janīजणी
ਦੇਖੋ, ਜਨੀ। ੨. ਵ੍ਯ- ਨਾ. ਜਿਨ. ਮਤ. "ਜਣੀ ਲਖਾਵਹੁ ਅਸੰਤ ਪਾਪੀ ਸਣਿ." (ਆਸਾ ਰਵਿਦਾਸ) ਅਸੰਤ ਪਾਪੀ ਨਾਲ ਸਾਡੀ ਜ਼ਿੰਦਗੀ ਨਾ ਗੁਜ਼ਾਰੋ। ੩. ਜਨਨ (ਪੈਦਾ) ਕੀਤੀ। ੪. ਸਿੰਧੀ. ਮਰਨੇ ਦਾ ਭੋਜਨ ਵੰਡਣ ਦੀ ਕ੍ਰਿਯਾ, ਜਿਵੇਂ- ਗੰਦੌੜਾ ਲੱਡੂ ਆਦਿ ਵੰਡੇ ਜਾਂਦੇ ਹਨ। ੫. ਡਿੰਗ. ਮਾਤਾ. ਜਨਨੀ.
देखो, जनी। २. व्य- ना. जिन. मत. "जणी लखावहु असंत पापी सणि." (आसा रविदास) असंत पापी नाल साडी ज़िंदगी ना गुज़ारो। ३. जनन (पैदा) कीती। ४. सिंधी. मरने दा भोजन वंडण दी क्रिया, जिवें- गंदौड़ा लॱडू आदि वंडे जांदे हन। ५. डिंग. माता. जननी.
ਜਨੀਂ. ਜਨਾਂ ਨੇ. ਸੇਵਕਾਂ ਨੇ. "ਇਹ ਬੀਚਾਰੀ ਹਰਿਜਨੀ." (ਬਸੰ ਮਃ ੫) ੨. ਜਾਣੀ. ਸਮਝੀ. "ਮੂਰਖ ਬਾਤ ਜਨੀ ਨ ਕਛੂ." (ਕ੍ਰਿਸਨਾਵ) ੩. ਸੰ. ਦਾਸੀ। ੪. ਭਾਰਯਾ. ਜੋਰੂ। ੫. ਇਸਤ੍ਰੀ. ਨਾਰੀ....
ਸਰਵ- ਜਿਸ ਦਾ ਬਹੁ ਵਚਨ. ਜਿਨ੍ਹਾਂ ਨੇ. "ਜਿਨ ਜਾਨਿਆ ਸੇਈ ਤਰੇ." (ਰਾਮ ਰੁਤੀ ਮਃ ੫) ੨. ਵ੍ਯ- ਮਤ. ਨਾ. "ਗੁਰੁ ਸਨਮੁਖ ਜਿਨ ਮਿਥ੍ਯਾ ਭਾਖੋ." (ਗੁਪ੍ਰਸੂ) ਇਸ ਦਾ ਰੂਪ ਜਿਨਿ ਭੀ ਹੈ. ਦੇਖੋ, ਜਿਨਿ ੩। ੩. ਜਿਧਰ. ਜਿਸ ਤਰਫ਼. "ਡੋਰੀ ਪ੍ਰਭੁ ਪਕੜੀ ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ਜਿਧਰ ਖਿੰਚੈ, ਤਿਧਰ ਜਾਈਐ। ੪. ਸੰ. ਵਿ- ਜਿੱਤਣ ਵਾਲਾ. ਵਿਜਯੀ. "ਅਬ ਮੋਤੇ ਏਈ ਜਿਨ ਜਾਈ." (ਪਾਰਸਾਵ) ੫. ਸੰਗ੍ਯਾ- ਵਿਸਨੁ। ੬. ਸੂਰਜ। ੭. ਬੁੱਧ ਭਗਵਾਨ। ੮. ਰਿਸਭਦੇਵ. ਵਿਕਾਰਾਂ ਨੂੰ ਜਿੱਤਣ ਵਾਲਾ ਹੋਣ ਕਰਕੇ ਰਿਸਭਦੇਵ ਦੀ ਇਹ ਸੰਗ੍ਯਾ ਹੋਈ. ਇਸ ਮਹਾਤਮਾ ਦਾ ਚਲਾਇਆ "ਜੈਨ" ਮਤ ਸੰਸਾਰ ਵਿੱਚ ਪ੍ਰਸਿੱਧ ਹੈ। ੯. ਜੈਨ ਮਤ ਦਾ ਤੀਰਥੰਕਰ. ਦੇਖੋ, ਤੀਰਥੰਕਰ, ਪਾਰਸਨਾਥ ਅਤੇ ਰਿਖਭਦੇਵ....
ਦੇਖੋ, ਜਨੀ। ੨. ਵ੍ਯ- ਨਾ. ਜਿਨ. ਮਤ. "ਜਣੀ ਲਖਾਵਹੁ ਅਸੰਤ ਪਾਪੀ ਸਣਿ." (ਆਸਾ ਰਵਿਦਾਸ) ਅਸੰਤ ਪਾਪੀ ਨਾਲ ਸਾਡੀ ਜ਼ਿੰਦਗੀ ਨਾ ਗੁਜ਼ਾਰੋ। ੩. ਜਨਨ (ਪੈਦਾ) ਕੀਤੀ। ੪. ਸਿੰਧੀ. ਮਰਨੇ ਦਾ ਭੋਜਨ ਵੰਡਣ ਦੀ ਕ੍ਰਿਯਾ, ਜਿਵੇਂ- ਗੰਦੌੜਾ ਲੱਡੂ ਆਦਿ ਵੰਡੇ ਜਾਂਦੇ ਹਨ। ੫. ਡਿੰਗ. ਮਾਤਾ. ਜਨਨੀ....
ਵਿ- ਜੋ ਨਹੀਂ ਸਤ੍ਯ. ਮਿਥ੍ਯਾ। ੨. ਸੱਚ ਦੇ ਵਿਰੁੱਧ. ਝੂਠ....
ਸੰ. पापिन्. ਵਿ- ਪਾਪ ਕਰਨ ਵਾਲਾ. ਦੋਸੀ. ਪਾਤਕੀ. ਅਘੀ. "ਪਾਪੀ ਹਿਐ ਮੈ ਕਾਮ ਬਸਾਇ." (ਬਸੰ ਮਃ ੯)...
ਦੇਖੋ, ਸਣ ਅਤੇ ਸਣੁ। ੨. ਨਾਲ ਹੀ. ਸੰਗਤਿ ਵਿੱਚ. "ਜਣੀ ਲਖਾਵਹੁ ਅਸੰਤ ਪਾਪੀ ਸਣਿ." (ਆਸਾ ਰਵਿਦਾਸ) ਅਸੰਤ ਪਾਪੀ ਦੀ ਸੰਗਤਿ ਵਿੱਚ ਸਾਡੀ ਜ਼ਿੰਦਗੀ ਜਿਨ (ਮਤ) ਗੁਜ਼ਾਰੋ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਫ਼ਾ. [زِندگانی] ਅਤੇ [زِندگی] ਸੰਗ੍ਯਾ- ਜੀਵਨ। ੨. . ਉਮਰ. ਅਵਸ੍ਥਾ....
ਦੇਖੋ, ਜਣਨ....
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....
ਵਿ- ਸਿੰਧ ਦੇਸ਼ ਦਾ। ੨. ਸੰਗ੍ਯਾ- ਸਿੰਧ ਦਾ ਵਸਨੀਕ। ੩. ਸਿੰਧ ਦੀ ਬੋਲੀ....
ਸੰਗ੍ਯਾ- ਖਾਣ ਯੋਗ੍ਯ ਪਦਾਰਥ. (ਭੁਜ੍ ਧਾ) ਭੋਗਣਾ, ਖਾਣਾ. "ਭੋਜਨ ਭਾਉ ਨ ਠੰਢਾ ਪਾਣੀ." (ਵਡ ਅਲਾਹਣੀ ਮਃ ੧) ਵਿਦ੍ਵਾਨਾਂ ਨੇ ਭੋਜਨ ਦੇ ਭੇਦ ਪੰਜ ਲਿਖੇ ਹਨ-#(ੳ) ਭਕ੍ਸ਼੍ਯ, ਜੋ ਦੰਦ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ਅ) ਭੋਜ੍ਯ, ਜੋ ਕੇਵਲ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ੲ) ਲੇਹ੍ਯ, ਜੋ ਜੀਭ ਨਾਲ ਚੱਟਿਆ ਜਾਵੇ,#(ਸ) ਪੇਯ, ਜੋ ਪੀਤਾ ਜਾਵੇ.