jāniजानि
ਕ੍ਰਿ. ਵਿ- ਜਾਣਕੇ. "ਜਾਨਿ ਅਜਾਨ ਭਏ ਹਮ ਬਾਵਰ." (ਸੋਰ ਰਵਿਦਾਸ) ੨. ਜਨ (ਦਾਸ) ਨੂੰ. ਸੇਵਕ ਤਾਂਈਂ. "ਸਰਨਿ ਆਇਓ ਉਧਰੁ ਨਾਨਕ ਜਾਨਿ." (ਕਾਨ ਮਃ ੫) ੩. ਜੀਵਨ (ਜਿੰਦਗੀ) ਮੇਂ. ਜੀਵਨ ਭਰ. "ਸਗਲੀ ਜਾਨਿ ਕਰਹੁ ਮਉਦੀਫਾ." (ਮਾਰੂ ਸੋਲਹੇ ਮਃ ੫) ਦੇਖੋ, ਮਉਦੀਫਾ। ੪. ਸੰ. ਸੰਗ੍ਯਾ- ਭਾਰਯਾ. ਜੋਰੂ. ਵਹੁਟੀ। ੫. ਦੇਖੋ, ਜਾਨੀ.
क्रि. वि- जाणके. "जानि अजान भए हम बावर." (सोर रविदास) २. जन (दास) नूं. सेवक तांईं. "सरनि आइओ उधरु नानक जानि." (कान मः ५) ३. जीवन (जिंदगी) में. जीवन भर. "सगली जानि करहु मउदीफा." (मारू सोलहे मः ५) देखो, मउदीफा। ४. सं. संग्या- भारया. जोरू. वहुटी। ५. देखो, जानी.
ਕ੍ਰਿ. ਵਿ- ਜਾਣਕੇ. "ਜਾਨਿ ਅਜਾਨ ਭਏ ਹਮ ਬਾਵਰ." (ਸੋਰ ਰਵਿਦਾਸ) ੨. ਜਨ (ਦਾਸ) ਨੂੰ. ਸੇਵਕ ਤਾਂਈਂ. "ਸਰਨਿ ਆਇਓ ਉਧਰੁ ਨਾਨਕ ਜਾਨਿ." (ਕਾਨ ਮਃ ੫) ੩. ਜੀਵਨ (ਜਿੰਦਗੀ) ਮੇਂ. ਜੀਵਨ ਭਰ. "ਸਗਲੀ ਜਾਨਿ ਕਰਹੁ ਮਉਦੀਫਾ." (ਮਾਰੂ ਸੋਲਹੇ ਮਃ ੫) ਦੇਖੋ, ਮਉਦੀਫਾ। ੪. ਸੰ. ਸੰਗ੍ਯਾ- ਭਾਰਯਾ. ਜੋਰੂ. ਵਹੁਟੀ। ੫. ਦੇਖੋ, ਜਾਨੀ....
