jēantīजयंती
ਵਿ- ਜਯ ਕਰਨ ਵਾਲੀ। ੨. ਸੰਗ੍ਯਾ- ਧੁਜਾ. ਪਤਾਕਾ। ੩. ਹਲਦੀ। ੪. ਦੁਰਗਾ। ੫. ਸਾਲਗਿਰਹ ਦਾ ਉਤਸਵ। ੬. ਸ੍ਰੀ ਕ੍ਰਿਸਨ ਜੀ ਅਤੇ ਰਾਮਚੰਦ੍ਰ ਜੀ ਦੇ ਜਨਮ ਦੀ ਤਿਥਿ. ਭਾਦੋਂ ਬਦੀ ੮. ਅਤੇ ਚੇਤਸੁਦੀ ੯.
वि- जय करन वाली। २. संग्या- धुजा. पताका। ३. हलदी। ४. दुरगा। ५. सालगिरह दा उतसव। ६. स्री क्रिसन जी अते रामचंद्र जी दे जनम दी तिथि. भादों बदी ८. अते चेतसुदी ९.
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਧੁਜ ਅਤੇ ਧ੍ਵਜ....
ਸੰ. ਸੰਗ੍ਯਾ- ਝੰਡਾ, ਨਿਸ਼ਾਨ, ਧ੍ਵਜ, ਧੁਜਾ। ੨. ਨਿਸ਼ਾਨ ਦਾ ਫਰਹਰਾ. ਧ੍ਵਜਪਟ....
ਦੇਖੋ, ਹਰਦੀ....
ਦੁਰ੍ਗ ਦੈਤ ਦੇ ਮਾਰਨ ਵਾਲੀ ਦੇਵੀ (ਦੁਰ੍ਗਾ). ਦੇਖੋ, ਦੁਰਗ ੩. "ਦੁਰਗਾ ਸਭ ਸੰਘਾਰੇ ਰਾਖਸ ਖੜਗ ਲੈ." (ਚੰਡੀ ੩) "ਦੁਰਗਾ ਕੋਟਿ ਜਾਕੈ ਮਰਦਨ ਕਰੈ." (ਭੈਰ ਅਃ ਕਬੀਰ) ੨. ਦੁਰਗ ਅਥਵਾ ਦੁਰਗਮ ਦੈਤ ਲਈ ਭੀ ਦੁਰਗਾ ਸ਼ਬਦ ਆਇਆ ਹੈ. "ਇਤਿ ਮਹਿਖਾਸੁਰ ਦੈਤ ਮਾਰੇ ਦੁਰਗਾ ਆਇਆ। ਚੌਦਹਿ ਲੋਕਹਿ ਰਾਣੀ ਸਿੰਘ ਨਚਾਇਆ ॥" (ਚੰਡੀ ੩) ੩. ਸ਼੍ਰੀ ਗੁਰੂ ਅਮਰਦਾਸ ਜੀ ਦਾ ਇੱਕ ਸਿੱਖ। ੪. ਭੰਭੀ ਜਾਤਿ ਦਾ ਬ੍ਰਾਹਮਣ, ਜੋ ਮਿਹੜੇ ਪਿੰਡ ਦਾ ਵਸਨੀਕ ਸੀ. ਜਿਸ ਨੇ ਆਪਣੇ ਯਕ਼ੀਨ ਅਨੁਸਾਰ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨ ਦੀ ਪਦਮਰੇਖਾ ਦੇਖਕੇ ਆਖਿਆ ਸੀ ਕਿ ਆਪ ਚਕ੍ਰਵਰਤੀ ਸ਼ਹਨਸ਼ਾਹ ਬਣੋਗੇ, ਇਹ ਸਤਿਗੁਰੂ ਦਾ ਸਿੱਖ ਹੋਕੇ ਪਰਮਪਦ ਦਾ ਅਧਿਕਾਰੀ ਬਣਿਆ। ੫. ਸ਼੍ਰੀ ਗੁਰੂ ਅਰਜਨ ਸਾਹਿਬ ਦਾ ਇੱਕ ਪ੍ਰੇਮੀ ਸਿੱਖ....
