jānabhāīजानभाई
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਸਵਾਰੀ ਦਾ ਖ਼ਾਸ ਘੋੜਾ. ਦੇਖੋ, ਗੁਲਬਾਗ। ੨. ਖ਼ਾਲਸਾ, ਸਵਾਰੀ ਦੇ ਘੋੜੇ ਨੂੰ ਜਾਨਭਾਈ ਆਖਦਾ ਹੈ.
स्री गुरू हरिगोबिंद साहिब दी सवारी दा ख़ास घोड़ा. देखो, गुलबाग। २. ख़ालसा, सवारी दे घोड़े नूं जानभाई आखदा है.
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਦੇਖੋ, ਖਾਰਾ ਸਾਹਿਬ। ੨. ਦੇਖੋ, ਹਰਿਗੋਬਿੰਦ ਸਤਿਗੁਰੂ। ੩. ਦੇਖੋ, ਖੁਸਾਲ ਸਿੰਘ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸੰਗ੍ਯਾ- ਯਾਨ. ਘੋੜਾ ਰਥ ਆਦਿ, ਜਿਨਾਂ ਉੱਪਰ ਸਵਾਰ ਹੋਈਏ। ੨. ਕ੍ਰਿ. ਵਿ- ਸਵੇਰੇ. ਤੜਕੇ. ਅਮ੍ਰਿਤ ਵੇਲੇ. "ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ." (ਆਸਾ ਮਃ ੫) ੩. ਦੇਖੋ, ਸਵਾਰਣਾ. "ਜਨ ਕੀ ਪੈਜ ਸਵਾਰੀ ਆਪਿ." (ਗੂਜ ਮਃ ੫)...
ਸੰ. ਘੋਟ. ਘੋਟਕ. ਅਸ਼੍ਵ. ਤੁਰਗ. "ਘੋੜਾ ਕੀਤੋ ਸਹਜ ਦਾ." (ਵਾਰ ਰਾਮ ੩)#ਰਾਜਪੂਤਾਨੇ ਵਿੱਚ ਰੰਗਾਂ ਅਨੁਸਾਰ ਘੋੜਿਆਂ ਦੇ ਇਹ ਨਾਉਂ ਹਨ-#ਚਿੱਟਾ- ਕਰਕ.#ਚਿੱਟਾ ਪੀਲਾ- ਖੋਂਗਾ.#ਪੀਲਾ- ਹਰਿਯ.#ਦੂਧੀਆ- ਸੇਰਾਹ.#ਕਾਲਾ- ਖੁੰਗਾਹ.#ਲਾਲ- ਕਿਯਾਹ.#ਕਾਲੀ ਪਿੰਜਣੀਆਂ ਵਾਲਾ ਚਿੱਟਾ- ਉਗਾਹ.#ਕਬਰਾ- ਹਲਾਹ.#ਪਿਲੱਤਣ ਨਾਲ ਕਾਲਾ- ਤ੍ਰਿਯੂਹ.#ਕਾਲੇ ਗੋਡਿਆਂ ਵਾਲਾ ਪੀਲਾ- ਕੁਲਾਹ.#ਲਾਲੀ ਦੀ ਝਲਕ ਨਾਲ ਪੀਲਾ- ਉਕਨਾਹ.#ਨੀਲਾ- ਨੀਲਕ.#ਗੁਲਾਬੀ- ਰੇਵੰਤ.#ਹਰੀ ਝਲਕ ਨਾਲ ਪੀਲਾ- ਹਾਲਕ.#ਛਾਤੀ ਖੁਰ ਮੁਖ ਅਯਾਲ ਪੂਛ ਜਿਸ ਦੇ ਚਿੱਟੇ ਹੋਣ- ਅਸ੍ਟਮੰਗਲ.#ਪੂਛ ਛਾਤੀ ਸਿਰ ਦੋਵੇਂ ਪਸਵਾੜੇ ਜਿਸ ਦੇ ਚਿੱਟੇ ਹੋਣ- ਪੰਚਭਦ੍ਰ.#(ਡਿੰਗਲਕੋਸ਼)...
ਕਾਬੁਲ ਦੇ ਪ੍ਰੇਮੀ ਸਿੱਖ ਬਹੁਤ ਰੁਪਯਾ ਖ਼ਰਚਕੇ ਗੁਰੂ ਹਰਿਗੋਬਿੰਦ ਸਾਹਿਬ ਲਈ ਗੁਲਬਾਗ ਅਤੇ ਦਿਲਬਾਗ ਨਾਉਂ ਦੇ ਘੋੜੇ ਪੰਜਾਬ ਨੂੰ ਲੈ ਆ ਰਹੇ ਸਨ ਕਿ ਲਹੌਰ ਦੇ ਹਾਕਿਮ ਨੇ ਜਬਰਨ ਖੋਹ ਲਏ. ਸੰਗਤਿ ਦੀ ਪ੍ਰਾਰਥਨਾ ਪੁਰ ਭਾਈ ਬਿਧੀਚੰਦ ਜੀ ਵਡੀ ਚਤੁਰਾਈ ਨਾਲ ਇਹ ਘੋੜੇ ਲਹੌਰ ਤੋਂ ਵਾਪਸ ਲਿਆਏ. ਗੁਰੂ ਸਾਹਿਬ ਨੇ ਇਨ੍ਹਾਂ ਦਾ ਨਾਉਂ ਸੁਹੇਲਾ ਅਤੇ ਜਾਨਭਾਈ ਰੱਖਿਆ....
ਅ਼. [خالسہ] ਖ਼ਾਲਿਸਹ. ਵਿ- ਸ਼ੁੱਧ। ੨. ਬਿਨਾ ਮਿਲਾਵਟ. ਨਿਰੋਲ. "ਕਹੁ ਕਬੀਰ ਜਨ ਭਏ ਖਾਲਸੇ¹ ਪ੍ਰੇਮਭਗਤਿ ਜਿਹ ਜਾਨੀ." (ਸੋਰ) ੩. ਸੰਗ੍ਯਾ- ਉਹ ਜਮੀਨ ਜਾਂ ਮੁਲਕ, ਜੋ ਬਾਦਸ਼ਾਹ ਦਾ ਹੈ. ਜਿਸ ਪੁਰ ਕਿਸੇ ਜਾਗੀਰਦਾਰ ਅਥਵਾ ਜਿਮੀਦਾਰ ਦਾ ਸ੍ਵਤ੍ਵ ਨਹੀਂ। ੪. ਅਕਾਲੀ ਧਰਮ. ਵਾਹਗੁਰੂ ਜੀ ਕਾ ਖਾਲਸਾ. ਸਿੰਘ ਪੰਥ। ੫. ਖਾਲਸਾਧਰਮਧਾਰੀ ਗੁਰੁ ਨਾਨਕ ਪੰਥੀ.#"ਜਾਗਤਜੋਤਿ ਜਪੈ ਨਿਸ ਬਾਸਰ#ਏਕ ਬਿਨਾ ਮਨ ਨੈਕ ਨ ਆਨੈ,#ਪੂਰਨ ਪ੍ਰੇਮ ਪ੍ਰਤੀਤਿ ਸਜੈ#ਬ੍ਰਤ ਗੋਰ ਮੜੀ ਮਟ ਭੂਲ ਨ ਮਾਨੈ,#ਤੀਰਥ ਦਾਨ ਦਯਾ ਤਪ ਸੰਜਮ,#ਏਕ ਬਿਨਾ ਨਹਿ ਨੈਕ ਪਛਾਨੈ,#ਪੂਰਨਜੋਤਿ ਜਗੈ ਘਟ ਮੈ#ਤਬ ਖਾਲਸਾ ਤਾਹਿ ਨਖਾਲਸ ਜਾਨੈ.