jachāजचा
ਵਿ- ਯਾਚਕ. ਭਿਖਾਰੀ. "ਸਦਾ ਸਲਾਹੀਐ ਸਭ ਤਿਸ ਕੇ ਜਚਾ." (ਵਾਰ ਮਾਰੂ ੧. ਮਃ ੩) ੨. ਜਾਂਚਿਆ. ਅੰਦਾਜ਼ਾ ਕੀਤਾ. ਦੇਖੋ, ਜਚਨਾ। ੩. ਫ਼ਾ. [زّچا] ਜ਼ੱਚਾ. ਸੰਗ੍ਯਾ- ਪ੍ਰਸੂਤਾ ਇਸਤ੍ਰੀ. ਜਿਸ ਨੇ ਸੰਤਾਨ ਜਣੀ ਹੈ.
वि- याचक. भिखारी. "सदा सलाहीऐ सभ तिस के जचा." (वार मारू १. मः ३) २. जांचिआ. अंदाज़ा कीता. देखो, जचना। ३. फ़ा. [زّچا] ज़ॱचा. संग्या- प्रसूता इसत्री. जिस ने संतान जणी है.
ਸੰ. ਵਿ- ਮੰਗਣ ਯੋਗ੍ਯ. ਦੇਖੋ, ਯਾਚ ਧਾ. ੨. ਸੰਗ੍ਯਾ- ਮੰਗਤਾ....
ਭਿਕ੍ਸ਼ੁਕ. ਭੀਖ ਮੰਗਣ ਵਾਲਾ। ੨. ਗੁਰੂ ਅਰਜਨਸਾਹਿਬ ਦਾ ਆਤਮਗ੍ਯਾਨੀ ਅਤੇ ਅਨਨ੍ਯ ਸਿੱਖ ਭਾਈ ਭਿਖਾਰੀ, ਜੋ ਗੁਜਰਾਤ (ਪੰਜਾਬ) ਵਿੱਚ ਰਹਿਂਦਾ ਸੀ. ਕਰਤਾਰ ਦਾ ਭਾਣਾ ਮੰਨਣ ਵਾਲੇ ਸਿੱਖਾਂ ਵਿੱਚੋਂ ਇਹ ਮਿਸਾਲਰੂਪ ਸੀ. ਇੱਕ ਵਾਰ ਭਾਈ ਗੁਰਮੁਖ ਨੇ ਗੁਰੂਸਾਹਿਬ ਪਾਸ ਬੇਨਤੀ ਕੀਤੀ ਕਿ ਕਿਸੇ ਗੁਰਮੁਖ ਸਿੱਖ ਦਾ ਦਰਸ਼ਨ ਕਰਾਓ, ਤਦ ਗੁਰੂ ਅਰਜਨਦੇਵ ਜੀ ਨੇ ਭਾਈ ਗੁਰਮੁਖ ਨੂੰ ਭਾਈ ਭਿਖਾਰੀ ਪਾਸ ਭੇਜਿਆ.#ਜਦ ਭਾਈ ਗੁਰਮੁਖ ਭਿਖਾਰੀ ਪਾਸ ਪੁੱਜਾ, ਤਾਂ ਉਸ ਨੂੰ ਤੱਪੜ ਗੰਢਣ ਅਤੇ ਕਾਠ ਇਕੱਠਾ ਕਰਨ ਆਦਿ ਕੰਮਾਂ ਵਿੱਚ ਰੁੱਝਾ ਵੇਖਿਆ. ਰਾਤ ਨੂੰ ਗੁਜਰਾਤ ਤੇ ਡਾਕੂ ਆਪਏ, ਪਿੰਡ ਦੀ ਵਾਹਰ ਨੇ ਧਾੜਵੀਆਂ ਦਾ ਪਿੱਛਾ ਕੀਤਾ ਅਤੇ ਭਾਰੀ ਟਾਕਰਾ ਹੋਇਆ, ਜਿਸ ਵਿੱਚ ਭਾਈ ਭਿਖਾਰੀ ਦਾ ਬੇਟਾ ਮਾਰਿਆ ਗਿਆ, ਭਿਖਾਰੀ ਨੇ ਜੋ ਲੱਕੜਾਂ ਜਮਾਂ ਕੀਤੀਆਂ ਸਨ ਉਨ੍ਹਾਂ ਨਾਲ ਪੁਤ੍ਰ ਦਾ ਦਾਹ ਕੀਤਾ ਅਤੇ ਬੁਲਾਉਣੀ ਲਈ ਆਏ ਸੱਜਨਾਂ ਨੂੰ ਗੱਠੇ ਹੋਏ ਤੱਪੜ ਵਿਛਾ ਦਿੱਤੇ. ਗੁਰਮੁਖ ਨੇ ਜਾਣਿਆ ਕਿ ਭਿਖਾਰੀ ਅੰਤਰਯਾਮੀ ਹੈ. ਇਸ ਨੂੰ ਹੋਣਹਾਰ ਗੱਲ ਦਾ ਪਹਿਲਾਂ ਹੀ ਗ੍ਯਾਨ ਸੀ. ਨੰਮ੍ਰਤਾ ਨਾਲ ਗੁਰਮੁਖ ਨੇ ਆਖਿਆ ਕਿ ਭਾਈ ਭਿਖਾਰੀ ਜੀ, ਜੇ ਆਪ ਨੂੰ ਪਹਿਲਾਂ ਹੀ ਇਸ ਘਟਨਾ ਦਾ ਗ੍ਯਾਨ ਸੀ ਤਾਂ ਸਤਿਗੁਰਾਂ ਅੱਗੇ ਪੁਤ੍ਰ ਦੀ ਵਡੀ ਉਮਰ ਲਈ ਅਰਦਾਸ ਕਿਉਂ ਨਾ ਕੀਤੀ ਅਤੇ ਬੇਟੇ ਨੂੰ ਵਾਹਕ ਨਾਲ ਜਾਣੋਂ ਕਿਉਂ ਨਾ ਵਰਜਿਆ? ਭਾਈ ਭਿਖਾਰੀ ਨੇ ਉੱਤਰ ਦਿੱਤਾ ਕਿ ਕਰਤਾਰ ਦੇ ਭਾਣੇ ਵਿੱਚ ਕੁਤਰਕ ਕਰਨੀ ਪਾਪ ਹੈ, ਅਤੇ ਸਤਿਗੁਰਾਂ ਤੋਂ ਆਤਮਵਿਚਾਰ ਦਾਤ ਮੰਗਣੀ ਲੋੜੀਏ, ਨਾ ਕਿ ਮਿਥ੍ਯਾ ਪਦਾਰਥਾਂ ਲਈ ਅਰਦਾਸ ਕਰਨੀ ਚਾਹੀਏ....
ਵ੍ਯ- ਨਿਤ੍ਯ. ਹਮੇਸ਼ਹ. "ਸਦਾ ਸਦਾ ਆਤਮ ਪਰਗਾਸੁ." (ਆਸਾ ਮਃ ੫) ੨. ਅ਼. [صدا] ਸਦਾ. ਸੰਗ੍ਯਾ- ਧ੍ਵਨਿ. ਸ਼ਬਦ. ਆਵਾਜ਼। ੩. ਫ਼ਕੀਰ ਦੀ ਦੁਆ. ਆਸ਼ੀਰਵਾਦ। ੪. ਪੁਕਾਰ. ਗੁਹਾਰ. "ਰੈਣ ਦਿਨਸ ਦੁਇ ਸਦੇ ਪਏ." (ਬਸੰ ਮਃ ੪) ਦੇਖੋ, ਸੱਦਾ....
ਸਲਾਘਾ ਕਰੀਐ. ਵਡਿਆਈਏ....
ਸਰਵ- ਉਸ. "ਤਿਸ ਊਚੇ ਕਉ ਜਾਣੈ ਸੋਇ." (ਜਪੁ) ੨. ਸੰਗ੍ਯਾ- ਤ੍ਰਿਸਾ. ਤੇਹ. ਪ੍ਯਾਸ। ੩. ਤ੍ਰਿਸਨਾ. "ਤਿਸ ਚੂਕੈ ਸਹਜੁ ਊਪਜੈ." (ਸਵਾ ਮਃ ੩)...
ਵਿ- ਯਾਚਕ. ਭਿਖਾਰੀ. "ਸਦਾ ਸਲਾਹੀਐ ਸਭ ਤਿਸ ਕੇ ਜਚਾ." (ਵਾਰ ਮਾਰੂ ੧. ਮਃ ੩) ੨. ਜਾਂਚਿਆ. ਅੰਦਾਜ਼ਾ ਕੀਤਾ. ਦੇਖੋ, ਜਚਨਾ। ੩. ਫ਼ਾ. [زّچا] ਜ਼ੱਚਾ. ਸੰਗ੍ਯਾ- ਪ੍ਰਸੂਤਾ ਇਸਤ੍ਰੀ. ਜਿਸ ਨੇ ਸੰਤਾਨ ਜਣੀ ਹੈ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਫ਼ਾ. [اندازہ] ਅੰਦਾਜ਼ਹ. ਸੰਗ੍ਯਾ- ਅਨੁਮਾਨ. ਅਟਕਲ। ੨. ਤੋਲ, ਵਜ਼ਨ ੩. ਮਾਪ, ਮਿਣਤੀ ੪. ਭਾਗ. ਹਿੱਸਾ। ੫. ਦ੍ਰਿਸ੍ਟਾਂਤ. ਮਿਸਾਲ। ੬. ਯੋਗ੍ਯ. ਮੁਨਾਸਿਬ. "ਬੋਲਿ ਸਕੈ ਨ ਅੰਦਾਜਾ." (ਬਿਲਾ ਕਬੀਰ) ਅਯੋਗ ਬੋਲਣਾ ਤਾਂ ਇੱਕ ਪਾਸੇ ਰਿਹਾ ਯੋਗ ਉੱਤਰ ਭੀ ਸਾਮ੍ਹਣੇ ਨਹੀਂ ਬੋਲ ਸਕਦਾ. "ਲਫਜ ਕਮਾਇ ਅੰਦਾਜਾ." (ਮਾਰੂ ਸੋਲਹੇ ਮਃ ੫)...
