jorūजोरू
ਸੰਗ੍ਯਾ- ਜਾਯਾ. ਭਾਰਯਾ. ਪਤਨੀ. ਜ਼ੌਜਹ। ੨. ਨਾਰੀ. ਇਸਤ੍ਰੀ. "ਜਿਉ ਜੋਰੂ ਸਿਰਨਾਵਣੀ ਆਵੈ ਵਾਰੋਵਾਰਿ." (ਵਾਰ ਆਸਾ)
संग्या- जाया. भारया. पतनी. ज़ौजह। २. नारी. इसत्री. "जिउ जोरू सिरनावणी आवै वारोवारि." (वार आसा)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਭਾਰਯਾ. ਜੋਰੂ. ਵਹੁਟੀ. ਹਿੰਦੂ ਧਰਮਗ੍ਰੰਥਾਂ ਅਨੁਸਾਰ ਉਹ ਇਸਤ੍ਰੀ ਜਾਯਾ ਕਹੀ ਜਾਂਦੀ ਹੈ, ਜਿਸ ਦੇ ਪੁਤ੍ਰ ਪੈਦਾ ਹੋਇਆ ਹੋਵੇ, ਮਨੁ ਲਿਖਦਾ ਹੈ ਕਿ ਪਤੀ ਹੀ ਪੁਤ੍ਰਰੂਪ ਹੋਕੇ ਜਨਮਦਾ ਹੈ, ਇਸ ਲਈ ਭਾਰਯਾ ਜਾਯਾ ਸਦਾਉਂਦੀ ਹੈ. ਦੇਖੋ, ਮਨੁ ਅਃ ੯. ਸਃ ੮। ੨. ਮਾਤਾ. ਮਾਂ। ੩. ਅ਼. [ظائِع] ਜਾਇਅ਼. ਵਿ- ਗੁੰਮ ਖੋਇਆ ਹੋਇਆ....
ਸੰ. ਭਾਰ੍ਯਾ. ਸੰਗ੍ਯਾ- ਉਹ ਇਸਤ੍ਰੀ, ਜੋ ਪਤਿ ਦ੍ਵਾਰਾ ਭਰਣ (ਪਾਲਨ) ਯੋਗ੍ਯ ਹੈ. ਵਿਧਿ ਨਾਲ ਵਿਆਹੀ ਹੋਈ ਇਸਤ੍ਰੀ. ਵਹੁਟੀ. ਪਤਨੀ. ਮਹਾਭਾਰਤ ਵਿੱਚ ਲਿਖਿਆ ਹੈ- ਜੋ ਘਰ ਦੇ ਕੰਮ ਵਿੱਚ ਨਿਪੁਣ ਹੈ, ਜੋ ਸੰਤਾਨ ਵਾਲੀ ਹੈ, ਜੋ ਪਤੀ ਨੂੰ ਆਪਣੀ ਜਾਨ ਸਮਝਦੀ ਹੈ, ਜੋ ਪਤਿਵ੍ਰਤ ਧਰਮ ਵਿੱਚ ਪੱਕੀ ਹੈ, ਉਹ "ਭਾਰ੍ਯ" ਹੈ.¹...
ਸੰ. ਪਤ੍ਨੀ ਸੰਗ੍ਯਾ- ਭਾਰਯਾ. ਵਹੁਟੀ....
ਅ਼. [زوَجہ] ਸੰਗ੍ਯਾ- ਭਾਰਯਾ. ਪਤਨੀ. ਜੋਰੂ. ਵਹੁਟੀ....
