jamāजमा
ਅ਼. [جماع] ਜਮਅ਼. ਸੰਗ੍ਯਾ- ਜੋੜ. ਮੀਜ਼ਾਨ। ੨. ਸੰਗ੍ਰਹਿ। ੩. ਜਮਾ ਸ਼ਬਦ ਖ਼ਾਤਿਰਜਮਾ (ਤਸੱਲੀ) ਲਈ ਭੀ ਵਰਤਿਆ ਹੈ. "ਇਸ ਬਿਧਿ ਤਾਂਕੀ ਜਮਾ ਕਰਾਈ." (ਗੁਵਿ ੧੦)
अ़. [جماع] जमअ़. संग्या- जोड़. मीज़ान। २. संग्रहि। ३. जमा शबद ख़ातिरजमा (तसॱली) लई भी वरतिआ है. "इस बिधि तांकी जमा कराई." (गुवि १०)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਅੰਗਾਂ (ਅੰਕਾਂ) ਦਾ ਯੋਗ. ਮੀਜ਼ਾਨ। ੨. ਗੱਠ. ਗੰਢ. ਟਾਂਕਾ। ੩. ਸ਼ਰੀਰ ਦੀ ਸੰਧਿ. ਗੋਡਾ, ਕੂਹਣੀ ਆਦਿ ਸਥਾਨ. Joints । ੪. ਤੁਲਨਾ. ਬਰਾਬਰੀ। ੫. ਦਾਉ. ਪੇਂਚ। ੬. ਦੇਖੋ, ਜੋੜਨਾ....
ਅ਼. [میزان] ਸੰਗ੍ਯਾ- ਵਜ਼ਨ ਕਰਨ ਦਾ ਸੰਦ. ਤਕੜੀ. ਤਰਾਜ਼ੂ. ਤੁਲਾ। ੨. ਤੋਲ. ਵਜ਼ਨ। ੩. ਜੋੜ। ੪. ਤੁਲਾ ਰਾਸ਼ਿ....
ਅ਼. [جماع] ਜਮਅ਼. ਸੰਗ੍ਯਾ- ਜੋੜ. ਮੀਜ਼ਾਨ। ੨. ਸੰਗ੍ਰਹਿ। ੩. ਜਮਾ ਸ਼ਬਦ ਖ਼ਾਤਿਰਜਮਾ (ਤਸੱਲੀ) ਲਈ ਭੀ ਵਰਤਿਆ ਹੈ. "ਇਸ ਬਿਧਿ ਤਾਂਕੀ ਜਮਾ ਕਰਾਈ." (ਗੁਵਿ ੧੦)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਅ਼. [خاطِرجمع] ਸੰਗ੍ਯਾ- ਤਸੱਲੀ. ਸੰਤੋਖ. ਧੀਰਜ. "ਖਾਤਿਰਜਮਾ ਹੋਇ ਉਰਤਬਹੀ." (ਨਾਪ੍ਰ) "ਝੂਠ ਮੂਠ ਕਹੈਂ ਸਭ ਖਾਤਿਰ ਕੋ ਜਮਾ ਰਾਖ, ਜਮਾ ਹੋਇ ਘਰ ਮੇ ਤੋ ਖਾਤਿਰਜਮਾ ਰਹੈ." (ਨਿਪਟਕਵਿ) "ਖਾਨੇ ਕੋ ਹਮਾ ਰਹੈ ਨਾ ਕਾਹੂੰ ਕੀ ਤਮਾ ਰਹੈ, ਜੋ ਗਾਂਠ ਮੇ ਜਮਾ ਰਹੈ, ਤੋ ਖਾਤਿਰਜਮਾ ਰਹੈ." (ਗ੍ਵਾਲ)...