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਕ੍ਰਿ- ਜਾਂਚਨਾ. ਅੰਦਾਜ਼ਾ ਕਰਨਾ. ਅਨੁਮਾਨ ਕਰਨਾ। ੨. ਫਬਨਾ. "ਜਾ ਉਹੁ ਨਿਰਮਲੁ, ਤਾ ਹਮ ਜਚਨਾ." (ਆਸਾ ਮਃ ੫) ਤਾਂ ਅਸੀਂ ਭੀ ਨਿਰਮਲ ਫਬਦੇ ਹਾਂ। ੩. ਨਿਸ਼ਚੇ ਕਰਨਾ. "ਕਾਲ ਕਾ ਕਾਲ ਨਿਰੰਜਨ ਜਚਨਾ." (ਸਵੈਯੇ ਮਃ ੪. ਕੇ) ੪. ਸੰਗ੍ਯਾ- ਖ਼ਿਆਲ. ਸੰਕਲਪ. "ਕਰਿ ਕਰਿ ਵੇਖੈ ਅਪਣੇ ਜਚਨਾ." (ਮਾਰੂ ਅਃ ਮਃ ੫) ੫. ਵਿ- ਯਾਚਕ. ਜਾਚਨਾ ਕਰਨ ਵਾਲਾ. ਭਿਖਾਰੀ. "ਕਹੁ ਨਾਨਕ ਪ੍ਰਭੁ ਕੇ ਸਭਿ ਜਚਨਾ." (ਬਿਲਾ ਮਃ ੫)...
ਦੇਖੋ, ਜਚਾ ੩....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਸੂਈ ਹੋਈ. ਜਿਸ ਨੇ ਬੱਚਾ ਜਣਿਆ ਹੈ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. सन्तान ਸੰਗ੍ਯਾ- ਔਲਾਦ. ਵੰਸ਼। ੨. ਕਲਪ ਬਿਹਛ. ਸੁਰਤਰੁ. "ਜਾਨਿਯੋ ਸੰਤਾਨ ਕੇ ਸਮਾਨ ਬਨੈ ਅਬਨ, ਦਾਨੀ ਮਨ ਕਾਮਨਾ, ਨ ਦਾਨੀ ਮੋਖ ਗ੍ਯਾਨ ਹੈ." (ਨਾਪ੍ਰ) ੩. ਵਿਸਤਾਰ. ਫੈਲਾਉ। ੪. ਇੰਤਜਾਮ. ਪ੍ਰਬੰਧ। ੫. ਨਿੱਤ ਵਹਿਣ ਵਾਲਾ ਜਲ ਦਾ ਪ੍ਰਵਾਹ....
ਦੇਖੋ, ਜਨੀ। ੨. ਵ੍ਯ- ਨਾ. ਜਿਨ. ਮਤ. "ਜਣੀ ਲਖਾਵਹੁ ਅਸੰਤ ਪਾਪੀ ਸਣਿ." (ਆਸਾ ਰਵਿਦਾਸ) ਅਸੰਤ ਪਾਪੀ ਨਾਲ ਸਾਡੀ ਜ਼ਿੰਦਗੀ ਨਾ ਗੁਜ਼ਾਰੋ। ੩. ਜਨਨ (ਪੈਦਾ) ਕੀਤੀ। ੪. ਸਿੰਧੀ. ਮਰਨੇ ਦਾ ਭੋਜਨ ਵੰਡਣ ਦੀ ਕ੍ਰਿਯਾ, ਜਿਵੇਂ- ਗੰਦੌੜਾ ਲੱਡੂ ਆਦਿ ਵੰਡੇ ਜਾਂਦੇ ਹਨ। ੫. ਡਿੰਗ. ਮਾਤਾ. ਜਨਨੀ....