jīvatuजीवतु
ਦੇਖੋ, ਜੀਵਤ. "ਗੁਰ ਕੈ ਸਬਦਿ ਜੀਵਤੁ ਮਰੈ." (ਸ੍ਰੀ ਮਃ ੩) ੨. ਸੰਗ੍ਯ- ਜੀਵਤ੍ਵ. ਜੀਵਪਨ.
देखो, जीवत. "गुर कै सबदि जीवतु मरै." (स्री मः ३) २. संग्य- जीवत्व. जीवपन.
ਸੰ. ਜੀਵਿਤ. ਵਿ- ਜ਼ਿੰਦਹ. ਜਿਉਂਦਾ. "ਜੀਵਤ ਪਿਤਰ ਨ ਮਾਨੈ ਕੋਊ ਮੂਏ ਸਰਾਧ ਕਰਾਹੀ." (ਗਉ ਕਬੀਰ) "ਜੀਵਤ ਕਉ ਮੂਆ ਕਹੈ." (ਗਉ ਅਃ ਮਃ ੧) ੨. ਚੇਤਨ. "ਸੋ ਜੀਵਤ, ਜਿਹ ਜੀਵ ਜਪਿਆ." (ਬਾਵਨ) ਜਿਸ ਨੇ ਜੜ੍ਹ ਉਪਾਸਨਾ ਤ੍ਯਾਗਕੇ ਚੇਤਨ (ਕਰਤਾਰ) ਜਪਿਆ ਹੈ, ਉਹ ਜੀਵਿਤ ਹੈ। ੩. ਉਪਜੀਵਿਕਾ (ਰੋਜ਼ੀ) ਲਈ ਭੀ ਜੀਵਤ ਸ਼ਬਦ ਆਇਆ ਹੈ. "ਕਾਹੂ ਬਿਹਾਵੈ ਸੋਧਤ ਜੀਵਤ." (ਰਾਮ ਅਃ ਮਃ ੫)...
ਸੰਗ੍ਯਾ- ਗੁੜ. ਸਿਆਹਕੰਦ. "ਜੈਸੇ ਭਾਂਤ ਮਾਖਿਕਾ ਗੁਰ ਸੋਂ." (ਚਰਿਤ੍ਰ ੧੦੮) ੨. ਸੰ. गुर ਧਾ- ਯਤਨ ਕਰਨਾ, ਉੱਦਮ ਕਰਨਾ, ਮਾਰਨਾ, ਨੁਕ਼ਸਾਨ ਕਰਨਾ, ਉਭਾਰਨਾ, ਉੱਚਾ ਕਰਨਾ। ੩. ਸੰ. गुरू ਗੁਰੂ. ਸੰਗ੍ਯਾ- ਇਹ ਸ਼ਬਦ ਗ੍ਰੀ (गृ) ਧਾਤੁ ਤੋਂ ਬਣਿਆ ਹੈ, ਇਸ ਦੇ ਅਰਥ ਹਨ ਨਿਗਲਣਾ ਅਤੇ ਸਮਝਾਉਣਾ, ਜੋ ਅਗ੍ਯਾਨ ਨੂੰ ਖਾ ਜਾਂਦਾ ਹੈ ਅਤੇ ਸਿੱਖ ਨੂੰ ਤਤ੍ਵਗ੍ਯਾਨ ਸਮਝਾਉਂਦਾ ਹੈ, ਉਹ ਗੁਰੂ ਹੈ. ਗੁਰਬਾਣੀ ਵਿੱਚ ਗੁਰ, ਗੁਰੁ ਅਤੇ ਗੁਰੁ ਸ਼ਬਦ ਇੱਕ ਹੀ ਅਰਥ ਵਿੱਚ ਆਏ ਹਨ, ਯਥਾ- "ਗੁਰੁ ਅਪਨੇ ਬਲਿਹਾਰੀ." (ਸੋਰ ਮਃ ੫) "ਸੁਖਸਾਗਰੁ ਗੁਰੁ ਪਾਇਆ." (ਸੋਰ ਮਃ ੫) "ਅਪਨਾ ਗੁਰੂ ਧਿਆਏ." (ਸੋਰ ਮਃ ੫) ੪. ਧਰਮਉਪਦੇਸ੍ਟਾ. ਧਾਰਮਿਕ ਸਿਖ੍ਯਾ ਦੇਣ ਵਾਲਾ ਆਚਾਰਯ। ੫. ਮਤ ਦਾ ਆਚਾਰਯ. ਕਿਸੇ ਮਤ ਦੇ ਚਲਾਉਣ ਵਾਲਾ. "ਛਿਅ ਘਰ ਛਿਅ ਗੁਰ ਛਿਅ ਉਪਦੇਸ." (ਸੋਹਿਲਾ) ਦੇਖੋ, ਛਿਅ ਉਪਦੇਸ। ੬. ਪਤਿ. ਭਰਤਾ. "ਸੋਭਾਵੰਤੀ ਸੋਹਾਗਣੀ ਜਿਨਿ ਗੁਰ ਕਾ ਹੇਤ ਅਪਾਰੁ." (ਸ੍ਰੀ ਮਃ ੩) ੭. ਵ੍ਰਿਹਸਪਤਿ. ਦੇਵਗੁਰੁ. "ਕਹੁ ਗੁਰ ਗਜ ਸਿਵ ਸਭਕੋ ਜਾਨੈ." (ਗਉ ਕਬੀਰ) ੮. ਅੰਤਹਕਰਣ. ਮਨ. "ਕੁੰਭੇ ਬਧਾ ਜਲੁ ਰਹੈ, ਜਲੁ ਬਿਨੁ ਕੁੰਭ ਨ ਹੋਇ। ਗਿਆਨ ਕਾ ਬਧਾ ਮਨੁ ਰਹੈ, ਗੁਰ (ਮਨ) ਬਿਨੁ ਗਿਆਨ ਨ ਹੋਇ." (ਵਾਰ ਆਸਾ) ੯. ਵਿ- ਪੂਜ੍ਯ. "ਨਾਨਕ ਗੁਰ ਤੇ ਗੁਰ ਹੋਇਆ." (ਗੂਜ ਮਃ ੩) ੧੦. ਵਡਾ. ਪ੍ਰਧਾਨ. "ਕਉਨ ਨਾਮ ਗੁਰ ਜਾਕੈ ਸਿਮਰੈ ਭਵਸਾਗਰ ਕਉ ਤਰਈ?" (ਸੋਰ ਮਃ ੯) ੧੧. ਦੇਖੋ, ਗੁਰੁ....
ਸੰਗ੍ਯਾ- ਸਮੁੰਦਰ. ਤਰੰਗਾਂ ਨਾਲ ਜਿਸ ਵਿੱਚ ਸ਼ਬਦ ਉਤਪੰਨ ਹੁੰਦਾ ਹੈ. "ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ." (ਵਾਰ ਰਾਮ ੩) ੨. ਆਕਾਸ਼, ਜੋ ਸਬਦ ਗੁਣ ਵਾਲਾ ਹੈ। ੩. ਕ੍ਰਿ. ਵਿ- ਸ਼ਬਦ ਕਰਕੇ. ਸ਼ਬਦ ਦ੍ਵਾਰਾ. "ਸਬਦਿ ਮਿਲਾਏ ਗੁਰਮਤੀ." (ਮਾਰੂ ਸੋਲਹੇ ਮਃ ੧) ੪. ਸ਼ਬਦ ਮੇ. ਨਾਮ ਮੇਂ. ਉਪਦੇਸ਼ ਵਿੱਚ. "ਸਬਦਿ ਰਤੀ ਸੋਹਾਗਣੀ." (ਵਾਰ ਸ੍ਰੀ ਮਃ ੩) ੫. ਦੇਖੋ, ਸਬਦੀ....
ਦੇਖੋ, ਜੀਵਤ. "ਗੁਰ ਕੈ ਸਬਦਿ ਜੀਵਤੁ ਮਰੈ." (ਸ੍ਰੀ ਮਃ ੩) ੨. ਸੰਗ੍ਯ- ਜੀਵਤ੍ਵ. ਜੀਵਪਨ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....