jvālādhēvī, javālādhēvīज्वालादेवी, जवालादेवी
ਜਿਲੇ ਕਾਂਗੜੇ ਤੇ ਤਸੀਲ ਹਰੀਪੁਰ ਵਿੱਚ ਇੱਕ ਦੇਵੀ ਦਾ ਅਸਥਾਨ, ਜੋ ੨੨ ਮੀਲ ਕਾਂਗੜੇ ਤੋਂ ਦੱਖਣ, ਅਤੇ ਨਾਦੌਨ ਤੋਂ ੧੧. ਮੀਲ ਉੱਤਰ ਪੱਛਮ ਹੈ. ਇੱਥੇ ਪਹਾੜ ਵਿੱਚੋਂ ਗੈਸ ਨਿਕਲਦੀ ਹੈ ਅਤੇ ਅਗਨਿ ਦੇ ਸੰਯੋਗ ਤੋਂ ਜਲ ਉਠਦੀ ਹੈ. ਜ੍ਵਾਲਾ (ਲਾਟਾ) ਨਿਕਲਨੇ ਕਾਰਣ ਇਹ ਨਾਮ ਹੋਇਆ ਹੈ. ਤੰਤ੍ਰਚੂੜਾਮਣਿ ਦੇ ਲੇਖ ਅਨੁਸਾਰ ਇੱਥੇ ਸਤੀ ਦੇਵੀ ਦੀ ਜੀਭ ਡਿਗੀ ਸੀ. ਦੇਖੋ, ਸਤੀ ੮. ਅਤੇ ਪੀਠ ੪. ਇਸ ਦਾ ਨਾਮ ਜ੍ਵਾਲਾਮੁਖੀ ਭੀ ਹੈ. ਸ਼੍ਰੀ ਗੁਰੂ ਨਾਨਕਦੇਵ ਦੇਸ਼ ਨੂੰ ਸੁਮਤਿ ਦਿੰਦੇ ਹੋਏ ਇਸ ਥਾਂ ਪਧਾਰੇ ਹਨ. ਆਪ ਦੇ ਵਿਰਾਜਣ ਦੇ ਥਾਂ ਗੁਰਦ੍ਵਾਰਾ ਬਣਿਆ ਹੋਇਆ ਹੈ. ਸ਼੍ਰੀ ਗੁਰੂ ਗ੍ਰੰਥਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ. ਜ੍ਵਾਲਾਮੁਖੀ ਦਾ ਮੰਦਿਰ ੧੮੮੨ ਫੁਟ ਦੀ ਬਲੰਦੀ ਤੇ ਹੈ.
जिले कांगड़े ते तसील हरीपुर विॱच इॱक देवी दा असथान, जो २२ मील कांगड़े तों दॱखण, अते नादौन तों ११. मील उॱतर पॱछम है. इॱथे पहाड़ विॱचों गैस निकलदी है अतेअगनि दे संयोग तों जल उठदी है. ज्वाला (लाटा) निकलने कारण इह नाम होइआ है. तंत्रचूड़ामणि दे लेख अनुसार इॱथे सती देवी दी जीभ डिगी सी. देखो, सती ८. अते पीठ ४. इस दा नाम ज्वालामुखी भी है. श्री गुरू नानकदेव देश नूं सुमति दिंदे होए इस थां पधारे हन. आप दे विराजण दे थां गुरद्वारा बणिआ होइआ है. श्री गुरू ग्रंथसाहिब जी दा प्रकाश हुंदा है. ज्वालामुखी दा मंदिर १८८२ फुट दी बलंदी ते है.
ਦੇਖੋ, ਤਹਸੀਲ....
