jurhandhāजुड़ंदा
ਵਿ- ਮਿਲਦਾ। ੨. ਮੀਜ਼ਾਨ ਵਿੱਚ ਆਇਆ. "ਧੁਰਿ ਪਾਇਆ ਕਿਰਤੁ ਜੁੜੰਦਾ." (ਵਡ ਮਃ ੪. ਘੋੜੀਆਂ) ੩. ਜਾਡਾ ਦੇਣ ਵਾਲਾ. ਸ਼ੀਤਲ ਕਰੰਦਾ. "ਹਰਿ ਜੇਠਿ ਜੁੜੰਦਾ ਲੋੜੀਐ." (ਮਾਝ ਬਾਰਹਮਾਹਾ) ਜੇਠ ਵਿੱਚ ਠੰਢ ਪਾਉਣ ਵਾਲਾ ਹਰਿ ਲੋੜੀਐ। ੪. ਜੋੜੂ. ਜਮਾ ਕਰਨ ਵਾਲਾ.
वि- मिलदा। २. मीज़ान विॱच आइआ. "धुरि पाइआ किरतु जुड़ंदा." (वड मः ४. घोड़ीआं) ३. जाडा देण वाला. शीतल करंदा. "हरि जेठि जुड़ंदा लोड़ीऐ." (माझ बारहमाहा) जेठ विॱच ठंढ पाउण वाला हरि लोड़ीऐ। ४. जोड़ू. जमा करन वाला.
ਅ਼. [میزان] ਸੰਗ੍ਯਾ- ਵਜ਼ਨ ਕਰਨ ਦਾ ਸੰਦ. ਤਕੜੀ. ਤਰਾਜ਼ੂ. ਤੁਲਾ। ੨. ਤੋਲ. ਵਜ਼ਨ। ੩. ਜੋੜ। ੪. ਤੁਲਾ ਰਾਸ਼ਿ....
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਧੁਰ (ਮੁੱਢ) ਤੋਂ. "ਧੁਰਿ ਮਾਰੇ ਪੂਰੇ ਸਤਿਗੁਰੂ." (ਵਾਰ ਗਉ ੧. ਮਃ ੪) ੨. ਦੇਖੋ, ਧੁਰ....
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਦੇਖੋ, ਕਿਰਤ. "ਨਕਿ ਨਥ ਖਸਮ ਹਥ ਕਿਰਤੁ ਧਕੇ ਦੇ." (ਵਾਰ ਸੋਰ ਮਃ ੨) ੨. ਦੇਖੋ, ਕ੍ਰਤੁ। ੩. ਕ੍ਰਿਤ੍ਯ. ਕਰਮ ੪. ਕ੍ਰਿਤ. ਕੀਤਾ ਹੋਇਆ. ਭਾਵ- ਕ੍ਰਿਤੋਪਕਾਰ. ਉਪਕਾਰ ਕੀਤਾ ਹੋਇਆ. "ਮਾਊ ਪੀਊ ਕਿਰਤੁ ਗਵਾਇਨਿ." (ਵਾਰ ਮਾਜ ਮਃ ੧)...
ਵਿ- ਮਿਲਦਾ। ੨. ਮੀਜ਼ਾਨ ਵਿੱਚ ਆਇਆ. "ਧੁਰਿ ਪਾਇਆ ਕਿਰਤੁ ਜੁੜੰਦਾ." (ਵਡ ਮਃ ੪. ਘੋੜੀਆਂ) ੩. ਜਾਡਾ ਦੇਣ ਵਾਲਾ. ਸ਼ੀਤਲ ਕਰੰਦਾ. "ਹਰਿ ਜੇਠਿ ਜੁੜੰਦਾ ਲੋੜੀਐ." (ਮਾਝ ਬਾਰਹਮਾਹਾ) ਜੇਠ ਵਿੱਚ ਠੰਢ ਪਾਉਣ ਵਾਲਾ ਹਰਿ ਲੋੜੀਐ। ੪. ਜੋੜੂ. ਜਮਾ ਕਰਨ ਵਾਲਾ....
