ਜਾਤਿ

jātiजाति


ਸੰ. ਸੰਗ੍ਯਾ- ਜਨਮ. ਉਤਪੱਤਿ। ੨. ਸਮਾਜ ਵਿੱਚ ਇੱਕ ਤੋਂ ਦੂਜੇ ਨੂੰ ਵੱਖ ਕਰਨ ਵਾਲੀ ਵੰਡ. ਰੋਟੀ ਬੇਟੀ ਦੀ ਸਾਂਝ ਵਾਲੀ ਬਰਾਦਰੀਆਂ ਦੀ ਵੰਡ. ਇਸ ਦਾ ਮੂਲ ਨਸਲੀ ਭੇਦ, ਭੌਗੋਲਿਕ ਭੇਦ, ਇਤਿਹਾਸੀ ਵੈਰ, ਕਿਰਤ ਵਿਹਾਰ ਦੇ ਭੇਦ ਆਦਿ ਅਨੇਕ ਹਨ. ਜਾਤਿ ਦੀ ਵੰਡ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੇ ਦੇਸਾਂ ਅਤੇ ਧਰਮਾਂ ਵਿੱਚ ਵੇਖੀ ਜਾਂਦੀ ਹੈ, ਪਰ ਹਿੰਦੂਆਂ ਵਿੱਚ ਹੱਦੋਂ ਵਧਕੇ ਹੈ.#ਗੁਰੂ ਸਾਹਿਬਾਨ ਨੇ ਜਾਤਿ ਦੇ ਅਗ੍ਯਾਨ ਭਰੇ ਵਿਸ਼੍ਵਾਸਾਂ ਨੂੰ ਦੇਸ਼ ਲਈ ਹਾਨੀਕਾਰਕ ਜਾਣਕੇ ਇਸ ਦੇ ਵਿਰੁੱਧ ਆਵਾਜ਼ ਉਠਾਈ ਅਤੇ ਦੇਸ਼ ਦੇਸ਼ਾਂਤਰਾਂ ਵਿੱਚ ਵਿਚਰਕੇ ਆਪਣੀ ਪਵਿਤ੍ਰ ਬਾਣੀ ਦ੍ਵਾਰਾ ਨਿਸ਼ਚੇ ਕਰਾਇਆ ਕਿ ਸਾਰੀ ਮਨੁੱਖ ਜਾਤਿ ਉਸ ਇੱਕ ਪਿਤਾ ਦੀ ਸੰਤਾਨ ਹੈ. ਉੱਚ ਅਤੇ ਨੀਚ ਜਾਤਿ ਕੇਵਲ ਕਰਮਾਂ ਤੋਂ ਹੈ, ਯਥਾ- ਜਾਣਹੁ ਜੋਤਿ, ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ।#(ਆਸਾ ਮਃ ੧)#ਆਗੈ ਜਾਤਿ ਰੂਪੁ ਨ ਜਾਇ।ਤੇਹਾ ਹੋਵੈ ਜੇਹੇ ਕਰਮ ਕਮਾਇ.#(ਆਸਾ ਮਃ ੩)#ਭਗਤਿ ਰਤੇ ਸੇ ਊਤਮਾ, ਜਤਿ ਪਤਿ ਸਬਦੇ ਹੋਇ,#ਬਿਨੁ ਨਾਵੈ ਸਭ ਨੀਚ ਜਾਤਿ ਹੈ, ਬਿਸਟਾ ਕਾ ਕੀੜਾ ਹੋਇ.#(ਆਸਾ ਮਃ ੩)#ਜਾਤਿ ਕਾ ਗਰਬੁ ਨ ਕਰੀਅਹੁ ਕੋਈ,#ਬ੍ਰਹਮੁ ਬਿੰਦੇ ਸੋ ਬ੍ਰਹਮਣ ਹੋਈ.#ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ,#ਇਸ ਗਰਬ ਤੇ ਚਲਹਿ ਬਹੁਤੁ ਵਿਕਾਰਾ.#ਚਾਰੇ ਬਰਨ ਆਖੈ ਸਭੁਕੋਈ,#ਬ੍ਰਹਮੁਬਿੰਦੁ ਤੇ ਸਭ ਓਪਤਿ ਹੋਈ.