jindhapīraजिंदपीर
ਸੰਗ੍ਯਾ- ਜ਼ਿੰਦਹ ਪੀਰ. ਖ਼੍ਵਾਜਹਖ਼ਿਜਰ. ਵਰੁਣ ਦੇਵਤਾ. ਦੇਖੋ, ਦਰਯਾਪੰਥੀ. ਸਿੰਧ ਵਿੱਚ ਭੱਖਰ ਪਾਸ ਸਿੰਧੁਨਦ ਦੇ ਟਾਪੂ ਵਿੱਚ ਜਿੰਦਪੀਰ ਦਾ ਸੁੰਦਰ ਮੰਦਿਰ ਹੈ, ਜਿਸ ਦੇ ਪੂਜਣ ਲਈ ਹਿੰਦੂ ਅਤੇ ਮੁਸਲਮਾਨ ਬਹੁਤ ਜਾਂਦੇ ਹਨ. ਇਸ ਥਾਂ ਗੁਰੂ ਨਾਨਕ ਦੇਵ ਭੀ ਵਿਰਾਜੇ ਹਨ. ਛੋਟਾ ਜੇਹਾ ਅਸਥਾਨ ਬਣਿਆ ਹੋਇਆ ਹੈ। ੨. ਸਤਿਗੁਰੂ ਨਾਨਕ ਦੇਵ ਦਾ ਇੱਕ ਸਿੱਖ, ਜੋ ਇਸਲਾਮ ਤ੍ਯਾਗਕੇ ਸਿੱਖੀ ਦਾ ਪ੍ਰੇਮੀ ਹੋਇਆ. "ਹੋਆ ਜਿੰਦਪੀਰ ਅਬਿਨਾਸੀ." (ਭਾਗੁ)
संग्या- ज़िंदह पीर. ख़्वाजहख़िजर. वरुण देवता. देखो, दरयापंथी. सिंध विॱच भॱखर पास सिंधुनद दे टापू विॱच जिंदपीर दा सुंदर मंदिर है, जिस दे पूजण लई हिंदू अतेमुसलमान बहुत जांदे हन. इस थां गुरू नानक देव भी विराजे हन. छोटा जेहा असथान बणिआ होइआ है। २. सतिगुरू नानक देव दा इॱक सिॱख, जो इसलाम त्यागके सिॱखी दा प्रेमी होइआ. "होआ जिंदपीर अबिनासी." (भागु)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਜਿੰਦਾ। ੨. ਫ਼ਾ. [ژِندہ] ਜਿੰਦਹ. ਵਿ- ਖੌਫ਼ਨਾਕ. ਭਯਾਨਕ। ੩. ਸੰਗ੍ਯਾ- ਗੋਦੜੀ. ਕੰਥਾ....
ਸੰਗ੍ਯਾ- ਪੀੜ. ਸੰ. ਪੀੜਾ. "ਸਤਿਗੁਰ ਭੇਟੈ ਤਾ ਉਤਰੈ ਪੀਰ." (ਆਸਾ ਮਃ ੩) ੨. ਵਿਪੱਤਿ. ਵਿਪਦਾ. "ਨੰਗ ਭੁਖ ਕੀ ਪੀਰ." (ਸ੍ਰੀ ਅਃ ਮਃ ੫) ੩. ਵਿ- ਪੀਲਾ. ਪੀਯਰਾ. ਪੀਤ. "ਬਦਨ ਬਰਨ ਹੈ ਆਵਤ ਪੀਰ." (ਗੁਪ੍ਰਸੂ) ੪. ਕ੍ਰਿ. ਵਿ- ਪੀੜਕੇ. ਪੀਡਨ ਕਰਕੇ. "ਕੋਲੂ ਪੀਰ ਦੀਪ ਦਿਪਤ ਅੰਧਾਰ ਮੇ" (ਭਾਗੁ ਕ) ਕੋਲ੍ਹੂ ਪੀੜਕੇ ਤੇਲ ਕੱਢੀਦਾ ਹੈ, ਜਿਸ ਤੋਂ ਦੀਵਾ ਪ੍ਰਕਾਸ਼ ਕਰਦਾ ਹੈ. ੫. ਫ਼ਾ. [پیر] ਵਿ- ਬੁੱਢਾ. ਵ੍ਰਿੱਧ. ਕਮਜ਼ੋਰ. "ਹਮ ਪੀਰ ਮੋਰੋ ਹਮਜ਼ ਪੀਲਤਨ." (ਜਫਰ) ੬. ਸੰਗ੍ਯਾ- ਬਜ਼ੁਰਗ। ੭. ਧਰਮ ਦਾ ਆਚਾਰਯ ਗੁਰੂ. "ਪੀਰ ਪੈਕਾਬਰ ਅਉਲੀਏ." (ਵਾਰ ਮਾਰੂ ੨. ਮਃ ੫)...
