jalāजला
ਜਲ ਦਾ ਬਹੁ ਵਚਨ. "ਆਨ ਜਲਾ ਸਿਉ ਕਾਜੁ ਨ ਕਛੂਐ." (ਕਲਿ ਅਃ ਮਃ ੫) ੨. ਦੇਖੋ, ਜਲਾਉਣਾ। ੩. ਜ੍ਵਾਲਾ. ਅਗਨਿ ਦੀ ਲਾਟ. "ਜੈਸੇ ਮੈਲ ਨ ਲਾਗੈ ਜਲਾ." (ਸੁਖਮਨੀ)
जल दा बहु वचन. "आन जला सिउ काजु न कछूऐ." (कलि अः मः ५) २. देखो, जलाउणा। ३. ज्वाला. अगनि दी लाट. "जैसे मैल न लागै जला." (सुखमनी)
ਸੰ. ਵਿ- ਬਹੁਤ. ਅਨੇਕ. "ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢੰਢੋਲਿ." (ਸੁਖਮਨੀ)...
ਸੰਗ੍ਯਾ- ਕਥਨ. ਕਹਿਣਾ. ਦੇਖੋ, ਵਚ ਧਾ। ੨. ਵਾਕ। ੩. ਵ੍ਯਾਕਰਣ ਅਨੁਸਾਰ ਨਾਮ ਅਥਵਾ ਵਿਕਾਰੀ ਸ਼ਬਦ ਦੀ ਗਿਣਤੀ ਪ੍ਰਗਟ ਕਰਨ ਵਾਲਾ ਚਿੰਨ੍ਹ Number. ਜੈਸੇ- ਇੱਕ ਵਚਨ ਰਾਮ, ਦ੍ਵਿਵਚਨ ਰਾਮੌ, ਬਹੁ ਵਚਨ ਰਾਮਾਃ ਘੋੜਾ ਇੱਕ ਵਚਨ, ਘੋੜੇ ਬਹੁਵਚਨ. ਪੰਜਾਬੀ ਵਿੱਚ ਦ੍ਵਿਵਚਨ ਨਹੀਂ ਹੋਇਆ ਕਰਦਾ....
ਜਲ ਦਾ ਬਹੁ ਵਚਨ. "ਆਨ ਜਲਾ ਸਿਉ ਕਾਜੁ ਨ ਕਛੂਐ." (ਕਲਿ ਅਃ ਮਃ ੫) ੨. ਦੇਖੋ, ਜਲਾਉਣਾ। ੩. ਜ੍ਵਾਲਾ. ਅਗਨਿ ਦੀ ਲਾਟ. "ਜੈਸੇ ਮੈਲ ਨ ਲਾਗੈ ਜਲਾ." (ਸੁਖਮਨੀ)...
ਵ੍ਯ- ਸਹ. ਸਾਥ. ਸੰਗ, "ਐਸੀ ਪ੍ਰੀਤਿ ਗੋਬਿੰਦ ਸਿਉ ਲਾਗੀ." (ਗਉ ਮਃ ੫) ੨. ਸਮੇਤ. ਸਹਿਤ. "ਮੀਨ ਕੀ ਚਪਲ ਸਿਉ ਜੁਗਤਿ ਮਨ ਰਾਖੀਐ." (ਮਾਰੂ ਮਃ ੧) ਮੀਨ ਦੀ ਚਪਲਤਾ ਸਹਿਤ ਜੋ ਮਨ ਹੈ, ਉਸ ਨੂੰ ਜੁਗਤਿ ਨਾਲ ਇਸਥਿਤ ਰੱਖੀਏ। ੩. ਪ੍ਰਤਿ. ਤੋਂ. ਸੇ. ਕੋਲ. "ਕੈ ਸਿਉ ਕਰੀ ਪੁਕਾਰ?" (ਗਉ ਕਬੀਰ) "ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ." (ਭੈਰ ਅਃ ਮਃ ੩) ਪਿਤਾ ਨੇ ਪ੍ਰਹਿਲਾਦ ਪ੍ਰਤਿ ਗੁਰਜ ਉਠਾਈ। ੪. ਸੰਗ੍ਯਾ- ਸ਼ਿਵ. ਦੇਖੋ, ਮੰਡਿਤ। ੫. ਸੰ. ਸ੍ਵ. ਸਰਵ. "ਕਰਨ ਸਿਉ ਇਛਾ ਚਾਰਹ." (ਸਵੈਯੇ ਮਃ ੨. ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ ਇੰਦ੍ਰੀਆਂ ਦੇ ਅਧੀਨ ਨਹੀਂ...
ਕਾਰ੍ਯ. ਦੇਖੋ, ਕਾਜ. "ਤਿਤੁ ਬਿਗਰਸਿ ਕਾਜੁ." (ਭੈਰ ਮਃ ੫)...
