jatūजॱटू
ਤਿਵਾੜੀ ਬ੍ਰਾਹਮਣ, ਜੋ ਗੁਰੂ ਅਰਜਨਦੇਵ ਦਾ ਸਿੱਖ ਹੋਇਆ। ੨. ਚੱਢਾ ਗੋਤ ਦਾ ਇੱਕ ਪ੍ਰੇਮੀ, ਜੋ ਪੰਜਵੇਂ ਸਤਿਗੁਰੂ ਦਾ ਸਿੱਖ ਹੋਇਆ। ੩. ਭੀਵਾ ਗੋਤ ਦਾ ਗੁਰੂ ਅਰਜਨਦੇਵ ਸ੍ਵਾਮੀ ਦਾ ਸਿੱਖ। ੪. ਭੰਡਾਰੀ ਗੋਤ ਦਾ ਸ਼ਾਹਦਰਾ ਨਿਵਾਸੀ ਪੰਜਵੇਂ ਸਤਿਗੁਰੂ ਦਾ ਸਿੱਖ। ੫. ਜੌਨਪੁਰ ਨਿਵਾਸੀ ਇੱਕ ਤਪਾ, ਜੋ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸੇਵਕ ਹੋਇਆ। ੬. ਛੀਵੇਂ ਸਤਿਗੁਰੂ ਦਾ ਇੱਕ ਯੋਧਾ ਸਿੱਖ।
तिवाड़ी ब्राहमण, जो गुरू अरजनदेव दा सिॱख होइआ। २. चॱढा गोत दा इॱक प्रेमी, जो पंजवें सतिगुरू दा सिॱख होइआ। ३. भीवा गोत दा गुरू अरजनदेव स्वामी दा सिॱख। ४. भंडारी गोत दा शाहदरा निवासी पंजवें सतिगुरू दा सिॱख। ५. जौनपुर निवासी इॱक तपा, जो श्री गुरू हरिगोबिंद साहिब दा सेवक होइआ। ६. छीवें सतिगुरू दा इॱक योधा सिॱख।
ਇੱਕ ਬ੍ਰਾਹਮ੍ਣ ਜਾਤਿ. ਤ੍ਰਿਪਾਠੀ. ਤ੍ਰਿਵੇਦੀ. ਤਿੰਨ ਵੇਦ ਪੜ੍ਹਨ ਤੋਂ ਇਹ ਸੰਗ੍ਯਾ ਹੋਈ ਹੈ....
ਬ੍ਰਾਹਮਣ. ਬ੍ਰਹਮ (ਵੇਦ) ਪੜ੍ਹਨ ਵਾਲਾ। ੨. ਬ੍ਰਹਮ (ਕਰਤਾਰ) ਨੂੰ ਜਾਣਨ ਵਾਲਾ. "ਸੋ ਬ੍ਰਾਹਮਣੁ, ਬ੍ਰਹਮ ਜੋ ਬਿੰਦੇ." (ਸ੍ਰੀ ਅਃ ਮਃ ੩) "ਜੋ ਬ੍ਰਹਮ ਬੀਚਾਰੈ। ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ." (ਗਉ ਕਬੀਰ) ੩. ਬ੍ਰਹਮਾ ਦੀ ਸੰਤਾਨ, ਵਿਪ੍ਰ. ਹਿੰਦੂਆਂ ਦਾ ਪਹਿਲਾ ਵਰਣ. "ਬ੍ਰਾਹਮਣ ਖਤ੍ਰੀ ਸੂਦ ਵੈਸ ਚਾਰ ਵਰਨ." (ਗੌਂਡ ਮਃ ੪) ੪. ਦੇਖੋ, ਬ੍ਰਾਹਮਣ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਦੇਖੋ, ਚੱਡਾ। ੨. ਦੇਖੋ, ਚੱਢੇ....