ਸੰ. ਸੰਗ੍ਯਾ- ਜਲਾਂ ਦਾ ਸ੍ਵਾਮੀ ਦੇਵਤਾ. ਪੁਰਾਣਾਂ ਵਿੱਚ ਇਸ ਨੂੰ ਕਰਦਮ ਦਾ ਪੁਤ੍ਰ ਅਤੇ ਮਗਰਮੱਛ ਪੁਰ ਸਵਾਰੀ ਕਰਨ ਵਾਲਾ ਮੰਨਿਆ ਹੈ. ਇਹ ਸੱਪ ਦੇ ਫਨ ਦੀ ਸਿਰ ਪੁਰ ਛਤਰੀ ਰਖਦਾ ਹੈ. ਇਸ ਦੀ ਪੁਰੀ "ਵਸੁਧਾ" ਨਗਰ ਹੈ. ਸ਼ਸਤ੍ਰ ਪਾਸ਼ (ਫਾਹੀ) ਹੈ. ਵਰੁਣ ਪੱਛਮ (ਪਸ਼੍ਚਿਮ) ਦਿਸ਼ਾ ਦਾ ਸ੍ਵਾਮੀ ਹੋਣ ਕਰਕੇ ਦਿਕਪਾਲਾਂ ਵਿੱਚ ਭੀ ਗਿਣਿਆ ਜਾਂਦਾ ਹੈ. ਵਰੁਣ ਨੂੰ ਅਦਿਤਿ ਦੇ ਗਰਭ ਤੋਂ ਕਸ਼੍ਯਪ ਦਾ ਪੁਤ੍ਰ ਭੀ ਲਿਖਿਆ ਹੈ। ੨. ਜਲ। ੩. ਸੂਰਜ....
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....
ਸਿੰਧ ਅਤੇ ਬਲੋਚਿਸਤਾਨ ਵਿੱਚ ਇੱਕ ਫ਼ਿਰਕ਼ਾ, ਜੋ ਉਡੇਰੋਲਾਲ ਦਾ ਉਪਾਸਕ ਹੈ. ਇਹ ਕਥਾ ਪ੍ਰਚਲਿਤ ਹੈ ਕਿ ਸਿੰਧੁ ਨਦ ਵਿੱਚੋਂ ਉਡੇਰੋ ਲਾਲ ਨਾਮੇ ਬਾਲਕ ਪੈਦਾ ਹੋਇਆ, ਜਿਸ ਦੇ ਨਾਮ ਪੁਰ ਇੱਕ ਨਗਰ ਆਬਾਦ ਹੈ. ਉੱਥੇ ਉਡੇਰੋਲਾਲ ਦਾ ਮੰਦਿਰ ਹੈ, ਜਿਸ ਨੂੰ ਹਿੰਦੂ ਮੁਸਲਮਾਨ ਦੋਵੇਂ ਮੰਨਦੇ ਹਨ, ਅਰ ਆਪਣੇ ਆਪਣੇ ਮਤ ਦਾ ਪੀਰ ਕਲਪਦੇ ਹਨ. ਇਸ ਪੀਰ ਦੇ ਨਾਮ ਸ਼ੇਖ਼ ਤਾਹਿਰ, ਖ਼੍ਵਾਜਾ ਖ਼ਿਜਰ ਅਤੇ ਜਿੰਦਹਪੀਰ ਭੀ ਹਨ....
ਦੇਖੋ, ਸਿੰਧੁ....
ਸਿੰਧੁਨਦ ਦਾ ਇੱਕ ਦ੍ਵੀਪ, ਜੋ ਸੱਖਰ ਜਿਲਾ (ਸਿੰਧ) ਵਿੱਚ ਹੈ. ਇੱਥੇ ਇੱਕ ਪੁਰਾਣਾ ਕਿਲਾ ਹੈ। ੨. ਮੀਆਂਵਾਲੀ ਜਿਲੇ ਦਾ ਇੱਕ ਨਗਰ....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੰਗ੍ਯਾ- ਚਾਰੇ ਪਾਸਿਓਂ ਪਾਣੀ ਨਾਲ ਘਿਰਿਆ- ਹੋਇਆ ਦੇਸ਼. ਦ੍ਵੀਪ. ਜਜ਼ੀਰਹ. Island....
