janamadhinaजनमदिन
ਸੰਗ੍ਯਾ- ਜੰਮਣ ਦਾ ਦਿਨ. ਉਹ ਦਿਨ ਜਿਸ ਵਿੱਚ ਜਨਮ ਲਿਆ ਹੈ. ਰੋਜ਼ੇ ਪੈਦਾਯਸ਼.
संग्या- जंमण दा दिन. उह दिन जिस विॱच जनम लिआ है. रोज़े पैदायश.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਕ੍ਰਿ- ਜਨਮਣਾ. ਪੈਦਾ ਹੋਣਾ. "ਜੰਮਿਆ ਪੂਤੁ ਭਗਤੁ ਗੋਬਿੰਦ ਕਾ." (ਆਸਾ ਮਃ ੫)...
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਦੇਖੋ, ਪੈਦਾਇਸ....