jāganāजागणा
ਕ੍ਰਿ- ਜਾਗਰਣ. ਨੀਂਦ ਤ੍ਯਾਗਣੀ। ੨. ਅਵਿਦ੍ਯਾਨੀਂਦ ਤ੍ਯਾਗਕੇ ਗ੍ਯਾਨ ਦਾ ਪ੍ਰਾਪਤ ਕਰਨਾ। ੩. ਵਿ- ਜਾਗਦਾ. ਜਾਗਣ ਵਾਲਾ. "ਹਉ ਸੁਤੀ ਪਿਰੁ ਜਾਗਣਾ." (ਸ੍ਰੀ ਅਃ ਮਃ ੧)
क्रि-जागरण. नींद त्यागणी। २. अविद्यानींद त्यागके ग्यान दा प्रापत करना। ३. वि- जागदा. जागण वाला. "हउ सुती पिरु जागणा." (स्री अः मः १)
ਸੰ. ਸੰਗ੍ਯਾ- ਨੀਂਦ ਦਾ ਅਭਾਵ. ਜਾਗ। ੨. ਗ੍ਯਾਨਅਵਸ੍ਥਾ. "ਨਿਤ ਨਿਤ ਜਾਗਰਣੁ ਕਰਹੁ." (ਸਾਰ ਮਃ ੪. ਪੜਤਾਲ)...
ਦੇਖੋ, ਨਿਦ੍ਰਾ. "ਨੀਦ ਭੂਖ ਸਭ ਪਰਹਰਿ ਤਿਆਗੀ." (ਆਸਾ ਛੰਤ ਮਃ ੪) "ਘਟੁ ਦੁਖ ਨੀਦੜੀਏ, ਪਰਸਉ ਸਦਾ ਪਗਾ." (ਬਿਹਾ ਛੰਤ ਮਃ ਪ) ੨. ਭਾਵ- ਅਵਿਦ੍ਯਾ "ਆਵੈਗੀ ਨੀਦ ਕਹਾ ਲਗੁ ਸੋਵਉ." (ਮਲਾ ਰਵਿਦਾਸ)...
ਦੇਖੋ, ਗਿਆਨ....
ਪ੍ਰ- ਆਪ੍- ਕ੍ਤ. ਵਿ- ਪ੍ਰਾਪ੍ਤ. ਮਿਲਿਆ. ਹਾਸਿਲ. ਪਾਇਆ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਕ੍ਰਿ- ਜਾਗਰਣ. ਨੀਂਦ ਤ੍ਯਾਗਣੀ। ੨. ਅਵਿਦ੍ਯਾਨੀਂਦ ਤ੍ਯਾਗਕੇ ਗ੍ਯਾਨ ਦਾ ਪ੍ਰਾਪਤ ਕਰਨਾ। ੩. ਵਿ- ਜਾਗਦਾ. ਜਾਗਣ ਵਾਲਾ. "ਹਉ ਸੁਤੀ ਪਿਰੁ ਜਾਗਣਾ." (ਸ੍ਰੀ ਅਃ ਮਃ ੧)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....