jīha, jīhāजीह, जीहा
ਸੰਗ੍ਯਾ- ਜਿਹ੍ਵਾ. ਜੀਭ. ਰਸਨਾ. "ਏਕ ਜੀਹ ਗੁਣ ਕਵਨ ਬਖਾਨੈ." (ਮਾਰੂ ਸੋਲਹੇ ਮਃ ੫) "ਅਰੀ ਜੀਹ! ਪਗਿਯਾ ਕਹਿਤ, ਬੋਲ ਬੈਨ ਰਸਬੋਰ। ਤੋਰ ਕੁਰਖ਼ਤੀ ਤਨਿਕ ਤੈਂ ਹੋ ਕਮਬਖ਼ਤੀ ਮੋਰ." (ਬਸੰਤ ਸਤਸਈ)
संग्या- जिह्वा. जीभ. रसना. "एक जीह गुण कवन बखानै." (मारू सोलहे मः ५) "अरी जीह! पगिया कहित, बोल बैन रसबोर। तोर कुरख़ती तनिक तैं हो कमबख़ती मोर." (बसंत सतसई)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਜਿਹਵਾ....
ਦੇਖੋ, ਜਿਹਵਾ ਅਤੇ ਜਿਹ੍ਵਾ. "ਜੀਭ ਰਸਾਇਣਿ ਸਾਚੈ ਰਾਤੀ." (ਮਾਰੂ ਸੋਲਹੇ ਮਃ ੧)#ਜੀਭ ਯੋਗ ਅਰੁ ਭੋਗ ਜੀਭ ਸਭ ਰੋਗ ਬਢਾਵੈ,#ਜੀਭ ਕਰੈ ਉਦਯੋਗ ਜੀਭ ਲੈ ਕੈਦ ਕਰਾਵੈ,#ਜੀਭ ਸ੍ਵਰਗ ਲੈ ਜਾਇ ਜੀਭ ਸਭ ਨਰਕ ਦਿਖਾਵੈ,#ਜੀਭ ਮਿਲਾਵੈ ਰਾਮ ਜੀਭ ਸਭ ਦੇਹ ਧਰਾਵੈ,#ਜੀਭ ਓਂਠ ਏਕਤ੍ਰ ਕਰ ਬਾਟ ਸਿਹਾਰੇ ਤੌਲਿਯੇ,#"ਬੈਤਾਲ" ਕਹੈ ਵਿਕ੍ਰਮ ਸੁਨੋ! ਜੀਭ ਸੰਭਾਰ ਬੋਲਿਯੇ....
ਸੰਗ੍ਯਾ- ਰਸ ਕਰੀਏ ਗ੍ਰਹਣ ਜਿਸ ਨਾਲ, ਜੀਭ. "ਏ ਰਸਨਾ, ਤੂੰ ਅਨਰਸਿ ਰਾਚਿਰਹੀ." (ਅਨੰਦੁ) ੨. ਸੰ. ਰਸ਼ਨਾ. ਰੱਸੀ. ਡੋਰ। ੩. ਤੜਾਗੀ. ਕਾਂਚੀ। ੪. ਘੋੜੇ ਦੀ ਬਾਗ....
ਸੰਗ੍ਯਾ- ਜਿਹ੍ਵਾ. ਜੀਭ. ਰਸਨਾ. "ਏਕ ਜੀਹ ਗੁਣ ਕਵਨ ਬਖਾਨੈ." (ਮਾਰੂ ਸੋਲਹੇ ਮਃ ੫) "ਅਰੀ ਜੀਹ! ਪਗਿਯਾ ਕਹਿਤ, ਬੋਲ ਬੈਨ ਰਸਬੋਰ। ਤੋਰ ਕੁਰਖ਼ਤੀ ਤਨਿਕ ਤੈਂ ਹੋ ਕਮਬਖ਼ਤੀ ਮੋਰ." (ਬਸੰਤ ਸਤਸਈ)...
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਦੇਖੋ, ਕਵਣ. "ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ?" (ਗਉ ਮਃ ੫) "ਕਵਨੁ ਸੁਜਨ ਜੋ ਸਉਦਾ ਜੋਰੈ?" (ਗਉ ਮਃ ੫)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
ਦੇਖੋ, ਅੜੀ। ੨. ਦੇਖੋ, ਅਰਿ। ੩. ਦੇਖੋ, ਅਲੀ. "ਅਰੀ ਅਰੀ ਤੈਂ ਕਾ ਕਰੀ, ਕਰੀ ਕਰੀ ਕੀ ਰੀਤਿ। ਨਾਂਹ ਨਾਂਹ ਤੋਕੋ ਭਲੀ, ਭਲੀ ਨਾਂਹ ਸੋਂ ਪ੍ਰੀਤਿ." (ਬੇਪਤਾ) ੪. ਇਸਤ੍ਰੀ ਲਈ ਸੰਬੋਧਨ. "ਅਰੀ ਬਾਈ! ਗੋਬਿੰਦ ਨਾਮੁ ਮਤ ਵੀਸਰੈ." (ਗੂਜ ਤ੍ਰਿਲੋਚਨ)...
