chhannīछंनी
ਵਿ- ਛਾਨੀ. ਲੁਕੀ ਹੋਈ. "ਗੁਝੀ ਛੰਨੀ ਨਾਹੀ ਬਾਤ." (ਆਸਾ ਮਃ ੫) ਗੂਢ ਅਤੇ ਗੁਪਤ ਬਾਤ ਨਹੀਂ ਹੈ. ਦੇਖੋ, ਛੰਨ ੨.
वि- छानी. लुकी होई. "गुझी छंनी नाही बात." (आसा मः ५) गूढ अते गुपत बात नहीं है. देखो, छंन २.
ਵਿ- ਲੁਕੀਹੋਈ. ਗੁਪਤ. ਛੱਨ. "ਰਹੈ ਨ ਕਛੂਐ ਛਾਨੀ." (ਸੋਰ ਮਃ ੫)...
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸੰ. ਗੁਹ੍ਯ. ਦੇਖੋ ਗੁਹਜ. "ਗੁਝੜਾ ਲਧਮੁ ਲਾਲ." (ਵਾਰ ਮਾਰੂ ੨. ਮਃ ੫) "ਨਾਮਰਤਨ ਲੈ ਗੁਝਾ ਰਖਿਆ." (ਮਾਝ ਅਃ ਮਃ ੫) "ਦੁਨੀਆ ਗੁਝੀ ਭਾਹਿ." (ਸ. ਫਰੀਦ) ੨. ਫਿਫੜੇ ਦੀ ਬੀਮਾਰੀ ਨੇਮੋਨੀਆ (Pneumonia) ਦਾ ਨਾਉਂ ਭੀ ਪੰਜਾਬ ਵਿੱਚ ਗੁੱਝਾ ਕਹਿੰਦੇ ਹਨ, ਪਰ ਇਹ ਸ਼ਬਦ, ਵਿਸ਼ੇਸ ਕਰਕੇ ਇਸਤ੍ਰੀਆਂ ਵਰਤਦੀਆਂ ਹਨ ਅਰ ਖ਼ਾਸ ਕਰਕੇ ਛੋਟੇ ਬੱਚੇ ਦੇ ਨੇਮੋਨੀਏ ਨੂੰ ਗੁੱਝਾ ਆਖਿਆ ਜਾਂਦਾ ਹੈ....
ਵਿ- ਛਾਨੀ. ਲੁਕੀ ਹੋਈ. "ਗੁਝੀ ਛੰਨੀ ਨਾਹੀ ਬਾਤ." (ਆਸਾ ਮਃ ੫) ਗੂਢ ਅਤੇ ਗੁਪਤ ਬਾਤ ਨਹੀਂ ਹੈ. ਦੇਖੋ, ਛੰਨ ੨....
ਵ੍ਯ- ਨਾਂ. ਨਹੀਂ. "ਨਾਹੀ ਬਿਨ ਹਰਿਨਾਉ ਸਰਬਸਿਧਿ." (ਪ੍ਰਭਾ ਮਃ ੫) ੨. ਨ੍ਹਾਉਂਦਾ. ਸਨਾਨ ਕਰਦਾ. "ਬਾਹਰਿ ਕਾਹੇ ਨਾਹਿ?" (ਰਾਮ ਮਃ ੧) ੩. ਅ਼. [ناہی] ਵਰਜਣ ਵਾਲਾ. ਪ੍ਰਤਿਬੰਧਕ. "ਠਾਹੀ ਦੇਖਿ ਨ ਭਾਜੀਐ, ਪਰਮ ਸਿਆਨਪ ਏਹ." (ਗਉ ਬਾਵਨ ਕਬੀਰ) ਪ੍ਰਤਿਬੰਧਕਾਂ ਨੂੰ ਦੇਖਕੇ ਪਿੱਛੇ ਨਾ ਹਟੀਏ। ੪. ਡਿੰਗ. ਸੰਗ੍ਯਾ- ਨਾਭੀ. ਤੁੰਨ. ਧੁੰਨੀ....