ਸੰ. ਸੰਗ੍ਯਾ- ਪਾਪ। ੨. ਕਲਹ. ਝਗੜਾ. "ਹੇ ਕਲਿਮੂਲ ਕ੍ਰੋਧੰ." (ਸਹਸ ਮਃ ੫) ੩. ਚੌਥਾ ਯੁਗ. "ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ." x x x "ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ। ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ." (ਰਾਮ ਅਃ ਮਃ ੧) ਦੇਖੋ, ਯੁਗ। ੪. ਯੋਧਾ. ਸੂਰਮਾ। ੫. ਕਲਿਯੁਗ ਦੀ ਪ੍ਰਜਾ ਵਾਸਤੇ ਭੀ ਕਲਿ ਸ਼ਬਦ ਆਇਆ ਹੈ. "ਕਲਿ ਹੋਈ ਕੁਤੇਮੁਹੀ." (ਵਾਰ ਸਾਰ ਮਃ ੧) ੬. ਕਲਕੀ ਅਵਤਾਰ ਲਈ ਭੀ ਕਲਿ ਸ਼ਬਦ ਵਰਤਿਆ ਹੈ. "ਪੌਨ ਸਮਾਨ ਬਹੈਂ ਕਲਿਬਾਨ." (ਕਲਕੀ) ੭. ਸੰ. कल्लि ਕੱਲਿ. ਵ੍ਯ- ਆਉਣ ਵਾਲੇ ਦਿਨ ਵਿੱਚ. ਕਲ੍ਹ ਨੂੰ. "ਖੇਲਣੁ ਅਜੁ ਕਿ ਕਲਿ." (ਸ੍ਰੀ ਅਃ ਮਃ ੧)...
ਕ੍ਰਿ- ਜ੍ਵਲਨ. ਮਚਾਉਣਾ. ਦਗਧ ਕਰਨਾ....
ਸੰ. ਸੰਗ੍ਯਾ- ਅਗਨਿ ਦੀ ਲਾਟਾ. ਲਪਟ। ੨. ਅਗਨਿ. ਆਤਿਸ਼....
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)...
ਸੰ. लाट्. ਧਾ- ਜੀਨਾ. ਜਿਉਂਣਾ। ੨. ਸੰਗ੍ਯਾ- ਵਸਤ੍ਰ। ੩. ਪੁਰਾਣਾ ਗਹਿਣਾ। ੪. ਗੁਜਰਾਤ ਅਤੇ ਖਾਨਦੇਸ਼ ਦਾ ਕੁਝ ਭਾਗ। ੫. ਹਿੰਦੁਸਤਾਨੀ ਬੋਲੀਆਂ ਵਿੱਚ ਲਾਰਡ (Lord) ਸ਼ਬਦ ਦਾ ਰੂਪਾਂਤਰ ਲਾਟ ਹੈ. ਦੇਖੋ, ਜੰਗੀ ਲਾਟ ਅਤੇ ਮੁਲਕੀ ਲਾਟ। ੬. ਅੱਗ ਦੀ ਸ਼ਿਖਾ। ੭. ਇੱਖ ਦੇ ਰਸ ਦੀ ਰਾਬ. ਲਾਟ ਘਟੀਆ ਅਤੇ ਪਤਲਾ ਗੁੜ ਹੈ, ਇਸ ਨੂੰ ਸ਼ਰਾਬ ਬਣਾਉਣ ਲਈ ਵਰਤਦੇ ਹਨ ਅਤੇ ਤਮਾਕੂ ਵਿੱਚ ਬਹੁਤ ਵਰਤੀ ਜਾਂਦੀ ਹੈ। ੮. ਪੰਜਾਬੀ ਵਿੱਚ ਲੱਠ ਦੀ ਥਾਂ ਭੀ ਲਾਟ ਬੋਲਦੇ ਹਨ, ਜਿਵੇਂ- ਕੁਤਬ ਦੀ ਲਾਟ....
ਜਿਸ ਪ੍ਰਕਾਰ. ਜਿਸ ਤਰਾਂ। ੨. ਜੇਹਾ. ਜੈਸਾ. ਦੇਖੋ, ਜੈਸਾ. "ਜੈਸੇ ਜਲ ਮਹਿ ਕਮਲ ਨਿਰਾਲਮੁ." (ਸਿਧਗੋਸਟਿ) "ਜੈਸੋ ਗੁਰਿ ਉਪਦੇਸਿਆ." (ਗਉ ਮਃ ੫)...
ਸੰਗ੍ਯਾ- ਮਲ. ਮਲਿਨਤਾ। ੨. ਗੰਦਗੀ. ਵਿਸ੍ਟਾ ੩. ਸੁਸਤੀ. ਆਲਸ. "ਜਾਗ੍ਰਣ ਕਰਹਿ ਹਉਮੈ ਮੈਲ ਉਤਾਰਿ." (ਪ੍ਰਭਾ ਅਃ ਮਃ ੩) ੪. ਫ਼ਾ. [میَل] ਲੋੜ. ਚਾਹ. ਇੱਛਾ....
ਮਨ ਨੂੰ ਆਨੰਦ ਦੇਣ ਵਾਲੀ ਇੱਕ ਬਾਣੀ, ਜੋ ਗਉੜੀ ਰਾਗ ਵਿੱਚ ਸ਼੍ਰੀ ਗੁਰੂ ਅਰਜਨ ਸਾਹਿਬ ਦੀ ਰਚਨਾ ਹੈ, ਜਿਸ ਦੀਆਂ ੨੪ ਅਸਟਪਦੀਆਂ ਹਨ.#ਜਨਮ ਮਰਨ ਕਾ ਦੂਖ ਨਿਵਾਰੈ,#ਦੁਲਭ ਦੇਹ ਤਤਕਾਲ ਉਧਾਰੈ,#ਦੂਖ ਰੋਗ ਬਿਨਸੇ ਭੈ ਭਰਮ,#ਸਾਧ ਨਾਮ ਨਿਰਮਲ ਤਾਕੇ ਕਰਮ,#ਸਭ ਤੇ ਊਚ ਤਾਕੀ ਸੋਭਾ ਬਨੀ,#ਨਾਨਕ ਇਹ ਗੁਣਿ ਨਾਮੁ ਸੁਖਮਨੀ. (ਸੁਖਮਨੀ)...