ਵਿ- ਜਿਸ ਨੂੰ ਗ੍ਯਾਨ ਨਹੀਂ. ਅਗ੍ਯਾਨੀ. "ਜਾਨੈ ਕਹਾਂ ਅਜਾਨ." (ਗੁਪ੍ਰਸੂ) ੨. ਸੰ. ਆਜਾਨੁ. ਵਿ- ਗੋਡੇ ਤੀਕ. ਜਾਨੁ ਪ੍ਰਯੰਤ. "ਭੁਜ ਬਰ ਅਜਾਨ." (ਰਾਮਾਵ)#੩. ਅ਼. [اذاں] ਅਜਾਨ. ਸੰਗ੍ਯਾ- ਵਿਗ੍ਯਾਪਨ. ਨੋਟਿਸ। ੪. ਨਮਾਜ਼ ਲਈ ਪੁਕਾਰ, ਜੋ ਮਸਜਿਦ ਦੇ ਮੀਨਾਰ ਪੁਰ ਅਥਵਾ ਮਸਜਿਦ ਵਿੱਚ ਖੜੋਕੇ ਉੱਚੇ ਸੁਰ ਨਾਲ ਕੀਤੀ ਜਾਂਦੀ ਹੈ ਜਿਸ ਨੂੰ ਸੁਣਕੇ ਨਮਾਜ਼ੀ ਜਮਾਂ ਹੋ ਜਾਣ. ਇਸ ਦਾ ਨਾਉਂ "ਬਾਂਗ" ਭੀ ਹੈ. ਅਜਾਨ ਦੇਣ ਵਾਲੇ ਦਾ ਨਾਉਂ "ਮੁਅੱਜਿਨ" [موعذّن] ਹੈ. ਦੇਖੋ, ਬਾਂਗ ਸ਼ਬਦ ਵਿੱਚ ਅਜਾਨ ਦਾ ਪੂਰਾ ਪਾਠ.#ਅਜਾਨ ਦਾ ਪ੍ਰਚਾਰ ਹਜਰਤ ਮੁਹ਼ੰਮਦ ਦੇ ਸਮੇਂ ਅਰੰਭ ਹੋਇਆ ਹੈ. ਅਜਾਨ ਮੱਕੇ ਵੱਲ ਮੂੰਹ ਕਰਕੇ ਅਰ ਕੰਨਾਂ ਵਿੱਚ ਉਂਗਲੀਆਂ ਦੇਕੇ ਦੇਣ ਦਾ ਹੁਕਮ ਹੈ.#ਮਲੀਨ, ਸ਼ਰਾਬੀ ਅਤੇ ਇਸਤ੍ਰੀ ਨੂੰ ਅਜਾਨ ਦੇਣ ਦਾ ਅਧਿਕਾਰ ਨਹੀਂ....
ਸੰ. ਵਾਤੂਲ. ਬਾਉਲਾ. ਪਾਗਲ. "ਸਾਵਰ ਸੋਇਰਹੇ." (ਆਸਾ ਮਃ ੫) ੨. ਸੰ. ਵਾਗੁਰਾ. ਫਾਹੀ. ਫੰਧਾ. "ਸੰਗ ਬਾਵਰੈਂ ਲੇਤ ਸਿਧਾਏ." (ਗੁਪ੍ਰਸੂ) "ਲਏ ਬਾਵਰਾਂ ਪਨ ਨਰ ਆਏ." (ਨਾਪ੍ਰ) ੩. ਫ਼ਾ. [باور] ਯਕੀਨ, ਨਿਸ਼੍ਚਯ. ਵਿਸ਼੍ਵਾਸ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...
ਸੰ. दाश. ਧਾ- ਸੇਵਾ ਕਰਨਾ, ਭੇਟਾ ਅਰਪਣਾ। ੨. ਸੰ. दास. ਧਾ- ਦੇਣਾ, ਨੁਕ਼ਸਾਨ ਪੁਚਾਉਣਾ। ੩. ਸੰਗ੍ਯਾ- ਸੇਵਕ. "ਦਾਸ ਅਪਨੇ ਕੋ ਤੂ ਵਿਸਰਹਿ ਨਾਹੀ." (ਸੋਰ ਮਃ ੫) ੪. ਉਪਾਸਕ. ਪੂਜਕ. "ਦਾਸਹਿ ਏਕੁ ਨਿਹਾਰਿਆ." (ਬਾਵਨ) ੫. ਨੌਕਰ। ੬. ਇੱਕ ਭੱਟ, ਜਿਸ ਦੀ ਰਚਨਾ ਸਵੈਯਾਂ ਵਿੱਚ ਹੈ. "ਅਬ ਰਾਖਹੁ ਦਾਸ ਭਾਟ ਕੀ ਲਾਜ." (ਸਵੈਯੇ ਮਃ ੪. ਕੇ) ੭. ਲਾਲਸਿੰਘ ਕਵਿ ਦੀ ਛਾਪ. ਦੇਖੋ, ਲਾਲ ਸਿੰਘ। ੮. ਬਾਵਾ ਰਾਮਦਾਸ ਜੀ ਦੀ ਛਾਪ. ਦੇਖੋ, ਰਾਮਦਾਸ ਬਾਵਾ। ੯. ਸੰਗ੍ਯਾ- ਰਾਖਸ. ਦਸ੍ਯੁ. "ਪੰਚ ਦਾਸ ਤੀਨਿ ਦੋਖੀ." (ਕੇਦਾ ਮਃ ੫) ੧੦. ਗ਼ੁਲਾਮ. ਮੁੱਲ ਲੀਤਾ ਨੌਕਰ. "ਦਾਸਾ ਕਾ ਦਾਸ ਵਿਰਲਾ ਕੋਈ ਹੋਇ." (ਬਸੰ ਮਃ ੩) ੧੧. ਮਾਹੀਗੀਰ. ਧੀਵਰ. "ਦਾਸ ਜਾਲਪਾਨ ਹੈ." (ਨਾਪ੍ਰ)...