ਦੇਖੋ, ਗੁਲੇਰ। ੨. ਜਿਲੇ ਹਜ਼ਾਰੇ ਦੀ ਇੱਕ ਤਸੀਲ ਦਾ ਪ੍ਰਧਾਨ ਨਗਰ, ਜੋ ਸਰਦਾਰ ਹਰੀ ਸਿੰਘ ਨਲਵੇ ਨੇ ਸਨ ੧੮੨੨ ਵਿੱਚ ਵਸਾਇਆ. ਦੇਖੋ, ਹਰੀ ਸਿੰਘ। ੩. ਜਿਲਾ ਫ਼ਿਰੋਜ਼ਪੁਰ, ਤਸੀਲ ਥਾਣਾ ਅਬੋਹਰ ਵਿੱਚ ਇੱਕ ਪਿੰਡ ਹੈ, ਜੋ ਰੇਲਵੇ ਸਟੇਸ਼ਨ ਪੰਜਕੋਸੀ ਤੋਂ ਅੱਧ ਮੀਲ ਪੱਛਮ ਵੱਲ ਹੈ. ਇਸ ਪਿੰਡ ਤੋਂ ਉੱਤਰ ਵੱਲ ਨੇੜੇ ਹੀ "ਬਟ ਤੀਰਥ" ਨਾਮੇ ਤਾਲ ਦੇ ਕਿਨਾਰੇ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਦ੍ਵਾਰਾ ਹੈ. ਕਲਗੀਧਰ ਦੱਖਣ ਨੂੰ ਜਾਂਦੇ ਇਸ ਥਾਂ ਵਿਰਾਜੇ ਹਨ. ਇਹ ਗੁਰਦ੍ਵਾਰਾ ਸੰਮਤ ੧੯੩੩ ਵਿੱਚ ਪ੍ਰਗਟ ਹੋਇਆ ਹੈ. ਗੁਰਦ੍ਵਾਰਾ ਚੰਗਾ ਬਣਿਆ ਹੋਇਆ ਹੈ, ਜਿਸ ਦੀ ਸੇਵਾ ਸਰਦਾਰ ਗੁਰਮੁਖ ਸਿੰਘ ਜੀ ਨੀਲੇ ਵਾਲਿਆਂ ਦੇ ਉੱਦਮ ਨਾਲ ਹੋਈ ਹੈ....
ਸੰਗ੍ਯਾ- ਦੇਵਤਾ ਦੀ ਇਸਤ੍ਰੀ. ਦੇਖੋ, ਦੇਵਪਤਨੀ। ੨. ਦੁਰਗਾ. "ਕੋਟਿ ਦੇਵੀ ਜਾਕਉ ਸੇਵਹਿ." (ਆਸਾ ਛੰਤ ਮਃ ੫) ੩. ਸਦਾਚਾਰ ਵਾਲੀ ਇਸਤ੍ਰੀ. ਪਤਿਵ੍ਰਤਾ ਇਸਤ੍ਰੀ। ੪. ਵਿ- ਦੇਣਵਾਲੀ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੫. ਦੇਵੀਂ. ਦੇਵਤਿਆਂ. ਨੇ "ਅਠਸਠਿ ਤੀਰਥ ਦੇਵੀ ਥਾਪੇ." (ਵਾਰ ਮਾਝ ਮਃ ੧) ੬. ਸੰਗ੍ਯਾ- ਇੱਕ ਛੰਦ. ਦੇਖੋ, ਤ੍ਰਿਗਤਾ ਦਾ ਰੂਪ ੨....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਸੰ. मील्. ਧਾ- ਅੱਖਾਂ ਮੁੰਦਣੀਆਂ, ਪਲਕਾਂ ਮਾਰਨੀਆਂ, ਖਿੜਨਾ, ਫੈਲਣਾ। ੨. ਅੰ. Mile ੧੭੬੦ ਗਜ਼ ਦੀ ਲੰਬਾਈ ਅਥਵਾ ਅੱਠ ਫਰਲਾਂਗ (furlong)...
