jalālābādhaजलालाबाद
ਅਫ਼ਗ਼ਾਨਿਸਤਾਨ ਵਿੱਚ ਕਾਬੁਲ ਦੀ ਸੜਕ ਪੁਰ ਇੱਕ ਨਗਰ, ਇਸ ਥਾਂ ਸ਼੍ਰੀ ਗੁਰੂ ਨਾਨਕ ਦੇਵ ਦਾ ਪਵਿਤ੍ਰ ਅਸਥਾਨ "ਚੋਹਾਸਾਹਿਬ" ਹੈ. ਦੇਖੋ, ਚੋਹਾ ਸਾਹਿਬ। ੨. ਸਹਾਰਨਪੁਰ ਤੋਂ ਵੀਹ ਕੋਹ ਦੇ ਕਰੀਬ ਦੱਖਣ, ਜਿਲਾ ਮੁਜੱਫਰਨਗਰ ਦਾ ਇੱਕ ਪਿੰਡ, ਜੋ ਹਸਾਰਖਾਨ ਦੇ ਪੁਤ੍ਰ ਜਲਾਲਖਾਨ ਪਠਾਣ ਨੇ ਰਾਜਪੂਤਾਂ ਦਾ ਨਗਰ 'ਖੜਾਮਨਿਹਾਰ' ਉਜਾੜਕੇ ਵਸਾਇਆ ਸੀ. ਇਸ ਨੂੰ ਸਰਹਿੰਦ ਮਾਰਨ ਪਿੱਛੋਂ ਖ਼ਾਲਸਾਦਲ ਨੇ ਫਤੇ ਕੀਤਾ.
अफ़ग़ानिसतान विॱच काबुल दी सड़क पुर इॱक नगर, इस थां श्री गुरू नानक देव दा पवित्र असथान "चोहासाहिब" है. देखो, चोहा साहिब। २. सहारनपुर तों वीह कोह दे करीब दॱखण, जिला मुजॱफरनगर दा इॱक पिंड, जो हसारखान दे पुत्र जलालखान पठाण ने राजपूतां दा नगर 'खड़ामनिहार' उजाड़के वसाइआ सी. इस नूं सरहिंद मारन पिॱछों ख़ालसादल ने फते कीता.
[افغانِستان] ਸੰਗ੍ਯਾ- ਅਫ਼ਗ਼ਾਨਾਂ ਦੇ ਰਹਿਣ ਦਾ ਦੇਸ਼. ਭਾਰਤ ਦੇ ਉੱਤਰ ਪੱਛਮ ਵੱਲ ਇਕੱ ਦੇਸ਼, ਜਿਸ ਦੀ ਰਾਜਧਾਨੀ ਕਾਬੁਲ ਹੈ. ਇਸ ਦੇ ਉੱਤਰ ਰੂਸੀ ਤੁਰਕਿਸਤਾਨ, ਪੱਛਮ ਫਾਰਿਸ ਅਤੇ ਦੱਖਣ ਪੂਰਵ ਕਸ਼ਮੀਰ ਹੈ. ਅਫ਼ਗ਼ਾਨਿਸਤਾਨ ਦੇ ਸ੍ਵਾਮੀ ਦੀ ਪਹਿਲਾਂ "ਅਮੀਰ" ਪਦਵੀ ਸੀ, ਹੁਣ "ਸ਼ਾਹ" (King) ਹੈ. ਦੇਖੋ, ਅਮੀਰ....