ਸੰ. ਨਾਡੀ. ਸੰਗ੍ਯਾ- ਰਗ. ਨਾੜੀ. "ਪਵਨ ਦ੍ਰਿੜ਼ ਸੁਖਮਨ ਨਾਰੀ." (ਗਉ ਕਬੀਰ) ਦੇਖੋ, ਸੁਖਮਨਾ। ੨. ਸੰ. ਨਰ ਦੀ ਮਦੀਨ. ਇਸਤ੍ਰੀ. ਔਰਤ. "ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ." (ਵਾਰ ਮਾਝ ਮਃ ੧)#ਕਾਮਾਸ਼ਾਸਤ੍ਰ ਵਿੱਚ ਨਾਰੀ ਦੀਆਂ ਚਾਰ ਜਾਤੀਆਂ ਲਿਖੀਆਂ ਹਨ- ਪਦਮਿਨੀ, ਚਿਤ੍ਰਿਨੀ, ਸ਼ੰਖਿਨੀ ਅਤੇ ਹਸ੍ਤਿਨੀ. ਇਨ੍ਹਾਂ ਦੇ ਕ੍ਰਮ ਅਨੁਸਾਰ ਚਾਰ ਨਰ ਹਨ- ਸ਼ਸ਼ਕ, ਮ੍ਰਿਗ, ਵ੍ਰਿਸਭ ਅਤੇ ਅਸ਼੍ਵ. ਦੇਖੋ, ਪਦਮਿਨੀ ਆਦਿ ਸ਼ਬਦ ਅਤੇ ਪੁਰੁਸਜਾਤਿ.#ਉਮਰ ਦੇ ਲਿਹਾਜ ਨਾਲ ਨਾਰੀ ਦੇ ਚਾਰ ਭੇਦ ਹਨ- ਬਾਲਾ, ਤਰੁਣੀ, ਪ੍ਰੌਢਾ ਅਤੇ ਵ੍ਰਿੱਧਾ. ਸੋਲਾਂ ਵਰ੍ਹੇ ਤੀਕ ਦੀ ਬਾਲਾ, ਤੀਹ ਵਰ੍ਹੇ ਤੀਕ ਦੀ ਤਰੁਣੀ, ਪੰਜਾਹ ਤੀਕ ਦੀ ਪ੍ਰੌਢਾ ਅਤੇ ਇਸ ਤੋਂ ਅੱਗੇ ਵ੍ਰਿੱਧਾ ਹੈ.#ਬ੍ਰਹਮਵੈਵਰਤ ਵਿੱਚ ਤਿੰਨ ਪ੍ਰਕਾਰ ਦੀ ਨਾਰੀ ਲਿਖੀ ਹੈ- ਸਾਧ੍ਵੀ, ਭੋਗ੍ਯਾ ਅਤੇ ਕੁਲਟਾ, ਪਤਿ ਵਿੱਚ ਭਗਤੀ- ਭਾਵ ਰੱਖਕੇ ਸੇਵਾ ਕਰਨ ਅਤੇ ਕੇਵਲ ਸੰਤਾਨ ਦੇ ਮਨੋਰਥ ਨਾਲ ਪਤਿ ਦਾ ਸੰਗ ਕਰਨ ਵਾਲੀ ਸਾਧ੍ਵੀ ਹੈ. ਪਦਾਰਥਾਂ ਦੀ ਇੱਛਾ ਅਤੇ ਭੋਗਵਾਸਨਾ ਨਾਲ ਪਤਿ ਨੂੰ ਸੇਵਨ ਵਾਲੀ ਭੋਗ੍ਯਾ ਹੈ. ਕਪਟ ਅਰ ਲਾਲਚ ਨਾਲ ਪਤਿ ਦੀ ਸੇਵਾ ਕਰਨ ਵਾਲੀ ਅਤੇ ਕਾਮਵਸ਼ ਹੋਕੇ ਪਰਾਏ ਪੁਰਖਾਂ ਨਾਲ ਪ੍ਰੀਤਿ ਰੱਖਣ ਵਾਲੀ ਕੁਲਟਾ ਹੈ.#ਹਿੰਦੂਮਤ ਅਨੁਸਾਰ ਨਾਰੀ ਨੂੰ ਕਦੇ ਸੁਤੰਤ੍ਰਤਾ (ਆਜ਼ਾਦੀ) ਨਹੀਂ ਹੈ. ਦੇਖੋ, ਮਨੁਸਿਮ੍ਰਿਤਿ ਅਃ ੫, ਸ਼ਲੋਕ ੧੪੭- ੪੮ ਅਰ ਵੇਦਵਿਦ੍ਯਾ ਦਾ ਅਧਿਕਾਰ ਤਾਂ ਕੀ ਹੋਣੀ ਸੀ, ਇਸਤ੍ਰੀਆਂ ਦੇ ਸੰਸਕਾਰ ਭੀ ਵੇਦਮੰਤ੍ਰਾਂ ਨਾਲ ਕਰਨੇ ਵਰਜੇ ਹਨ, ਯਥਾ- "ਇਸਤ੍ਰੀਆਂ ਦੇ ਸੰਸਕਾਰ ਵੇਦਮੰਤ੍ਰਾਂ ਨਾਲ ਨਹੀਂ ਕਰੇ ਜਾਂਦੇ, ਇਹ ਧਰਮ ਦਾ ਫੈਸਲਾ ਹੈ. ਇਸਤ੍ਰੀਆਂ ਅਗਿਆਨਣਾਂ, ਵੇਦਮੰਤ੍ਰਾਂ ਦੇ ਅਧਿਕਾਰ ਤੋਂ ਵਾਂਜੀਆਂ ਅਤੇ ਝੂਠ ਦੀ ਮੂਰਤਿ ਹਨ." (ਮਨੁ ਅਃ ੯. ਸ਼ਃ ੧੮)#ਸਿੱਖਧਰਮ ਵਿੱਚ ਨਾਰੀ ਦੇ ਅਧਿਕਾਰ ਬਾਬਤ ਦੇਖੋ, ਆਸਾ ਮਃ ੫, ਸ਼ਬਦ ਨੰਃ ੩, ਵਾਰ ਆਸਾ ਦੀ ਪੌੜੀ ੧੯. ਦਾ ਸ਼ਲੋਕ "ਭੰਡਿ ਜੰਮੀਐ," ਅਤੇ ਵਾਰ ਭਾਈ ਗੁਰੁਦਾਸ ੫, ਪੌੜੀ ੧੬।#੩. ਨਾਰੀ ਦਾ ਖਾਸ ਚਿੰਨ੍ਹ. ਯੋਨਿ. ਭਗ. "ਤਗੁ ਨ ਇੰਦ੍ਰੀ ਤਗੁ ਨ ਨਾਰੀ." (ਵਾਰ ਆਸਾ) ੪. ਪ੍ਰਾਃ ਨਾਰ. ਗਰਦਨ. ਗ੍ਰੀਵਾ. "ਮੁਖ ਨਾਇ ਰਹੀ ਨ ਉਚਾਵਤ ਨਾਰੀ." (ਚਰਿਤ੍ਰ ੨੩੩) ੫. ਅ਼. [ناری] ਨਾਰ (ਅਗਨਿ) ਤੋਂ ਬਣਿਆ ਹੋਇਆ ਸ਼ੈਤਾਨ. "ਨਾਰੀ ਹੁਕਮ ਨ ਮੰਨਿਆ ਰਖਿਆ ਨਾਉਂ ਸ਼ੈਤਾਨ." (ਮਗੋ) ੬. ਵਿ- ਦੋਜ਼ਖ਼ੀ. ਨਾਰਕੀ। ੭. ਫ਼ਾ. ਸੰਗ੍ਯਾ- ਪੋਸ਼ਾਕ. ਪੋਸ਼ਿਸ਼....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸੰਗ੍ਯਾ- ਜੀਵ। ੨. ਮਨ. "ਜਿਉ ਮੋਹਿਓ ਉਨੀ ਮੋਹਨੀ ਬਾਲਾ." (ਗਉ ਮਃ ੫) ੩. ਕ੍ਰਿ. ਵਿ- ਜੈਸੇ. ਜਿਵੇਂ. ਜਿਸ ਤਰਾਂ. "ਜਿਉ ਹੋਵੈ ਸਾਹਿਬ ਸਿਉ ਮੇਲੁ." (ਸੋਹਿਲਾ) "ਜਿਉ ਆਇਆ ਤਿਉ ਜਾਵਹਿ ਬਉਰੇ." (ਰਾਮ ਅਃ ਮਃ ੧)...
ਸੰਗ੍ਯਾ- ਜਾਯਾ. ਭਾਰਯਾ. ਪਤਨੀ. ਜ਼ੌਜਹ। ੨. ਨਾਰੀ. ਇਸਤ੍ਰੀ. "ਜਿਉ ਜੋਰੂ ਸਿਰਨਾਵਣੀ ਆਵੈ ਵਾਰੋਵਾਰਿ." (ਵਾਰ ਆਸਾ)...
ऋतुस्नान. ਸੰਗ੍ਯਾ- ਇਸਤ੍ਰੀ ਨੂੰ ਮਹੀਨੇ ਅਥਵਾ ਨਿਯਤ ਸਮੇਂ ਤੇ ਆਉਣ ਵਾਲੀ ਰਿਤੁ. ਇਹ ਨਾਉਂ ਹੋਣ ਦਾ ਕਾਰਨ ਇਹ ਹੈ ਕਿ ਰਿਤੁ ਪਿਛੋਂ ਕੇਸੀ ਸਨਾਨ ਕਰਨਾ ਵਿਧਾਨ ਹੈ. "ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ." (ਵਾਰ ਆਸਾ)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...