jīvaजीव
ਸੰ. ਸੰਗ੍ਯਾ- ਜੀਵਾਤਮਾ. "ਈਸ੍ਵਰ ਜੀਵ ਏਕ ਇਮ ਜਾਨਹੁ." (ਗੁਪ੍ਰਸੂ) ਦੇਖੋ, ਆਤਮਾ। ੨. ਪਾਣੀ. "ਜੀਵ ਜਿਤੇ ਜਲ ਮੈ ਥਲ ਮੈ." (ਅਕਾਲ) ੩. ਵ੍ਰਿਹਸਪਤਿ. ਦੇਵਗੁਰੂ। ੪. ਚੰਦ੍ਰਮਾ। ੫. ਵਿਸਨੁ। ੬. ਜਲ. "ਜੀਵ ਗਯੋ ਘਟ ਮੇਘਨ ਕੋ." (ਕ੍ਰਿਸਨਾਵ) ੭. जीव् ਧਾ- ਜਿਉਣਾ, ਉਪਜੀਵਿਕਾ ਲਈ ਕਮਾਉਣਾ, ਸੁਖ ਨਾਲ ਰਹਿਣਾ.
सं. संग्या- जीवातमा."ईस्वर जीव एक इम जानहु." (गुप्रसू) देखो, आतमा। २. पाणी. "जीव जिते जल मै थल मै." (अकाल) ३. व्रिहसपति. देवगुरू। ४. चंद्रमा। ५. विसनु। ६. जल. "जीव गयो घट मेघन को." (क्रिसनाव) ७. जीव् धा- जिउणा, उपजीविका लई कमाउणा, सुख नाल रहिणा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. जीवात्मन्. ਸੰਗ੍ਯਾ- ਦੇਹ ਨੂੰ ਚੇਤਨਸੱਤਾ ਦੇਣ ਵਾਲਾ ਆਤਮਾ. ਰੂਹ. ਪ੍ਰਤ੍ਯਗਾਤਮਾ. ਦੇਖੋ, ਆਤਮਾ....
ਦੇਖੋ, ਈਸਰ....
ਸੰ. ਸੰਗ੍ਯਾ- ਜੀਵਾਤਮਾ. "ਈਸ੍ਵਰ ਜੀਵ ਏਕ ਇਮ ਜਾਨਹੁ." (ਗੁਪ੍ਰਸੂ) ਦੇਖੋ, ਆਤਮਾ। ੨. ਪਾਣੀ. "ਜੀਵ ਜਿਤੇ ਜਲ ਮੈ ਥਲ ਮੈ." (ਅਕਾਲ) ੩. ਵ੍ਰਿਹਸਪਤਿ. ਦੇਵਗੁਰੂ। ੪. ਚੰਦ੍ਰਮਾ। ੫. ਵਿਸਨੁ। ੬. ਜਲ. "ਜੀਵ ਗਯੋ ਘਟ ਮੇਘਨ ਕੋ." (ਕ੍ਰਿਸਨਾਵ) ੭. जीव् ਧਾ- ਜਿਉਣਾ, ਉਪਜੀਵਿਕਾ ਲਈ ਕਮਾਉਣਾ, ਸੁਖ ਨਾਲ ਰਹਿਣਾ....
ਜਾਣੋ. ਸਮਝੋ। ੨. ਵ੍ਯ- ਮਾਨੋ. ਗੋਯਾ. ਜਾਣੀਓਂ....
