jarhāuजड़ाउ
ਸੰਗ੍ਯਾ- ਰਤਨ ਆਦਿ ਦੇ ਜੜਨ ਦੀ ਕ੍ਰਿਯਾ. "ਗੁਰ ਕਾ ਸਬਦ ਰਤੰਨੁ ਹੈ ਹੀਰੇ ਜਿਤੁ ਜੜਾਉ." (ਅਨੰਦੁ) ੨. ਜਟਾ ਦਾ ਜੂੜਾ.
संग्या- रतन आदि दे जड़न दी क्रिया. "गुर का सबद रतंनु है हीरे जितु जड़ाउ." (अनंदु) २. जटा दा जूड़ा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. रत्न. (ਦੇਖੋ, ਰਮ੍ ਧਾ) ਸੰਗ੍ਯਾ- ਜਿਸ ਤੋਂ ਖ਼ੁਸ਼ ਹੋਈਏ, ਮਾਣਿਕ ਆਦਿ ਕੀਮਤੀ ਪੱਥਰ, ਅਥਵਾ ਅਦਭੁਤ ਵਸ੍ਤੂ. "ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ." (ਸਵੈਯੇ ਸ੍ਰੀ ਮੁਖਵਾਕ ਮਃ ੫) ਦੇਖੋ, ਨਵਰਤਨ। ੨. ਉੱਤਮ ਪਦਾਰਥ. "ਹੋਮੇ ਬਹੁ ਰਤਨਾ." (ਸੁਖਮਨੀ) ਘ੍ਰਿਤ ਆਦਿਕ ਪਦਾਰਥ ਹੋਮੇ (ਹਵਨ ਕੀਤੇ). ੩. ਅੱਖ ਦੀ ਪੁਤਲੀ। ੪. ਪੁਰਾਣਕਥਾ ਅਨੁਸਾਰ ਖੀਰਸਮੁੰਦਰ ਨੂੰ ਰਿੜਕਕੇ ਕੱਢੇ ਹੋਏ ਅਦਭੁਤ ਪਦਾਰਥ, ਜਿਨ੍ਹਾਂ ਦੀ ਚੌਦਾਂ ਗਿਣਤੀ ਹੈ- ਉੱਚੈਃ ਸ਼੍ਰਵਾ ਘੋੜਾ, ਕਾਮਧੇਨੁ, ਕਲਪਵ੍ਰਿਕ੍ਸ਼੍, ਰੰਭਾ ਅਪਸਰਾ, ਲਕ੍ਸ਼੍ਮੀ, ਅਮ੍ਰਿਤ, ਕਾਲਕੂਟ (ਜ਼ਹਿਰ) ਸ਼ਰਾਬ (ਸੁਰਾ), ਚੰਦ੍ਰਮਾ, ਧਨ੍ਵੰਤਰਿ, ਪਾਂਚਜਨ੍ਯ ਸ਼ੰਖ, ਕੌਸ੍ਟੁਭਮਣਿ, ਸਾਰੰਗ ਧਨੁਖ, ਅਤੇ ਐਰਾਵਤ ਹਾਥੀ. "ਰਤਨ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)...