ਸੇਵਾ ਕਰਨ ਵਾਲਾ. ਦਾਸ. ਖਿਦਮਤਗਾਰ. "ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ." (ਮਾਝ ਅਃ ਮਃ ੩)...
ਵ੍ਯ- ਪ੍ਰਤਿ. ਨੂੰ. ਕੋ। ੨. ਤੀਕ. ਤੋੜੀ. ਤਕ....
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰਗ੍ਯਾ- ਕਰ੍ਣ. ਕੰਨ. "ਮੰਤੁ ਦੀਓ ਹਰਿ ਕਾਨ." (ਪ੍ਰਭਾ ਮਃ ੪) ੨. ਕਾਨਾ. ਸਰਕੁੜੇ ਦਾ ਕਾਂਡ. "ਦੀਸਹਿ ਦਾਧੇ ਕਾਨ ਜਿਉ." (ਸ. ਕਬੀਰ) ਜਲੇ ਹੋਏ ਕਾਨੇ ਤੁੱਲ ਦੀਸਹਿਂ। ੩. ਜੁਲਾਹੇ ਦੀ ਤਾਣੀ ਦੇ ਕਾਨੇ. "ਦੁਆਰ ਊਪਰਿ ਝਿਲਕਾਵਹਿ ਕਾਨ." (ਗੌਂਡ ਕਬੀਰ) ੪. ਕਾਨ੍ਹ. ਕ੍ਰਿਸਨ. "ਗਾਵਹਿ ਗੋਪੀਆ ਗਾਵਹਿ ਕਾਨ." (ਵਾਰ ਆਸਾ) ੫. ਦੇਖੋ, ਕਾਣ, ਕਾਣਿ ਅਤੇ ਕਾਨਿ। ੬. ਤੀਰ. ਬਾਣ. "ਪ੍ਰੇਮ ਕੇ ਕਾਨ ਲਗੇ ਤਨ ਭੀਤਰਿ." (ਮਾਰੂ ਮਃ ੧) ੭. ਫ਼ਾ. [کان] ਖਾਣਿ. ਆਕਰ। ੮. ਤੁ [قان] ਕ਼ਾਨ. ਲਹੂ. ਰੁਧਿਰ....