ਸ਼ਾਦੀ ਦੇ ਮੌਕੇ ਬਰਾਤ ਨੂੰ ਡੇਰਾ ਦੇਣ ਪਿੱਛੋਂ, ਵਿਆਹ ਸੰਸਕਾਰ ਤੋਂ ਪਹਿਲਾਂ, ਦੁਲਹਾ (ਲਾੜੇ) ਨੂੰ ਘੋੜੀ ਪੁਰ ਸਵਾਰ ਕਰਾਕੇ ਦੁਲਹਨਿ (ਲਾੜੀ) ਦੇ ਘਰ ਲੈ ਜਾਂਦੇ ਹਨ. ਇਸ ਦਾ ਨਾਉਂ ਘੋੜੀ ਦੀ ਰਸਮ ਹੈ. ਉਸ ਵੇਲੇ ਜੋ ਗੀਤ ਗਾਏ ਜਾਂਦੇ ਹਨ ਉਨ੍ਹਾਂ ਦੀ ਸੰਗ੍ਯਾ- "ਘੋੜੀਆਂ" ਹੈ. ਸ਼੍ਰੀ ਗੁਰੂ ਰਾਮਦਾਸ ਜੀ ਨੇ ਗੰਦੇ ਗੀਤਾਂ ਦੀ ਕੁਰੀਤੀ ਨੂੰ ਦੂਰ ਕਰਨ ਲਈ "ਘੋੜੀਆਂ" ਸਿਰਲੇਖ ਹੇਠ ਵਡਹੰਸ ਰਾਗ ਵਿੱਚ ਬਾਣੀ ਰਚੀ ਹੈ, ਜਿਸ ਵਿੱਚ ਲੋਕ ਪਰਲੋਕ ਵਿੱਚ ਸੁਖ ਪ੍ਰਾਪਤੀ ਦਾ ਉਪਦੇਸ਼ ਹੈ. "ਦੇਹ ਤੇਜਣਿ ਜੀ ਰਾਮ ਉਪਾਈਆ." ਆਦਿ....
ਜਾੜਾ. ਸ਼ੀਤ. ਦੇਖੋ, ਜਾਡ੍ਯ ੨. "ਆਗੈ ਘਾਮ ਪਿਛੈ ਰੁਤਿ ਜਾਡਾ." (ਤੁਖਾ ਬਾਰਹਮਾਹਾ)...
ਸੰਗ੍ਯਾ- ਕ਼ਰਜ. ਰਿਣ. ਦੇਖੋ, ਦੈਨ ੫....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਵਿ- ਸ਼ੀਤਲ. ਠੰਢਾ. ਸਰਦ. "ਸੀਤਲ ਹਰਿ ਹਰਿ ਨਾਮੁ." (ਆਸਾ ਮਃ ੫) ੨. ਸੰਗ੍ਯਾ- ਚੰਦ੍ਰਮਾ। ੩. ਚੰਦਨ. ਕਪੂਰ। ੪. ਮੋਤੀ। ੫. ਸੇਚਿਤ ਜਲ. ਜਲ ਸੇਚਿਤ ਦਾ ਸੰਖੇਪ. "ਮਾਰੂ ਤੇ ਸੀਤਲੁ ਕਰੇ." (ਮਾਰੂ ਮਃ ੩) ਮਰੁ ਭੂਮੀ ਤੋਂ ਰੌਣੀ ਦੀ ਜ਼ਮੀਨ ਬਣਾ ਦਿੱਤੇ....
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਜੇਠ (ਜ੍ਯੈਸ੍ਠ) ਵਿੱਚ. "ਨਾਨਕ ਜੇਠਿ ਜਾਣੈ ਤਿਸੁ ਜੈਸੀ." (ਤੁਖਾ ਬਾਰਹਮਾਹਾ)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਵਿ- ਬਾਰਾਂ ਮਹੀਨਿਆਂ ਵਿੱਚ ਹੋਣ ਵਾਲਾ। ੨. ਸੰਗ੍ਯਾ- ਓਹ ਕਾਵ੍ਯ, ਜਿਸ ਵਿੱਚ ਬਾਰਾਂ ਮਹੀਨਿਆਂ ਦਾ ਵਰਣਨ ਹੋਵੇ. ਮਾਝ ਰਾਗ ਵਿੱਚ ਗੁਰੂ ਅਰਜਨ ਦੇਵ ਜੀ ਦੀ ਰਚਨਾ, ਤੁਖਾਰੀ ਵਿਚ ਜਗਤਗੁਰੂ ਨਾਨਕ ਸ੍ਵਾਮੀ ਦਾ ਮਨੋਹਰ ਕਾਵ੍ਯ, ਅਤੇ ਦਸਮਗ੍ਰੰਥ ਦੇ ਕ੍ਰਿਸ਼ਨਾਵਤਾਰ ਵਿੱਚ ਬਾਰਹਮਾਹੇ ਦੇਖੇ ਜਾਂਦੇ ਹਨ. ਸੰਮਤ ੧੮੭੭ ਵਿੱਚ ਪ੍ਰੇਮੀ ਵੀਰਸਿੰਘ ਨੇ ਅਰਿੱਲ ਅਤੇ ਰੂਪਚੌਪਾਈ ਛੰਦ ਵਿਚੋਂ ਇੱਕ ਬਾਰਹਮਾਹਾ ਰਚਿਆ ਹੈ, ਜਿਸ ਦੀ ਰਹਾਉ (ਟੇਕ) ਦੀ ਤੁਕ ੯. ਮਾਤ੍ਰਾ ਦੀ ਹੈ ਅਤੇ ਮਹੀਨੇ ਦੇ ਅੰਤ ਦਾ ਚਰਣ ੪੦ ਮਾਤ੍ਰਾ ਦਾ ਹੈ, ਜਿਸ ਦੇ ਬਿਸ਼੍ਰਾਮ ੧੩- ੧੬- ੧੧ ਮਾਤ੍ਰਾ ਪੁਰ ਹਨ.#ਉਦਾਹਰਣ-#ਚੜ੍ਹੇ ਵਿਸਾਖ ਵਰਮ ਨਹਿ ਜਾਂਦਾ,#ਦਹ ਦਿਸ ਵੇਖਾਂ ਪੰਥ ਗੁਰਾਂ ਦਾ,#ਕੂੰਜਾਂ ਵਾਂਝ ਫਿਰਾਂ ਕੁਰਲਾਂਦਾ,#ਮੇਲੀਂ ਮਹਿਰਮਕਾਰ ਦਿਲਾਂ ਦਾ,#ਪਲ ਪਲ ਬੀਤੇ ਸੈ ਵਰ੍ਹਿਆਂ ਦਾ,#ਗੁਰੁ ਤੇ ਵੀਰ ਸਿੰਘ ਬਲਿਹਾਰੀ,#ਗੁਰੁ ਗੋਬਿੰਦ ਸਿੰਘ ਹਰਿ ਔਤਾਰੀ,#ਸਤਗੁਰੁ ਮਾਨ ਮੁਕੰਦ ਮੁਰਾਰੀ,#ਸਾਨੂੰ ਦਰਸਨ ਦੇ ਇਕ ਵਾਰੀ,#ਜੁਗ ਜੁਗ ਜੀਵਨ ਕੇਸਾਧਾਰੀ,#ਮੇਰੇ ਬਖਸ਼ੀਂ ਔਗੁਣ ਭਾਰੀ, ਤਾਣ ਰਖੀਂਵਦਾ,#ਫੁਨ ਹਰੀ ਸੁ ਹਰਿ ਦੀ ਸਰਣ,#ਗੁਬਿੰਦ ਸਿੰਘ ਕ੍ਰੋੜ ਬ੍ਰਿੰਦ ਅਘਹਰਣ,#ਜੁਗੋਜੁਗ ਜਾਣੀਏ....
ਦੇਖੋ, ਜੇਸਟ। ੨. ਜ੍ਯੈਸ੍ਠ. ਜੇਠ ਦਾ ਮਹੀਨਾ. "ਹਰਿ ਜੇਠ ਜੁੜੰਦਾ ਲੋੜੀਅ ਲੋੜੀਐ." (ਬਾਰਹਮਾਹਾ ਮਾਝ) ਦੇਖੋ, ਜੁੜੰਦਾ। ੩. ਵਿ- ਜੇਠਾ. ਜਠੇਰਾ. "ਜੇਠ ਕੇ ਨਾਮਿ ਡਰਉ." (ਆਸਾ ਕਬੀਰ) ਇਸ ਥਾਂ ਭਾਵ ਯਮਰਾਜ ਤੋਂ ਹੈ. ਸਾਂਪ੍ਰਦਾਈ ਗ੍ਯਾਨੀ ਆਖਦੇ ਹਨ ਕਿ ਪਹਿਲਾਂ ਕਾਲ ਰਚਕੇ ਫੇਰ ਜਗਤ ਰਚਿਆ, ਇਸ ਲਈ ਇਹ ਜੇਠ ਹੈ....
ਸੰਗ੍ਯਾ- ਸਰਦੀ. ਜਾਡਾ. ਸੀਤਲਤਾ....
ਵਿ- ਜੋੜਨ ਵਾਲਾ। ੨. ਸੰਗ੍ਯਾ- ਕੰਜੂਸ. ਕ੍ਰਿਪਣ. ਜੋ ਖਰਚਦਾ ਕਦੇ ਨਹੀਂ, ਜੋੜਦਾ ਹੀ ਰਹਿੰਦਾ ਹੈ....
ਅ਼. [جماع] ਜਮਅ਼. ਸੰਗ੍ਯਾ- ਜੋੜ. ਮੀਜ਼ਾਨ। ੨. ਸੰਗ੍ਰਹਿ। ੩. ਜਮਾ ਸ਼ਬਦ ਖ਼ਾਤਿਰਜਮਾ (ਤਸੱਲੀ) ਲਈ ਭੀ ਵਰਤਿਆ ਹੈ. "ਇਸ ਬਿਧਿ ਤਾਂਕੀ ਜਮਾ ਕਰਾਈ." (ਗੁਵਿ ੧੦)...
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....