jagatraजगत्र
ਜਗਤ ਮਾਤ੍ਰ ਦਾ ਸੰਖੇਪ. "ਜੈ ਜੈਕਾਰ ਜਗਤ੍ਰ ਮਹਿ." (ਬਿਲਾ ਮਃ ੫) ੨. जगत्त्रय. ਤਿੰਨ ਲੋਕ.
जगत मात्र दा संखेप. "जै जैकार जगत्र महि." (बिला मः ५) २. जगत्त्रय. तिंन लोक.
ਸੰ. जगत् ਸੰਗ੍ਯਾ- ਪਵਨ. ਵਾਯੁ. ਹਵਾ। ੨. ਮੁਲਕ. ਦੇਸ਼. "ਸਤਯੁਗ ਕਾ ਅਨੁ੍ਯਾਯ ਸੁਣ, ਇਕ ਫੇੜੇ ਸਭ ਜਗਤ ਮਰਾਵੈ." (ਭਾਗੁ) ੩. ਜੰਗਮ. ਫਿਰਨ ਤੁਰਨ ਵਾਲੇ ਜੀਵ। ੪. ਸੰਸਾਰ. ਵਿਸ਼੍ਵ. ਦੁਨੀਆਂ."ਇਹ ਜਗਤ ਮੈ ਕਿਨਿ ਜਪਿਓ ਗੁਰਮੰਤੁ." (ਸਃ ਮਃ ੯) ੫. ਨਿਘੰਟੁ ਵਿੱਚ ਜਗਤ ਦਾ ਅਰਥ ਮਨੁੱਖ (ਆਦਮੀ) ਹੈ। ੬. ਕ੍ਰਿ. ਵਿ- ਜਾਗਦੇ. ਜਾਗਦੇ ਹੋਏ. "ਮਹਾਰੁਦ੍ਰ ਕੇ ਭਵਨ ਜਗਤ ਰਜਨੀ ਗਈ." (ਚਰਿਤ੍ਰ ੧੪੬) ੭. ਦੇਖੋ, ਜਗਤਸੇਠ....
ਸੰ. ਕ੍ਰਿ. ਵਿ- ਕੇਵਲ. ਸਿਰਫ। ੨. ਥੋੜਾ. ਤਨਿਕ। ੩. ਉਤਨਾਹੀ। ੪. ਪ੍ਰਮਾਣ. ਭਰ। ੫. ਤੀਕ. ਤੋੜੀ। ੬. ਸੰਗ੍ਯਾ- ਮਾਤ੍ਰਿ. ਮਾਤਾ. "ਮਾਤ੍ਰ ਬੂੰਦ ਤੇ ਧਰਿ ਚਕੁ ਫੇਰਿ." (ਬਸੰ ਅਃ ਮਃ ੧) ਮਾਤਾ ਦੀ ਰਕਤ ਤੋਂ ਧਰ (ਰਿਹਮ) ਰੂਪੀ ਚਕ੍ਰ ਪੁਰ ਫੇਰਕੇ ਸ਼ਰੀਰ ਘੜ ਦਿੱਤਾ ਹੈ....
ਸੰ. संक्षेप ਸੰਕ੍ਸ਼ੇਪ. ਸੰਗ੍ਯਾ- ਇਖਤਸਾਰ....
ਸੰਗ੍ਯਾ- ਜਯਕਾਰ. ਜਯਧ੍ਵਨਿ. ਜੈ ਸ਼ਬਦ ਦਾ ਉੱਚੇ ਸੁਰ ਨਾਲ ਉੱਚਾਰਣ. ਵਹਿਗੁਰੂ ਜੀ ਕੀ ਫਤਹ ਅਤੇ ਸੱਤ ਸ੍ਰੀ ਅਕਾਲ ਦਾ ਨਅ਼ਰਹ. "ਸੰਤ ਸਭਾ ਕਉ ਸਦਾ ਜੈਕਾਰੁ." (ਗਉ ਮਃ ੫)#ਖਾਲਸੇ ਦਾ ਜੈਕਾਰਾ ਇਹ ਹੈ:-#ਸਭ ਧਰਤੀ ਹਲਚਲ ਭਈ ਛੋਡ੍ਯੋ ਘਰਬਾਰਾ,#ਸ਼ਾਹ ਪਾਤਸ਼ਾਹ ਅਮੀਰੜੇ ਖਪਿ ਹੋਏ ਛਾਰਾ,#ਸਤਿਗੁਰੁ ਬਾਝਹੁ ਕੋ ਨਹੀਂ ਭੈ ਕਾਟਨਹਾਰਾ,#ਚੜ੍ਹਿਆ ਗੁਰੁ ਗੋਬਿੰਦਸਿੰਘ ਲੈ ਧਰਮ ਨਗਾਰਾ.#ਭੇਖੀ ਭਰਮੀਆਂ ਦੀ ਸਭਾ ਉਠਾਇਕੈ, ਦਬੜੂ ਘੁਸੜੂ ਨੂੰ ਭਾਜੜਾਂ ਪਾਇਕੇ, ਖੋਟੇ ਖਚਰੇ ਦੀ ਸਫਾ ਸਮੇਟਕੇ ਗੁਰਸਿੰਘਾਂ ਰਚਿਆ ਜੈਕਾਰਾ, ਜੋ ਗੱਜਕੇ ਬੁਲਾਵੇ ਸੋ ਗੁਰੂ ਕਾ ਪਿਆਰਾ- ਸਤਿ ਸ੍ਰੀ ਅਕਾਲ, ਗੁਰਬਰ ਅਕਾਲ....
ਜਗਤ ਮਾਤ੍ਰ ਦਾ ਸੰਖੇਪ. "ਜੈ ਜੈਕਾਰ ਜਗਤ੍ਰ ਮਹਿ." (ਬਿਲਾ ਮਃ ੫) ੨. जगत्त्रय. ਤਿੰਨ ਲੋਕ....
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...
ਸੰਗ੍ਯਾ- ਖੁੱਡ. ਦਰਾਰ. ਦੇਖੋ, ਬਿਲ. "ਅੰਧ ਬਿਲਾ ਤੇ ਕਾਢਹੁ ਕਰਤੇ." (ਦੇਵ ਮਃ ੫) ੨. ਅ਼. [بِلا] ਵ੍ਯ- ਬਿਨਾ. ਬਗੈਰ. ਰਹਿਤ। ੩. ਦੇਖੋ, ਬਿੱਲਾ....
ਵਿ- ਤੀਨ. ਤ੍ਰਯ (ਤ੍ਰੈ)....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....