ਸੰ. ਕੁਭਾ. ਇੱਕ ਨਦੀ, ਜਿਸਦਾ ਜ਼ਿਕਰ ਰਿਗਵੇਦ ਵਿੱਚ ਆਇਆ ਹੈ. ਇਹ ਨਦੀ ਅਫ਼ਗਾਨਿਸਤਾਨ ਵਿੱਚ ਵਹਿੰਦੀ ਹੋਈ ਅਟਕ ਪਾਸ ਆਕੇ ਸਿੰਧੁਨਦ ਵਿੱਚ ਡਿਗਦੀ ਹੈ. ਫ਼ਾਰਸੀ ਵਿੱਚ ਇਸੇ ਦਾ ਨਾਉਂ ਕਾਬੁਲ ਹੈ. ਲੋਗਰ ਅਤੇ ਕਾਬੁਲ ਨਦੀ ਦੇ ਵਿਚਕਾਰ ਵਸੇ ਨਗਰ ਦਾ ਨਾਉਂ ਭੀ ਕਾਬੁਲ ਹੋ ਗਿਆ ਹੈ. ਕਾਬੁਲ ਅਫ਼ਗਾਨਿਸਤਾਨ ਦੀ ਰਾਜਧਾਨੀ ਹੈ, ਅਤੇ ਪੇਸ਼ਾਵਰ ਤੋਂ ੧੮੧ ਮੀਲ ਹੈ. ਇਸ ਦੀ ਸਮੁੰਦਰ ਤੋਂ ਬਲੰਦੀ ੫੭੮੦ ਫੁਟ ਹੈ. ਕਾਬੁਲ ਦੇ ਸ਼ਾਹ ਦੀ ਪਦਵੀ "ਅਮੀਰ" ਹੈ.¹#ਸ਼੍ਰੀ ਗੁਰੂ ਨਾਨਕ ਦੇਵ ਧਰਮਪ੍ਰਚਾਰ ਕਰਦੇ ਹੋਏ ਸੰਮਤ ੧੫੭੬ ਵਿੱਚ ਇਸ ਸ਼ਹਿਰ ਵਿਰਾਜੇ ਅਤੇ ਅਨੇਕ ਜੀਵਾਂ ਨੂੰ ਸੁਮਾਰਗ ਪਾਇਆ. "ਜਹਿਂ ਕਾਬੁਲ ਕੋ ਨਗਰ ਸੁਹਾਵਾ। ਤਿਸ ਮਹਿਂ ਪ੍ਰਵਿਸੇ ਦੁਖਬਨ ਦਾਵਾ." (ਨਾਪ੍ਰ)#ਸ਼੍ਰੀ ਗੁਰੂ ਅਰਜਨ ਦੇਵ, ਗੁਰੂ ਹਰਿਗੋਬਿੰਦ ਸਾਹਿਬ ਅਤੇ ਗੁਰੂ ਹਰਿਰਾਇ ਸਾਹਿਬ ਵੇਲੇ ਕਾਬੁਲ ਵਿੱਚ ਸਿੱਖਧਰਮ ਦਾ ਬਹੁਤ ਪ੍ਰਚਾਰ ਹੋਇਆ. ਹੁਣ ਇਸ ਸ਼ਹਿਰ ਵਿੱਚ ਕਈ ਸਿੱਖ ਧਰਮਸ਼ਾਲਾ ਦੇਖੀਦੀਆਂ ਹਨ....
ਸੰ. ਸਰਕ. ਸੰਗ੍ਯਾ- ਜਿਸ ਤੇ ਗਮਨ ਕਰੀਏ. ਰਾਹ. ਰਸਤਾ. ਸੰ. सृङ्का ਸ੍ਰਿੰਕਾ. ਅਤੇ ਸ੍ਰਿਤਿ ਸ਼ਬਦ ਭੀ ਰਸਤੇ ਲਈ ਹਨ। ੨. ਅਨੁ. ਸੜਾਕਾ. "ਸੜਕ ਮਿਆਨੋ ਕੱਢੀਆਂ." (ਚੰਡੀ ੩)...
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਸੋ. ਪੰਵਿਤ੍ਰ. ਵਿ- ਨਿਰਮਲ. ਸ਼ੁੱਧ. "ਭਏ ਪਵਿਤੁ ਸਰੀਰ." (ਸ੍ਰੀ ਅਃ ਮਃ ੩) "ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ." (ਮਾਰੂ ਅਃ ਮਃ ੫) ੨. ਸੰਗ੍ਯਾ- ਵਰਖਾ. ਮੀਂਹ। ੩. ਜਲ। ੪. ਦੁੱਧ। ੫. ਘੀ। ੬. ਸ਼ਹਦ. ਮਧੁ। ੭. ਹਿੰਦੂਧਰਮਸ਼ਾਸਤ੍ਰ ਅਨੁਸਾਰ ਕੁਸ਼ਾ ਦਾ ਛੱਲਾ, ਜੋ ਸ਼੍ਰਾੱਧ ਆਦਿ ਕਰਮ ਕਰਨ ਵੇਲੇ ਪਹਿਰਿਆ ਜਾਂਦਾ ਹੈ, ਦੇਖੋ, ਪਵਿਤ੍ਰੀ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਦੇਖੋ, ਜਲਾਲਾਬਾਦ। ੨. ਜਿਲਾ ਜੇਹਲਮ, ਥਾਣਾ ਦੀਨਾ ਦਾ ਇੱਕ ਪਿੰਡ ਰੋਹਤਾਸ¹ ਹੈ, ਜੋ ਰੇਲਵੇ ਸਟੇਸ਼ਨ ਦੀਨਾ ਤੋਂ ਕ਼ਰੀਬ ਤਿੰਨ ਮੀਲ ਪੱਛਮ ਹੈ. ਰੋਹਤਾਸ ਤੋਂ ਉੱਤਰ, ਪਹਾੜੀ ਦੇ ਹੇਠ ਗੁਰੂ ਨਾਨਕਦੇਵ ਦਾ ਗੁਰੁਦ੍ਵਾਰਾ "ਚੋਹਾਸਾਹਿਬ" ਨਾਮ ਕਰਕੇ ਪ੍ਰਸਿੱਧ ਹੈ, ਕਿਉਂਕਿ ਗੁਰੂ ਸਾਹਿਬ ਨੇ ਭਗਤੂ ਸਿੱਖ ਦੀ ਪ੍ਰਾਰਥਨਾ ਪੁਰ ਇਸ ਥਾਂ ਪੱਥਰ ਚੁੱਕਕੇ ਜਲ ਦਾ ਪ੍ਰਵਾਹ ਜਾਰੀ ਕੀਤਾ ਸੀ. ਸਿ ਜਲ ਦੇ ਸੋਤ ਪਾਸ ਇਕ ਛੋਟਾ ਤਾਲ ਹੈ, ਹਰ ਵੇਲੇ ਨਿਰਮਲ ਜਲ ਵਹਿੰਦਾ ਹੈ. ਇਸ ਨੂੰ "ਚਸ਼ਮਾ ਸਾਹਿਬ" ਭੀ ਆਖਦੇ ਹਨ. ਚਸ਼ਮੇ ਤੋਂ ਪੂਰਵ ਵੱਲ ਦਰਬਾਰ ਬਣਿਆ ਹੋਇਆ ਹੈ. ੨੬੦ ਰੁਪਯੇ ਸਾਲਾਨਾ ਅਤੇ ੨੭ ਘੁਮਾਉਂ ਜ਼ਮੀਨ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਹੈ. ਕੱਤਕ ਸੁਦੀ ੧੫. ਨੂੰ ਮੇਲਾ ਹੁੰਦਾ ਹੈ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਵਿ- ਵਿਸ਼ੰਤਿ. ਬੀਸ. ਵੀਹ. "ਗਲੀਂ ਸੁ ਸਜਣ ਵੀਹ." (ਸ. ਫਰੀਦ) ਬਾਤਾਂ ਨਾਲ ਬੀਸੋਂ (ਅਨੇਕ) ਦੋਸ੍ਤ ਹਨ....
ਦੇਖੋ, ਕੋਸ ੧. "ਕੋਹ ਕਰੋੜੀ ਚਲਤ ਨ ਅੰਤ." (ਵਾਰ ਆਸਾ) ੨. ਕ੍ਰੋਧ. ਗੁੱਸਾ. ਕੋਪ। ੩. ਫ਼ਾ. [کوہقاف] ਪਰਬਤ. ਪਹਾੜ....
ਅ਼. [قریب] ਕ੍ਰਿ. ਵਿ- ਪਾਸ. ਨੇੜੇ. ਸਮੀਪ। ੨. ਲਗਪਗ....
ਦੇਖੋ, ਦਕ੍ਸ਼ਿਣ....
ਅ਼. [ضِلع] ਜਿਲਅ਼. ਸੰਗ੍ਯਾ- ਪਰਗਨਾ. ਪ੍ਰਾਂਤ. "ਬਹੁਰੋ ਬਸ ਤੋਹਿ ਨ ਔਰ ਜਿਲੈ." (ਨਾਪ੍ਰ) ੨. ਅ਼. [جلا] ਦੂਰ ਕਰਨਾ. ਮਿਟਾਉਣਾ। ੩. ਮੈਲ ਉਤਾਰਕੇ ਸਾਫ਼ ਕਰਨਾ। ੪. ਦੇਸ਼ ਅਥਵਾ ਘਰ ਤੋਂ ਕੱਢਣਾ....