#ਮਾਟੀ ਏਕ ਸਗਲ ਸੰਸਾਰਾ,#ਬਹੁ ਬਿਧਿ ਭਾਂਡੇ ਘੜੇ ਕੁਮ੍ਹਾਰਾ.#ਪੰਚ ਤਤੁ ਮਿਲਿ ਦੇਹੀ ਕਾ ਆਕਾਰਾ,#ਘਟਿ ਵਧਿ ਕੋ ਕਰੈ ਬੀਚਾਰਾ.#ਕਹਤੁ ਨਾਨਕ ਇਹ ਜੀਉ ਕਰਮਬੰਧੁ ਹੋਈ,#ਬਿਨ ਸਤਿਗੁਰ ਭੇਟੇ ਮੁਕਤਿ ਨ ਹੋਈ.#(ਭੈਰ ਮਃ ੩)#ਜਾਤਿ ਜਨਮੁ ਨਹ ਪੂਛੀਐ, ਸਚੁਘਰੁ ਲੇਹੁ ਬਤਾਇ,#ਸਾ ਜਾਤਿ, ਸਾ ਪਤਿ ਹੈ, ਜੇਹੇ ਕਰਮ ਕਮਾਇ. (ਪ੍ਰਭਾ ਮਃ ੧)#ਗਰਭਵਾਸ ਮਹਿ ਕੁਲੁ ਨਹੀ ਜਾਤੀ,#ਬ੍ਰਹਮਬਿੰਦੁ ਤੇ ਸਭ ਉਤਪਾਤੀ.#ਕਹੁਰੇ ਪੰਡਿਤ, ਬਾਮਨ ਕਬਕੇ ਹੋਏ,#ਬਾਮਨ ਕਹਿ ਕਹਿ ਜਨਮੁ ਮਤ ਖੋਏ.#ਜੌ ਤੂੰ ਬ੍ਰਾਹਮਣ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੂਦ?#ਹਮ ਕਤ ਲੋਹੂ ਤੁਮ ਕਤ ਦੂਧ?#ਕਹੁ ਕਬੀਰ ਜੋ ਬ੍ਰਹਮੁ ਬੀਚਾਰੈ,#ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ. (ਗਉ ਕਬੀਰ)#ਕੋਊ ਭਯੋ ਮੁੰਡੀਆ ਸੰਨ੍ਯਾਸੀ ਕੋਊ ਯੋਗੀ ਭਯੋ,#ਭਯੋ ਬ੍ਰਹਮਚਾਰੀ ਕੋਊ ਯਤੀ ਅਨੁਮਾਨਬੋ,#ਹਿੰਦੂ ਔ ਤੁਰਕ ਕੋਊ ਰਾਫ਼ਜ਼ੀ ਇਮਾਮ ਸ਼ਾਫ਼ੀ,#ਮਾਨਸ ਕੀ ਜਾਤਿ ਸਭ ਏਕੈ ਪਹਿਚਾਨਬੋ.#ਦੇਹੁਰਾ ਮਸੀਤ ਸੋਈ, ਪੂਜਾ ਔ ਨਿਮਾਜ ਓਈ,#ਮਾਨਸ ਸਭੈ ਏਕ, ਪੈ ਅਨੇਕ ਕੋ ਪ੍ਰਭਾਵ ਹੈ.#ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ,#ਨ੍ਯਾਰੇ ਨ੍ਯਾਰੇ ਦੇਸਨ ਕੇ ਭੇਸ ਕੋ ਸੁਭਾਵ ਹੈ.#ਏਕੈ ਨੈਨ, ਏਕੈ ਕਾਨ, ਏਕੈ ਦੇਹ, ਏਕੈ ਬਾਨ,#ਖ਼ਾਕ ਬਾਦ ਆਤਸ਼ ਔ ਆਬ ਕੋ ਰਲਾਵ ਹੈ.#ਅੱਲਹ ਅਭੇਖ ਸੋਈ, ਪੁਰਾਨ ਔ ਕੁਰਾਨ ਓਈ,#ਏਕਹੀ ਸਰੂਪ ਸਭੈ ਏਕ ਹੀ ਬਨਾਵ ਹੈ.#(ਅਕਾਲ)#ਸਾਧੁ ਕਰਮ ਜੋ ਪੁਰਖ ਕਮਾਵੈਂ,#ਨਾਮ ਦੇਵਤਾ ਜਗਤ ਕਹਾਵੈਂ.