ਸੰਗ੍ਯਾ- ਜ਼ਿੰਦਹ ਪੀਰ. ਖ਼੍ਵਾਜਹਖ਼ਿਜਰ. ਵਰੁਣ ਦੇਵਤਾ. ਦੇਖੋ, ਦਰਯਾਪੰਥੀ. ਸਿੰਧ ਵਿੱਚ ਭੱਖਰ ਪਾਸ ਸਿੰਧੁਨਦ ਦੇ ਟਾਪੂ ਵਿੱਚ ਜਿੰਦਪੀਰ ਦਾ ਸੁੰਦਰ ਮੰਦਿਰ ਹੈ, ਜਿਸ ਦੇ ਪੂਜਣ ਲਈ ਹਿੰਦੂ ਅਤੇ ਮੁਸਲਮਾਨ ਬਹੁਤ ਜਾਂਦੇ ਹਨ. ਇਸ ਥਾਂ ਗੁਰੂ ਨਾਨਕ ਦੇਵ ਭੀ ਵਿਰਾਜੇ ਹਨ. ਛੋਟਾ ਜੇਹਾ ਅਸਥਾਨ ਬਣਿਆ ਹੋਇਆ ਹੈ। ੨. ਸਤਿਗੁਰੂ ਨਾਨਕ ਦੇਵ ਦਾ ਇੱਕ ਸਿੱਖ, ਜੋ ਇਸਲਾਮ ਤ੍ਯਾਗਕੇ ਸਿੱਖੀ ਦਾ ਪ੍ਰੇਮੀ ਹੋਇਆ. "ਹੋਆ ਜਿੰਦਪੀਰ ਅਬਿਨਾਸੀ." (ਭਾਗੁ)...
ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ." (ਸੁਖਮਨੀ) ੨. ਸੰਗ੍ਯਾ- ਕਾਮਦੇਵ। ੩. ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ." (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।।"¹ (ਗੁਪ੍ਰਸੂ) ੪. ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ-#ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ#ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,#ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ#ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,#ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ-#ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,#ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ#ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.#ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,#ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,#ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,#ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,#ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,#ਬ੍ਰਹ੍ਮ ਕੋ ਬਤਾਇ ਦੇਤ ਬ੍ਰਹ੍ਮ ਮੇ ਚਰਤ ਹੈਂ,#ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,#ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.#੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬. ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭. ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ....
ਸੰ. ਸੰਗ੍ਯਾ- ਦੇਵਤਾ ਦਾ ਘਰ। ੨. ਰਾਜਭਵਨ, ਜਿਸ ਵਿੱਚ ਮੰਦ (ਆਨੰਦ) ਕੀਤਾ ਜਾਂਦਾ ਹੈ. ਦੇਖੋ, ਮੰਦ ਧਾ। ੩. ਸ਼ਹਰ. ਨਗਰ। ੪. ਸਮੁੰਦਰ।੫ ਗੋਡੇ ਦਾ ਪਿਛਲਾ ਹਿੱਸਾ, ਖੁੱਚ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸਿੰਧੁ (ਹਿੰਦ) ਨਦ ਦੇ ਆਸ ਪਾਸ ਰਹਿਣ ਵਾਲੇ ਉਹ ਪ੍ਰਾਚੀਨ ਲੋਕ, ਜੋ ਆਰਯ ਕਹਾਉਂਦੇ ਸੇ. ਵਿਦੇਸ਼ੀਆਂ ਨੇ ਇਨ੍ਹਾਂ ਨੂੰ ਹਿੰਦੂ ਲਿਖਿਆ ਹੈ. ਹੁਣ ਸਾਰੇ ਭਾਰਤ ਵਾਸੀਆਂ ਲਈ ਇਹ ਸ਼ਬਦ ਵਰਤਿਆ ਜਾ ਸਕਦਾ ਹੈ। ੨. ਵੈਦਿਕ ਧਰਮ ਧਾਰਨ ਵਾਲਾ. ਹਿੰਦੂ ਪਦ ਦੀ ਨਿਰਦੋਸ ਵ੍ਯਾਖਯਾ ਹੁਣ ਤਾਈਂ ਕੋਈ ਨਹੀਂ ਕਰ ਸਕਿਆ, ਇਸ ਲਈ ਸਾਡੀ ਸਮਰਥ ਤੋਂ ਭੀ ਬਾਹਰ ਹੈ ਪਰ ਵਿਸ਼ੇਸ ਕਰਕੇ ਹਿੰਦੂ ਦਾ ਲੱਛਣ ਇਹ ਮੰਨਿਆ ਗਿਆ ਹੈ ਕਿ ਜੋ ਚਾਰ ਵਰਣ ਦੀ ਮਰ੍ਯਾਦਾ ਰਖਦਾ, ਵੇਦਾਂ ਨੂੰ ਧਰਮ ਪੁਸਤਕ ਮੰਨਦਾ ਅਤੇ ਗਊ ਦਾ ਮਾਸ ਨਹੀਂ ਖਾਂਦਾ ਉਹ ਹਿੰਦੂ ਹੈ.¹ "ਨਾ ਹਮ ਹਿੰਦੂ ਨ ਮੁਸਲਮਾਨ." (ਭੈਰ ਮਃ ੫)#੩. ਅ਼ਰਬੀ ਫ਼ਾਰਸੀ ਦੇ ਕਵੀਆਂ ਨੇ ਚੋਰ ਗੁਲਾਮ ਅਤੇ ਕਾਲੇ ਲਈ ਭੀ ਹਿੰਦੂ ਸ਼ਬਦ ਵਰਤਿਆ ਹੈ. ਇਸੇ ਲਈ ਬਹੁਤਿਆਂ ਨੇ ਕਾਲੇ ਦਾਗ (ਤਿਲ) ਨੂੰ ਹਿੰਦੂ ਰੂਪ ਲਿਖਿਆ ਹੈ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਫ਼ਾ. [مُسلمان] ਇਸਲਾਮ ਦੇ ਮੰਨਣ ਵਾਲਾ ਮੁਸਲਿਮ, ਮੁਸਲਿਮ ਦਾ ਬਹੁ ਵਚਨ ਮੁਸਲਮੀਨ. ਮੁਸਲਮੀਨ ਸ਼ਬਦ ਦਾ ਹੀ ਦੂਜਾ ਰੂਪ ਮੁਸਲਮਾਨ ਹੈ। ੨. ਭਾਵ- ਮੁਹ਼ੰਮਦ ਸਾਹਿਬ ਦੇ ਦੱਸੇ ਧਰਮ ਨੂੰ ਧਾਰਨ ਵਾਲਾ. "ਸਰਮ ਸੁੰਨਤਿ ਸੀਲ ਰੋਜਾ ਹੋਹੁ ਮੁਸਲਮਾਣੁ." (ਮਃ ੧. ਵਾਰ ਮਾਝ) "ਮੁਸਲਮਾਨ ਦਾ ਏਕ ਖੁਦਾਇ." (ਭੈਰ ਕਬੀਰ)...