ਵਰ੍ਸਗ੍ਰੰਥਿ. ਇੱਕ ਸਾਲ ਪਿੱਛੋਂ ਰੱਸੀ ਨੂੰ ਦਿੱਤੀ ਗੱਠ. ਪੁਰਾਣੇ ਸਮੇਂ ਜਦ ਲਿਖਣ ਦਾ ਰਿਵਾਜ ਨਹੀਂ ਸੀ ਤਦ ਹਰੇਕ ਇਸਤ੍ਰੀ ਪੁਰਖ ਦੇ ਨਾਉਂ ਦੀ ਖਾਸ ਚਿੰਨ੍ਹ ਲਾ ਕੇ ਘਰਾਂ ਵਿੱਚ ਰੱਸੀ ਰੱਖੀ ਜਾਂਦੀ ਅਤੇ ਉਸ ਵਿੱਚ ਜਨਮਦਿਨ ਨੂੰ ਗੰਢ ਦਿੱਤੀ ਜਾਂਦੀ. ਜਦ ਕਿਸੇ ਦੀ ਉਮਰ ਦੇਖਣੀ ਹੁੰਦੀ ਤਦ ਗੰਢਾਂ ਗਿਣਨ ਤੋਂ ਹਿਸਾਬ ਕੀਤਾ ਜਾਂਦਾ. ਵਰ੍ਹੇਗੰਢ. ਜਨਮਦਿਨ. ਵਰ੍ਹੀਣਾ....
ਸੰ. उत्सव. ਸੰਗ੍ਯਾ- ਆਨੰਦ. ਖ਼ੁਸ਼ੀ। ੨. ਆਨੰਦ ਦੇਣ ਵਾਲਾ ਕਰਮ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਰਾਮ ੩....
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਸੰ. ਸੰਗ੍ਯਾ- ਚੰਦ੍ਰਮਾ ਦੀ ਕਲਾ ਦੇ ਵਧਣ ਘਟਣ ਨਾਲ ਸ਼ੁਮਾਰ ਹੋਣ ਵਾਲਾ ਦਿਨ. ਮਿਤਿ. ਤਾਰੀਖ਼. ਮਹੀਨੇ ਦੇ ਦੋ ਪੱਖਾਂ ਦੇ ਲਿਖਣ ਲਈ ਤਿਥਾਂ ਦੇ ਨਾਲ ਸੁਦੀ ਬਦੀ ਸ਼ਬਦ ਜੋੜਦੇ ਹਨ. ਸ਼ੁਕ੍ਲ (ਚਿੱਟਾ) ਦਿਨ ਦਾ ਸੰਖੇਪ ਸ਼ੁਦਿ ਹੈ, ਜਿਸ ਤੋਂ ਸੁਦੀ ਬਣ ਗਿਆ ਹੈ, ਬਹੁਲ (ਕਾਲਾ) ਦਿਨ ਦਾ ਸੰਖੇਪ ਬਦਿ ਹੈ, ਜਿਸ ਤੋਂ ਬਦੀ ਸ਼ਬਦ ਬਣਿਆ ਹੈ। ੨. ਪੰਦ੍ਰਾਂ ਦੀ ਗਿਣਤੀ, ਕ੍ਯੋਂਕਿ ਪੱਖ ਵਿੱਚ ਪੰਦਰਾਂ ਤਿਥਾਂ ਹੁੰਦੀਆਂ ਹਨ....
ਭਦ੍ਰ. ਦੇਖੋ, ਸੋਭਾਦੂ. ਦੇਖੋ, ਭਦ੍ਰਪਦਾ ਅਤੇ ਭਾਦਉ....
ਸੰ. ਸੰਗ੍ਯਾ- ਚੰਦ੍ਰਮਾ ਦੇ ਮਹੀਨੇ ਦਾ ਹਨੇਰਾ ਪੱਖ. ਬਹੁਲ ਦਿਨ ਦਾ ਸੰਖੇਪ. ਦੇਖੋ, ਬਹੁਲ। ੨. ਫ਼ਾ. [بدی] ਬੁਰਿਆਈ. ਅਪਕਾਰ....