jangālīजंगाली
ਵਿ- ਜੰਗਾਰ ਲੱਗੀ ਵਸਤੁ। ੨. ਜੰਗਾਰ ਜੇਹੇ ਰੰਗ ਵਾਲਾ. ਦੇਖੋ, ਮਸਕਲ.
वि- जंगार लॱगी वसतु। २. जंगार जेहे रंग वाला. देखो, मसकल.
ਫ਼ਾ. [جنکار] ਵਿ- ਜੰਗਾਵਰ. ਯੋਧਾ। ੨. ਫ਼ਾ. [زنکار] ਜ਼ੰਗਾਰ. ਸੰਗ੍ਯਾ- ਜਰ. ਲੋਹੇ ਆਦਿ ਧਾਤੁ ਦੀ ਮੈਲ....
ਸੰ. ਵਸ੍ਤੁ. ਸੰਗ੍ਯਾ- ਉਹ ਪਦਾਰਥ, ਜਿਸ ਦੀ ਹੋਂਦ (ਅਸ੍ਤਿਤ੍ਵ) ਹੋਵੇ. ਚੀਜ਼. "ਵਸਤੂ ਅੰਦਰਿ ਵਸ੍ਤੁ ਸਮਾਵੈ." (ਵਾਰ ਆਸਾ)...
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਅ਼. [مِصقل] ਮਿਸਕ਼ਲ. ਸੰਗ੍ਯਾ- ਸੈਕ਼ਲ ਕਰਨ ਦਾ ਸੰਦ. ਜਰ (ਜ਼ੰਗ) ਉਤਾਰਨ ਦਾ ਔਜ਼ਾਰ. "ਮਸਕਲ ਮਾਨਾ ਮਾਲੁ ਮੁਸਾਵੈ." (ਮਃ ੧. ਵਾਰ ਮਾਲ) ਦੇਖੋ, ਮਾਨਾ. "ਮਸਕਲੈ ਹੋਇ ਜੰਗਾਲੀ." (ਵਾਰ ਰਾਮ ੩)...