ਸੰਗ੍ਯਾ- ਪਗੜੀ. ਦਸਤਾਰ....
ਦੇਖੋ, ਕਹਤ। ੨. ਵਿ- ਕਥਿਤ. ਕਹਿਆ ਹੋਇਆ। ੩. ਸੰਗ੍ਯਾ- ਕਹਿਣੀ. "ਰਹਿਤ ਕਹਿਤ ਕੇ ਸਾਥ ਬਡੇਰੇ." (ਗੁਪ੍ਰਸੂ) ਰਹਿਣੀ ਅਤੇ ਕਹਿਣੀ ਨਾਲ....
ਸੰਗ੍ਯਾ- ਵਾਕ੍ਯ. ਵਚਨ. "ਏਕ ਬੋਲ ਭੀ ਖਵਤੋ ਨਾਹੀ." (ਆਸਾ ਮਃ ੫) ਇੱਕ ਵਚਨ ਭੀ ਸਹਾਰਿਆ ਨਹੀਂ ਜਾਂਦਾ ਸੀ। ੨. ਕਥਨ. "ਬੋਲ ਅਬੋਲ ਮਧਿ ਹੈ ਜੋਈ." (ਗਉ ਬਾਵਨ ਕਬੀਰ) ੩. ਮੰਤ੍ਰ....
ਸੰਗ੍ਯਾ- ਵਾਣੀ. ਵਚਨ. "ਬੋਲਹਿ ਮੀਠੇ ਬੈਨ." (ਧਨਾ ਮਃ ੫) ੨. ਸੰ. ਵੈਣ. ਵੇਣ ਰਾਜਾ ਦਾ ਪੁਤ੍ਰ ਪ੍ਰਿਥੁ. "ਬਲਿ ਬੈਨ ਬਿਕ੍ਰਮ ਭੋਜ ਹੂੰ ਮੇ ਮੌਜ ਐਸੀ." (ਕਵਿ ੫੨)...
ਸਰਵ- ਤਵ. ਤੇਰਾ. ਤੇਰੇ. "ਪਗ ਲਾਗਉ ਤੋਰ." (ਬਸੰ ਅਃ ਮਃ ੧) ੫. ਦੇਖੋ, ਤੋਰੁ....
ਵਿ- ਤਨੁਮਾਤ੍ਰ. ਥੋੜਾਜੇਹਾ. ਬਹੁਤ ਕਮ....
ਸਰਵ- ਤੂੰ। ੨. ਤੈਨੇ. ਤੂਨੇ....
ਫ਼ਾ. [کمبختی] ਸੰਗ੍ਯਾ- ਬਦਨਸੀਬੀ. ਭਾਗ੍ਯਹੀਨਤਾ....
ਸਰਵ- ਮੇਰਾ. "ਜਮੁ ਮੰਜਾਰੁ ਕਹਾ ਕਰੈ ਮੋਰ." (ਗਉ ਕਬੀਰ) ੨. ਮੋੜਨਾ. ਹਟਾਉਣਾ. "ਮੋਰ ਸਕੋਂ ਨ ਕਹ੍ਯੋ ਤੁਮਰੋ." (ਨਾਪ੍ਰ) ੩. ਮਯੂਰ. ਤਾਊਸ. "ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ." (ਮਲਾ ਪੜਤਾਲ ਮਃ ੪) "ਮੋਰ ਤੁਰੰਗ ਕੋ ਮੋਰ ਨਚਾਵੈ." (ਗੁਪ੍ਰਸੂ) ਘੋੜੇ ਨੂੰ ਮੋੜਕੇ ਮੋਰ ਤੁੱਲ ਨਚਾਉਂਦੇ ਹਨ। ੪. ਮੌਰ. ਮੌਲ. ਮੁਕੁਟ. ਤਾਜ। ੫. ਮੁਰ ਦੈਤ. "ਮੋਰ ਮਰ੍ਯੋ ਜਿਨ." (ਕ੍ਰਿਸਨਾਵ) ਦੇਖੋ, ਮੁਰ ੫। ੬. ਫ਼ਾ. [مور] ਕੀੜੀ. "ਹਮਜ਼ ਪੀਰ ਮੋਰੋ ਹਮਜ਼ ਪੀਲਤਨ." (ਜਫਰ)...