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰਗ੍ਯਾ- ਗੁੜ. ਸਿਆਹਕੰਦ. "ਜੈਸੇ ਭਾਂਤ ਮਾਖਿਕਾ ਗੁਰ ਸੋਂ." (ਚਰਿਤ੍ਰ ੧੦੮) ੨. ਸੰ. गुर ਧਾ- ਯਤਨ ਕਰਨਾ, ਉੱਦਮ ਕਰਨਾ, ਮਾਰਨਾ, ਨੁਕ਼ਸਾਨ ਕਰਨਾ, ਉਭਾਰਨਾ, ਉੱਚਾ ਕਰਨਾ। ੩. ਸੰ. गुरू ਗੁਰੂ. ਸੰਗ੍ਯਾ- ਇਹ ਸ਼ਬਦ ਗ੍ਰੀ (गृ) ਧਾਤੁ ਤੋਂ ਬਣਿਆ ਹੈ, ਇਸ ਦੇ ਅਰਥ ਹਨ ਨਿਗਲਣਾ ਅਤੇ ਸਮਝਾਉਣਾ, ਜੋ ਅਗ੍ਯਾਨ ਨੂੰ ਖਾ ਜਾਂਦਾ ਹੈ ਅਤੇ ਸਿੱਖ ਨੂੰ ਤਤ੍ਵਗ੍ਯਾਨ ਸਮਝਾਉਂਦਾ ਹੈ, ਉਹ ਗੁਰੂ ਹੈ. ਗੁਰਬਾਣੀ ਵਿੱਚ ਗੁਰ, ਗੁਰੁ ਅਤੇ ਗੁਰੁ ਸ਼ਬਦ ਇੱਕ ਹੀ ਅਰਥ ਵਿੱਚ ਆਏ ਹਨ, ਯਥਾ- "ਗੁਰੁ ਅਪਨੇ ਬਲਿਹਾਰੀ." (ਸੋਰ ਮਃ ੫) "ਸੁਖਸਾਗਰੁ ਗੁਰੁ ਪਾਇਆ." (ਸੋਰ ਮਃ ੫) "ਅਪਨਾ ਗੁਰੂ ਧਿਆਏ." (ਸੋਰ ਮਃ ੫) ੪. ਧਰਮਉਪਦੇਸ੍ਟਾ. ਧਾਰਮਿਕ ਸਿਖ੍ਯਾ ਦੇਣ ਵਾਲਾ ਆਚਾਰਯ। ੫. ਮਤ ਦਾ ਆਚਾਰਯ. ਕਿਸੇ ਮਤ ਦੇ ਚਲਾਉਣ ਵਾਲਾ. "ਛਿਅ ਘਰ ਛਿਅ ਗੁਰ ਛਿਅ ਉਪਦੇਸ." (ਸੋਹਿਲਾ) ਦੇਖੋ, ਛਿਅ ਉਪਦੇਸ। ੬. ਪਤਿ. ਭਰਤਾ. "ਸੋਭਾਵੰਤੀ ਸੋਹਾਗਣੀ ਜਿਨਿ ਗੁਰ ਕਾ ਹੇਤ ਅਪਾਰੁ." (ਸ੍ਰੀ ਮਃ ੩) ੭. ਵ੍ਰਿਹਸਪਤਿ. ਦੇਵਗੁਰੁ. "ਕਹੁ ਗੁਰ ਗਜ ਸਿਵ ਸਭਕੋ ਜਾਨੈ." (ਗਉ ਕਬੀਰ) ੮. ਅੰਤਹਕਰਣ. ਮਨ. "ਕੁੰਭੇ ਬਧਾ ਜਲੁ ਰਹੈ, ਜਲੁ ਬਿਨੁ ਕੁੰਭ ਨ ਹੋਇ। ਗਿਆਨ ਕਾ ਬਧਾ ਮਨੁ ਰਹੈ, ਗੁਰ (ਮਨ) ਬਿਨੁ ਗਿਆਨ ਨ ਹੋਇ." (ਵਾਰ ਆਸਾ) ੯. ਵਿ- ਪੂਜ੍ਯ. "ਨਾਨਕ ਗੁਰ ਤੇ ਗੁਰ ਹੋਇਆ." (ਗੂਜ ਮਃ ੩) ੧੦. ਵਡਾ. ਪ੍ਰਧਾਨ. "ਕਉਨ ਨਾਮ ਗੁਰ ਜਾਕੈ ਸਿਮਰੈ ਭਵਸਾਗਰ ਕਉ ਤਰਈ?" (ਸੋਰ ਮਃ ੯) ੧੧. ਦੇਖੋ, ਗੁਰੁ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਦੇਖੋ, ਰਤਨ. "ਗੁਰ ਕਾ ਸਬਦੁ ਰਤੰਨੁ ਹੈ." (ਅਨੰਦ) ੨. ਰਤਨਰੂਪ ਨੇਤ੍ਰ "ਚੁਬਣ ਚਲਣ ਰਤੰਨ." (ਸ. ਫਰੀਦ) ਦੰਦ, ਪੈਰ ਅਤੇ ਨੇਤ੍ਰ। ੩. ਰਕ੍ਤ- ਵਰ੍ਣ. ਭਾਵ- ਪ੍ਰੇਮ ਦਾ ਰੰਗ. "ਮਨੁ ਪ੍ਰੇਮਿ ਰਤੰਨਾ." (ਆਸਾ ਛੰਤ ਮਃ ੪) ਪ੍ਰੇਮ ਵਿੱਚ ਰੰਗਿਆ ਗਿਆ....