ਦੇਖੋ, ਦਕ੍ਸ਼ਿਣ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਕਾਂਗੜੇ ਦੇ ਜਿਲੇ ਹਮੀਰਪੁਰ ਦੀ ਤਸੀਲ, ਥਾਣਾ ਜ੍ਵਾਲਾਜੀ ਵਿੱਚ ਕਟੋਚ ਰਾਜਪੂਤਾਂ ਦੀ ਪੁਰਾਣੀ ਰਾਜਧਾਨੀ, ਜੋ ਕਾਂਗੜੇ ਤੋਂ ਦੱਖਣ ਪੂਰਵ ੨੦. ਮੀਲ ਵਿਪਾਸ਼ (ਬਿਆਸ) ਨਦੀ ਦੇ ਕਿਨਾਰੇ ਹੈ, ਨਾਦੌਨ ਤੋਂ ਪੱਛਮ ਵੱਲ ਵਿਪਾਸ਼ ਦੇ ਕਿਨਾਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਦ੍ਵਾਰਾ ਹੈ. ਪੁਜਾਰੀ ਸਿੰਘ ਹੈ. ਰਿਆਸਤ ਨਾਭੇ ਵੱਲ ੬੦) ਰੁਪਯੇ ਸਾਲਾਨਾ ਗੁਜਾਰਾ ਹੈ. ਗੁਰੂ ਸਾਹਿਬ ਦੇ ਵੇਲੇ ਦੇ ਗੁਰਦ੍ਵਾਰੇ ਦੇ ਅਹਾਤੇ ਅੰਦਰ ਛੀ ਪਿੱਪਲ ਮੌਜੂਦ ਹਨ.#ਵਿਚਿਤ੍ਰ ਨਾਟਕ ਦੇ ਨੌਵੇਂ ਅਧ੍ਯਾਯ ਵਿੱਚ ਕਥਾ ਹੈ ਕਿ ਪਹਾੜੀ ਰਾਜਿਆਂ ਵੱਲੋਂ ਖ਼ਿਰਾਜ ਨਾ ਪੁੱਜਣ ਕਰਕੇ ਔਰੰਗਜ਼ੇਬ ਨੇ ਮੀਆਂ ਖ਼ਾਨ ਫੌਜਦਾਰ ਨੂੰ ਪਹਾੜ ਵੱਲ ਭੇਜਿਆ. ਮੀਆਂ ਖ਼ਾਨ ਆਪ ਜੰਮੂ ਵੱਲ ਗਿਆ ਤੇ ਉਸ ਨੇ ਆਪਣੇ ਭਤੀਜੇ ਅਲਫ਼ਖਾਨ ਨੂੰ ਨਾਦੌਣ ਵੱਲ ਭੇਜਿਆ, ਇਸ ਕਰਕੇ ਰਾਜੇ ਭੀਮਚੰਦ ਕਹਲੂਰੀਏ ਨੇ ਦਸ਼ਮੇਸ਼ ਤੋਂ ਸਹਾਇਤਾ ਮੰਗੀ, ਸੰਮਤ ੧੭੪੭ ਦੇ ਅੰਤ ਵਿੱਚ ਨਾਦੌਣ ਦਾ ਜੰਗ ਹੋਇਆ ਜਿਸ ਵਿੱਚ ਅਲਖ਼ਖਾਨ ਹਾਰ ਕੇ ਭੱਜ ਗਿਆ....
ਸੰ. उत्त्र. ਸੰਗ੍ਯਾ- ਉਦੀਚੀ ਦਿਸ਼ਾ. ਦੱਖਣ ਦੇ ਮੁਕਾਬਲੇ ਦੀ ਦਿਸ਼ਾ। ੨. ਜਵਾਬ। ੩. ਪਰਲੋਕ। ੪. ਰਾਜਾ ਵਿਰਾਟ ਦਾ ਪੁਤ੍ਰ, ਜੋ ਪਰੀਛਤ (ਪਰੀਕਿਤ) ਦਾ ਮਾਮਾ ਸੀ। ੫. ਇੱਕ ਅਰਥਾਲੰਕਾਰ ਅਤੇ ਸ਼ਬਦਾਲੰਕਾਰ. ਦੇਖੋ, ਪ੍ਰਸ਼੍ਨੋੱਤਰ ਅਤੇ ਪ੍ਰਹੇਲਿਕਾ। ੬. ਦੂਜਾ ਪਾਸਾ। ੭. ਵਿ- ਪਿਛਲਾ। ੮. ਅਗਲਾ....
ਕ੍ਰਿ. ਵਿ- ਇਸ ਥਾਂ. ਯਹਾਂ....
ਪਰਵਤ। ੨. ਇੱਕ ਰਾਗਿਣੀ, ਜਿਸ ਨੂੰ ਪੁਲਿੰਗ ਪਹਾੜ ਭੀ ਆਖਦੇ ਹਨ. ਦੇਖੋ, ਪਹਾੜੀ ੨....
