣੇ, ਨਲੂਛੀ ਪਿੰਡ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਵਿਰਾਜਣ ਦਾ ਅਸਥਾਨ ਹੈ. ਇਥੇ ਗੁਰੁਦ੍ਵਾਰਾ ਬਣਿਆ ਹੋਇਆ ਹੈ, ਹਰ ਐਤਵਾਰ ਅਤੇ ਵੈਸਾਖੀ ਨੂੰ ਮੇਲਾ ਹੁੰਦਾ ਹੈ.#੬. ਬਾਰਾਂਮੂਲੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਵਿਰਾਜਣ ਦਾ ਪਵਿੱਤ੍ਰ ਅਸਥਾਨ ਹੈ. ਦੇਖੋ, ਬਾਰਾਂਮੂਲਾ. ੭. ਸ਼੍ਰੀ ਨਗਰ ਦੇ ਕਾਠੀ ਦਰਵਾਜੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਦ੍ਵਾਰਾ ਹੈ. ਮਾਈ ਭਾਗਭਰੀ ਨੂੰ ਕ੍ਰਿਤਾਰਥ ਕਰਨ ਆਏ ਇੱਥੇ ਵਿਰਾਜੇ ਹਨ. ਦੇਖੋ, ਭਾਗਭਰੀ.#੮. ਇਨ੍ਹਾਂ ਤੋਂ ਬਿਨਾ ਹੋਰ ਭੀ ਕਈ ਪਿੰਡਾਂ ਵਿੱਚ ਗੁਰੂ ਸਾਹਿਬਾਂ ਦੇ ਵਿਰਾਜਣ ਦੇ ਥਾਂ "ਥੜਾ ਸਾਹਿਬ" ਨਾਉਂ ਤੋਂ ਪ੍ਰਸਿੱਧ ਹਨ....
ਸ਼ਿਵ ਦਾ ਅਸਥਾਨ, ਜੋ ਕਸ਼ਮੀਰ ਦੇ ਇਲਾਕੇ ਵਿੱਚ ਹੈ. ਸ਼ਰੀ ਨਗਰ ਤੋਂ ਪੂਰਵ ਵੱਲ ਮਟਨ ਦੇ ਰਸਤੇ ਵੈਤਰਨੀ ਨਦੀ ਲੰਘਕੇ ਹਿਮਾਲਯ ਦੀ ਧਾਰਾ ਵਿੱਚ ਇੱਕ ਗੁਫਾ ਹੈ, ਜਿਸ ਦੇ ਉੱਪਰ ਛਿਦ੍ਰ ਹੈ. ਇਸ ਸੁਰਾਖ ਦੇ ਰਸਤੇ ਜੋ ਪਾਣੀ ਟਪਕਦਾ ਹੈ, ਉਹ ਅਤੀ ਸਰਦੀ ਦੇ ਕਾਰਣ ਬਰਫ ਦੀ ਢੇਰੀ ਬਣ ਜਾਂਦਾ ਹੈ, ਜਿਸ ਨੂੰ ਲੋਕ ਸ਼ਿਵਲਿੰਗ ਜਾਣਕੇ ਪੂਜਦੇ ਹਨ. ਇਸ ਥਾਂ ਸਾਉਣ ਸੁਦੀ ੧੫. ਨੂੰ ਮੇਲਾ ਭਰਦਾ ਹੈ. ਸਰਦੀ ਵਿੱਚ ਏਥੇ ਬਹੁਤ ਬਰਫ ਪੈ ਜਾਣ ਕਰਕੇ ਕੋਈ ਨਹੀਂ ਰਹਿ ਸਕਦਾ. ਇਸ ਥਾਂ ਦੀ ਬੁਲੰਦੀ ੧੫੦੦੦ ਫੁਟ ਹੈ। ੨. ਬੰਬਈ ਦੇ ਇਲਾਕੇ ਇੱਕ ਪਿੰਡ, ਜੋ ਜਿਲੇ ਥਾਨਾ ਵਿੱਚ ਹੈ, ਇਸ ਥਾਂ ਸ਼ਿਵ ਦਾ ਇੱਕ ਪ੍ਰਸਿੱਧ ਮੰਦਿਰ ਹੈ, ਜੋ ਸੰਮਤ ੧੧੦੮ ਵਿੱਚ ਬਣਿਆ ਹੈ. ਇਥੇ ਸ਼ਿਵਰਾਤ੍ਰੀ ਦਾ ਭਾਰੀ ਮੇਲਾ ਹੁੰਦਾ ਹੈ। ੩. ਇੰਦ੍ਰ, ਜੋ ਅਮਰ (ਦੇਵਤਿਆਂ ਦਾ) ਨਾਥ (ਸ੍ਵਾਮੀ) ਹੈ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਕੁਲੂਤ. ਇੱਕ ਨਗਰ, ਜੋ ਜਿਲੇ ਕਾਂਗੜੇ ਵਿੱਚ ਵਿਪਾਸ਼ਾ (ਵਿਆਸ) ਦੇ ਕਿਨਾਰੇ ਹੈ. ਇਹ ਪਠਾਨਕੋਟ ਤੋਂ ੭੫ ਮੀਲ ਹੈ. ਕੁੱਲੂ ਦੇ ਫਲ ਬਹੁਤ ਉੱਤਮ ਗਿਣੇ ਗਏ ਹਨ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਛੜਾ ਦਾ ਇਸਤ੍ਰੀ ਲਿੰਗ। ੨. ਸੰਗ੍ਯਾ- ਛਟੀ. ਸੋਟੀ। ੩. ਗੁੱਗੇ ਪੀਰ ਦੀ ਧੁਜਾ (ਝੰਡਾ). ੪. ਕਸ਼ਮੀਰ ਵਿੱਚ ਅਮਰਨਾਥ ਅਤੇ ਕੁੱਲੂ ਵਿੱਚ ਸ਼੍ਰੀ ਮਨਮਹੇਸ਼ ਦੀ ਧੁਜਾ ਨੂੰ ਭੀ "ਛੜੀ" ਆਖਦੇ ਹਨ, ਜਿਸ ਪਿੱਛੋਂ ਯਾਤ੍ਰੀਲੋਕ ਚਲਦੇ ਹਨ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਪਿਛਹੁ....