jatdharāgani, jatdharānalaजठरागनि, जठरानल
ਸੰਗ੍ਯਾ- ਪੇਟ ਦਾ ਅਗ੍ਨਿ. ਮੇਦੇ (ਭਾਵ- ਸ਼ਰੀਰ) ਦੀ ਉਹ ਗਰਮੀ (blood heat), ਜਿਸ ਨਾਲ ਭੋਜਨ ਪਚਦਾ ਅਤੇ ਦੇਹਰੂਪ ਕਲ ਚਲਦੀ ਹੈ. ਇਹ ਲਹੂ ਦੀ ਹਰਕਤ ਤੋਂ ਪੈਦਾ ਹੋਈ ਹਰਾਰਤ ਹੈ, ਜੋ ੯੮- ੪ ਦਰਜੇ ਫਾਰਨਹਾਈਟ (Fahrn heit)¹ ਥਰਮਾਮੀਟਰ (Thermometer) ਦੀ ਹੈ.²
संग्या- पेट दा अग्नि. मेदे (भाव- शरीर) दी उह गरमी (blood heat), जिस नाल भोजन पचदा अते देहरूप कल चलदी है. इह लहू दी हरकत तों पैदा होई हरारत है, जो ९८- ४ दरजे फारनहाईट (Fahrn heit)¹ थरमामीटर (Thermometer) दी है.²
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਚਪੇੜ. ਧੱਫਾ। ੨. ਸੰ. ਪੇਟਕ. ਪਿਟਾਰਾ. ਥੈਲਾ। ੩. ਉਦਰ. ਢਿੱਡ. ਪੇਟਕ (ਪਿਟਾਰ) ਦੀ ਸ਼ਕਲ ਹੋਣ ਕਰਕੇ ਇਹ ਸੰਗ੍ਯਾ ਹੈ. "ਘਰ ਮੂਸਿ ਬਿਰਾਨੋ ਪੇਟ ਭਰੈ ਅਪਰਾਧੀ." (ਸਾਰ ਪਰਮਾਨੰਦ) "ਜਉ ਇਹ ਪੇਟ ਨ ਕਾਹੂੰ ਹੋਤਾ। ਰਾਉ ਰੰਕ ਕਾਹੂੰ ਕੋ ਕਹਿਤਾ?" (ਵਿਚਿਤ੍ਰ) ੪. ਗਰਭ. ਢਿੱਡ. ਹਮਲ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....
ਦੇਖੋ, ਗਰਮਾਈ। ੨. ਗ੍ਰੀਖਮ ਰੁੱਤ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰਗ੍ਯਾ- ਖਾਣ ਯੋਗ੍ਯ ਪਦਾਰਥ. (ਭੁਜ੍ ਧਾ) ਭੋਗਣਾ, ਖਾਣਾ. "ਭੋਜਨ ਭਾਉ ਨ ਠੰਢਾ ਪਾਣੀ." (ਵਡ ਅਲਾਹਣੀ ਮਃ ੧) ਵਿਦ੍ਵਾਨਾਂ ਨੇ ਭੋਜਨ ਦੇ ਭੇਦ ਪੰਜ ਲਿਖੇ ਹਨ-#(ੳ) ਭਕ੍ਸ਼੍ਯ, ਜੋ ਦੰਦ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ਅ) ਭੋਜ੍ਯ, ਜੋ ਕੇਵਲ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ੲ) ਲੇਹ੍ਯ, ਜੋ ਜੀਭ ਨਾਲ ਚੱਟਿਆ ਜਾਵੇ,#(ਸ) ਪੇਯ, ਜੋ ਪੀਤਾ ਜਾਵੇ.#(ਹ) ਚੋਸ਼੍ਯ, ਜੋ ਚੂਸਿਆ ਜਾਵੇ. ਜਿਸ ਦਾ ਰਸ ਚੂਸਕੇ ਫੋਗ ਥੁੱਕਿਆ ਜਾਵੇ.¹ ਦੇਖੋ, ਛਤੀਹ ਅੰਮ੍ਰਿਤ.#ਵਿਦ੍ਵਾਨਾਂ ਨੇ ਭੋਜਨ ਦੇ ਤਿੰਨ ਭੇਦ ਹੋਰ ਭੀ ਕੀਤੇ ਹਨ- ਸਾਤਿਕ, ਰਾਜਸਿਕ ਅਤੇ ਤਾਮਸਿਕ. ਚਾਵਲ ਦੁੱਧ ਘੀ ਸਾਗ ਜੌਂ ਆਦਿਕ ਸਾਤ੍ਵਿਕ ਹਨ. ਖੱਟੇ ਚਰਪਰੇ ਮਸਾਲੇਦਾਰ ਰਾਜਸਿਕ ਹਨ. ਬੇਹੇ ਬੁਸੇਹੋਏ ਅਤੇ ਰੁੱਖੇ ਤਾਮਸਿਕ ਹਨ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਵਿ- ਲਘੁ. ਛੋਟਾ। ੨. ਸੰਗ੍ਯਾ- ਲਘੁ (ਇੱਕ ਮਾਤ੍ਰਾ ਵਾਲਾ) ਅੱਖਰ। ੩. ਸੰ. ਲੋਹਿਤ. ਲੋਹੂ. ਰਧਿਰ. ਖੂਨ....