ਸੰ. पिणड्. ਧਾ- ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨. ਸੰਗ੍ਯਾ- ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩. ਪਿਤਰਾਂ ਨਿਮਿੱਤ ਅਰਪੇਹੋਏ ਜੌਂ ਦੇ ਆਟੇ ਆਦਿ ਦੇ ਪਿੰਨ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਹ. ਸ਼ਰੀਰ. "ਮਿਲਿ ਮਾਤਾ ਪਿਤਾ ਪਿੰਡ ਕਮਾਇਆ." (ਮਾਰੂ ਮਃ ੧) "ਜਿਨਿ ਏ ਵਡੁ ਪਿਡ ਠਿਣਿਕਿਓਨੁ." (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫. ਗੋਲਾਕਾਰ ਬ੍ਰਹਮਾਂਡ। ੬. ਗ੍ਰਾਮ. ਗਾਂਵ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭. ਢੇਰ. ਸਮੁਦਾਯ। ੮. ਭੋਜਨ. ਆਹਾਰ....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਬਾਦਸ਼ਾਹ ਔਰੰਗਜ਼ੇਬ ਦਾ ਸੈਨਾਪਤਿ, ਜੋ ਹੁਸੈਨੀ ਸਿਪਹਸਾਲਾਰ ਦੇ ਅਧੀਨ ਸੀ, ਅਤੇ ਪਹਾੜੀ ਰਾਜਿਆਂ ਤੋਂ ਰਾਜਕਰ ਵਸੂਲ ਕਰਨ ਲਈ ਲੜਿਆ. "ਲਏ ਗੁਰਜ ਚੱਲੰ ਸੁ ਜਲਾਲਖਾਨੰ." (ਵਿਚਿਤ੍ਰ ਅਃ ੧੧) ੨. ਦੇਖੋ, ਜਲਾਲਾਬਾਦ....
ਪਸ਼੍ਟਿਮ ਦੇਸ਼ ਵਿੱਚ ਹੈ ਜਿਸਦਾ ਸ੍ਥਾਨ. (ਸ੍ਥਾਨ). ਉੱਤਰ ਪੱਛਮ ਨਿਵਾਸੀ ਲੋਕ।#੨. ਦੇਖੋ, ਅਫ਼ਗ਼ਾਨ. "ਮੁਗਲ ਪਠਾਣਾ ਭਈ ਲੜਾਈ." (ਆਸਾ ਅਃ ਮਃ ੧)...
ਹਿੰਦ ਦਾ ਸ਼ਿਰੋਮਣਿ ਨਗਰ. ਫਿਰੋਜਸ਼ਾਹ ਤੁਗਲਕ ਨੇ ਇਸ ਨਗਰ ਨੂੰ ਸਮਾਣੇ ਦੀ ਹੁਕੂਮਤ ਤੋਂ ਅਲਗ ਕਰਕੇ ਪਰਗਣੇ ਦਾ ਪ੍ਰਧਾਨ ਥਾਪਿਆ. ਮੁਗਲ ਰਾਜ ਸਮੇਂ ਇਹ ਵਡਾ ਧਨੀ ਸ਼ਹਿਰ ਸੀ ਅਤੇ ਇਸ ਦੇ ਅਧੀਨ ਅਠਾਈ ਪਰਗਨੇ ਸਨ. ੧੩. ਪੋਹ ਸੰਮਤ ੧੭੬੧ ਨੂੰ ਦਸ਼ਮੇਸ਼ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਫਤੇ ਸਿੰਘ ਜੀ ਨੂੰ ਵਜ਼ੀਰ ਖ਼ਾਂ ਸੂਬੇ ਨੇ ਇਥੇ ਕਤਲ ਕਰਵਾਇਆ ਸੀ, ਜਿਨ੍ਹਾਂ ਦੇ ਵਿਯੋਗ ਕਰਕੇ ਮਾਤਾ ਗੂਜਰੀ ਜੀ ਦਾ ਭੀ ਦੇਹਾਂਤ ਹੋਇਆ.