ਸੰਗ੍ਯਾ- ਗੋਤਾ. ਟੁੱਬੀ। ੨. ਗੁਤਾਵਾ. ਪਸ਼ੂ ਦੇ ਚਾਰਨ ਲਈ ਤੂੜੀ ਆਦਿਕ ਪੱਠਿਆਂ ਵਿੱਚ ਮਿਲਾਇਆ ਅੰਨ. "ਜੈਸੇ ਗਊ ਕਉ ਗੋਤ ਖਵਾਈਦਾ ਹੈ." (ਜਸਭਾਮ) ੩. ਸੰ. ਗੋਤ੍ਰ. ਕੁਲ. ਵੰਸ਼. ਖ਼ਾਨਦਾਨ....
ਵਿ- प्रेमिन्. ਪ੍ਰੇਮ ਕਰਨ ਵਾਲਾ ਅਨੁਰਾਗੀ। ੨. ਆਸਕ੍ਤ. ਆਸ਼ਿਕ....
ਸਰਹਿੰਦ ਨਿਵਾਸੀ ਗੁਰੂ ਅਰਜਨਦੇਵ ਦਾ ਪ੍ਰੇਮੀ ਸਿੱਖ। ੨. ਖਤ੍ਰੀਆਂ ਦੀ ਇੱਕ ਜਾਤਿ. "ਜਟੂ ਭੀਵਾ ਜਾਤਿ ਕਾ." (ਗੁਪ੍ਰਸੂ)...
ਸੰ. स्वामिन ਵਿ- ਮਾਲਿਕ। ੨. ਧਨਵਾਨ। ੩. ਵਡਿਆਈ ਵਾਲਾ। ੪. ਸੰਗ੍ਯਾ- ਰਾਜਾ। ੫. ਕਰਤਾਰ. "ਸ੍ਵਾਮੀ ਸਰਨਿ ਪਰਿਓ ਦਰਬਾਰੇ." (ਟੋਡੀ ਮਃ ੫)...
ਭਾਂਡਾਰ ਰੱਖਣ ਵਾਲਾ. "ਇਕੁ ਸੰਸਾਰੀ, ਇਕੁ ਭੰਡਾਰੀ." (ਜਪੁ) ੨. ਇੱਕ ਖਤ੍ਰੀ ਗੋਤ੍ਰ। ੩. ਇੱਕ ਜੱਟ ਗੋਤ੍ਰ. ਜੋ ਵਿਸ਼ੇਸ ਕਰਕੇ ਅਮ੍ਰਿਤਸਰ ਦੇ ਜਿਲੇ ਵਿੱਚ ਹੈ. "ਗੁਣ ਗਾਹਕ ਗੋਬਿੰਦ ਭੰਡਾਰੀ." (ਭਾਗੁ) ੪. ਰਸੋਈਆ. ਲਾਂਗਰੀ....
ਲਹੌਰ ਪਾਸ ਰਾਵੀ ਪਾਰ ਜਹਾਂਗੀਰ ਬਾਦਸ਼ਾਹ ਦਾ ਮਕਬਰਾ, ਜਿਸਦੇ ਪਾਸ ਦੀ ਬਸਤੀ ਦਾ ਨਾਉਂ ਭੀ ਇਹੀ ਹੋ ਗਿਆ. ਦੇਖੋ, ਜਹਾਂਗੀਰ। ੨. ਦਿੱਲੀ ਤੋਂ ਪੰਜ ਮੀਲ ਦੀ ਵਿੱਥ ਤੇ ਜਮੁਨਾ ਪਾਰ ਬਾਦਸ਼ਾਹ ਸ਼ਾਹਜਹਾਂ ਦਾ ਵਸਾਇਆ ਇੱਕ ਪਿੰਡ, ਜੋ ਉਸ ਵੇਲੇ ਮੰਡੀ ਦਾ ਕੰਮ ਦਿੰਦਾ ਸੀ....