ਵਾਸ ਕਰੰਤ. ਵਸਦਾ. "ਫੁਨਿ ਗਰਭ ਨਾਹੀ ਬਸੰਤ." (ਰਾਮ ਮਃ ੫) ੨. ਵਸਣ ਵਾਲਾ. ਬਾਸ਼ਿੰਦਾ. "ਧੰਨੁ ਸੁ ਥਾਨੁ ਬਸੰਤ ਧੰਨੁ. ਜਹ ਜਪੀਐ ਨਾਮੁ." (ਬਿਲਾ ਮਃ ੫) ੩. ਸੰ. ਵਸੰਤ (वसन्त) ਪ੍ਰਿਥਿਵੀ ਨੂੰ ਪਤ੍ਰ ਫੱਲ ਆਦਿ ਨਾਲ ਢਕ ਲੈਣ ਵਾਲੀ ਰੁੱਤ. ਚੇਤੇ ਵੈਸਾਖ ਦੀ ਰੁੱਤ. ਬਹਾਰ. "ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸ ਜੀਉ." (ਰਾਮ ਰੁਤੀ ਮਃ ੫) ੪. ਇੱਕ ਰਾਗ, ਜੋ ਪੂਰਬੀ ਠਾਟ ਦਾ ਸੰਪੂਰਣ ਹੈ. ਇਸ ਵਿੱਚ ਦੋਵੇਂ ਮੱਧਮ ਲਗਦੇ ਹਨ. ਸੜਜ ਗਾਂਧਾਰ ਮੱਧਮ ਪੰਚਮ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲੱਗਦਾ ਹੈ. ਗਾਉਣ ਦਾ ਵੇਲਾ ਵਸੰਤ ਰੁੱਤ ਅਥਵਾ ਰਾਤ ਦਾ ਸਮਾਂ ਹੈ.#ਆਰੋਹੀ- ਸ ਗ ਮ ਧ ਰਾ ਸ.#ਅਵਰੋਹੀ- ਰਾ ਨ ਧ ਪ ਮੀ ਗ ਮ ਗ ਰਾ ਸ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਬਸੰਤ ਦਾ ਨੰਬਰ ਪਚੀਹਵਾਂ ਹੈ। ੫. ਫਾਗ (ਹੋਰੀ) ਦਾ ਨਾਮ ਭੀ ਬਸੰਤ ਕਈ ਥਾਈਂ ਆਇਆ ਹੈ, ਕਿਉਂਕਿ ਇਹ ਵਸੰਤ ਰੁੱਤ ਵਿੱਚ ਹੋਇਆ ਕਰਦੀ ਹੈ. "ਖੇਲ ਬਸੰਤ ਬਡੇ ਖਿਲਵਾਰ." (ਚਰਿਤ੍ਰ ੫੨)...
ਸੰ. सप्तशती- ਸਪ੍ਤਸ਼ਤੀ. ਸੰਗ੍ਯਾ. - ਸਪ੍ਤ ਸ਼ਤਕ. ਸੱਤ ਸੌ ਸ਼ਲੋਕਾਂ ਦਾ ਪਾਠ. ਮਾਰਕੰਡੇਯ ਪੁਰਾਣ ਵਿੱਚੋਂ ਲਿਆ ਹੋਇਆ ਦੁਰਗਾ ਦੀ ਕਥਾ ਦਾ ਸੱਤ ਸੌ ਸ਼ਲੋਕ, ਜਿਸ ਦਾ ਅਨੁਵਾਦ ਚੰਡੀ ਚਰਿਤ੍ਰ ਅਤੇ ਚੰਡੀ ਦੀ ਵਾਰ ਵਿੱਚ ਹੈ.¹ "ਹੋਮ ਕਰੈਂ ਜਪ ਅਉ ਸਤਸਉ ਰੇ." (ਕ੍ਰਿਸਨਾਵ) "ਗ੍ਰੰਥ ਸਤਸਇਆ ਕੋ ਕਰ੍ਯੋ." (ਚੰਡੀ ੧) "ਸਤਸੈ ਦੀ ਕਥਾ ਇਹ ਪੂਰੀ ਭਈ ਹੈ." (ਚੰਡੀ ੧) ਦੇਖੋ, ਦੁਰਗਾ ਸਪਤਸਤੀ ਅਤੇ ਦੁਰਗਾਪਾਠ....