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਵਿ-. ਉਮਰ ਅਥਵਾ ਕੱਦ ਵਿੱਚ ਘੱਟ। ੨. ਓਛਾ. ਤੁੱਛ। ੩. ਸੰ. शौटीर्य्य ਸ਼ੌਟੀਰ੍ਯ. ਸੰਗ੍ਯਾ- ਬਲ. ਪਰਾਕ੍ਰਮ. "ਕੋਟ ਨ ਓਟ ਨ ਕੋਸ ਨ ਛੋਟਾ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਵਿ- ਜੈਸਾ. ਯਾਦ੍ਰਿਸ਼. "ਜੇਹਾ ਆਇਆ ਤੇਹਾ ਜਾਸੀ." (ਮਾਝ ਅਃ ਮਃ ੩) ਸਿੰਧੀ. ਜੇਹੋ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਅ਼. [اِسلام] ਸੰਗ੍ਯਾ- ਤਰਕ. ਤ੍ਯਾਗ। ੨. ਸਿਰ ਝੁਕਾਉਣਾ। ੩. ਖ਼ੁਦਾ ਦੀ ਰਜਾ ਨੂੰ ਸਲਮ (ਅੰਗੀਕਾਰ) ਕਰਨਾ, ਅਰਥਾਤ ਭਾਣਾ ਮੰਨਣਾ। ੪. ਪੈਗੰਬਰ ਮੁਹ਼ੰਮਦ ਨੇ ਆਪਣੇ ਦੀਨ ਦਾ ਨਾਉਂ "ਇਸਲਾਮ" ਰੱਖਿਆ ਹੈ, ਜਿਸ ਦੇ ਧਾਰਣ ਵਾਲਾ "ਮੁਸਲਿਮ" ਅਥਵਾ ਮੁਸਲਮਾਨ ਸੱਦੀਦਾ ਹੈ. ਇਸਲਾਮ ਦੇ ਪੰਜ ਨਿਯਮ ਹਨ-#(ੳ) ਇੱਕ ਖ਼ੁਦਾ ਦਾ ਮੰਨਣਾ.#(ਅ) ਪੰਜ ਵੇਲੇ ਨਮਾਜ਼ ਪੜ੍ਹਨੀ.#(ੲ) ਜ਼ਕਾਤ ਦੇਣੀ.#(ਸ) ਰਮਜ਼ਾਨ ਵਿੱਚ ਰੋਜ਼ੇ ਰਖਣੇ.#(ਹ) ਕਾਬੇ ਦਾ ਹੱਜ ਕਰਨਾ.#ਇਨ੍ਹਾਂ ਨਿਯਮਾਂ ਤੋਂ ਛੁੱਟ, ਜੋ ਰਸੂਲ ਮੁਹੰਮਦ, ਖ਼ੁਦਾ ਦੇ ਫ਼ਰਿਸ਼ਤੇ, ਇਲਹਾਮੀ ਕਿਤਾਬ ਕੁਰਾਨ, ਅਖ਼ੀਰੀ ਫ਼ੈਸਲੇ ਦਾ ਦਿਨ ਅਤੇ ਖ਼ੁਦਾ ਦਾ ਵਿਸ਼੍ਵਾਸੀ ਹੈ, ਓਹ ਮੁਸਲਮਾਨ ਹੈ, ਅਤੇ ਉਸੇ ਨੂੰ "ਮੋਮਿਨ" [مومن] ਆਖਦੇ ਹਨ, ਜਿਸ ਦਾ ਅਰਥ ਹੈ ਸ਼੍ਰੱਧਾਵਾਨ....
ਸੰਗ੍ਯਾ- ਸਿਖ੍ਯਾ ਧਾਰਨ ਕੀ ਕ੍ਰਿਯਾ। ੨. ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਪੱਧਤਿ. "ਗੁਰੁਸਿੱਖੀ ਦਾ ਲਿੱਖਣਾ ਲੱਖ ਨ ਚਿਤ੍ਰਗੁਪਤ ਲਿਖ ਜਾਣੈ." (ਭਾਗੁ) "ਬਿਨ ਸਿੱਖੀ ਤਰਬੋ ਕਹਾਂ ਜਗਸਾਗਰ ਭਾਰਾ." (ਗੁਪ੍ਰਸੂ) ਦੇਖੋ, ਸਿੱਖਧਰਮ....
ਵਿ- प्रेमिन्. ਪ੍ਰੇਮ ਕਰਨ ਵਾਲਾ ਅਨੁਰਾਗੀ। ੨. ਆਸਕ੍ਤ. ਆਸ਼ਿਕ....
ਭਇਆ. ਹੂਆ. "ਹੋਆ ਆਪਿ ਦਇਆਲੁ." (ਵਾਰ ਗੂਜ ੨. ਮਃ ੫)...
ਸੰ. अविनाशिन- ਅਵਿਨਾਸ਼ੀ. ਵਿ- ਵਿਨਾਸ਼ ਰਹਿ. ਜਿਸ ਦਾ ਕਦੇ ਨਾਸ਼ ਨਹੀਂ ਹੁੰਦਾ. ਅਖੈ (ਅਕ੍ਸ਼੍ਯ). "ਪਾਰਬ੍ਰਹਮ ਪੂਰਨ ਅਬਿਨਾਸ." (ਸਾਰ ਮਃ ੫) ੨. ਨਿਤ੍ਯ. ਸਦਾ ਇੱਕ ਰਸ ਰਹਿਣ ਵਾਲਾ. "ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ." (ਬਾਵਨ) ੩. ਦੇਖੋ, ਅਵਿਨਾਸੀ....
ਦੇਖੋ, ਭਾਗ. "ਭਾਗੁ ਪੂਰਾ ਤਿਨ ਜਾਗਿਆ." (ਮਃ ੫. ਵਾਰ ਸਾਰ)...