ਸੰ. आत्मन- ਆਤਮਨ. (अत- मनिन) ਜਿਸ ਦ੍ਵਾਰਾ ਜਾਣੀਏ. ਗ੍ਯਾਨ ਦਾ ਆਧਾਰ ਰੂਪ. ਅਤਵਾ- ਜਿਸ ਨੂੰ ਗੁਰੁਉਪਦੇਸ਼ ਅਤੇ ਉੱਤਮ ਗ੍ਰੰਥਾਂ ਤੋਂ ਜਾਣੀਏ. ਜੀਵਾਤਮਾ. ਰੂਹ. ਇਹ ਪ੍ਰਾਣੀਆਂ ਵਿੱਚ ਤਤ੍ਵ ਹੈ, ਜੋ ਅਨੇਕਾ ਚੇਸ੍ਟਾ ਦਾ ਕਾਰਣ ਹੈ. ਮਨੁੱਖਾਂ ਵਿੱਚ ਇਹ ਉਹ ਹਸ੍ਤੀ ਹੈ ਜਿਸ ਤੋਂ ਮੈ ਮੇਰੀ ਦਾ ਬੋਧ ਹੁੰਦਾ ਹੈ. ਕਿਸੇ ਨੇ ਇਸ ਦਾ ਨਿਵਾਸ ਰਿਦੇ ਵਿੱਚ ਕਿਸੇ ਨੇ ਦਿਮਾਗ਼ ਵਿੱਚ ਅਤੇ ਕਿਸੇ ਨੇ ਸਰਵਾਂਗ ਪੂਰਣ ਮੰਨਿਆ ਹੈ. ਨ੍ਯਾਯ ਮਤ ਨੇ ਆਤਮਾ ਦਾ ਲੱਛਣ ਕੀਤਾ ਹੈ ਕਿ ਇੱਛਾ ਸੁਖ ਦੁਖ ਗ੍ਯਾਨ ਹੋਣ ਆਦਿ ਧਾਰਣ ਵਾਲਾ ਆਤਮਾ ਹੈ. ਅਰਥਾਤ ਜਿੱਥੇ ਇਹ ਉੱਥੇ ਸਮਝੋ ਕਿ ਆਤਮਾ ਹੈ. "इ्च्छा द्बेष प्रय सुख दुः ख ज्ञानान्यात्मनो लिङ्गमिति.च्च् (ਨ੍ਯਾਯ ਦਰ੍ਸ਼ਨ, ਅਃ, ਆਹ੍ਨਿਕ ੧, ਸੂਤ੍ਰ ੧੦)#ਵੇਦਾਂਤ ਮਤ ਅਨੁਸਾਰ ਅਵਿਦ੍ਯਾ ਵਿੱਚ ਚੇਤਨ ਦਾ ਆਭਾਸ (ਅਕਸ), ਅਵਿਦ੍ਯਾ ਦਾ ਅਧਿਸ੍ਠਾਨ ਚੇਤਨ ਅਤੇ ਅਵਿਦ੍ਯਾ, ਇਨ੍ਹਾਂ ਤਿੰਨਾਂ ਦਾ ਸਮੁਦਾਯ ਜੀਵਾਤਮਾ ਹੈ. ਜੀਵਾਤਮਾ ਇੱਕ ਹੈ, ਜਿਵੇਂ ਸੂਰਜ ਦਾ ਪ੍ਰਤਿਬਿੰਬ ਹਜ਼ਾਰਾਂ ਘੜਿਆਂ ਵਿੱਚ ਇੱਕ ਹੈ, ਤਿਵੇਂ ਅਨੇਕ ਸ਼ਰੀਰਾਂ ਵਿੱਚ ਜੀਵਾਤਮਾ ਹੈ. ਇਹ ਵਾਸਤਵ ਤੋਂ ਸੱਚਿਦਾਨੰਦ ਰੂਪ ਅਤੇ ਦੇਸ਼ਕਾਲ ਵਸਤੁ ਪਰਿਛੇਦ ਰਹਿਤ ਹੈ. ਜੀਵਾਤਮਾ ਬ੍ਰਹ੍ਮ ਤੋਂ ਵੱਖ ਨਹੀਂ, ਕੇਵਲ ਉਪਾਧਿ ਕਰਕੇ ਅਲਗ ਹੋ ਰਿਹਾ ਹੈ, ਅਰ ਉਪਾਧਿ ਨੇ ਹੀ ਜੀਵ ਈਸ਼੍ਵਰ ਭੇਦ ਕਰ ਰੱਖੇ ਹਨ.#ਮਾਇਆ ਵਿੱਚ ਬ੍ਰਹਮ ਦਾ ਆਭਾਸ, ਮਾਇਆ ਦਾ ਅਧਿਸ੍ਠਾਨ ਚੇਤਨ ਅਤੇ ਮਾਇਆ, ਇਨ੍ਹਾਂ ਤਿੰਨਾਂ ਦਾ ਸਮੁਦਾਯ ਈਸ਼੍ਵਰ ਹੈ. ਜੋ ਤ੍ਰਿਗੁਣਾਤੀਤ ਹੈ ਉਹ ਪਾਰਬ੍ਰਹ੍ਮ ਹੈ. ਜੇ ਵਿੱਚੋਂ ਮਾਯਾ ਅਤੇ ਅਵਿਦ੍ਯਾ ਨੂੰ ਹਟਾ ਦੇਈਏ ਤਦ ਕੇਵਲ ਸ਼ੁੱਧ ਬ੍ਰਹਮ ਰਹਿ ਜਾਂਦਾ ਹੈ.#ਅਨੀਸ਼੍ਵਰਵਾਦੀ ਹੋਰ ਪਦਾਰਥਾਂ ਵਾਂਙ ਜੀਵਾਤਮਾ ਨੂੰ ਭੀ ਪਰਿਣਾਮੀ ਅਤੇ ਅਨਿੱਤ ਮੰਨਦੇ ਹਨ. ਵੈਗ੍ਯਾਨਿਕ (ਸਾਇਸੰਦਾਨ) ਤ੍ਵਚਮਸਤਿਸਕ (brain cortex) ਦੇ ਸ਼ਿਰਾਸ੍ਫੋਟੀ ਜੀਵਾਣੂਆਂ (ganglionic cells) ਦਾ ਗੁਣ ਮੰਨਦੇ ਹਨ.#"ਆਤਮਾ ਪਰਾਤਮਾ ਏਕੋ ਕਰੈ." (ਧਨਾ ਮਃ ੧) ੨. ਪਰਮਾਤਮਾ. ਪਾਰਬ੍ਰਹ੍ਮ. ਵਾਹਗੁਰੂ. "ਆਤਮਾਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ। ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ, ਤਾ ਘਰ ਹੀ ਪਰਚਾ ਪਾਇ." (ਵਾਰ ਸ੍ਰੀ ਮਃ ੩) ੩. ਅੰਤਹਕਰਣ. ਮਨ. ਚਿੱਤ. "ਆਤਮਾ ਅਡੋਲੁ ਨ ਡੋਲਈ ਗੁਰਕੈ ਭਾਇ ਸੁਭਾਇ." (ਵਾਰ ਸ੍ਰੀ ਮਃ ੩) ੪. ਸੁਭਾਉ. ਸ੍ਵਭਾਵ। ੫. ਸ਼ਰੀਰ. ਦੇਹ। ੬. ਧੀਰਜ. ਧ੍ਰਿਤਿ। ੭. ਬੁੱਧਿ। ੮. ਸੂਰਜ। ੯. ਅਗਨਿ। ੧੦. ਪਵਨ. ਹਵਾ। ੧੧. ਪੁਤ੍ਰ....