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)...
ਦੇਖੋ, ਸੰਜੋਗ....
ਸੰ. ਸੰਗ੍ਯਾ- ਅਗਨਿ ਦੀ ਲਾਟਾ. ਲਪਟ। ੨. ਅਗਨਿ. ਆਤਿਸ਼....
ਸੰ. ਸੰਗ੍ਯਾ- ਹੇਤੁ. ਸਬਬ."ਜਿਨਿ ਕਾਰਣਿ ਗੁਰੂ ਵਿਸਾਰਿਆ." (ਵਾਰ ਵਡ ਮਃ ੩) ੨. ਕ੍ਰਿ. ਵਿ- ਵਾਸਤੇ. ਲਿਯੇ. "ਰੋਟੀਆ ਕਾਰਣਿ ਪੂਰਹਿ ਤਾਲ." (ਵਾਰ ਆਸਾ) ੩. ਸੰਗ੍ਯਾ- ਕਾਰਯ ਦਾ ਸਾਧਨ. ਸਾਮਗ੍ਰੀ. "ਕਾਰਣ ਕਰਤੇ ਵਸਿ ਹੈ." (ਵਾਰ ਮਾਝ ਮਃ ੨) "ਆਪੇ ਕਰਤਾ ਕਾਰਣ ਕਰਾਏ." (ਮਾਝ ਅਃ ਮਃ ੩) ਵਿਦ੍ਵਾਨਾਂ ਨੇ ਦੋ ਪ੍ਰਕਾਰ ਦੇ ਕਾਰਣ ਮੰਨੇ ਹਨ ਇੱਕ ਨਿਮਿੱਤ, ਜੇਹਾਕਿ ਕਪੜੇ ਦਾ ਜੁਲਾਹਾ, ਖੱਡੀ, ਨਲਕੀ ਆਦਿ. ਦੂਜਾ ਉਪਾਦਾਨ, ਜੇਹਾ ਕੱਪੜੇ ਦਾ ਸੂਤ, ਘੜੇ ਦਾ ਮਿੱਟੀ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰ. ਰੇਖਾ ਸੰਗ੍ਯਾ- ਲੀਕ। ੨. ਲਿਪਿ. ਲਿਖਿਤ. ਤਹਰੀਰ। ੩. ਮਜਮੂਨ। ੪. ਭਾਗ. ਨਸੀਬ। ੫. ਹਿਸਾਬ. ਗਿਣਤੀ. "ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਨ ਲੇਖੰ." (ਵਾਰ ਮਾਰੂ ੨. ਮਃ ੫)...
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਵਿ- ਸਤ੍ਯ ਰੂਪ. ਅਵਿਨਾਸ਼ੀ. "ਗੁਰਿ ਨਾਮੁ ਦ੍ਰਿੜਾਇਆ ਹਰਿ ਹਰਿ ਨਾਮੁ ਹਰਿ ਸਤੀ." (ਵਡ ਛੰਤ ਮਃ ੪) ੨. ਸਤ੍ਯ ਵਕਤਾ. ਸੱਚ ਬੋਲਣ ਵਾਲਾ. ਜਿਸ ਨੇ ਝੂਠ ਦਾ ਪੂਰਾ ਤ੍ਯਾਗ ਕੀਤਾ ਹੈ. ਦੇਖੋ, ਮੁਕਤਾ. "ਮੁਖ ਕਾ ਸਤੀ." (ਰਤਨਮਾਲਾ ਬੰਨੋ) ੩. ਦਾਨੀ. ਉਦਾਰਤਮਾ. "ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ." (ਵਾਰ ਆਸਾ ਮਃ ੧) ੪. ਸੰਜਮੀ. ਸੰਤੋਖੀ. "ਅਸੰਖ ਸਤੀ ਅਸੰਖ ਦਾਤਾਰੁ." (ਜਪੁ) ੫. ਸੰਗ੍ਯਾ- ਸ੍ਤ੍ਰੀ. ਇਸਤ੍ਰੀ. "ਗਊਤਮ ਸਤੀ ਸਿਲਾ ਨਿਸਤਰੀ." (ਗੌਂਡ ਨਾਮਦੇਵ) ਗੋਤਮ ਦੀ ਇਸਤ੍ਰੀ ਅਹਲ੍ਯਾ। ੬. ਸੰ. सती ਪਤਿਵ੍ਰਤ ਧਾਰਨ ਵਾਲੀ ਇਸਤ੍ਰੀ. "ਬਿਨ ਸਤ ਸਤੀ ਹੋਇ ਕੈਸੇ ਨਾਰਿ." (ਗਉ ਕਬੀਰ) "ਭੀ ਸੋ ਸਤੀਆਂ ਜਾਣੀਅਨਿ ਸੀਲ ਸੰਤੋਖਿ ਰਹੰਨਿ." (ਵਾਰ ਸੂਹੀ ਮਃ ੩) ੭. ਮਨਹਠ ਨਾਲ ਮੋਏ ਪਤੀ ਨਾਲ ਪ੍ਰਾਣ ਦੇਣ ਵਾਲੀ. "ਸਤੀਆਂ ਸਉਤ ਟੋਭੜੀ ਟੋਏ." (ਭਾਗ) ਹਿੰਦੂਮਤ ਦੇ ਧਰਮਗ੍ਰੰਥਾਂ ਵਿੱਚ ਸਤੀ ਹੋਣਾ ਵਡਾ ਪੁੰਨ- ਕਰਮ ਹੈ. ਪਾਰਾਸ਼ਰ ਸਿਮ੍ਰਿਤਿ ਦੇ ਚੌਥੇ ਅਧ੍ਯਾਯ ਵਿੱਚ ਲਿਖਿਆ ਹੈ ਕਿ ਜੋ ਪਤੀ ਨਾਲ ਸਤੀ ਹੁੰਦੀ ਹੈ, ਉਹ ਉਤਨੇ ਵਰ੍ਹੇ ਸ੍ਵਰਗ ਵਿੱਚ ਰਹਿੰਦੀ ਹੈ ਜਿਤਨੇ ਪਤੀ ਦੇ ਰੋਮ ਹਨ. ਐਸੀ ਹੀ ਆਗ੍ਯਾ ਦਕ੍ਸ਼੍ ਸਿਮ੍ਰਿਤਿ ਦੇ ਚੌਥੇ ਅਧ੍ਯਾਯ ਵਿੱਚ ਹੈ. ਗੁਰੁਬਾਣੀ ਵਿੱਚ ਸਤੀ ਹੋਣ ਦਾ ਖੰਡਨ ਹੈ- "ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨਿ। ਨਾਨਕ ਸਤੀਆ ਜਾਣੀਅਨਿ ਜਿ ਬਿਰਹੇ ਚੋਟ ਮਰੰਨਿ." (ਵਾਰ ਸੂਹੀ ਮਃ ੩)#ਰਾਜਾ ਰਾਮ ਮੋਹਨ ਰਾਇ, ਬ੍ਰਹਮ ਸਮਾਜ ਦੇ ਬਾਨੀ ਦੀ ਪ੍ਰੇਰਣਾ ਨਾਲ ਲਾਰਡ ਬੈਂਟਿੰਕ (W Bentinck) ਨੇ ੭. ਦਸੰਬਰ ਸਨ ੧੮੨੯ ਨੂੰ ਸਤੀ ਹੋਣ ਦੇ ਵਿਰੁੱਧ ਕਾਨੂਨ ਜਾਰੀ ਕੀਤਾ. ਪੰਜਾਬ ਅਤੇ ਰਾਜਪੂਤਾਨੇ ਵਿੱਚ ਸਤੀ ਦੀ ਬੰਦੀ ਸਨ ੧੮੪੭ ਵਿੱਚ ਹੋਈ ਹੈ.