#ਕੁਕ੍ਰਿਤ ਕਰਮ ਜੇ ਜਗ ਮੈ ਕਰਹੀਂ,#ਨਾਮ ਅਸੁਰ ਤਿਨ ਕੋ ਜਗ ਧਰਹੀਂ. (ਵਿਚਿਤ੍ਰ)#ਘਿਉ ਭਾਂਡਾ ਨ ਵਿਚਾਰੀਐ,#ਭਗਤਾਂ ਜਾਤਿ ਸਨਾਤਿ ਨ ਕਾਈ.#(ਭਾਗੁ, ਵਾਰ ੨੫)#ਪ੍ਰਿਥੀਮੱਲ ਅਰੁ ਤੁਲਸਾ ਦੋਇ,#ਹੁਤੇ ਜਾਤਿ ਕੇ ਭੱਲੇ ਸੋਇ,#ਸੁਨ ਦਰਸ਼ਨ ਕੋ ਤਬ ਚਲ ਆਏ,#ਨਮੋ ਕਰੀ ਬੈਠੇ ਢਿਗ ਥਾਏ.#ਉਰ ਹੰਕਾਰੀ ਗਿਰਾ ਉਚਾਰੀ:-#"ਏਕੋ ਜਾਤ ਹਮਾਰ ਤੁਮਾਰੀ."ਸ਼੍ਰੀਗੁਰੁ ਅਮਰ ਭਨ੍ਯੋ ਸੁਨ ਸੋਇ:-#"ਜਾਤਿ ਪਾਤਿ ਗੁਰੁ ਕੀ ਨਹਿਂ ਕੋਇ.#ਉਪਜਹਿਂ ਜੇ ਸ਼ਰੀਰ ਜਗ ਮਾਹੀਂ,#ਇਨ ਕੀ ਜਾਤਿ ਸਾਚ ਸੋ ਨਾਹੀਂ,#ਬਿਨਸਜਾਤ ਇਹ ਜਰਜਰਿ ਹੋਇ,#ਆਗੇ ਜਾਤਿ ਜਾਤ ਨਹਿ ਕੋਇ.#'ਆਗੈ ਜਾਤਿ ਨ ਜੋਰੁ ਹੈ, ਅਗੈ ਜੀਉ ਨਵੇ,#ਜਿਨ ਕੀ ਲੇਖੈ ਪਤਿ ਪਵੈ, ਚੰਗੇ ਸੇਈ ਕੇਇ. '#ਇਮ ਸ਼੍ਰੀ ਨਾਨਕ ਬਾਕ ਉਚਾਰਾ,#ਆਗੇ ਜਾਤਿ ਨ ਜੋਰ ਸਿਧਾਰਾ,#ਉਪਜੈ ਤੁਨ ਇਤਹੀ ਬਿਨਸੰਤੇ,#ਆਗੇ ਸੰਗ ਨ ਕਿਸੇ ਚਲੰਤੇ.#ਸਿਮਰ੍ਯੋ ਜਿਨ ਸਤਿਨਾਮੁ ਸਦੀਵਾ,#ਸਿੱਖਨ ਸੇਵ ਕਰੀ ਮਨ ਨੀਵਾਂ,#ਤਿਨ ਕੀ ਪਤ ਲੇਖੇ ਪਰਜਾਇ,#ਜਾਤਿ ਕੁਜਾਤਿ ਨ ਪਰਖਹਿ ਕਾਇ." (ਗੁਪ੍ਰਸੂ)#੩. ਕੁਲ. ਵੰਸ਼. "ਫਾਂਧੀ ਲਗੀ ਜਾਤਿ ਫਹਾਇਨਿ." (ਵਾਰ ਮਲਾ ਮਃ ੧) ੪. ਗੋਤ੍ਰ. ਗੋਤ। ੫. ਚਮੇਲੀ। ੬. ਜਾਯਫਲ। ੭. ਸ੍ਰਿਸ੍ਟਿ. ਮਖ਼ਲੂਕ਼ਾਤ. "ਜੋਤਿ ਕੀ ਜਾਤਿ, ਜਾਤਿ ਕੀ ਜੋਤੀ." (ਗਉ ਕਬੀਰ) ਪ੍ਰਕਾਸ਼ਰੂਪ ਕਰਤਾਰ ਦੀ ਸ੍ਰਿਸ੍ਟਿ ਦੀ ਜੋ ਰੋਸ਼ਨ ਬੁੱਧਿ ਹੈ. "ਜਾਤਿ ਮਹਿ ਜੋਤਿ, ਜੋਤਿ ਮਹਿ ਜਾਤਾ." (ਵਾਰ ਆਸਾ) ਸਿਰ੍ਸ੍ਟਿ ਵਿੱਚ ਸ੍ਰਸ੍ਟਾ ਵਿੱਚ ਸ੍ਰਿਸ੍ਟੀ ਹੈ, ਸ੍ਰਿਸ੍ਟਿ। ੮. ਦੇਖੋ, ਸ੍ਵਭਾਵੋਕ੍ਤਿ.