#(੩੩ ਸਵੈਯੇ)#ਵਾਕ ਕੀਓ ਕਰਤਾਰ ਸੰਤਨ ਲੀਓ ਬਿਚਾਰ#ਸੁਪਨੇ ਸੰਸਾਰ ਤਾਂਹਿ ਕਾਹਿ ਲਪਟਾਈਏ,#ਬਿਖਿਨ ਕੋ ਤਜੋ ਨੇਹ ਸ਼੍ਰੀਗੁਰੁ ਕੀ ਸਿੱਖ ਲੇਹ#ਨਾਸੈ ਛਿਨ ਮਾਂਹਿ ਦੇਹ ਯਮਪੁਰੀ ਜਾਈਏ,#ਸੀਸ ਨ ਮੁੰਡਾਓ ਮੀਤ! ਹੁੱਕਾ ਤਜ ਭਲੀ ਰੀਤਿ#ਪ੍ਰੇਮ ਪ੍ਰੀਤਿ ਮਨ ਕਰ ਸ਼ਬਦ ਕਮਾਈਏ,#ਜੀਵਨ ਹੈ ਦਿਨ ਚਾਰ ਦੇਖ ਬੂਝ ਕੈ ਬਿਚਾਰ#ਵਾਹਗੁਰੂ ਗੁਰੂ ਜੀ ਕਾ ਖਾਲਸਾ ਕਹਾਈਏ.#(ਗੁਰੁਸੋਭਾ)#ਖਾਲਸਾ ਹਮਾਰੀ ਸੌਜ ਖਾਲਸਾ ਹਮਾਰੀ ਮੌਜ#ਖਾਲਸਾ ਹਮਾਰੀ ਫੌਜ ਜੀਤ ਕੀ ਨਿਸ਼ਾਨੀ ਹੈ,#ਖਾਲਸਾ ਹਮਾਰੀ ਚਾਲ ਖਾਲਸਾ ਹਮਾਰੀ ਢਾਲ#ਖਾਲਸਾ ਹਮਾਰੀ ਘਾਲ ਭੋਗ ਮੋਖ ਦਾਨੀ ਹੈ,#ਖਾਲਸਾ ਹਮਾਰੀ ਜਾਨ ਖਾਲਸਾ ਹਮਾਰੀ ਆਨ#ਖਾਲਸਾ ਹਮਾਰੀ ਖਾਨ ਮੋਦ ਕੀ ਸੁਹਾਨੀ ਹੈ,#ਖਾਲਸਾ ਹਮਾਰੀ ਜਾਤਿ ਖਾਲਸਾ ਹਮਾਰੀ ਪਾਤਿ#ਸ੍ਰੀ ਗੁਰੂ ਗੋਬਿੰਦ ਸਿੰਘ ਬਾਨੀ ਯੌਂ ਬਖਾਨੀ ਹੈ,#(ਸੰਤ ਨਿਹਾਲ ਸਿੰਘ)#ਪੂਜਾ ਏਕ ਅਦ੍ਵਯ ਅਕਾਲ ਕੀ ਹੈ ਇਸ੍ਟ ਜਹਾਂ#ਸਤ੍ਯਨਾਮ ਵਾਹਗੁਰੂ ਜਾਪ ਮੁਕ੍ਤਮਾਲ ਸਾ,#ਬਾਨੀਗੁਰੁ ਗਾਯਬੇ ਕੋ ਸੂਧੀ ਗੁਰੂਗ੍ਰੰਥ ਜੂ ਕੀ#ਖਾਯਬੇ ਕੋ ਭੋਜਨ ਕੜਾਹ ਨਕ੍ਦ ਮਾਲ ਸਾ,#ਕਹੈ "ਤੋਖਹਰਿ" ਭਏ ਚਾਰੋਂ ਹੀ ਬਰਨ ਏਕ#ਦਰਨ ਮਲੇਛਨ ਕੋ ਧਾਰ੍ਯੋ ਵਪੁ ਕਾਲ ਸਾ,#ਦ੍ਵੈਮਤ ਕੋ ਸਾਲ² ਸਾ ਨਿਰਾਲਸਾ ਧਰਮ ਨੀਤਿ#ਲਾਲਸਾ³ ਭਰਨ ਧਨ੍ਯ ਭਯੋ ਪੰਥ ਖਾਲਸਾ....
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਸਵਾਰੀ ਦਾ ਖ਼ਾਸ ਘੋੜਾ. ਦੇਖੋ, ਗੁਲਬਾਗ। ੨. ਖ਼ਾਲਸਾ, ਸਵਾਰੀ ਦੇ ਘੋੜੇ ਨੂੰ ਜਾਨਭਾਈ ਆਖਦਾ ਹੈ....