#੮. ਦਕ੍ਸ਼੍ ਦੀ ਪੁਤ੍ਰੀ ਮਹਾਦੇਵ ਦੀ ਇਸਤ੍ਰੀ. ਦੇਵੀ ਭਾਗਵਤ ਸਕੰਧ ੭. ਅਧ੍ਯਾਯ ੩੦ ਵਿੱਚ ਅਤੇ ਕਾਲਿਕਾ ਪੁਰਾਣ ਵਿੱਚ ਕਥਾ ਹੈ ਕਿ ਜਦ ਸਤੀ ਨੇ ਪਿਤਾ ਦੇ ਜੱਗ ਵਿੱਚ ਆਪਣੇ ਪਤੀ ਮਹਾਦੇਵ ਦਾ ਨਿਰਾਦਰ ਦੇਖਕੇ ਜੱਗਕੁੰਡ ਵਿੱਚ ਡਿਗਕੇ ਪ੍ਰਾਣ ਤਿਆਗੇ, ਤਦ ਸ਼ਿਵ ਨੇ ਆਕੇ ਦਕ੍ਸ਼੍ ਦਾ ਜੱਗ ਨਾਸ਼ ਕੀਤਾ ਅਰ ਮੋਹ ਦੇ ਵਸ਼ ਹੋ ਕੇ ਸਤੀ ਦੀ ਲੋਥ ਨੂੰ ਅਗਨਿਕੁੰਡ ਵਿਚੋਂ ਕੱਢਕੇ ਕੰਨ੍ਹੇ ਤੇ ਰੱਖ ਲੀਤਾ ਅਤੇ ਰਾਤ ਦਿਨ ਬਿਨਾ ਵਿਸ਼੍ਰਾਮ ਦੇ ਫਿਰਨ ਲੱਗਾ. ਵਿਸਨੁ ਨੇ ਸਤੀ ਦੀ ਲੋਥ ਦਾ ਇਸ ਤਰਾਂ ਹਾਲ ਦੇਖਕੇ ਸੁਦਰਸ਼ਨ ਚਕ੍ਰ ਨਾਲ ਲੋਥ ਦੇ ਅੰਗ ਟੁਕੜੇ ਟੁਕੜੇ ਕਰ ਦਿੱਤੇ. ਜਿਸ ਜਿਸ ਥਾਂ ਸਤੀ ਦੇ ਅੰਗ ਡਿੱਗੇ, ਉਹ ਪਵਿਤ੍ਰ ਤੀਰਥ ਮੰਨੇ ਗਏ. ਜੈਸੇ ਜੀਭ ਵਾਲਾ ਅਸਥਾਨ ਜ੍ਵਵਾਲਾਮੁਖੀ, ਨੇਤ੍ਰਾਂ ਦੀ ਥਾਂ ਨੈਣਾਦੇਵੀ ਆਦਿ. ਤੰਤ੍ਰਚੂੜਾਮਣਿ ਵਿੱਚ ਲਿਖਿਆ ਹੈ ਕਿ ਸਤੀ ਦੇ ਅੰਗ ੫੧ ਥਾਂ ਡਿੱਗੇ ਹਨ ਅਤੇ ਉਹ ਸਭ "ਦੇਵੀ ਪੀਠ" ਕਹੇ ਜਾਂਦੇ ਹਨ. ੯. ਸੰ. ਸ਼ਤੀ ( शतिन्). ਸੈਂਕੜਾ. ਸੌ ਦਾ ਸਮੂਹ....
ਦੇਖੋ, ਜਿਹਵਾ ਅਤੇ ਜਿਹ੍ਵਾ. "ਜੀਭ ਰਸਾਇਣਿ ਸਾਚੈ ਰਾਤੀ." (ਮਾਰੂ ਸੋਲਹੇ ਮਃ ੧)#ਜੀਭ ਯੋਗ ਅਰੁ ਭੋਗ ਜੀਭ ਸਭ ਰੋਗ ਬਢਾਵੈ,#ਜੀਭ ਕਰੈ ਉਦਯੋਗ ਜੀਭ ਲੈ ਕੈਦ ਕਰਾਵੈ,#ਜੀਭ ਸ੍ਵਰਗ ਲੈ ਜਾਇ ਜੀਭ ਸਭ ਨਰਕ ਦਿਖਾਵੈ,#ਜੀਭ ਮਿਲਾਵੈ ਰਾਮ ਜੀਭ ਸਭ ਦੇਹ ਧਰਾਵੈ,#ਜੀਭ ਓਂਠ ਏਕਤ੍ਰ ਕਰ ਬਾਟ ਸਿਹਾਰੇ ਤੌਲਿਯੇ,#"ਬੈਤਾਲ" ਕਹੈ ਵਿਕ੍ਰਮ ਸੁਨੋ! ਜੀਭ ਸੰਭਾਰ ਬੋਲਿਯੇ....