ਦੇਖੋ, ਜੀਵਣ। ੨. ਜ਼ਿੰਦਗੀ. "ਜੀਵਨਸੁਖੁ ਸਭੁ ਸਾਧ ਸੰਗਿ." (ਬਿਲਾ ਮਃ ੫) ੩. ਜਲ. "ਦੇ ਜੀਵਨ ਜੀਵਨ ਸੁਖਕਾਰੀ." (ਗੁਪ੍ਰਸੂ) ੪. ਉਪਜੀਵਿਕਾ. ਗੁਜ਼ਾਰਾ। ੫. ਪਵਨ। ੬. ਘੀ. ਘ੍ਰਿਤ। ੭. ਕਰਤਾਰ. ਵਾਹਗੁਰੂ। ੮. ਪੁਤ੍ਰ। ੯. ਦੇਖੋ, ਅਜੂਬਾ। ੧੦. ਭਾਈ ਭਗਤੂ ਦਾ ਛੋਟਾ ਪੁਤ੍ਰ, ਜੋ ਗੁਰੂ ਹਰਿਰਾਇ ਸਾਹਿਬ ਦੀ ਸੇਵਾ ਵਿੱਚ ਹ਼ਾਜਿਰ ਰਿਹਾ. ਇਸ ਦਾ ਦੇਹਾਂਤ ਕੀਰਤਪੁਰ ਹੋਇਆ. ਇਸ ਦਾ ਪੁਤ੍ਰ ਸੰਤਦਾਸ ਸੀ, ਜਿਸ ਦੀ ਔਲਾਦ ਹੁਣ ਭੁੱਚੋ, ਭਾਈ ਦੇ ਚੱਕ ਆਦਿ ਵਿੱਚ ਵਸਦੀ ਹੈ.#ਸੰਤਦਾਸ ਦੇ ਪੁਤ੍ਰ- ਰਾਮਸਿੰਘ, ਫਤੇਸਿੰਘ, ਬਖਤੂਸਿੰਘ, ਤਖਤੂਸਿੰਘ ਨੇ ਦਮਦਮੇ ਦਸ਼ਮੇਸ਼ ਤੋਂ ਅਮ੍ਰਿਤ ਛਕਿਆ ਸੀ. ਦੇਖੋ, ਭਗਤੂ....
ਫ਼ਾ. [زِندگانی] ਅਤੇ [زِندگی] ਸੰਗ੍ਯਾ- ਜੀਵਨ। ੨. . ਉਮਰ. ਅਵਸ੍ਥਾ....
ਕਰੋ. "ਕਰਹੁ ਅਨੁਗ੍ਰਹੁ ਪਾਰਬ੍ਰਹਮ." (ਆਸਾ ਮਃ ੫) ੨. ਕਰਵਾਓ. ਕਰਾਓ. "ਹਰਿ ਜੀਉ! ਤਿਨ ਕਾ ਦਰਸਨ ਨਾ ਕਰਹੁ." (ਵਾਰ ਸੋਰ ਮਃ ੪)...
ਅ਼. [مُدافعت] ਮੁਦਾਫ਼ਅ਼ਤ. ਸੰਗ੍ਯਾ- ਆਤਮਰਖ੍ਯਾ. ਭਾਵ- ਵਿਸੇ ਵਿਕਾਰਾਂ ਤੋਂ ਆਪਣਾ ਬਚਾਉ। ੨. ਅ਼. [وظیفہ] ਵਜੀਫ਼ਹ. ਨਿਤ੍ਯਨਿਯਮ। ੩. ਨਿਤ੍ਯ ਦਾ ਭਜਨ. ਵਿਰਦੁ. "ਸਗਲੀ ਜਾਨਿ ਕਰਹੁ ਮਉਦੀਫਾ." (ਮਾਰੂ ਸੋਲਹੇ ਮਃ ੫) ਥੋੜੇ ਸਮੇਂ ਲਈ ਨਹੀਂ ਸਾਰੀ ਉਮਰ, ਅਰਥਾਤ ਸ੍ਵਾਸ ਸ੍ਵਾਸ ਵਜੀਫ਼ਾ ਕਰੋ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਭਾਰ੍ਯਾ. ਸੰਗ੍ਯਾ- ਉਹ ਇਸਤ੍ਰੀ, ਜੋ ਪਤਿ ਦ੍ਵਾਰਾ ਭਰਣ (ਪਾਲਨ) ਯੋਗ੍ਯ ਹੈ. ਵਿਧਿ ਨਾਲ ਵਿਆਹੀ ਹੋਈ ਇਸਤ੍ਰੀ. ਵਹੁਟੀ. ਪਤਨੀ. ਮਹਾਭਾਰਤ ਵਿੱਚ ਲਿਖਿਆ ਹੈ- ਜੋ ਘਰ ਦੇ ਕੰਮ ਵਿੱਚ ਨਿਪੁਣ ਹੈ, ਜੋ ਸੰਤਾਨ ਵਾਲੀ ਹੈ, ਜੋ ਪਤੀ ਨੂੰ ਆਪਣੀ ਜਾਨ ਸਮਝਦੀ ਹੈ, ਜੋ ਪਤਿਵ੍ਰਤ ਧਰਮ ਵਿੱਚ ਪੱਕੀ ਹੈ, ਉਹ "ਭਾਰ੍ਯ" ਹੈ.¹...
