jamapāsiजमपासि
ਯਮਪਾਸ਼ ਮੇਂ. ਜਮ ਦੀ ਫਾਹੀ ਵਿੱਚ. "ਨਾਮੁ ਨ ਪਾਇਆ, ਤੇ ਭਾਗਹੀਣ ਜਮਪਾਸਿ." (ਸੋਦਰੁ)
यमपाश में. जम दी फाही विॱच. "नामु न पाइआ, ते भागहीण जमपासि." (सोदरु)
ਦੇਖੋ, ਫਾਹਾ. "ਫਾਹੀ ਸੁਰਤਿ ਮਲੂਕੀ ਵੇਸ." (ਸ੍ਰੀ ਮਃ ੧) ਧਿਆਨ ਫਾਹੁਣ ਵਿੱਚ ਹੈ, ਅਤੇ ਭੇਖ ਸੰਤਾਂ ਦਾ ਹੈ. ਦੇਖੋ, ਮਲੂਕ....
ਦੇਖੋ, ਨਾਮ. "ਐਸਾ ਨਾਮੁ ਨਿਰੰਜਨੁ ਹੋਇ." (ਜਪੁ) ੨. ਪ੍ਰਸਿੱਧ, "ਨਾਨਕ ਨਾਮੁ ਨਾਮੁ ਜਪੁ ਜਪਿਆ." (ਬਾਵਨ)...
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਯਮਪਾਸ਼ ਮੇਂ. ਜਮ ਦੀ ਫਾਹੀ ਵਿੱਚ. "ਨਾਮੁ ਨ ਪਾਇਆ, ਤੇ ਭਾਗਹੀਣ ਜਮਪਾਸਿ." (ਸੋਦਰੁ)...
ਇੱਕ ਖਾਸ ਬਾਣੀ, ਜਿਸ ਦਾ ਪਾਠ ਸੰਝ ਵੇਲੇ ਰਹਿਰਾਸ ਵਿੱਚ ਹੁੰਦਾ ਹੈ. ਇਸਦੇ ਮੁੱਢ- " ਸੋਦਰੁ ਕੇਹਾ ਸੋ ਘਰੁ ਕੇਹਾ"- ਪਾਠ ਹੋਣ ਕਰਕੇ ਇਹ ਸੰਗ੍ਯਾ ਹੋ ਗਈ ਹੈ. ਜਿਵੇਂ ਈਸ਼ ਸ਼ਬਦ ਆਦਿ ਹੋਣ ਕਾਰਣ ਉਪਨਿਸਦ ਦਾ ਨਾਉਂ ਈਸ਼ਾਵਾਸ੍ਯ ਹੋ ਗਿਆ ਹੈ ਅਤੇ ਕੇਨੇਸਿਤੰ ਪਦ ਕਰਕੇ ਕੇਨ ਉਪਨਿਸਦ ਸਦਾਉਂਦੀ ਹੈ.#ਇਸ ਸੋਦਰੁ ਬਾਣੀ ਵਿੱਚ, ਕਰਤਾਰ ਦਾ ਕੋਈ ਖਾਸ ਦਰ (ਦ੍ਵਾਰ), ਜੋ ਅਗ੍ਯਾਨੀ ਮੰਨਦੇ ਹਨ, ਉਸ ਦਾ ਖੰਡਨ ਕਰਕੇ ਵਾਹਗੁਰੂ ਦਾ ਅਸਲ ਦਰ ਦੱਸਿਆ ਹੈ.¹...