jītaजीत
ਸੰਗ੍ਯਾ- ਜਿੱਤ. ਫ਼ਤੇ. "ਜੀਤ ਹਾਰ ਕੀ ਸੋਝੀ ਕਰੀ." (ਗਉ ਅਃ ਮਃ ੫) ਦੇਖੋ, ਜੀਤਿ ੩.
संग्या- जिॱत. फ़ते. "जीत हार की सोझी करी." (गउ अः मः ५) देखो, जीति ३.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਫਤਹ ਅਤੇ ਵਾਹਗੁਰੂ ਜੀ ਕੀ ਫਤਹ....
ਸੰਗ੍ਯਾ- ਜਿੱਤ. ਫ਼ਤੇ. "ਜੀਤ ਹਾਰ ਕੀ ਸੋਝੀ ਕਰੀ." (ਗਉ ਅਃ ਮਃ ੫) ਦੇਖੋ, ਜੀਤਿ ੩....
ਸੰਗ੍ਯਾ- ਪਰਾਜਯ. ਸ਼ਿਕਸ੍ਤ. ਦੇਖੋ, ਹਾਰੀ. "ਰਨ ਹਾਰ ਨਿਹਾਰ ਭਏ ਬਲ ਰੀਤੇ." (ਚੰਡੀ ੧) ੨. ਸੰ. ਮੋਤੀ ਫੁੱਲ ਆਦਿਕ ਦੀ ਮਾਲਾ. "ਹਾਰ ਡੋਰ ਰਸ ਪਾਟ ਪਟੰਬਰ." (ਤੁਖਾ ਬਾਰਹਮਾਹਾ) ੩. ਵਿ- ਹਰਣ ਵਾਲਾ. ਲੈ ਜਾਣ ਵਾਲਾ. ਢੋਣ ਵਾਲਾ. "ਰਾਮ ਭਗਤ ਕੇ ਪਾਨੀਹਾਰ." (ਗੌਂਡ ਮਃ ੫) ੪. ਪ੍ਰਤ੍ਯ- ਵਾਨ. ਵਾਲਾ. "ਦੇਖੈਗਾ ਦੇਵਣਹਾਰ." (ਸੋਹਿਲਾ) ੫. ਦੇਖੋ, ਸਵੈਯੇ ਦਾ ਰੂਪ ੧੮....
ਸੰਗ੍ਯਾ- ਸਮਝ. ਗਿਆਨ. ਸੁਬੁੱਧਿ....
ਹਾਥੀ. ਦੇਖੋ, ਕਰਿ ੩.। ੨. ਸੰਗ੍ਯਾ- ਬਾਂਹ. ਭੁਜਾ, ਜੋ ਕਰ (ਹੱਥ) ਨੂੰ ਧਾਰਨ ਕਰਦੀ ਹੈ. "ਤੁਮ ਰਾਖਹੁ ਧਾਰਿ ਕਰੀ." (ਗੂਜ ਮਃ ੫) ੩. ਕਰੀਰ ਦਾ ਸੰਖੇਪ। ੪. ਕਰੀਂ. ਕਰਾਂ. "ਕੰਚਨ ਕੇ ਕੋਟ ਦਤੁ ਕਰੀ." (ਸ੍ਰੀ ਅਃ ਮਃ ੧) ੫. ਕੀਤੀ. ਕਰਨ ਦਾ ਭੂਤ ਕਾਲ "ਜਾਕਉ ਕ੍ਰਿਪਾ ਕਰੀ ਪ੍ਰਭਿ ਮੇਰੈ." (ਸੋਰ ਮਃ ੫)...
ਕ੍ਰਿ. ਵਿ- ਜਿੱਤਕੇ. "ਜੀਤਿ ਆਵਹੁ ਵਸਹੁ ਘਰਿ ਅਪਨੇ." (ਮਾਰੂ ਸੋਲਹੇ ਮਃ ੫) ੨. ਜੀ ਤੋਂ. ਦਿਲੋਂ. "ਭ੍ਰਮਭੀਤਿ ਜੀਤਿ ਮਿਟਾਵਹੁ." (ਆਸਾ ਮਃ ੫. ਪੜਤਾਲ) ੩. ਸੰ. ਸੰਗ੍ਯਾ- ਜਿੱਤ. ਫ਼ਤਹ਼। ੪. ਹਾਨਿ. ਨੁਕ਼ਸਾਨ. ਕ੍ਸ਼੍ਤਿ....