#(ਹ) ਚੋਸ਼੍ਯ, ਜੋ ਚੂਸਿਆ ਜਾਵੇ. ਜਿਸ ਦਾ ਰਸ ਚੂਸਕੇ ਫੋਗ ਥੁੱਕਿਆ ਜਾਵੇ.¹ ਦੇਖੋ, ਛਤੀਹ ਅੰਮ੍ਰਿਤ.#ਵਿਦ੍ਵਾਨਾਂ ਨੇ ਭੋਜਨ ਦੇ ਤਿੰਨ ਭੇਦ ਹੋਰ ਭੀ ਕੀਤੇ ਹਨ- ਸਾਤਿਕ, ਰਾਜਸਿਕ ਅਤੇ ਤਾਮਸਿਕ. ਚਾਵਲ ਦੁੱਧ ਘੀ ਸਾਗ ਜੌਂ ਆਦਿਕ ਸਾਤ੍ਵਿਕ ਹਨ. ਖੱਟੇ ਚਰਪਰੇ ਮਸਾਲੇਦਾਰ ਰਾਜਸਿਕ ਹਨ. ਬੇਹੇ ਬੁਸੇਹੋਏ ਅਤੇ ਰੁੱਖੇ ਤਾਮਸਿਕ ਹਨ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰਗ੍ਯਾ- ਖੰਡ (ਕ਼ੰਦ) ਰੋਟਿਕਾ. ਇਸ ਰੋਟੀ ਦਾ ਪੁਰਾਣੇ ਜ਼ਮਾਨੇ ਵਿਆਹ ਅਤੇ ਬਜ਼ੁਰਗ ਦੀ ਮ੍ਰਿਤਕਕ੍ਰਿਯਾ ਦੀ ਸਮਾਪਤੀ ਪੁਰ ਦੱਖਣਾ ਸਮੇਤ ਵੰਡਣ ਦਾ ਬਹੁਤ ਰਿਵਾਜ ਸੀ. ਇਸ ਨੂੰ "ਗੰਦੌੜਾ ਫੇਰਨਾ" ਆਖਦੇ ਹਨ....
ਸੰ. ਸੰਗ੍ਯਾ- ਮੋਦਕ. ਮੈਦੇ ਬੇਸਣ ਆਦਿ ਨੂੰ ਘੀ ਅਥਵਾ ਤੇਲ ਵਿੱਚ ਭੁੰਨਕੇ ਮਿੱਠੇ ਨਾਲ ਮਿਲਿਆ ਪਿੰਡ (ਪਿੰਨਾ). ੨. ਖ਼ਾ. ਟਿੰਡੋ. ਟਿੰਡੀ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰਗ੍ਯਾ- ਵਿੰਗ. ਵਲ। ੨. ਦੇਖੋ, ਡਿੰਘ....
ਸੰ. ਸੰਗ੍ਯਾ- ਮਾਂ. ਮਾਤ੍ਰਿ. "ਗੁਰਦੇਵ ਮਾਤਾ ਗੁਰਦੇਵ ਪਿਤਾ." (ਬਾਵਨ) ੨. ਦੁਰ੍ਗਾ. ਭਵਾਨੀ। ੩. ਚੇਚਕ ਦੀ ਦੇਵੀ. ਸ਼ੀਤਲਾ। ੪. ਵਿ- ਮੱਤ. ਮਸ੍ਤ ਹੋਇਆ. "ਤੇਰਾ ਜਨੁ ਰਾਮਰਸਾਇਣਿ ਮਾਤਾ." (ਦੇਵ ਮਃ ੫) ੫. ਅਭਿਮਾਨੀ. ਅਹੰਕਾਰੀ. "ਮਾਤਾ ਭੈਸਾ ਅਮੁਹਾ ਜਾਇ." (ਗਉ ਕਬੀਰ) ਭਾਵ- ਅਹੰਕਾਰੀ ਮਨ ਅਥਵਾ ਮਾਯਾਮਦ ਵਿੱਚ ਮਸ੍ਤ ਖੋਰੀ ਆਦਮੀ....
ਵਿ- ਜਣਨ ਵਾਲੀ. ਪੈਦਾ ਕਰਨਵਾਲੀ "ਨਾਨਕ ਜਨਨੀ ਧੰਨੀ ਮਾਇ." (ਮਲਾ ਮਃ ੧) ੨. ਸੰਗ੍ਯਾ- ਮਾਤਾ. ਮਾਂ. "ਜਨਨਿ ਪਿਤਾ ਲੋਕ ਸੁਤ ਬਨਿਤਾ." (ਸੋਦਰੁ) "ਜਿਉ ਜਨਨੀ ਸੁਤ ਜਣਿ ਪਾਲਤੀ." (ਗਉ ਮਃ ੪)...