#ਬੰਦਾ ਬਹਾਦੁਰ ਨੇ ੧. ਜੇਠ ਸੰਮਤ ੧੭੬੭ ਨੂੰ ਸਰਹਿੰਦ ਫਤੇ ਕੀਤਾ ਅਤੇ ਵਜ਼ੀਰ ਖ਼ਾਂ ਨੂੰ ਮਾਰਿਆ.¹ ਸੰਮਤ ੧੮੨੦ ਵਿੱਚ ਖਾਲਸਾਦਲ ਨੇ ਹਾਕਿਮ ਜੈਨ ਖ਼ਾਂ ਨੂੰ ਮਾਰਕੇ ਸਰਹਿੰਦ ਵਿੱਚ ਗੁਰੁਦ੍ਵਾਰੇ ਬਣਵਾਏ. ਗੁਰੁਸਿੱਖਾਂ ਵਿੱਚ ਇਸ ਸ਼ਹਿਰ ਦਾ ਨਾਉਂ "ਗੁਰੁਮਾਰੀ" ਪ੍ਰਸਿੱਧ ਹੈ. ਹੁਣ ਇਹ ਮਹਾਰਾਜਾ ਪਟਿਆਲਾ ਦੇ ਰਾਜ ਵਿੱਚ ਹੈ. ਦੇਖੋ, ਫਤੇ ਗੜ੍ਹ.#ਸਰਹਿੰਦ ਵਿੱਚ ਇਹ ਗੁਰੁਦ੍ਵਵਾਰੇ ਹਨ-#੧. ਸ਼ਹੀਦਗੰਜ ੧. ਇਸ ਥਾਂ ਬੰਦਾ ਬਹਾਦੁਰ ਨੇ ਜਦ ਸਰਹਿੰਦ ਫਤੇ ਕੀਤੀ ਉਸ ਵੇਲੇ ਇਸ ਥਾਂ ਛੀ ਹਜਾਰ ਸਿੰਘਾਂ ਦਾ ਸਸਕਾਰ ਹੋਇਆ.#੨. ਸ਼ਹੀਦਗੰਜ ੨. ਜਥੇਦਾਰ ਸੁੱਖਾ ਸਿੰਘ ਜੀ ਜੈਨ ਖਾਨ ਨੂੰ ਫਤੇ ਕਰਨ ਵੇਲੇ ਇਸ ਥਾਂ ਸ਼ਹੀਦ ਹੋਏ ਹਨ.#੩. ਸ਼ਹੀਦਗੰਜ ੩. ਜਥੇਦਾਰ ਮੱਲਾ ਸਿੰਘ ਜੈਨ ਖਾਨ ਨੂੰ ਫਤੇ ਕਰਨ ਵੇਲੇ ਇਥੇ ਸ਼ਹੀਦ ਹੋਇਆ.#੪. ਜੋਤੀਸਰੂਪ. ਜਿਸਥਾਂ ਸਾਹਿਬਜਾਦੇ ਅਤੇ ਮਾਤਾ ਜੀ ਦਾ ਸਸਕਾਰ ਹੋਇਆ.#੫. ਥੜਾ ਸਾਹਿਬ. ਇਸ ਥਾਂ ਛੀਵੇਂ ਸਤਿਗੁਰੂ ਜੀ ਥੋੜਾ ਸਮਾਂ ਵਿਰਾਜੇ ਹਨ.#੬. ਫਤੇਗੜ੍ਹ. ਜਿਸ ਥਾਂ ਸਾਹਿਬਜਾਦੇ ਸ਼ਹੀਦ ਹੋਏ. ਇਸ ਨੂੰ ਸਿੱਖ ਰਾਜ ਸਮੇਂ ਦੀ ਅਤੇ ਮਹਾਰਾਜਾ ਪਟਿਆਲਾ ਵੱਲੋਂ ਚਾਰ ਹਜਾਰ ਜਾਗੀਰ ਹੈ. ੧੩. ਪੋਹ ਨੂੰ ਇੱਥੇ ਭਾਰੀ ਮੇਲਾ ਹੁੰਦਾ ਹੈ. ਇਹ ਅਸਥਾਨ ਰੇਲਵੇ ਸਟੇਸ਼ਨ ਸਰਿਹੰਦ ਤੋਂ ਕਰੀਬ ਡੇਢ ਮੀਲ ਹੈ.#੭. ਮਾਤਾ ਗੂਜਰੀ ਜੀ ਦਾ ਬੁਰਜ, ਜਿਸ ਥਾਂ ਮਾਤਾ ਜੀ ਸਾਹਿਬਜ਼ਾਦਿਆਂ ਸਮੇਤ ਨਜਰਬੰਦ ਰਹੇ ਅਤੇ ਮਾਤਾ ਜੀ ਜੋਤੀਜੋਤਿ ਸਮਾਏ.#੮. ਵਿਮਾਨ ਗੜ੍ਹ. ਇਹ ਉਹ ਥਾਂ ਹੈ ਜਿੱਥੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਦੇ ਸ਼ਰੀਰ ਫਤੇਗੜ੍ਹੋਂ ਲਿਆਕੇ ਸਿੱਖਾਂ ਨੇ ਰਾਤ ਰੱਖੇ ਅਤੇ ਅਗਲੇ ਦਿਨ ਸਨਾਨ ਕਰਾਕੇ ਸਸਕਾਰ ਲਈ ਜੋਤੀਸਰੂਪ ਨੂੰ ਲੈ ਗਏ....
ਦੇਖੋ, ਪਿਛਹੁ....
ਦੇਖੋ, ਫਤਹ ਅਤੇ ਵਾਹਗੁਰੂ ਜੀ ਕੀ ਫਤਹ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...