chhakēछॱके
ਛੱਕਾ ਦਾ ਬਹੁ ਵਚਨ। ੨. ਦਸ਼ਮੇਸ਼ ਦੇ ਨਾਮ ਤੋਂ ਕਿਸੇ ਦੁਰਗਾਭਗਤ ਦੀ ਰਚਨਾ ਦੇ ਛੀ ਛੰਦ, ਜਿਨ੍ਹਾਂ ਦੇ ਮੁੱਢ ਪਾਠ ਹੈ- "ਨਮੋ ਉਗ੍ਰਦੰਤੀ ਅਨੰਤੀ ਸਿਵੈਯਾ." xxx ਆਦਿ.
छॱका दा बहु वचन। २. दशमेश दे नाम तों किसे दुरगाभगत दी रचना दे छी छंद, जिन्हां दे मुॱढ पाठ है- "नमो उग्रदंती अनंती सिवैया." xxx आदि.
ਸੰਗ੍ਯਾ- ਛੀ ਦਾ ਸਮੁਦਾਇ (ਇਕੱਠ). ੨. ਛੀ ਛੰਦਾਂ ਦਾ ਮਜਮੂਆ. ਦੇਖੋ, ਆਸਾ ਰਾਗ ਵਿੱਚ ਗੁਰੂ ਰਾਮਦਾਸ ਸਾਹਿਬ ਦੇ ਛੱਕੇ, ਜੋ ਆਸਾ ਦੀ ਵਾਰ ਨਾਲ ਮਿਲਾਕੇ ਗਾਈਦੇ ਹਨ। ੩. ਜੂਏ ਦਾ ਇੱਕ ਦਾਉ, ਜਿਸ ਵਿੱਚ ਕੌਡੀਆਂ ਸਿੱਟਣ ਤੋਂ ਛੀ ਕੌਡੀਆਂ ਚਿੱਤ ਪੈਂਦੀਆਂ ਹਨ। ੪. ਪੰਜ ਗ੍ਯਾਨਇੰਦ੍ਰੀਆਂ ਅਤੇ ਅੰਤਹਕਰਣ....
ਸੰ. ਵਿ- ਬਹੁਤ. ਅਨੇਕ. "ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢੰਢੋਲਿ." (ਸੁਖਮਨੀ)...
ਸੰਗ੍ਯਾ- ਕਥਨ. ਕਹਿਣਾ. ਦੇਖੋ, ਵਚ ਧਾ। ੨. ਵਾਕ। ੩. ਵ੍ਯਾਕਰਣ ਅਨੁਸਾਰ ਨਾਮ ਅਥਵਾ ਵਿਕਾਰੀ ਸ਼ਬਦ ਦੀ ਗਿਣਤੀ ਪ੍ਰਗਟ ਕਰਨ ਵਾਲਾ ਚਿੰਨ੍ਹ Number. ਜੈਸੇ- ਇੱਕ ਵਚਨ ਰਾਮ, ਦ੍ਵਿਵਚਨ ਰਾਮੌ, ਬਹੁ ਵਚਨ ਰਾਮਾਃ ਘੋੜਾ ਇੱਕ ਵਚਨ, ਘੋੜੇ ਬਹੁਵਚਨ. ਪੰਜਾਬੀ ਵਿੱਚ ਦ੍ਵਿਵਚਨ ਨਹੀਂ ਹੋਇਆ ਕਰਦਾ....
ਸੰਗ੍ਯਾ- ਦਸ਼ਮ- ਈਸ਼. ਸਿੱਖਾਂ ਦੇ ਦਸਵੇਂ ਸ੍ਵਾਮੀ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰ. ਸੰਗ੍ਯਾ- ਬਣਾਉਣ ਦੀ ਕ੍ਰਿਯਾ। ੨. ਕਰਤਾਰ ਦੀ ਰਚੀ ਹੋਈ ਸ੍ਰਿਸ੍ਟਿ. "ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੩. ਕਵਿ ਦਾ ਰਚਿਆ ਕਾਵ੍ਯ. Composition। ੪. ਰੌਨਕ. "ਕੁਛ ਰਚਨਾ ਤੁਮਰੇ ਢਿਗ ਹੈਨ." (ਗੁਪ੍ਰਸੂ) ੫. ਅਭੇਦ ਹੋਣਾ. ਲੀਨ ਹੋਣਾ. "ਮਨ ਸਚੈ ਰਚਨੀ." (ਮਃ ੩. ਵਾਰ ਸੂਹੀ) "ਗੁਰਸਬਦੀ ਰਚਾ." (ਮਃ ੩. ਵਾਰ ਮਾਰੂ ੧)...