ਸੰ. ਵਾਰ੍ਤਾ. ਗੱਲ. "ਝੂਠ ਬਾਤ. ਸਾ ਸਚਕਰਿ ਜਾਤੀ." (ਗਉ ਮਃ ੫) ੨. ਵਸ੍ਤ. ਚੀਜ਼. "ਏਕ ਬਾਤ ਮਾਂਗਨ ਕਉ ਆਵੈ।ਬੀਸਿਕ ਬਾਤ ਘਰੈਂ ਲੈਜਾਵੈ." (ਰਾਮਾਵ) ੩. ਸੰ. ਵਾਤ. ਵਾਯੁ. ਪਵਨ. "ਯਾ ਕਹਿਂ ਕਲਿ ਕੀ ਬਾਤ ਨ ਲਾਗੀ." (ਚਰਿਤ੍ਰ ੪੯) ਕਲਿਯੁਗ ਦੀ ਹਵਾ ਨਹੀ ਲੱਗੀ। ੪. ਵਾਤ ਧਾਤੁ. ਬਾਦੀ. ਬਲਗਮ. "ਕਾਢਿ ਕੁਠਾਰੁ ਪਿਤ ਬਾਤ ਹੰਤਾ." (ਟੋਢੀ ਮਃ ੫) ਵਾਤ ਪਿੱਤ ਨਾਸ਼ਕ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰ. ਵਿ- ਗੁਪ੍ਤ. ਲੁਕਿਆ ਹੋਇਆ। ੨. ਜਿਸ ਦਾ ਮਤਲਬ ਛੇਤੀ ਸਮਝ ਵਿੱਚ ਨਾ ਆਵੇ ਐਸਾ ਵਾਕ। ੩. ਦੇਖੋ, ਗੂੜ ੨....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. गुप्त ਵਿ- ਰਕ੍ਸ਼ਿਤ. ਹ਼ਿਫ਼ਾਜਤ ਕੀਤਾ ਹੋਇਆ। ੨. ਲੁਕਿਆ ਹੋਇਆ. ਪੋਸ਼ੀਦਾ. "ਗੁਪਤ ਕਰਤਾ ਸੰਗਿ ਸੋ ਪ੍ਰਭੁ." (ਮਾਰੂ ਮਃ ੫) ੩. ਸੰਗ੍ਯਾ- ਵੈਸ਼੍ਯ ਜਾਤਿ ਦੀ ਉਪਾਧਿ. ਇਹ ਸ਼ਬਦ ਵੈਸ਼ਾਂ ਦੇ ਨਾਉਂ ਪਿੱਛੇ ਲਗਦਾ ਹੈ। ੪. ਇੱਕ ਪ੍ਰਤਾਪੀ ਪੁਰਖ, ਜਿਸ ਤੋਂ ਵੰਸ਼ ਦੀ ਅੱਲ ਗੁਪਤ ਹੋਈ. ਇਸ ਦਾ ਪੁਤ੍ਰ ਘਟੋਤਕਚ ਬਲਵਾਨ ਅਤੇ ਵਡਾ ਉੱਦਮੀ ਸੀ. ਘਟੋਤਕਚ ਦਾ ਬੇਟਾ ਚੰਦ੍ਰਗੁਪਤ ਹੋਇਆ, ਜੋ ਆਪਣੀ ਇਸਤ੍ਰੀ ਕੁਮਾਰਦੇਵੀ ਦੀ ਸਹਾਇਤਾ ਨਾਲ ਸਨ ੩੨੦ ਵਿੱਚ ਮਗਧ ਦਾ ਰਾਜਾ ਹੋਕੇ ਨੀਤਿਬਲ ਨਾਲ ਭਾਰਤ ਦਾ ਮਹਾਰਾਜਾ ਬਣਿਆ. ਇਸ ਦੀ ਰਾਜਧਾਨੀ ਪਾਟਲੀਪੁਤ੍ਰ ਸੀ. ਇਸ ਦਾ ਪੁਤ੍ਰ ਸਮੁਦ੍ਰਗੁਪਤ ਭੀ ਵਡਾ ਪ੍ਰਸਿੱਧ ਮਹਾਰਾਜਾ ਸਨ ੩੩੦ ਵਿੱਚ ਹੋਇਆ, ਜਿਸ ਨੇ ਪਾਟਲੀਪੁਤ੍ਰ ਤੋਂ ਛੁੱਟ ਆਪਣੀ ਰਾਜਧਾਨੀ ਅਯੋਧ੍ਯਾ ਭੀ ਥਾਪੀ.