सं. संग्या- जनम. उतपॱति। २. समाज विॱच इॱक तों दूजे नूं वॱख करन वाली वंड. रोटी बेटी दी सांझ वाली बरादरीआं दी वंड. इस दा मूल नसली भेद, भौगोलिक भेद, इतिहासी वैर, किरत विहार दे भेद आदि अनेक हन. जाति दी वंड किसे ना किसे शकल विॱच सारे देसां अते धरमां विॱच वेखी जांदी है, पर हिंदूआं विॱच हॱदों वधके है.#गुरू साहिबान ने जाति दे अग्यान भरे विश्वासां नूं देश लई हानीकारक जाणके इस दे विरुॱध आवाज़ उठाई अते देश देशांतरां विॱच विचरके आपणी पवित्र बाणी द्वारा निशचे कराइआ कि सारी मनुॱख जाति उस इॱक पिता दी संतान है. उॱच अते नीच जाति केवल करमां तों है, यथा- जाणहु जोति, न पूछहु जाती, आगै जाति न हे।#(आसा मः १)#आगै जाति रूपु न जाइ।तेहा होवै जेहे करम कमाइ.#(आसा मः ३)#भगति रते से ऊतमा, जति पति सबदे होइ,#बिनु नावै सभ नीच जाति है, बिसटा का कीड़ा होइ.#(आसा मः ३)#जाति का गरबु न करीअहु कोई,#ब्रहमु बिंदे सो ब्रहमणहोई.#जाति का गरबु न करि मूरख गवारा,#इस गरब ते चलहि बहुतु विकारा.#चारे बरन आखै सभुकोई,#ब्रहमुबिंदु ते सभ ओपति होई.#माटी एक सगल संसारा,#बहु बिधि भांडे घड़े कुम्हारा.#पंच ततु मिलि देही का आकारा,#घटि वधि को करै बीचारा.#कहतु नानक इह जीउ करमबंधु होई,#बिन सतिगुर भेटे मुकति न होई.#(भैर मः ३)#जाति जनमु नह पूछीऐ, सचुघरु लेहु बताइ,#सा जाति, सा पति है, जेहे करम कमाइ. (प्रभा मः १)#गरभवास महि कुलु नही जाती,#ब्रहमबिंदु ते सभ उतपाती.#कहुरे पंडित, बामन कबके होए,#बामन कहि कहि जनमु मत खोए.#जौ तूं ब्राहमण ब्राहमणी जाइआ,#तउ आन बाट काहे नही आइआ?#तुम कत ब्राहमण, हम कत सूद?#हम कत लोहू तुम कत दूध?#कहु कबीर जो ब्रहमु बीचारै,#सो ब्रहमणु कहीअतु है हमारै. (गउ कबीर)#कोऊ भयो मुंडीआ संन्यासी कोऊ योगी भयो,#भयो ब्रहमचारी कोऊ यती अनुमानबो,#हिंदू औ तुरक कोऊ राफ़ज़ी इमाम शाफ़ी,#मानस की जाति सभ एकै पहिचानबो.#देहुरा मसीत सोई, पूजा औ निमाज ओई,#मानस सभै एक, पै अनेक को प्रभाव है.#देवता अदेव जॱछ गंध्रब तुरक हिंदू,#न्यारे न्यारे देसन के भेस को सुभाव है.#एकै नैन, एकै कान, एकै देह, एकै बान,#ख़ाक बाद आतश औ आब को रलाव है.#अॱलह अभेख सोई, पुरान औ कुरान ओई,#एकहीसरूप सभै एक ही बनाव है.#(अकाल)#साधु करम जो पुरख कमावैं,#नाम देवता जगत कहावैं.#कुक्रित करम जे जग मै करहीं,#नाम असुर तिन को जग धरहीं. (विचित्र)#घिउ भांडा न विचारीऐ,#भगतां जाति सनाति न काई.#(भागु, वार २५)#प्रिथीमॱल अरु तुलसा दोइ,#हुते जाति के भॱले सोइ,#सुन दरशन को तब चल आए,#नमो करी बैठे ढिग थाए.#उर हंकारी गिरा उचारी:-#"एको जात हमार तुमारी."श्रीगुरु अमर भन्यो सुन सोइ:-#"जाति पाति गुरु की नहिं कोइ.#उपजहिं जे शरीर जग माहीं,#इन की जाति साच सो नाहीं,#बिनसजात इह जरजरि होइ,#आगे जाति जात नहि कोइ.#'आगै जाति न जोरु है, अगै जीउ नवे,#जिन की लेखै पति पवै, चंगे सेई केइ. '#इम श्री नानक बाक उचारा,#आगे जाति न जोर सिधारा,#उपजै तुन इतही बिनसंते,#आगे संग न किसे चलंते.#सिमर्यो जिन सतिनामु सदीवा,#सिॱखन सेव करी मन नीवां,#तिन की पत लेखे परजाइ,#जाति कुजाति न परखहि काइ." (गुप्रसू)#३. कुल. वंश. "फांधी लगी जाति फहाइनि." (वार मला मः १) ४. गोत्र. गोत। ५. चमेली। ६. जायफल। ७. स्रिस्टि. मख़लूक़ात. "जोति की जाति, जाति की जोती." (गउ कबीर) प्रकाशरूप करतार दी स्रिस्टि दी जो रोशन बुॱधि है. "जाति महि जोति, जोति महि जाता." (वार आसा)सिर्स्टि विॱच स्रस्टा विॱच स्रिस्टी है, स्रिस्टि। ८. देखो, स्वभावोक्ति.