ਸੰ. ਪਾਨੀਯ. ਸੰਗ੍ਯਾ- ਜਲ. "ਪਾਣੀ ਅੰਦਿਰ ਲੀਕ ਜਿਉ." (ਵਾਰ ਆਸਾ ਮਃ ੨) ੨. ਦੇਖੋ, ਪਾਣਿ....
ਕ੍ਰਿ. ਵਿ- ਜਿਤਨੇ. ਜੇਤੇ....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਦੇਖੋ, ਬ੍ਰਿਹਸਪਤਿ....
ਸੰਗ੍ਯਾ- ਚੰਦ. ਚਾਂਦ। ੨. ਇੱਕ ਗਿਣਤੀ ਦਾ ਬੋਧਕ....
ਸੰ. ਸੰਗ੍ਯਾ- ਰੋਜ਼ੀ. ਜੀਵਨ ਦਾ ਗੁਜ਼ਾਰਾ ੨. ਜ਼ਿੰਦਗੀ ਵਿਤਾਉਂਣ ਦਾ ਸਾਧਨ....
ਕ੍ਰਿ- ਖੱਟਣਾ. ਕਿਰਤ ਕਰਕੇ ਧਨ ਪੈਦਾ ਕਰਨਾ। ੨. ਅਮਲ ਵਿੱਚ ਲਿਆਉਣਾ. ਅਭ੍ਯਾਸਣਾ. "ਆਪਿ ਕਮਾਉ ਅਵਰਾ ਉਪਦੇਸ." (ਗਉ ਮਃ ੫) ੩. ਕਿਸੇ ਲਾਗੀ ਦਾ, ਵਿਰਤੀਸੁਰ ਦੀ ਸੇਵਾ ਕਰਕੇ ਆਪਣਾ ਹੱਕ ਪ੍ਰਾਪਤ ਕਰਨਾ....
ਸੰਗ੍ਯਾ- ਸੁੱਖ. ਮੰਨਤ. "ਸੁਖ ਸੁਖੇਂਦੀ ਸਾ ਮੈ ਪਾਈ." (ਜੈਤ ਛੰਤ ਮਃ ੫) ਸੁਖ ਦੀ ਇੱਛਾ ਲਈ ਮੰਨਤ ਕਰਨ ਤੋਂ ਨਾਮ ਸੁਕ ਹੈ. ੨. ਸੰ. ਆਨੰਦ. "ਦੁਖ ਦਾਰੂ ਸੁਖ ਰੋਗ ਭਇਆ." (ਵਾਰ ਆਸਾ) ੩. ਦੇਖੋ, ਸਵੈਯੇ ਦਾ ਰੂਪ ੧੮.। ੪. ਜਲ. ਪਾਣੀ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਕ੍ਰਿ- ਨਿਵਾਸ ਕਰਨਾ. ਰਹਾਇਸ਼ ਕਰਨੀ. "ਏਕ ਦਿਵਸ ਰਹਿ ਗਮਨ ਕਰੀਜੈ." (ਗੁਪ੍ਰਸੂ) ੨. ਰੁਕਣਾ. ਠਹਿਰਨਾ. "ਹਉਮੈ ਮੇਰਾ ਰਹਿਗਇਆ." (ਸ੍ਰੀ ਮਃ ੩) ੩. ਥਕਣਾ. "ਰਹਿਓ ਸੰਤ ਹਉ ਟੋਲਿ." (ਸਵੈਯੇ ਮਃ ੩. ਕੇ)...