ਅ਼. [تشّلی] ਸੰਗ੍ਯਾ- ਢਾਰਸ. ਧੀਰਯ। ੨. ਵ੍ਯਾਕੁਲਤਾ ਦੀ ਸ਼ਾਂਤਿ. ਇਸ ਦਾ ਮੂਲ ਸਲਵ (ਖੁਸ਼ ਹੋਣਾ) ਹੈ. "ਨਹੀ ਤਸੱਲਾ ਕਿਸਤੇ ਹੋਈ." (ਗੁਪ੍ਰਸੂ)...
ਸੰ. ਵਿਧਿ. ਸੰਗ੍ਯਾ- ਜਗਤ ਨੂੰ ਰਚਣ ਵਾਲਾ ਕਰਤਾਰ. ਪਾਰਬ੍ਰਹਮ. "ਬੰਛਤ ਸਿਧਿ ਕੋ ਬਿਧਿ ਮਿਲਾਇਓ." (ਸਵੈਯੇ ਮਃ ੪. ਕੇ) ਦੇਖੋ, ਬੰਛਤ। ੨. ਬ੍ਰਹਮਾ। ੩. ਭਾਗ੍ਯ. ਕਿਸਮਤ। ੪. ਕ੍ਰਮ. ਸਿਲਸਿਲਾ। ੫. ਕਰਮ, ਕੰਮ, ਕ੍ਰਿਯਾ, "ਸਾਕਤ ਕੀ ਬਿਧਿ ਨੈਨਹੁ ਡੀਠੀ." (ਰਾਮ ਮਃ ੫) ੬. ਕਾਨੂਨ. ਨਿਯਮ. ਧਾਰਮਿਕ ਨਿਯਮ. "ਗੁਰਪੂਜਾ ਬਿਧਿ ਸਹਿਤ ਕਰੰ." (ਸਵੈਯੇ ਮਃ ੪. ਕੇ) "ਪੜਹਿ ਮਨਮੁਖ, ਪਰ (ਬਿਧਿ ਨਹੀਂ ਜਾਨਾ. (ਮਾਰੂ ਸੋਲਹੇ ਮਃ ੧) ੭. ਹਕੀਮ. ਵੈਦ੍ਯ। ੮. ਹਾਲਤ. ਦਸ਼ਾ. "ਘਾਲ ਨ ਭਾਨੈ, ਅੰਤਰ ਬਿਧਿ ਜਾਨੈ." (ਸੋਰ ਮਃ ੫) "ਅੰਤਰ ਕੀ ਬਿਧਿ ਤੁਮ ਹੀ ਜਾਨੀ." (ਗਉ ਮਃ ੫) ੯. ਪ੍ਰਕਾਰ. ਢੰਗ. ਤਰਹਿ. "ਮੈ ਕਿਹ ਬਿਧਿ ਪਾਵਹੁ ਪ੍ਰਾਨਪਤੀ." (ਬਸੰ ਮਃ ੧) ੧੦. ਧਰਮ ਅਨੁਸਾਰ ਕਰਨ ਯੋਗ੍ਯ ਕਰਮ ਅਤੇ ਉਸ ਵਿੱਚ ਲਾਉਣ ਦੀ ਆਗ੍ਯਾ। ੧੧. ਜੁਗਤ. ਤਰਕੀਬ. "ਇਹ ਬਿਧਿ ਪਾਈ ਮੈ ਸਾਧੂ ਕੰਨਹੁ." (ਟੋਡੀ ਮਃ ੫) ੧੨. ਇੱਕ ਅਰਥਾਲੰਕਾਰ. ਦੇਖੋ, ਵਿਧਿ ੨....
ਕਰਾਉਂਦਾ ਹੈ. "ਜੇਹਾ ਕਰਾਇਹ ਤੇਹਾ ਹਉ ਕਰੀ ਵਖਿਆਨੁ." (ਸੂਹੀ ਮਃ ੪) ੨. ਤੂੰ ਕਰਾਵੇਂ। ੩. ਕਰਾਈਂ. ਮੈਂ ਕਰਾਵਾਂ....