ਸੰ. छन्द् ਧਾ- ਬਲਵਾਨ ਹੋਣਾ, ਢਕਣਾ, ਆਛਾਦਨ ਕਰਨਾ, ਲਪੇਟਣਾ। ੨. ਸੰਗ੍ਯਾ- ਉਹ ਕਾਵ੍ਯ, ਜਿਸ ਵਿੱਚ ਮਾਤ੍ਰਾ, ਅੱਖਰ, ਗਣ ਆਦਿ ਦੇ ਨਿਯਮਾਂ ਦੀ ਪਾਬੰਦੀ ਹੋਵੇ, ਪਦ੍ਯ, ਨਜਮ। ੩. ਵੇਦ। ੪. ਉਹ ਵਿਦ੍ਯਾ, ਜਿਸ ਤੋਂ ਛੰਦਾਂ ਦੇ ਨਿਯਮਾਂ ਦਾ ਗ੍ਯਾਨ ਹੋਵੇ, ਪਿੰਗਲ. ਇਹ ਸ਼ਾਸਤ੍ਰ, ਵੇਦਾਂ ਦੇ ਛੀ ਅੰਗਾਂ ਵਿੱਚੋਂ ਹੈ। ੫. ਅਭਿਲਾਖਾ. ਇੱਛਾ. "ਤਜੇ ਸਰਬ ਆਸਾ ਰਹੇ ਏਕ ਛੰਦੰ." (ਦੱਤਾਵ) ੬. ਬੰਧਨ. "ਸਭ ਚੂਕੇ ਜਮ ਕੇ ਛੰਦੇ." (ਬਿਲਾ ਮਃ ੪) ੭. ਢੱਕਣ. ਪੜਦਾ. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਦੇਵਤਿਆਂ ਨੇ ਮੌਤ ਅਰ ਦੁੱਖਾਂ ਤੋਂ ਡਰਕੇ ਜਿਨ੍ਹਾਂ ਮੰਤ੍ਰਾਂ ਨਾਲ ਆਪਣੇ ਤਾਈਂ ਢਕਿਆ, ਉਨ੍ਹਾਂ ਦੀ ਛੰਦ ਸੰਗ੍ਯਾ ਹੋ ਗਈ. ਇਸੇ ਕਰਕੇ ਵੇਦ ਦਾ ਨਾਉਂ "ਛੰਦ" ਪਿਆ....
ਸੰਗ੍ਯਾ- ਮੂਲ. ਜੜ. "ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ." (ਮਃ ੫. ਵਾਰ ਗਉ ੧)#੨. ਆਦਿ. ਮੁੱਢ. "ਮੁੰਢਹੁ ਘੁਥਾਜਾਇ." (ਸ੍ਰੀ ਅਃ ਮਃ ੩) "ਮੁੰਢੈ ਦੀ ਖਸਲਤਿ ਨ ਗਈਆ." (ਮਃ ੩. ਵਾਰ ਬਿਹਾ) ੩. ਭਾਵ- ਕਰਤਾਰ, ਜੋ ਸਭ ਦਾ ਮੂਲ ਹੈ. "ਮੁੰਢਹੁ ਭੁਲੇ ਮੁੰਢ ਤੇ, ਕਿਥੈ ਪਾਇਨਿ ਹਥੁ?" (ਮਃ ੫. ਗਉ ਵਾਰ ੧)...
ਸੰ. ਸੰਗ੍ਯਾ- ਪੜ੍ਹਨ ਦੀ ਕ੍ਰਿਯਾ. ਪਠਨ. ਪੜ੍ਹਾਈ। ੨. ਸਬਕ਼ ਸੰਥਾ. "ਪਾਠ ਪੜਿਓ ਅਰੁ ਬੇਦ ਬੀਚਾਰਿਓ." (ਸੋਰ ਅਃ ਮਃ ੫) ੩. ਪੁਸਤ੍ਤਕ ਦਾ ਭਾਗ. ਅਧ੍ਯਾਯ। ੪. ਕਿਸੇ ਪੁਸ੍ਤਕ ਅਤਵਾ ਸਤੋਤ੍ਰ ਨੂੰ ਨਿਤ੍ਯ ਪੜ੍ਹਨ ਦੀ ਕ੍ਰਿਯਾ....
ਨਮਸਕਾਰ. "ਹਰਿਸੰਤਨ ਕਰਿ ਨਮੋ ਨਮੋ." (ਗਉ ਅਃ ਮਃ ੫)...
ਦੇਖੋ, ਸਿਵੱਯਾ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...