ਅ਼. [حرکت] ਹ਼ਰਕਤ. ਹਿਲਨਾ. ਚੇਸ੍ਟਾ....
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਅ਼. [حرارت] ਹ਼ਰਾਰਤ. ਸੰਗ੍ਯਾ- ਗਰਮੀ. ਤਪਨ (ਤਪਤ). ੨. ਜ੍ਵਰ. ਹਲਕਾ ਤਾਪ....
ਅੰ. Thermometer. ਯੂ. ਥਰਮੋ (ਗਰਮੀ) ਮੀਟਰ (ਮਾਪ). ਸੰਗ੍ਯਾ- ਤਾਪਮਾਨ. ਗਰਮੀ ਮਿਣਨ ਦਾ ਇੱਕ ਯੰਤ੍ਰ, ਜੋ ਪਾਰੇ ਤੋਂ ਬਣਾਈਦਾ ਹੈ. ਪਾਰਾ ਗਰਮੀ ਨਾਲ ਫੈਲਦਾ ਅਤੇ ਸਰਦੀ ਨਾਲ ਸੁਕੜਦਾ ਹੈ. ਸਿਫ਼ਰ (zero) ਤੋਂ ਲੈਕੇ ਉਬਲਦੇ ਪਾਣੀ (boiling point) ਦੀ ਗਰਮੀ ਤਕ ਥਰਮਾਮੀਟਰ ਦੇ ਅੰਗ ਲਾਏ ਜਾਂਦੇ ਹਨ. ਦੇਖੋ, ਜਠਰਾਗਨਿ ਅਤੇ ਜਾਪਾਨ ਸ਼ਬਦ ਵਿੱਚ ਇਸ ਦਾ ਨਿਰਣਾ.#ਥਰਮਾਮੀਟਰ ਨਾਲ ਸ਼ਰੀਰ ਦੀ ਅਤੇ ਰੁੱਤ ਦੀ ਗਰਮੀ ਜਾਣੀ ਜਾਂਦੀ ਹੈ. ਗਰਮੀ ਦਾ ਦਰਜਾ (temperature) ਦੱਸਣ ਲਈ ਕਈ ਸ਼ਬਦ ਜੋ ਲਿਖਣ ਜਾਂ ਬੋਲਣ ਵਿੱਚ ਆਉਂਦੇ ਹਨ. ਉਹ ਇਹ ਹਨ-#Maximum. ਵੱਧ ਤੋਂ ਵੱਧ.#Minimum ਘੱਟ ਤੋਂ ਘੱਟ.#Mean. ਦਰਮਿਆਂਨੀ. ਮੁਤਵੱਸਿਤ.#Normal. ਨਿਯਮ ਅਨੁਸਾਰ ਠੀਕ, ਜਿਤਨਾ ਕਿ ਚਾਹੀਏ.#Sub- Normal. ਨਾਰਮਲ ਤੋਂ ਘੱਟ....