ਸੰ. ਜਮਦਗ੍ਨਿਪੁਰ. ਯੂ. ਪੀ. ਦੇ ਬਨਾਰਸ ਡਿਵੀਜ਼ਨ ਵਿੱਚ ਗੋਮਤੀ ਨਦੀ ਦੇ ਕਿਨਾਰੇ ਇੱਕ ਸ਼ਹਿਰ, ਜੋ ਜਿਲੇ ਦਾ ਪ੍ਰਧਾਨ ਅਸਥਾਨ ਹੈ. ਨੌਵੇਂ ਸਤਿਗੁਰੂ ਇਸ ਥਾਂ ਵਿਰਾਜੇ ਹਨ. ਗੁਰਦ੍ਵਾਰੇ ਦਾ ਨਾਮ "ਸੰਗਤਿ ਮ੍ਰਿਦੰਗਵਾਲੀ" ਹੈ. ਗੁਰਬਖ਼ਸ਼ ਸਿੱਖ ਦੇ ਘਰ ਗੁਰੂ ਸਾਹਿਬ ਨੇ ਡੇਰਾ ਕੀਤਾ ਅਤੇ ਕੀਰਤਨ ਲਈ ਮ੍ਰਿਦੰਗ ਬਖਸ਼ੀ, ਜੋ ਹੁਣ ਉਸ ਥਾਂ ਸਨਮਾਨ ਨਾਲ ਰੱਖੀ ਹੋਈ ਹੈ. ਜੌਨਪੁਰ ਦਾ ਇਤਰ ਅਤੇ ਫੁਲੇਲ ਬਹੁਤ ਪ੍ਰਸਿੱਧ ਹਨ....
ਸੰਗ੍ਯਾ- ਤਪਸ੍ਵੀ. ਤਪੀਆ. "ਤਪਾ ਨ ਹੋਵੈ ਅੰਦ੍ਰਹੁ ਲੋਭੀ." (ਵਾਰ ਗਉ ੧. ਮਃ ੪) ਦੇਖੋ, ਤੁੜ। ੨. ਰਿਆਸਤ ਪਟਿਆਲੇ ਦੀ ਨਜਾਮਤ ਬਰਨਾਲੇ ਦਾ ਇੱਕ ਪਿੰਡ, ਜੋ ਹੁਣ ਭਟਿੰਡਾ ਰਾਜਪੁਰਾ ਲੈਨ ਤੇ ਰੇਲਵੇ ਸਟੇਸ਼ਨ ਹੈ. ਇਸ ਗ੍ਰਾਮ ਗੁਰੂ ਤੇਗਬਹਾਦੁਰ ਸਾਹਿਬ ਮਾਲਵੇ ਨੂੰ ਕ੍ਰਿਤਾਰਥ ਕਰਦੇ ਹੋਏ ਵਿਰਾਜੇ ਹਨ. ਮਹਾਰਾਜਾ ਕਰਮਸਿੰਘ ਜੀ ਨੇ ਗੁਰਦ੍ਵਾਰਾ ਪੱਕਾ ਬਣਵਾਇਆ ਅਰ ਨਾਲ ਜਮੀਨ ਲਾਈ. ਪੁਜਾਰੀ ਸਿੰਘ ਹੈ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਖਾਰਾ ਸਾਹਿਬ। ੨. ਦੇਖੋ, ਹਰਿਗੋਬਿੰਦ ਸਤਿਗੁਰੂ। ੩. ਦੇਖੋ, ਖੁਸਾਲ ਸਿੰਘ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸੇਵਾ ਕਰਨ ਵਾਲਾ. ਦਾਸ. ਖਿਦਮਤਗਾਰ. "ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ." (ਮਾਝ ਅਃ ਮਃ ੩)...
ਸੰ. योद्घृ- ਯੋਧ੍ਰਿ. ਯੁੱਧ ਕਰਨ ਵਾਲਾ. ਲੜਾਕਾ. ਵੀਰ....