#ਧ੍ਰੁਵਦੇਵੀ ਦੇ ਉਦਰ ਤੋਂ ਸਮੁਦ੍ਰਗੁਪਤ ਦਾ ਪੁਤ੍ਰ ਚੰਦ੍ਰਗੁਪਤ ਦੂਜਾ, (ਜਿਸ ਦਾ ਨਾਉਂ ਵਿਕ੍ਰਮਾਦਿਤ੍ਯ ਭੀ ਹੈ) ਮਹਾ ਤੇਜਸ੍ਵੀ ਮਹਾਰਾਜਾ ਸਨ ੩੮੦ ਵਿੱਚ ਹੋਇਆ, ਇਸ ਨੇ ਉੱਜਯਨ ਮਾਲਵਾ, ਗੁਜਰਾਤ ਤੇ ਸੁਰਾਸ੍ਟ੍ਰ ਨੂੰ ਫ਼ਤੇ ਕੀਤਾ. ਬਹੁਤ ਸਾਰੀ ਸਾਖੀਆਂ ਜੋ ਮਸ਼ਹੂਰ ਰਾਜਾ ਬਿਕ੍ਰਮਾਜੀਤ ਨਾਲ ਸੰਬੰਧ ਰਖਦੀਆਂ ਹਨ, ਉਹ ਇਸੇ ਪ੍ਰਤਾਪੀ ਰਾਜੇ ਦੇ ਜੀਵਨ ਤੋਂ ਲਈਆਂ ਗਈਆਂ ਹਨ. ਇਸ ਦੇ ਵੇਲੇ ਸੰਸਕ੍ਰਿਤ ਦੀ ਭਾਰੀ ਤਰੱਕੀ ਹੋਈ. ਬਹੁਤਿਆਂ ਨੇ ਕਾਲੀਦਾਸ ਮਹਾਂ ਕਵੀ ਇਸੇ ਦੇ ਸਮੇਂ ਹੋਣਾ ਮੰਨਿਆ ਹੈ. ਇਸ ਦਾ ਪੁਤ੍ਰ ਕੁਮਾਰਗੁਪਤ ਸਨ ੪੧੩ ਅਥਵਾ ੪੧੫ ਵਿੱਚ ਗੱਦੀ ਪੁਰ ਬੈਠਾ, ਪਰ ਇਸ ਦੇ ਸਮੇਂ ਤੋਂ ਗੁਪਤਵੰਸ਼ ਦਾ ਪ੍ਰਤਾਪ ਘਟਣ ਲੱਗ ਪਿਆ.#ਕੁਮਾਰਗੁਪਤ ਦਾ ਪੁਤ੍ਰ ਸਕੰਦਗੁਪਤ ਸਨ ੪੫੫ ਵਿੱਚ ਹੂਨ ਜਾਤਿ ਤੋਂ ਜਿੱਤਿਆ ਗਿਆ. ਇਸ ਨੂੰ ਗੁਪਤਵੰਸ਼ ਦਾ ਅਖ਼ੀਰੀ ਮਹਾਰਾਜਾ ਸਮਝਣਾ ਚਾਹੀਏ. ਭਾਵੇਂ ਇਸ ਕੁਲ ਦੇ, ਛੋਟੇ ਛੋਟੇ ਰਾਜੇ ਅਰ ਸਰਦਾਰ ਨਰਸਿੰਹਗੁਪਤ, ਕੁਮਾਰਗੁਪਤ ਦੂਜਾ ਆਦਿਕ ਹੋਏ, ਜਿਨ੍ਹਾਂ ਵਿੱਚੋਂ ਭਾਨੁਗੁਪਤ ਸਨ ੫੧੦ ਵਿੱਚ ਅਖ਼ੀਰੀ ਹੋਇਆ, ਪਰ ਇਸ ਗੁਪਤਵੰਸ਼ ਦਾ ਰਾਜ ਪੂਰੇ ਪ੍ਰਤਾਪ ਵਿੱਚ ਸਨ ੩੨੦ ਤੋਂ ੪੫੫ ਤੀਕ ਰਿਹਾ.#ਗੁਪਤ ਸੰਮਤ ਜੋ ਸਨ ੩੨੦ ਤੋਂ ਆਰੰਭ ਹੋਇਆ ਸੀ, ਉਹ ਭੀ ਇਸ ਕੁਲ ਦੇ ਰਾਜ ਨਾਲ ਹੀ ਲੋਪ ਹੋ ਗਿਆ। ੫. ਰਾਜਾ ਦਾ ਅੰਤਹਪੁਰ. ਰਾਣੀਆਂ ਦੇ ਰਹਿਣ ਦਾ ਮਹਿਲ। ੬. ਜੇਲਖ਼ਾਨਾ. ਕੈਦੀਆਂ ਦਾ ਘਰ। ੭. ਭੂਤ ਪ੍ਰੇਤ. "ਸੰਗਤ ਗੁਪਤਨ ਕੀ ਹੈ ਜੇਤੀ। ਲਾਲੋ ਕੇ ਪਗ ਪੂਜਹਿ ਤੇਤੀ." (ਗੁਪ੍ਰਸੂ)...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਅਮ੍ਰਿਤਸਰ ਅਤੇ ਮੁਲਤਾਨ ਦੇ ਇ਼ਲਾਕੇ਼ ਇੱਕ ਜੱਟ ਗੋਤ੍ਰ। ੨. ਸੰ. छन्न ਵਿ- ਢਕਿਆ ਹੋਇਆ. ਗੁਪਤ। ੩. ਸੰਗ੍ਯਾ- ਛੱਪਰ. ਛਾਨ....