ਸੰਗ੍ਯਾ- ਪ੍ਰਿਸ੍ਟਿ. ਪਿੱਠ. "ਪੀਠ ਰਿਪੁ ਕੋ ਨਹਿ ਦੀਨੀ" (ਗੁਪ੍ਰਸੂ) ੨. ਸੰ. ਚੌਕੀ. ਕੁਰਸੀ. ਮੂੜ੍ਹਾ. ਤਖਤ। ੩. ਮੰਤ੍ਰਸਿੱਧੀ ਵਾਸਤੇ ਦੇਵਤਾ ਦਾ ਅਸਥਾਨ। ੪. ਉਹ ਥਾਂ, ਜਿੱਥੇ ਸਤੀ ਦੇਵੀ ਦੇ ਅੰਗ ਡਿਗੇ ਹਨ. ਦੇਖੋ, ਸਤੀ ੮, ਜ੍ਵਾਲਾਦੇਵੀ ਅਰ ਨੈਣਾਦੇਵੀ....
ਦੇਖੋ, ਜ੍ਵਾਲਾਦੇਵੀ। ੨. ਜ੍ਵਾਲਾਮੁਖੀ ਦੇਵੀ ਦੇ ਮੰਦਿਰ ਪਾਸ ਵਸਿਆ ਨਗਰ। ੩. ਉਹ ਪਹਾੜ, ਜਿਸ ਵਿੱਚ ਜ੍ਵਾਲਾਮੁਖੀ ਦਾ ਮੰਦਿਰ ਹੈ. ਇਸ ਦੀ ਚੋਟੀ ੩੨੮੪ ਫੁਟ ਹੈ। ੪. ਦੇਖੋ, ਜ੍ਵਾਲਾਮੁਖੀ ਪਰਬਤ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸੰ. ਦੇਸ਼. ਸੰਗ੍ਯਾ- ਮੁਲਕ. ਪ੍ਰਿਥਿਵੀ ਦਾ ਵਡਾ ਖੰਡ, ਜਿਸ ਵਿਚ ਕਈ ਇਲਾਕੇ ਹੋਣ. "ਦੇਸ ਛੋਡਿ ਪਰਦੇਸਹਿ ਧਾਇਆ." (ਪ੍ਰਭਾ ਅਃ ਮਃ ੫) ੨. ਦੇਹ ਦਾ ਅੰਗ. "ਦੇਸ ਵੇਸ ਸੁਵਰਨ ਰੂਪਾ ਸਗਲ ਉਣੇ ਕਾਮਾ." (ਬਿਹਾ ਛੰਤ ਮਃ ੫) ਅੰਗਾਂ ਦਾ ਲਿਬਾਸ ਅਤੇ ਭੁਸਣ....