ਸੰਗ੍ਯਾ- ਜਾਯਾ. ਭਾਰਯਾ. ਪਤਨੀ. ਜ਼ੌਜਹ। ੨. ਨਾਰੀ. ਇਸਤ੍ਰੀ. "ਜਿਉ ਜੋਰੂ ਸਿਰਨਾਵਣੀ ਆਵੈ ਵਾਰੋਵਾਰਿ." (ਵਾਰ ਆਸਾ)...
ਸੰਗ੍ਯਾ- ਵਧੂਟੀ. ਬਹੂ. ਲਾੜੀ. "ਜਿੰਦੁ ਵਹੁਟੀ, ਮਰਣੁ ਵਰੁ." (ਸ. ਫਰੀਦ)...
ਜਾਣੀ. ਸਮਝੀ. "ਜਾਨੀ ਜਾਨੀ ਰੇ ਰਾਜਾ ਰਾਮ ਕੀ ਕਹਾਨੀ." (ਰਾਮ ਕਬੀਰ) ੨. ਸੰਗ੍ਯਾ- ਪ੍ਰਾਣੀ. ਜਾਨ ਵਾਲਾ. "ਸਦੜੇ ਆਏ ਤਿਨਾ ਜਾਨੀਆਂ." (ਵਡ ਮਃ ੧. ਅਲਾਹਣੀ) ੩. ਜਾਂਞੀ. ਬਰਾਤੀ. ਦੁਲਹਾ. ਲਾੜਾ. "ਜਲਿ ਮਲਿ ਜਾਨੀ ਨਾਵਾਲਿਆ." (ਵਡ ਮਃ ੧. ਅਲਾਹਣੀ) ੪. ਜਾਤੇ. ਜਾਂਦੇ. "ਕਹੇ ਨ ਜਾਨੀ ਅਉਗਣ ਮੇਰੇ." (ਗਉ ਮਃ ੧) ਆਖੇ ਨਹੀਂ ਜਾਂਦੇ। ੫. ਫ਼ਾ. [جانی] ਪਿਆਰਾ. ਪ੍ਰਾਣਪ੍ਰਿਯ. "ਕਦ ਪਸੀ ਜਾਨੀ! ਤੋਹਿ." (ਵਾਰ ਮਾਰੂ ੨. ਮਃ ੫) ੬. ਭਾਵ ਜੀਵਾਤਮਾ. "ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ." (ਵਡ ਮਃ ੧. ਅਲਾਹਣੀ) ੭. ਅ਼. ਅਪ੍ਰਾਧੀ. ਮੁਜਰਮ। ੮. ਦਿਲੇਰ। ੯. ਇੱਕ ਪ੍ਰੇਮੀ ਮੁਸਲਮਾਨ, ਜੋ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ ਹੋਕੇ ਆਤਮਗ੍ਯਾਨੀ ਹੋਇਆ. "ਜਾਨੀ ਕੋ ਇਕ ਜਾਨੀ ਬਿਨਾ। ਕਛੁ ਨ ਸੁਹਾਵੈ ਉਰ ਇਕ ਛਿਨਾ." (ਗੁਪ੍ਰਸੂ) ੧੦. ਅ਼. [زانی] ਜ਼ਾਨੀ. ਵਿ- ਵਿਭਚਾਰੀ. ਜ਼ਨਾਕਾਰ। ੧੧. ਸੰ. ज्ञानिन् ਗ੍ਯਾਨੀ....