ਦੇਖੋ, ਜਿਤ। ੨. ਕ੍ਰਿ. ਵਿ- ਜਬਕਿ. "ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ?" (ਵਾਰ ਆਸਾ) ੩. ਜਿਧਰ. ਜਿਸ ਪਾਸੇ. "ਜਿਤੁ ਕੋ ਲਾਇਆ ਤਿਤੁ ਹੀ ਲਾਗਾ." (ਆਸਾ ਕਬੀਰ) ੪. ਜਿੱਥੇ. ਜਹਾਂ. "ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ?" (ਸੂਹੀ ਮਃ ੫) ੫. ਜਿਸ ਤੋਂ. ਜਿਸ ਸੇ. "ਬਧਾ ਛੁਟਹਿ ਜਿਤੁ." (ਸ੍ਰੀ ਮਃ ੧. ਪਹਰੇ) ੬. ਸਰਵ- ਜਿਸ. "ਜਿਤੁ ਦਿਹਾੜੇ ਧਨ ਵਰੀ." (ਸ. ਫਰੀਦ) "ਜਿਤੁ ਸੇਵਿਐ ਸੁਖ ਹੋਇ ਘਨਾ." (ਬਿਲਾ ਮਃ ੫)...
ਸੰਗ੍ਯਾ- ਰਤਨ ਆਦਿ ਦੇ ਜੜਨ ਦੀ ਕ੍ਰਿਯਾ. "ਗੁਰ ਕਾ ਸਬਦ ਰਤੰਨੁ ਹੈ ਹੀਰੇ ਜਿਤੁ ਜੜਾਉ." (ਅਨੰਦੁ) ੨. ਜਟਾ ਦਾ ਜੂੜਾ....
ਦੇਖੋ, ਅਨੰਦ. "ਅਨੰਦੁ ਭਇਆ ਸੁਖੁ ਪਾਇਆ." (ਵਾਰ ਮਾਰੂ ੨. ਮਃ ੫)...
ਸੰ. ਸੰਗ੍ਯਾ- ਸਿਰ ਦੇ ਉਲਝੇ ਅਤੇ ਰੱਸੀ ਦੀ ਸ਼ਕਲ ਦੇ ਕੋਸ਼. "ਜਟਾਮੁਕਟੁ ਤਨਿ ਭਸਮ ਲਗਾਈ." (ਭੈਰ ਮਃ ੧) ੨. ਬਿਰਛ ਦਾ ਬਾਰੀਕ ਤਣਾ। ੩. ਟਾਹਣੀ. ਸ਼ਾਖਾ। ੪. ਵੇਦਪਾਠ ਦੀ ਇੱਕ ਰੀਤਿ, ਜਿਸ ਵਿੱਚ ਪਹਿਲੇ ਪੜ੍ਹੇ ਪਦ ਨੂੰ ਦੁਬਾਰਾ ਅਗਲੇ ਪਦ ਨਾਲ ਮਿਲਾਕੇ ਪੜ੍ਹਿਆ ਜਾਂਦਾ ਹੈ....
ਸੰਗ੍ਯਾ- ਜੂਟ. ਕੇਸਾਂ ਦੀ ਗੱਠ....