ਉੱਤਮ ਬੁੱਧਿ. "ਦਾਸ ਕਉ ਸੁਮਤਿ ਦੀਤੀ." (ਸੋਰ ਮਃ ੫) ੨. ਸ਼੍ਰੇਂਸ੍ਠ ਬੁੱਧਿ ਵਾਲਾ ਵਿਵੇਕੀ ਪੁਰਖ.#ਬਿੰਜਨ ਵਿਵਿਧ ਜੈਸੇ ਭੂਖਭਯ ਭੰਜਨ ਹੈ#ਗੰਜਨ ਵਿਯੋਗ ਵਿਥਾ ਪੂਰੀ ਪ੍ਰੀਤਿ ਪਤਿ ਕੀ,#ਔਖਧ ਅਮਲ ਜ੍ਯੋਂ ਹਰੈਯਾ ਹੈ ਗਹੁਰ ਗਦ.#ਭਕ੍ਤਿ ਭਗਵੰਤ ਜ੍ਯੋਂ ਸਦਗਤਿ ਕੀ,#ਅੰਕੁਰ ਉਪਾਵ ਓਪ ਪਾਵਸ ਪਯੋਦ ਜੈਸੇ#ਸੁਮਨ ਸੁਢਾਰ ਜ੍ਯੋਂ ਕਰੈਯਾ ਬਹਾਰ ਰਿਤੁਪਤਿ ਕੀ,#ਕਾਮਨਾ ਕੋ ਪੂਰਕ ਜ੍ਯੋਂ ਕਲਪ ਬਖਾਨੈ ਗ੍ਰੰਥ#ਕੁਮਤਿ ਵਿਦਾਰਨ ਤ੍ਯੋਂ ਸੰਗਤਿ ਸੁਮਤਿ ਕੀ.#੩. ਜਰਾਸੰਧ ਦਾ ਮੰਤ੍ਰੀ. "ਅਪਨੇ ਮੰਤ੍ਰੀ ਸੁਮਤਿ ਕੋ ਲੀਨੋ ਨਿਕਟ ਬੁਲਾਇ." (ਕ੍ਰਿਸਨਾਵ) ੪. ਵਿਸਨੁ ਯਸ਼ ਦੀ ਇਸਤ੍ਰੀ ਅਤੇ ਕਲਕੀ ਅਵਤਾਰ ਦੀ ਮਾਤਾ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਦੇਖੋ, ਗੁਰਦੁਆਰਾ ੩....
ਸੰ. ਸੰਗ੍ਯਾ- ਚਮਕ. ਤੇਜ. ਜ੍ਯੋਤਿ। ੨. ਪ੍ਰਗਟ ਹੋਣ ਦੀ ਕ੍ਰਿਯਾ. "ਤਹੀ ਪ੍ਰਕਾਸ ਹਮਾਰਾ ਭਯੋ," (ਵਿਚਿਤ੍ਰ) ੩. ਧੁੱਪ. ਆਤਪ। ੪. ਪ੍ਰਸਿੱਧਿ। ੫. ਗ੍ਯਾਨ। ੬. ਪ੍ਰਹਾਸ ਹਾਸੀ। ੭. ਕਾਂਸੀ ਧਾਤੁ। ੮. ਵਿਸ੍ਤਾਰ. ਫੈਲਾਉ। ੯. ਸ਼ਿਵ। ੧੦. ਗ੍ਰੰਥ ਦਾ ਕਾਂਡ. ਬਾਬ....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਸੰ. ਸੰਗ੍ਯਾ- ਦੇਵਤਾ ਦਾ ਘਰ। ੨. ਰਾਜਭਵਨ, ਜਿਸ ਵਿੱਚ ਮੰਦ (ਆਨੰਦ) ਕੀਤਾ ਜਾਂਦਾ ਹੈ. ਦੇਖੋ, ਮੰਦ ਧਾ। ੩. ਸ਼ਹਰ. ਨਗਰ। ੪. ਸਮੁੰਦਰ।੫ ਗੋਡੇ ਦਾ ਪਿਛਲਾ ਹਿੱਸਾ, ਖੁੱਚ....
ਦੇਖੋ, ਫੁੱਟ। ੨. ਇੱਕ ਪ੍ਰਕਾਰ ਦੀ ਮੋਟੀ ਕੱਕੜੀ ਜੋ ਖਰਬੂਜੇ ਜੇਹੀ ਹੁੰਦੀ ਹੈ, ਅਰ ਪੱਕਣ ਪੁਰ ਫਟ ਜਾਂਦੀ ਹੈ। ੩. ਅੰ. foot ਗਜ਼ ਦਾ ਤੀਜਾ ਹਿੱਸਾ. ਬਾਰਾਂ ਇੰਚ ਦਾ ਮਾਪ....
ਜ੍ਵਲੰਤੀ. ਬਲਦੀ (ਮਚਦੀ) ਹੋਈ. "ਭਾਹਿ ਬਲੰਦੜੀ ਬੁਝਿਗਈ." (ਮਃ ੫. ਵਾਰ ਜੈਤ) ਈਰਖਾ ਰੂਪ ਅਗਨਿ ਬੁਝ ਗਈ....